ਜਲੰਧਰ ਜ਼ਿਮਨੀ ਚੋਣਾਂ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ 'ਆਪ' ਨੇ ਐਲਾਨਿਆ ਆਪਣੇ ਉਮੀਦਵਾਰ  

ਜਲੰਧਰ, 6 ਅਪ੍ਰੈਲ : ਜਲੰਧਰ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਬੁੱਧਵਾਰ ਨੂੰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਭਗਵੰਤ ਮਾਨ, ਸੰਸਦ ਮੈਂਬਰ ਰਾਘਵ ਚੱਢਾ ਅਤੇ ਜਲੰਧਰ ਤੋਂ 'ਆਪ' ਵਿਧਾਇਕਾਂ ਦੀ ਮੌਜੂਦਗੀ ਵਿੱਚ 'ਆਪ' ਵਿੱਚ ਸ਼ਾਮਲ ਹੋਏ ਸਨ।