
ਨਵਾਂਸ਼ਹਿਰ, 30 ਜਨਵਰੀ 2025 : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ-2025 ਲਈ ਮਿਤੀ 21.10.2023 ਤੋਂ ਮਿਤੀ 15.12.2024 ਤੱਕ ਸਬੰਧਤ ਰਿਵਾਈਜਿੰਗ ਅਥਾਰਿਟੀਜ਼ ਕੋਲ ਪ੍ਰਾਪਤ ਹੋਏ ਫਾਰਮਾਂ ਦੇ ਅਧਾਰ 'ਤੇ ਤਿਆਰ ਕੀਤੀ ਗਈ ਐਸ.ਜੀ.ਪੀ.ਸੀ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹਦਾਇਤਾਂ ਅਨੁਸਾਰ ਮਿਤੀ 03.01.2025 ਨੂੰ ਕਰਵਾ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਪਹਿਲਾਂ ਜਾਰੀ ਸ਼ਡਿਊਲ ਵਿਚ ਤਬਦੀਲੀ ਕਰਦੇ ਹੋਏ ਹੁਣ ਡਰਾਫਟ ਐਸ.ਜੀ.ਪੀ.ਸੀ ਵੋਟਰ ਸੂਚੀ ਵਿਚ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਤੀ ਵਿਚ 10.03.2025 ਤੱਕ ਵਾਧਾ ਕੀਤਾ ਗਿਆ ਹੈ, ਜਿਸ ਅਨੁਸਾਰ ਹੁਣ ਸਮੂਹ ਰਿਵਾਈਜਿੰਗ ਅਥਾਰਿਟੀਜ ਵੱਲੋਂ ਐਸ.ਜੀ.ਪੀ.ਸੀ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 'ਤੇ ਮਿਤੀ 10.03.2025 ਤੱਕ ਦਾਅਵੇ ਅਤੇ ਇਤਰਾਜ ਪ੍ਰਾਪਤ ਕੀਤੇ ਜਾਣੇ ਹਨ। ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਸੂਚਿਤ ਕੀਤਾ ਕਿ ਜੇਕਰ ਕਿਸੇ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਵੋਟਰ ਸੂਚੀ ਸਬੰਧੀ ਕੋਈ ਦਾਅਵਾ (ਫਾਰਮ 1 ਕੇਸਾਧਾਰੀ ਸਿੱਖ ਲਈ) ਅਤੇ ਇਤਰਾਜ਼ (ਦਰਖਾਸਤ ਰਾਹੀਂ 3 ਪੜਤਾਂ ਵਿਚ) ਜਮ੍ਹਾ ਕਰਵਾਉਣਾ ਹੈ ਤਾਂ ਸਬੰਧਤ ਰਿਵਾਈਜਿੰਗ ਅਥਾਰਿਟੀ ਕੋਲ ਮਿਤੀ 10 ਮਾਰਚ 2025 ਤੱਕ ਦਿੱਤਾ ਜਾ ਸਕਦਾ ਹੈ।