ਪੰਜਾਬ ਸਰਕਾਰ ਹਰ ਹਲਕੇ ਦੀ ਪ੍ਰਗਤੀ ਲਈ ਯਤਨਸ਼ੀਲ : ਬ੍ਰਮ ਸ਼ੰਕਰ ਜਿੰਪਾ

  • ਕੈਬਨਿਟ ਮੰਤਰੀ ਨੇ ਵਾਰਡ ਨੰਬਰ 11 ’ਚ 17 ਲੱਖ ਰੁਪਏ ਦੀ ਲਾਗਤ ਨਾਲ ਗਲੀ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 8 ਅਪ੍ਰੈਲ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਹਲਕੇ ਦੀ ਨੁਹਾਰ ਸੰਵਾਰਨ ਲਈ ਕਈ ਤਰ੍ਹਾਂ ਦੇ ਵਿਕਾਸ ਕਾਰਜ ਸ਼ੁਰੂ ਕਰਵਾ ਰਹੀ ਹੈ, ਜਿਸ ਦੇ ਮੁਕੰਮਲ ਹੋਣ ਤੋਂ ਬਾਅਦ ਵੱਖ-ਵੱਖ ਹਲਕਿਆਂ ਦੇ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਮਿਲੇਗੀ। ਉਹ ਅੱਜ ਵਾਰਡ ਨੰਬਰ 11 ਵਿਚ ਕਰੀਬ 17 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਮੁਹੱਲਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਅਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਨਾਂ ਭੇਦ-ਭਾਵ ਸੂਬੇ ਦਾ ਵਿਕਾਸ ਕਰਵਾ ਰਹੀ ਹੈ, ਜਿਸ ਨਾਲ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਮਿਲੀ ਹੈ।  ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਹਰ ਵਾਰਡ ਵਿਚ ਨਿਵਾਸੀਆਂ ਦੀ ਸੁਵਿਧਾ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਜ਼ਰੂਰੀ ਕਾਰਜ ਜੰਗੀ ਪੱਧਰ ’ਤੇ ਮੁਕੰਮਲ ਕੀਤੇ ਜਾਣਗੇ। ਇਸ ਮੌਕੇ ਕੌਂਸਲਰ ਰਣਜੀਤ ਚੌਧਰੀ, ਅਜੇ ਮੋਹਨ ਬੱਬੀ, ਵਰਿੰਦਰ ਸ਼ਰਮਾ ਬਿੰਦੂ, ਸਤਵੰਤ ਸਿੰਘ ਸਿਆਣ, ਜਸਪ੍ਰੀਤ ਹੁੰਦਲ, ਅਮਰਜੋਤ ਸੈਣੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।