ਸਪੀਕਰ ਸੰਧਵਾਂ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਦਿੱਤੀ ਗਈ ਸਲਾਮੀ

ਨਵਾਂਸ਼ਹਿਰ, 05 ਅਪ੍ਰੈਲ : ਪੰਜਾਬ ਵਿਧਾਨ ਸਭਾ ਦੇ ਸਪੀਕਰ, ਸ. ਕੁਲਤਾਰ ਸਿੰਘ ਸੰਧਵਾਂ ਦਾ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਪੁੱਜਣ ’ਤੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕ, ਨਵਾਂਸ਼ਹਿਰ ਵਿਖੇ ਰਸਮੀ ਸੁਆਗਤ ਕੀਤਾ ਗਿਆ।ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ ਐਸ ਪੀ ਭਾਗੀਰਥ ਸਿੰਘ ਮੀਣਾ, ਏ ਡੀ ਸੀ (ਜ) ਰਾਜੀਵ ਵਰਮਾ, ਐਸ ਡੀ ਐਮ ਨਵਾਂਸ਼ਹਿਰ ਮੇਜਰ ਸ਼ਿਵਰਾਜ ਸਿੰਘ ਬੱਲ ਤੇ ਡੀ ਐਸ ਪੀ ਲਖਬੀਰ ਸਿੰਘ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਏ ਐਸ ਆਈ ਕਮਲ ਰਾਜ ਸਿੰਘ ਦੀ ਅਗਵਾਈ ’ਚ ਸਲਾਮੀ ਵੀ ਦਿੱਤੀ ਗਈ।ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਸੀਨੀਅਰ ਆਪ ਆਗੂ ਲਲਿਤ ਮੋਹਨ ਪਾਠਕ, ਇੰਪਰੂਵਮੈਂਟ ਟ੍ਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਤੇ ਆਪ ਦੇ ਜ਼ਿਲ੍ਹਾ ਸਕੱਤਰ ਗਗਨ ਅਗਨੀਹੋਤਰੀ ਵੀ ਮੌਜੂਦ ਸਨ।