ਵਿਧਾਇਕ ਜਿੰਪਾ ਨੇ ਸਰਕਾਰੀ ਸਕੂਲ ਘੰਟਾ ਘਰ ਅਤੇ ਨਵੀਂ ਆਬਾਦੀ ਸਕੂਲ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

  • ਕਿਹਾ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਕਰੇਗੀ ਮਜ਼ਬੂਤ

ਹੁਸ਼ਿਆਰਪੁਰ, 23 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ ਅਤੇ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਵਾਂਗ ਸਿੱਖਿਆ ਪ੍ਰਾਪਤ ਕਰ ਸਕਣ ਅਤੇ ਮੁਕਾਬਲੇਬਾਜ਼ੀ ਪ੍ਰੀਖਿਆਵਾਂ ਵਿੱਚ ਸਫਲਤਾ ਪ੍ਰਾਪਤ ਕਰ ਸਕਣ। ਇਹ ਵਿਚਾਰ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਦੋ ਸਰਕਾਰੀ ਸਕੂਲਾਂ ਵਿੱਚ 23.76 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਟਾਘਰ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਅਤੇ ਸਰਕਾਰੀ ਹਾਈ ਸਕੂਲ ਨਵੀਂ ਆਬਾਦੀ ਵਿੱਚ ਬਣੇ ਕਲਾਸਰੂਮ ਦਾ ਉਦਘਾਟਨ ਕੀਤਾ। ਇਸ ਦੌਰਾਨ ਵਿਧਾਇਕ ਜਿੰਪਾ ਨੇ ਸਰਕਾਰੀ ਸਕੂਲ ਘੰਟਾ ਘਰ ਅਤੇ ਸਰਕਾਰੀ ਸਕੂਲ ਨਵੀਂ ਆਬਾਦੀ ਵਿਚ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਬੱਚਿਆਂ ਨੂੰ ਕ੍ਰਮਵਾਰ 1100 ਅਤੇ 2100 ਰੁਪਏ ਭੇਟ ਕੀਤੇ। ਉਨ੍ਹਾਂ ਸਰਕਾਰੀ ਹਾਈ ਸਕੂਲ ਨਵੀਂ ਆਬਾਦੀ ਦੀ ਫਾਈਨ ਆਰਟ ਪ੍ਰਤੀਯੋਗਤਾ ਵਿਚ ਪਹਿਲੇ ਦੋ ਸਥਾਨਾਂ ’ਤੇ ਆਏ ਵਿਦਿਆਰਥੀਆਂ ਨੂੰ 1100-1100 ਰੁਪਏ ਦੀ ਇਨਾਮ ਰਾਸ਼ੀ ਆਪਣੇ ਵਲੋਂ ਭੇਟ ਕੀਤੀ। ਕੌਂਸਲਰ ਵਿਜੇ ਅਗਰਵਾਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਟਾ ਘਰ ਨੂੰ ਆਪਣੇ ਵਲੋਂ 11 ਹਜ਼ਾਰ ਰੁਪਏ ਭੇਟ ਕੀਤੇ। ਵਿਧਾਇਕ ਜਿੰਪਾ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਪੰਜਾਬ ਵਿੱਚ ਇੱਕ ਵੱਡੀ ਤਬਦੀਲੀ ਲਿਆ ਰਹੀ ਹੈ ਅਤੇ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਰੁਝਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਕੂਲਾਂ ਵਿੱਚ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਵਿੱਚ ਮਦਦਗਾਰ ਸਾਬਤ ਹੋਵੇਗੀ ਅਤੇ ਸਕੂਲਾਂ ਵਿੱਚ ਸਹੂਲਤਾਂ ਦੀ ਉਪਲਬਧਤਾ ਕਾਰਨ ਵਿਦਿਆਰਥੀਆਂ ਦਾ ਮਨੋਬਲ ਹੋਰ ਵਧੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸੰਤੋਸ਼ ਸੈਣੀ, ਮਨੀ ਗੋਗੀਆ, ਰਾਜੂ ਖੱਤਰੀ, ਬਹਾਦੁਰ ਸਿੰਘ ਸੁਨੇਤ, ਸੁਪ੍ਰੀਤ ਸਿੰਘ, ਰਾਕੇਸ਼ ਕੁਮਾਰ ਬਿੱਲਾ, ਅਰਜੁਨ ਸ਼ਰਮਾ, ਦਰਸ਼ਨ ਲਾਲ, ਵਿਜੇ ਅਰੋੜਾ, ਪਿ੍ੰਸੀਪਲ ਕਰੁਣ ਸ਼ਰਮਾ, ਸ਼ੈਲੇਂਦਰ ਸਿੰਘ ਠਾਕੁਰ, ਤਰਲੋਚਨ ਸਿੰਘ, ਭਾਰਤ ਭੂਸ਼ਨ, ਰਵਿੰਦਰ ਕੌਰ, ਕੰਚਨ, ਰਾਜ ਬਹਾਦਰ, ਸੁਰਿੰਦਰ ਕੁਮਾਰ, ਰੇਸ਼ਮ ਲਾਲ, ਸ਼ਰੂਤੀ ਸ਼ਰਮਾ, ਚੰਦਰ ਪ੍ਰਕਾਸ਼ ਸੈਣੀ, ਪੂਨਮ ਵਿਰਦੀ, ਸੰਦੀਪ ਸੂਦ, ਰੋਸ਼ਨ ਲਾਲ, ਸੁਰਜੀਤ ਰਾਜਾ, ਪ੍ਰਵੀਨ ਕੁਮਾਰੀ  ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।