ਸਵੀਪ ਗਤੀਵਿਧੀਆਂ ਅਧੀਨ ਬੀਐਲਐਮ ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ 

ਨਵਾਂਸ਼ਹਿਰ,  06 ਮਾਰਚ : ਆਗਾਮੀ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ  ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਰਾਜੀਵ ਵਰਮਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬੀ.ਐਲ.ਐਮ. ਗਰਲਜ ਕਾਲਜ ਨਵਾਂਸ਼ਹਿਰ ਦੇ ਪ੍ਰਿੰਸੀਪਲ ਮੈਡਮ ਤਰਨਪ੍ਰੀਤ ਕੌਰ ਵਾਲੀਆ ਦੀ ਅਗਵਾਈ ਹੇਠ ਕਾਲਜ ਦੀ ਅਥਲੈਟਿਕ ਮੀਟ ਮੌਕੇ ਸਵੀਪ ਗਤੀਵਿਧੀਆਂ ਅਧੀਨ  ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਸਵੀਪ ਦੇ ਨੋਡਲ ਅਫਸਰ ਸਤਨਾਮ ਸਿੰਘ ਬੀ.ਐਲ.ਐਮ. ਗਰਲਜ ਕਾਲਜ ਨਵਾਂਸ਼ਹਿਰ ਤੋਂ ਰਾਜਨੀਤੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਹਰਦੀਪ ਕੌਰ ਅਤੇ ਜਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਦੁਆਰਾ ਮੁੱਖ ਬੁਲਾਰਿਆਂ ਦੇ ਰੂਪ ਵਿੱਚ ਸ਼ਿਰਕਤ ਕੀਤੀ ਗਈ। ਉਹਨਾਂ ਦੁਆਰਾ ਵਿਦਿਆਰਥੀਆਂ ਨੂੰ ਵੋਟਾਂ ਬਾਰੇ ਜਾਗਰੂਕ ਕਰਨ ਲਈ ਆਪਣੇ ਵਿਚਾਰ ਪੇਸ਼ ਕੀਤੇ ਗਏ। ਸਤਨਾਮ ਸਿੰਘ ਦੁਆਰਾ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਵਾਉਣਾ ਲਾਜ਼ਮੀ ਕਰਾਰ ਦੇਣ ਦੇ ਨਾਲ -ਨਾਲ ਉਹਨਾਂ ਨੂੰ ਵੋਟ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ ਅਤੇ ਉਹਨਾਂ ਦੁਆਰਾ ਕਿਹਾ ਗਿਆ ਕਿ  ਵਿਦਿਆਰਥੀ ਭਾਰਤ ਦੇ ਨਾਗਰਿਕ ਹੋਣ ਦੇ ਨਾਤੇ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਜਰੂਰ ਕਰਨ ਅਤੇ ਆਪਣੀ ਵੋਟ ਜਰੂਰ ਬਣਵਾਉਣ ਕਿਉਂਕਿ ਭਵਿੱਖ ਵਿੱਚ ਨੌਜਵਾਨ ਹੀ ਹਨ ਜੋ ਦੇਸ਼ ਦੇ ਲੋਕਤੰਤਰ ਨੂੰ ਬਰਕਰਾਰ ਰੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਪਿੰਡਾਂ ਵਿੱਚ ਅਤੇ ਆਲੇ ਦੁਆਲੇ ਦੇ ਲੋਕਾਂ ਨੂੰ ਵੋਟ ਬਣਵਾਉਣ ਅਤੇ ਹਰ ਇੱਕ ਵਿਅਕਤੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ ਲਈ ਕਹਿਣ ਅਤੇ ਚੋਣ ਕਮਿਸ਼ਨ ਦੇ ਸਲੋਗਨ “ਇਸ ਬਾਰ 70 ਪਾਰ” ਦੇ ਤਹਿਤ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਵੋਟਿੰਗ ਟਰਨ ਆਊਟ ਨੂੰ 75 ਦੇ ਪਾਰ ਕਰਨ ਵਿੱਚ ਸਹਿਯੋਗ ਅਤੇ ਹਰ ਇੱਕ ਕੋਸ਼ਿਸ਼ ਕਰਨ। ਸਹਾਇਕ ਪ੍ਰੋਫੈਸਰ ਹਰਦੀਪ ਕੌਰ ਦੁਆਰਾ ਵੋਟਾਂ ਦੀ ਪੋਲਿੰਗ ਦੇ ਆਂਕੜਿਆਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਕਿ ਮਰਦਾਂ ਦੇ ਮੁਕਾਬਲੇ ਵਿੱਚ ਔਰਤਾਂ ਦਾ ਵੋਟ ਪੋਲਿੰਗ ਵੱਧ ਹੈ ਅਤੇ ਇਸ ਲਈ ਨਾਗਰਿਕ ਹੋਣ ਦੇ ਨਾਤੇ ਹਰ ਇੱਕ ਵਿਅਕਤੀ ਦਾ ਨਿੱਜੀ ਫਰਜ਼ ਬਣਦਾ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਜਰੂਰ ਕਰਨ ਤਾਂ ਜੋ ਇੱਕ ਮਜਬੂਤ ਲੋਕਤੰਤਰ ਦੀ ਸਥਾਪਨਾ ਕੀਤੀ ਜਾ ਸਕੇ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਵੀ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਧਰਮ ,ਜਾਤ ਅਤੇ ਨਸਲ ਤੋਂ ਉੱਪਰ ਉੱਠ ਕੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਕਿਹਾ ਗਿਆ ਕਿ  ਜਿਹੜੇ ਵਿਦਿਆਰਥੀ 18 ਸਾਲ ਤੋਂ ਉੱਪਰ ਹਨ ਆਪਣੀ ਵੋਟ ਆਨਲਾਈਨ ਵੀ ਬਣਵਾ ਸਕਦੇ ਹਨ ।ਜਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਦੁਆਰਾ ਵੀ ਜਾਤ, ਧਰਮ, ਲਾਲਚ ਤੋਂ ਉੱਪਰ ਉੱਠ ਕੇ ਵੋਟ ਦਾ ਪ੍ਰਯੋਗ ਕਰਨ ਲਈ ਕਿਹਾ ਗਿਆ। ਪ੍ਰਿੰਸੀਪਲ ਮੈਡਮ ਤਰਨਪ੍ਰੀਤ ਕੌਰ ਵਾਲੀਆ ਦੁਆਰਾ ਆਏ ਹੋਏ ਮੁੱਖ ਬੁਲਾਰਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਵਿਿਦਆਰਥਣਾਂ ਨੂੰ ਹਰ ਇੱਕ ਵੋਟ ਪੋਲ ਕਰਵਾਉਣ ਲਈ ਪ੍ਰਰਿਤ ਕੀਤਾ।ਇਸ ਮੌਕੇ ਕੰਪਿਊਟਰ ਫੈਕਲਟੀ ਉਂਕਾਰ ਸਿੰਘ, ਪ੍ਰੋ. ਸੁਰਿੰਦਰ ਕੌਰ, ਪ੍ਰੋ. ਨਿਵੇਦਿਤਾ, ਪ੍ਰੋ.ਅੁਣਾ ਸ਼ੁਕਲਾ, ਪ੍ਰੋ. ਅਰੁਣਾ ਪਾਠਕ, ਪ੍ਰੋ. ਗੌਰੀ, ਪ੍ਰੋ. ਰੂਬੀ, ਪ੍ਰੋ. ਗੁਰਵਿੰਦਰ ਕੌਰ, ਉਕਾਂਰ ਸਿੰਘ  ਆਦਿ ਹਾਜ਼ਰ ਸਨ।