ਸੀ-ਪਾਈਟ ਕੈਂਪ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਦੀ ਭਰਤੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ

  • ਚਾਹਵਾਨ ਨੌਜਵਾਨ ਥੇਹ ਕਾਂਜਲਾ ਵਿਖੇ ਸੀ-ਪਾਈਟ ਕੈਂਪ ‘ਚ ਲੈ ਸਕਦੇ ਨੇ ਟ੍ਰੇਨਿੰਗ: ਕੈਪਟਨ ਅਜੀਤ ਸਿੰਘ

ਕਪੂਰਥਲਾ, 23 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਇੱਥੇ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਆਰਮੀ ਅਗਨੀਵੀਰ  ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਲਿਖਤੀ ਪੇਪਰ ਅਤੇ ਫਿਜੀਕਲ ਟਰੇਨਿੰਗ ਕਰਵਾਈ ਜਾ ਰਹੀ ਹੈ, ਜਿੱਥੇ ਚਾਹਵਾਨ ਨੌਜਵਾਨ ਇਹ ਟ੍ਰੇਨਿੰਗ ਮੁਫ਼ਤ ਹਾਸਲ ਕਰ ਸਕਦੇ ਹਨ। ਸੀ-ਪਾਈਟ ਕੈਂਪ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਇਸ ਸੰਬੰਧੀ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਅਤੇ ਜਲੰਧਰ ਦੇ ਨੌਜਵਾਨਾਂ ਲਈ ਅਗਨੀਵੀਰ ਦੀ ਭਰਤੀ ਲਈ ਫਿਜੀਕਲ ਟ੍ਰੇਨਿੰਗ ਦੀ ਸ਼ੁਰੂਆਤ ਹੋ ਚੁੱਕੀ ਹੈ । ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਆਰਮੀ ਅਗਨੀਵੀਰ ਦਾ ਲਿਖਤੀ ਪੇਪਰ ਪਾਸ ਕਰ ਚੁੱਕੇ ਹਨ ਅਤੇ ਫਿਜੀਕਲ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਆ ਕੇ ਮੁਫ਼ਤ ਤਿਆਰੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਪੰਜਾਬ ਪੁਲਿਸ, ਸੀ.ਆਰ.ਪੀ.ਐਫ, ਬੀ.ਐਸ.ਐਫ ਦੀ ਭਰਤੀ ਲਈ ਤਿਆਰੀ ਕਰਨਾ ਚਾਹੁੰਦੇ ਹਨ ਉਹ ਵੀ ਕੈਂਪ ਵਿਖੇ ਤਿਆਰੀ ਕਰ ਸਕਦੇ ਹਨ । ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਚਾਹਵਾਨ ਨੌਜਵਾਨ ਲਿਖਤੀ ਪੇਪਰ ਅਤੇ ਫਿਜੀਕਲ ਟੈਸਟ ਲਈ ਜ਼ਰੂਰੀ ਦਸਤਾਵੇਜ ਜਿਵੇਂ ਕਿ ਆਧਾਰ ਕਾਰਡ,ਦਸਵੀਂ ਜਾਂ ਬਾਰ੍ਹਵੀਂ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਸਮੇਤ ਆਨਲਾਈਨ ਰਜਿਸਟਰੇਸ਼ਨ ਦੀ ਫੋਟੋ ਕਾਪੀ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ । ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਪੜਾਈ, ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ 83601-63527,69002-00733 ਅਤੇ 99143-69376 ’ਤੇ ਸਪੰਰਕ ਕੀਤਾ ਜਾ ਸਕਦਾ ਹੈ।