ਉੱਘੇ ਸਮਾਜਸੇਵੀ, ਦਲਿਤ ਲੀਡਰ ਅਤੇ ਪੰਜਾਬ ਗਊ ਕਮਿਸ਼ਨ ਦੇ ਸਾਬਕਾ ਚੇਅਰਮੈਨ ਕੀਮਤੀ ਭਗਤ ਨੇ ਫੜਿਆ ‘ਆਪ’ ਦਾ ਪੱਲਾ

  • ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ
  • ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ

ਜਲੰਧਰ, 21 ਅਪ੍ਰੈਲ : ਬੀਤੇ ਕੱਲ੍ਹ ਉੱਘੇ ਸਮਾਜਸੇਵੀ, ਦਲਿਤ ਲੀਡਰ ਅਤੇ ਪੰਜਾਬ ਗਊ ਕਮਿਸ਼ਨ ਦੇ ਸਾਬਕਾ ਚੇਅਰਮੈਨ ਕੀਮਤੀ ਭਗਤ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਪ੍ਰੇਰਨਾ ਸਦਕਾ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕੀਮਤੀ ਭਗਤ ਨੇ ਹਰਚੰਦ ਸਿੰਘ ਬਰਸਟ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਭਰੋਸਾ ਦਿਵਾਇਆ ਕਿ ਉਹ ਜਲੰਧਰ ਲੋਕ ਸਭਾ ਉਪ ਚੋਣਾਂ ਵਿੱਚ ਆਪ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰਨਗੇ ਅਤੇ ਜਲੰਧਰ ਜਿਮਨੀ ਚੋਣ ਵਿੱਚ ‘ਆਪ’ ਨੂੰ ਜਿੱਤ ਦਿਵਾਉਣਗੇ।