ਚੋਣ ਕਮਿਸ਼ਨ ਨੂੰ ਜਲੰਧਰ ਜ਼ਿਮਨੀ ਚੋਣ 'ਤੇ ਤਿੱਖੀ ਨਜ਼ਰ ਰੱਖਣੀ ਚਾਹੀਦੀ : ਬਾਜਵਾ

ਜਲੰਧਰ, 29 ਮਾਰਚ : ਵਿਧਾਨ ਸਭਾ ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਨੂੰ ਜਲੰਧਰ ਲੋਕ ਸਭਾ ਉਪ ਚੋਣ 'ਤੇ ਤਿੱਖੀ ਨਜ਼ਰ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ'ਆਪ' ਪੰਜਾਬ 'ਚ ਸੱਤਾ 'ਤੇ ਕਾਬਜ਼ ਹੋਣ ਕਾਰਨ ਨਤੀਜੇ ਨੂੰ ਆਪਣੇ ਪੱਖ 'ਚ ਕਰਨ ਲਈ ਹਰ ਤਰ੍ਹਾਂ ਦੇ ਵਪਾਰ ਅਤੇ ਚਾਲਾਂ ਦੀ ਵਰਤੋਂ ਕਰੇਗੀ, ਖਾਸ ਕਰਕੇ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ ।