ਬੱਚਿਆਂ ਤੇ ਨੌਜਵਾਨਾਂ ਦੇ ਲਈ ਬਹਾਦਰੀ ਪੁਰਸਕਾਰ 2024 ਲਈ ਨਾਮਜ਼ਦਗੀਆਂ ਦੀ ਮੰਗ

  • 5 ਅਕਤੂਬਰ ਤੱਕ ਭਰੇ ਜਾ ਸਕਦੇ ਹਨ ਫਾਰਮ

ਕਪੂਰਥਲਾ, 30 ਅਗਸਤ 2024 : ਇੰਡੀਅਨ ਕੌਂਸਲ ਫਾਰ ਚਾਈਲਡ ਵੈਲਫੇਅਰ ਵਲੋਂ ਬੱਚਿਆਂ ਅਤੇ ਨੌਜਵਾਨਾਂ  ਦੇ ਲਈ ਰਾਸ਼ਟਰੀ ਬਹਾਦਰੀ ਪੁਰਸਕਾਰ 2024 ਦੇ ਲਈ 5 ਅਕਤੂਬਰ 2024 ਤੱਕ ਨਾਮਜ਼ਦਗੀਆਂ ਭਰਨ ਦੀ ਮੰਗ ਕੀਤੀ ਗਈ ਹੈ,ਜਿਸ ਤਹਿਤ 6 ਸਾਲ ਤੋਂ 18 ਸਾਲ ਤੱਕ ਦੇ ਬੱਚਿਆਂ ਅਤੇ 18 ਤੋਂ 24 ਸਾਲ ਤੱਕ ਦੇ ਨੌਜਵਾਨਾਂ ਵਲੋਂ ਕੀਤੇ ਗਏ ਬਹਾਦੁਰੀ ਦੇ ਕੰਮਾਂ ਲਈ ਸਨਮਾਨਿਤ ਕੀਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਚਾਈਲਡ ਵੈਲਫੇਅਰ ਕੌਸਿਲ ਪੰਜਾਬ ਵੱਲੋਂ 6 ਸਾਲ ਤੋਂ 18 ਸਾਲ ਤੱਕ ਦੇ ਬੱਚਿਆਂ ਅਤੇ 18 ਤੋਂ 24 ਸਾਲ ਤੱਕ ਦੇ ਨੌਜਵਾਨਾਂ ਲਈ ਇੰਡੀਅਨ ਕੌਂਸਲ ਫਾਰ ਚਾਈਲਡ ਵੈਲਫੇਅਰ (ਆਈ.ਸੀ.ਸੀ.ਡਬਲਿਊ) ਵੱਲੋਂ ਰਾਸ਼ਟਰੀ ਬਹਾਦਰੀ ਪੁਰਸਕਾਰ – 2024 ਦਿੱਤਾ ਜਾਣਾ ਹੈ, ਜਿੰਨਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਜਾਨ ਖਤਰੇ ਵਿੱਚ ਪਾ ਕੇ ਕਿਸੇ ਦੂਸਰੇ ਦੀ ਜਾਨ ਨੂੰ ਬਚਾਇਆ ਹੋਵੇ ਅਤੇ ਇਸ ਵਿੱਚ ਕਿਸੇ ਵੀ ਸਮਾਜਿਕ ਬੁਰਾਈ ਦੇ ਵਿਰੁੱਧ ਕੀਤਾ ਜਾਣ ਵਾਲਾ ਕੰਮ ਵੀ ਸ਼ਾਮਲ ਹੋਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਬਹਾਦਰੀ ਦੀ ਖਬਰ ਕਿਸੇ ਵੀ ਅਖ਼ਬਾਰ ਅਤੇ ਟੀ.ਵੀ. ਚੈਨਲ ‘ਤੇ ਪਬਲਿਸ਼ ਹੋਈ ਹੋਵੇ ਅਤੇ ਇਹ ਘਟਨਾ 1 ਜੁਲਾਈ 2023 ਤੋਂ 30 ਸਤੰਬਰ 2024 ਤੱਕ ਵਾਪਰੀ ਹੋਣੀ ਲਾਜ਼ਮੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੋਮੀਨੇਸ਼ਨ ਦੇ ਲਈ ਆਈ.ਸੀ.ਸੀ.ਡਬਲਿਊ ਦੀ ਵੈੱਬਸਾਈਟ ਤੋਂ ਪ੍ਰੋਫਾਰਮਾ ਡਾਊਨਲੋਡ ਕੀਤਾ ਜਾ ਸਕਦਾ ਹੈ ਜਿਸ ਤਹਿਤ ਉਮੀਦਵਾਰ ਦੀ ਸਿਫਾਰਿਸ਼ ਦੇ ਲਈ ਸਕੂਲ ਦੇ ਪ੍ਰਿੰਸੀਪਲ/ਹੈੱਡਮਾਸਟ ,ਰਾਜ ਦੇ ਕੌਂਸਲ ਫਾਰ ਚਾਈਲਡ ਵੈੱਲਫੇਅਰ ਦੇ ਪ੍ਰਧਾਨ/ਜਨਰਲ ਸਕੱਤਰ ਜਾਂ ਕਿਸੇ ਸੇਵਾਮੁਕਤ ਸਰਕਾਰੀ ਅਫਸਰ ਵਲੋਂ ਸਿਫਾਰਿਸ਼ ਕਰਕੇ ਪ੍ਰੋਫਾਰਮਾ ਮੁਕੰਮਲ ਜਾਣਕਾਰੀ ਨਾਲ ਭਰਕੇ ਡਿਪਟੀ ਕਮਿਸ਼ਨਰ ਦਫਤਰ ਵਿਖੇ 5 ਅਕਤੂਬਰ 2024 ਤੱਕ ਜਮ੍ਹਾਂ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ।