ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

  • ਸਲੈਕਸ਼ਨ ਟੈਸਟ ਵਾਲੀਆਂ 12 ਵਿੱਦਿਅਕ ਸੰਸਥਾਵਾਂ ਵਿਚ 29 ਅਪ੍ਰੈਲ ਨੂੰ ਰਹੇਗੀ ਛੁੱਟੀ

ਹੁਸ਼ਿਆਰਪੁਰ, 28 ਅਪ੍ਰੈਲ : ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਟੈਸਟ ਮਿਤੀ 29 ਅਪੈਲ 2023, ਦਿਨ ਸਨਿੱਚਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ 12 ਸੈਂਟਰਾਂ ਵਿਚ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸਿਆਰਪੁਰ ਦੀ ਹਦੂਦ ਅੰਦਰ ਮਿਤੀ 29 ਅਪ੍ਰੈਲ 2023 ਨੂੰ ਸਬੰਧਤ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਪ੍ਰੀਖਿਆ ਕੇਂਦਰਾਂ ਨਾਲ ਸਬੰਧਤ ਵਿੱਦਿਅਕ ਸੰਸਥਾਵਾਂ ਵਿਚ ਮਿਤੀ 29 ਅਪ੍ਰੈਲ 2023 ਨੂੰ ਇਕ ਦਿਨ ਦੀ ਛੁੱਟੀ ਵੀ ਐਲਾਨੀ ਗਈ ਹੈ।  ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿਚ ਸੇਂਟ ਸੋਲਜ਼ਰ ਡਿਵਾਈਨ ਪਬਲਿਕ ਸਕੂਲ ਊਨਾ ਰੋਡ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਟਾ ਘਰ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਵਾਸ ਪੁਰਹੀਰਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਗਾ, ਦੁਆਬਾ ਪਬਲਿਕ ਸਕੂਲ ਦੋਲ੍ਹਰੋਂ, ਦੁਆਬਾ ਪਬਲਿਕ ਸਕੂਲ ਪਾਰੋਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਉੜਮੁੜ (ਲੜਕੇ), ਲਿਟਲ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਦਸੂਹਾ, ਦਸਮੇਸ਼ ਪਬਲਿਕ ਸਕੂਲ ਚੱਕ ਅੱਲ੍ਹਾ ਬਖ਼ਸ਼, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਲਵਾੜਾ ਸੈਕਟਰ-3 ਸ਼ਾਮਲ ਹਨ।