ਆਰ. ਸੇਟੀ ਵਿਖੇ ਰੈਫਰਿਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ ਸਬੰਧੀ ਮੁਫ਼ਤ ਕੋਰਸ 19 ਅਪ੍ਰੈਲ ਤੋਂ

ਹੁਸ਼ਿਆਰਪੁਰ, 4 ਅਪ੍ਰੈਲ : ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਸਥਿਤ ਪੀ.ਐਨ.ਬੀ. ਆਰ. ਸੇਟੀ (ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ) ਵਲੋਂ 19 ਅਪ੍ਰੈਲ 2024 ਤੋਂ ਰੈਫਰਿਜਰੇਸ਼ਨ ਅਤੇ ਏਅਰ ਕੰਡੀਸ਼ਨਿੰਗ ਸਬੰਧੀ ਇਕ ਮਹੀਨੇ ਦਾ ਮੁਫ਼ਤ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਧਾਰ ਕਾਰਡ ਦੀ ਕਾਪੀ, 2 ਪਾਸਪੋਰਟ ਸਾਈਜ਼ ਫੋਟੋ, ਵਿਦਿਅਕ ਯੋਗਤਾ ਸਰਟੀਫਿਕੇਟਾਂ ਦੀਆਂ ਕਾਪੀਆਂ ਅਤੇ ਐਸ.ਸੀ/ਬੀ.ਪੀ.ਐਲ. ਸਰਟੀਫਿਕੇਟ, ਜੇਕਰ ਕੋਈ ਹੋਵੇ ਤਾਂ 19 ਅਪ੍ਰੈਲ ਤੋਂ ਪਹਿਲਾਂ ਇੰਸਟੀਚਿਊਟ ਵਿਖੇ ਆ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਬਿਲਕੁਲ ਮੁਫਤ ਹੈ, ਸਗੋਂ ਇੰਸਟੀਚਿਊਟ ਵਿਚ ਬਿਨਾਂ ਕਿਸੇ ਫੀਸ ਦੇ ਦੁਪਹਿਰ ਦਾ ਖਾਣਾ ਅਤੇ ਚਾਹ ਦਿੱਤੀ ਜਾਂਦੀ ਹੈ। ਸਿਖਲਾਈ ਤੋਂ ਬਾਅਦ ਸਿਖਿਆਰਥੀਆਂ ਨੂੰ ਇਕ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ ਅਤੇ ਸਿਖਿਆਰਥੀਆਂ ਨੂੰ ਕਰਜ਼ੇ ਦੀ ਸਹੂਲਤ  ਮੁਹੱਈਆ ਕਰਵਾਉਣ ਲਈ ਹਰ ਸੰਭਵ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 01882-295880 ਜਾਂ 9872759614, 8968846446 ਉਤੇ ਸੰਪਰਕ ਕੀਤਾ ਜਾ ਸਕਦਾ ਹੈ।