ਐਸ.ਡੀ.ਐਮ ਡਾ. ਅਕਸ਼ਿਤਾ ਗੁਪਤਾ ਵੱਲੋਂ ਪ੍ਰੀਖਿਆ ਕੇਂਦਰ ਦੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, 20 ਦਸੰਬਰ 2024 : ਰਜਿਸਟਰਾਰ-ਕਮ-ਕੰਟਰੋਲਰ ਪ੍ਰੀਖਿਆਵਾਂ, ਪੰਜਾਬ ਸਟੇਟ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਅਤੇ ਇੰਡਸਟੀਅਲ ਟ੍ਰੇਨਿੰਗ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਪੋਲੀਟੈਕਨਿਕ ਅਤੇ ਫਾਰਮੇਸੀ ਦੀਆਂ ਚੱਲ ਰਹੀਆਂ ਪ੍ਰੀਖਿਆਵਾਂ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉੱਪ ਮੰਡਲ ਮੈਜਿਸਟ੍ਰੇਟ, ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ ਵੱਲੋਂ ਅੱਜ ਦੋਆਬਾ ਪੋਲੀਟੈਕਨਿਕ ਕਾਲਜ, ਰਾਹੋਂ ਦੇ ਪ੍ਰੀਖਿਆ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਪਾਇਆ ਗਿਆ ਕਿ ਕੰਪਲੈਕਸ ਵਿਚ ਚੱਲ ਰਿਹਾ ਪ੍ਰੀਖਿਆਵਾਂ ਦਾ ਕੰਮ ਸੁਚੱਝੇ ਢੰਗ ਨਾਲ ਚੱਲ ਰਿਹਾ ਸੀ। ਉਨ੍ਹਾਂ ਮੌਕੇ 'ਤੇ ਕਾਲਜ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਪ੍ਰੀਖਿਆਂ ਕੇਂਦਰ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ, ਤਾਂ ਜੋ ਵਿਦਿਆਰਥੀਆਂ ਨੂੰ ਕਿਸੇ  ਕਿਸਮ ਦੀ ਸਮੱਸਿਆ ਨਾ ਆਵੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਪੇਪਰ ਦੇ ਰਹੇ ਸਿਖਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪੇਪਰਾਂ ਦੀ ਤਿਆਰੀ ਪੂਰੀ ਮਿਹਨਤ ਅਤੇ ਲਗਨ ਨਾਲ ਕਰਨ, ਤਾਂ ਜੋ ਆਪਣਾ ਭਵਿੱਖ ਸੁਨਹਿਰਾ ਬਣਾ ਸਕਣ।