ਕਾਲਾ ਸੰਘਿਆਂ 'ਚ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇੱਕ ਦੀ ਮੌਤ, ਦੋ ਗੰਭੀਰ ਜ਼ਖਮੀ 

ਕਾਲਾ ਸੰਘਿਆਂ, 28 ਮਾਰਚ : ਜਲੰਧਰ ਦੇ ਕਾਲਾ ਸੰਘਿਆਂ 'ਚ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਇਹ ਹਾਦਸਾ ਸੰਧੂ-ਚੱਢਾ ਮੋੜ 'ਤੇ ਵਾਪਰਿਆ। ਮ੍ਰਿਤਕ ਦੀ ਪਛਾਣ ਦੇਸ਼ਰਾਜ (35) ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਕਾਰ ਚਾਲਕ ਫਰਾਰ ਹੋ ਗਿਆ।ਹਾਦਸੇ ਦੀ ਸੂਚਨਾ 108 ਐਂਬੂਲੈਂਸ ਨੂੰ ਦਿੱਤੀ ਗਈ। ਉਨ੍ਹਾਂ ਨੇ ਤਿੰਨਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਸੂਚਨਾ ਮਿਲਦੇ ਹੀ ਮ੍ਰਿਤਕ ਦੇਸਰਾਜ ਦੇ ਰਿਸ਼ਤੇਦਾਰ ਵੀ ਹਸਪਤਾਲ ਪਹੁੰਚ ਗਏ।ਮ੍ਰਿਤਕ ਦੇਸਰਾਜ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਰਾਤ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਬਾਈਕ 'ਤੇ ਜਲੰਧਰ ਆਪਣੀ ਭੈਣ ਨੂੰ ਮਿਲਣ ਜਾ ਰਿਹਾ ਸੀ। ਜਿਵੇਂ ਹੀ ਉਹ ਕਾਲਾ ਸੰਘਿਆਂ ਦੇ ਸੰਧੂ-ਚੱਡਾ ਮੋੜ 'ਤੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਇੱਕ ਕਾਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਕਾਰ ਛੱਡ ਕੇ ਫਰਾਰ ਹੋ ਗਿਆ।