ਵਧੀਕ ਡਿਪਟੀ ਕਮਿਸ਼ਨਰ (ਜ) ਨੇ ਪੰਜਾਬ ਸਟੇਟ ਹਿਊਮਨ ਰਾਈਟ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਦਿੱਤੇ ਨਿਰਦੇਸ਼ 

  • ਬੈਠਕ ਕਰਦੇ ਹੋਏ ਆਬਕਾਰੀ ਵਿਭਾਗ ਅਤੇ ਸਬੰਧਤ ਕਾਰਜਸਾਧਕ ਅਫ਼ਸਰਾਂ ਨੂੰ ਦਿੱਤੀਆਂ ਹਦਾਇਤਾਂ 

ਨਵਾਂਸ਼ਹਿਰ, 21 ਮਾਰਚ : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ ਦੱਸਿਆ ਕਿ ਸ਼ਰਾਬ ਦੇ ਠੇਕੇ ਖੁਲੱਣ ਦਾ ਸਮਾਂ ਸਵੇਰੇ 09:00 ਵਜੇ ਤੋਂ ਰਾਤ 12:00 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਪੰਜਾਬ ਸਟੇਟ ਹਿਊਮਨ ਰਾਈਟ ਕਮਿਸ਼ਨ ਵੱਲੋਂ ਸ਼ਰਾਬ ਦੇ ਠੇਕਿਆਂ ਦਾ ਟਾਈਮ ਘਟਾਉਣ ਅਤੇ ਸਾਫ਼ ਸਫ਼ਾਈ ਸਬੰਧੀ ਹਦਾਇਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਆਬਕਾਰੀ ਨਿਰਖਕ ਵੱਲੋਂ ਇੱਕ ਰਿਪੋਰਟ ਮੰਗੀ ਗਈ ਸੀ। ਰਿਪੋਰਟ ਵਿੱਚ ਆਬਕਾਰੀ ਨਿਰਖਕ ਵੱਲੋਂ ਦੱਸਿਆ ਗਿਆ ਕਿ ਆਬਕਾਰੀ ਨੀਤੀ 2023-24 ਅਨੁਸਾਰ ਸ਼ਰਾਬ ਦੇ ਠੇਕੇ ਖੁਲੱਣ ਦਾ ਸਮਾਂ ਸਵੇਰੇ 09:00 ਵਜੇ ਤੋਂ ਰਾਤ 12:00 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ ਅਤੇ ਵਿਭਾਗ ਵੱਲੋਂ ਇਸ ਦੀ ਪਾਲਣ ਵੀ ਕੀਤੀ ਜਾ ਰਹੀ ਹੈ। ਇਸ ਲਈ ਸ਼ਰਾਬ ਦੇ ਠੇਕਿਆਂ ਦੇ ਖੁਲੱਣ ਦਾ ਸਮਾਂ ਸਵੇਰੇ 09:00 ਵਜੇ ਤੋਂ ਰਾਤ 12:00 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਹੈ ਕਿ ਆਬਕਾਰੀ ਨਿਰਖਕ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਸ਼ਰਾਬ ਦੇ ਠੇਕਿਆਂ ‘ਤੇ ਬਿੱਲ ਬੁੱਕ ਉਪਲਬੱਧ ਹਨ ਅਤੇ ਬਿੱਲ ਵੀ ਕੱਟੇ ਜਾ ਰਹੇ ਹਨ।ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਜ਼ਿਲ੍ਹੇ ਵਿੱਚ ਸਾਫ਼-ਸਫ਼ਾਈ ਰੱਖਣ ਸੰਬੰਧੀ ਵੀ ਹਦਾਇਤ ਕੀਤੀ ਗਈ ਹੈ। ਜਿਸ ‘ਤੇ ਕਾਰਵਾਈ ਕਰਦੇ ਹੋਏ ਸਬੰਧਤ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਜ਼ਿਲ੍ਹੇ ਵਿੱਚ ਸਾਫ਼ ਸਫ਼ਾਈ ਦਾ ਵਿਸ਼ੇਸ਼ ਧਿਆਣ ਰੱਖਣ ਸਬੰਧੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਉਣ ਦੀ ਵੀ ਹਦਾਇਤ ਕੀਤੀ ਗਈ ਹੈ ਤਾਂ ਜੋ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ‘ਤੇ ਆਬਕਾਰੀ ਅਫ਼ਸਰ ਜਸਵਿੰਦਰਜੀਤ ਸਿੰਘ ਵੇਦੀ ਤੋਂ ਇਲਾਵਾ ਈ.ਓਜ਼ ਅਤੇ ਸਬੰਧਤ ਕਰਮਚਾਰੀ ਵੀ ਮੌਜੂਦ ਸਨ।