ਹੁਸ਼ਿਆਰਪੁਰ, 11 ਜੂਨ : ਪੰਜਾਬ ਦੇ ਪ੍ਰਸਿੱਧ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਬਾਰੇ ਗੱਲ ਕਰਦਿਆਂ ਨੈਸ਼ਨਲ ਸਡਿਊਲਡ ਕਾਸਟ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦੱਸਿਆ ਕਿ ਇਸ ਸਬੰਧੀ ਅੰਮ੍ਰਿਤ ਮਾਨ ਦੇ ਪਿਤਾ ਸਰਵਜੀਤ ਸਿੰਘ ਜੋ ਕਿ 33 ਸਾਲ ਪੰਜਾਬ ਸਰਕਾਰ ਵਿੱਚ ਕੰਮ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਵੀ ਪਤਾ ਕੀਤਾ ਜਾਵੇਗਾ ਕਿ ਕਿਸ ਆਧਾਰ 'ਤੇ ਸਰਕਾਰ 'ਚ ਨੌਕਰੀ ਮਿਲੀ, ਜਿਸ ਤੋਂ ਬਾਅਦ ਅਨੁਸੂਚਿਤ ਜਾਤੀਆਂ ਦੀ ਤਰਫੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁਝ ਗੈਰ ਸਰਕਾਰੀ ਸੰਸਥਾਵਾਂ ਦਾ ਕਹਿਣਾ ਹੈ ਕਿ ਪੰਜਾਬ 'ਚ 4000 ਦੇ ਕਰੀਬ ਲੋਕ ਨੌਕਰੀਆਂ ਕਰ ਰਹੇ ਹਨ। ਜਾਅਲੀ ਸਰਟੀਫਿਕੇਟਾਂ ਦੇ ਆਧਾਰ 'ਤੇ ਅਸੀਂ ਉਨ੍ਹਾਂ ਤੋਂ ਵੀ ਡਾਟਾ ਮੰਗਿਆ ਹੈ ਅਤੇ ਉਸ 'ਤੇ ਕਾਰਵਾਈ ਕੀਤੀ ਜਾਵੇਗੀ।