ਮਸ਼ਹੂਰ ਪੰਜਾਬੀ ਗਾਇਕ ਨਛੱਤਰ ਸਿੰਘ ਨੂੰ ਗਹਿਰਾ ਸਦਮਾ ਪਤਨੀ ਦੀ ਮੌਤ

ਫਗਵਾੜਾ : ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਨਛੱਤਰ ਗਿੱਲ ਦੇ ਪਰਿਵਾਰ ਵਿਚੋਂ ਇਕ ਦੁੱਖ ਭਰੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਪੰਜਾਬੀ ਗਾਇਕ ਨਛੱਤਰ ਗਿੱਲ ਨੂੰ ਉਸ ਸਮੇਂ ਗਹਿਰਾ ਸਦਮਾਂ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਦਲਵਿੰਦਰ ਕੌਰ 48 ਦਾ ਬੀਤੀ ਰਾਤ ਦਿਹਾਂਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਹੋਈ ਅਚਾਨਕ ਮੌਤ ਨਾਲ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਨਛੱਤਰ ਸਿੰਘ ਦੀ ਪਤਨੀ ਦਲਵਿੰਦਰ ਕੌਰ ਦੀ ਅਚਾਨਕ ਮੌਤ ਨਾਲ ਪਰਿਵਾਰ ਕਾਫੀ ਗਹਿਰੇ ਸਦਮੇ ਵਿਚ ਹਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਸੰਸਥਾਵਾਂ ਜਥੇਬੰਦੀਆਂ ਅਤੇ ਹੋਰ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸਾਰੀਆਂ ਸਖ਼ਸ਼ੀਅਤਾਂ ਨੇ ਦਲਵਿੰਦਰ ਕੌਰ ਦੇ ਦੇਹਾਂਤ ਨੂੰ ਪਰਿਵਾਰ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਕਿਹਾ ਹੈ।