ਚਰਚ ਦੀ ਭੰਨ-ਤੋੜ, ਮਾਹੌਲ ਹੋਇਆ ਤਣਾਅਪੂਰਨ

Punjab Image

ਜਲੰਧਰ : ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ। ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ਗਈ ਹੈ। ਜਿਸ ਦੀ ਸੂਚਨਾ ਚਰਚ ਪ੍ਰਬੰਧਕਾਂ ਵੱਲੋਂ ਥਾਣਾ ਮਕਸੂਦਾਂ ਦਿੱਤਾ ਗਈ ਅਤੇ ਐੱਸ.ਐੱਚ.ਓ. ਮਨਜੀਤ ਸਿੰਘ ਰੰਧਾਵਾ ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਚਰਚ ਦਾ ਜਾਇਜ਼ਾ ਲਿਆ। ਇਸ ਸੰਬੰਧੀ ਗੱਲ ਕਰਦਿਆਂ ਚਰਚ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਮਸੀਹ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹ ਘਟਨਾਵਾਂ ਨੂੰ ਨਾ ਰੋਕਿਆ ਗਿਆ ਤਾਂ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਘਟਨਾ ਨਾਲ ਪਿੰਡ ਦਾ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।