ਸੂਬੇ ’ਚ ਹੁਣ ਤੱਕ 1 ਕਰੋੜ ਤੋਂ ਵੱਧ ਲੋਕਾਂ ਨੇ ਆਮ ਆਦਮੀ ਕਲੀਨਿਕ ’ਚ ਕਰਵਾਇਆ ਇਲਾਜ : ਬ੍ਰਮ ਸ਼ੰਕਰ ਜਿੰਪਾ

  • ਕੈਬਨਿਟ ਮੰਤਰੀ ਨੇ ਆਮ ਆਦਮੀ ਕਲੀਨਿਕ ਪਿੱਪਲਾਂਵਾਲਾ ਨੂੰ ਕੀਤਾ ਲੋਕਾਂ ਨੂੰ ਸਮਰਪਿਤ
  • ਕਿਹਾ, ਸਿਹਤ ਸੇਵਾਵਾਂ ਦੇ ਖੇਤਰ ’ਚ ਪੂਰੇ ਸੂਬੇ ਵਿਚ ਵਰਦਾਨ ਸਾਬਤ ਹੋ ਰਹੇ ਹਨ ਆਮ ਆਦਮੀ ਕਲੀਨਿਕ

ਹੁਸ਼ਿਆਰਪੁਰ, 14 ਮਾਰਚ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਿਹਤ ਸੇਵਾ ਦੇ ਖੇਤਰ ਵਿਚ ਆਮ ਆਦਮੀ ਕਲੀਨਿਕ ਵਰਦਾਨ ਸਾਬਤ ਹੋ ਰਹੇ ਹਨ, ਜਿਸ ਨੂੰ ਦੇਖਦਿਆਂ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਵੱਧ ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਹ ਅੱਜ ਆਮ ਆਦਮੀ ਕਲੀਨਿਕ ਪਿੱਪਲਾਂਵਾਲਾ ਨੂੰ ਲੋਕ ਅਰਪਣ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਹੁਣ ਤੱਕ 73 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ, ਜਦਕਿ ਹੁਸ਼ਿਆਰਪੁਰ ਵਿਚ 13 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਦੀ ਅੱਜ ਦੁਨੀਆ ਭਰ ਵਿਚ ਚਰਚਾ ਹੋ ਰਹੀ ਹੈ ਕਿਉਂਕਿ ਸਿਹਤ ਸੇਵਾ ਖੇਤਰ ਦੇ ਸੁਧਾਰ ਵਿਚ ਇਹ ਸਰਕਾਰ ਦੀ ਬਹਤ ਵੱਡੀ ਉਪਲਬੱਧੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਉਮੀਦ ’ਤੇ ਖਰਾ ਉਤਰਦੇ ਹੋਏ ਸੂਬੇ ਦੀ ਤਰੱਕੀ ਲਈ ਕਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿਚ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਆਮ ਆਦਮੀ ਕਲੀਨਿਕ ਵਿਚ ਬਿਹਤਰੀਨ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਵਿਚ ਮਰੀਜ਼ਾਂ ਨੂੰ ਜਿਥੇ ਕਰੀਬ 83 ਤਰ੍ਹਾਂ ਦੀਆਂ ਮੁਫ਼ਤ ਦਵਾਈਆਂ ਮਿਲ ਰਹੀਆਂ ਹਨ ਉਥੇ ਉਨ੍ਹਾਂ ਦੇ 40 ਤਰ੍ਹਾਂ ਦੇ ਟੈਸਟ ਵੀ ਬਿਲਕੁਲ ਮੁਫ਼ਤ ਕੀਤਾ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਜ਼ਿਲ੍ਹੇ ਵਿਚ ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ, ਤਾਂ ਜੋ ਵੱਧ ਤੋਂ ਵੱਧ ਖੇਤਰਾਂ ਵਿਚ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਦਿੱਤੀਆਂ ਜਾ ਸਕਣ। ਇਸ ਮੌਕੇ ਐਸ.ਐਮ.ਓ ਡਾ. ਸਵਾਤੀ ਸ਼ੀਮਾਰ, ਕਰਨਲ (ਸੇਵਾਮੁਕਤ) ਮਨਦੀਪ ਗਰੇਵਾਲ, ਹਰਮਿੰਦਰ ਸਿੰਘ ਗੋਪੀ, ਡਾ. ਬਰੂਟਾ, ਬੱਬੂ, ਕੌਂਸਲਰ ਜਸਵੰਤ ਰਾਏ, ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਸਤਵੰਤ ਸਿੰਘ ਸਿਆਣ, ਪ੍ਰੋ. ਬਹਾਦਰ ਸਿੰਘ ਸੁਨੇਤ, ਨਵਜੋਤ ਕੌਰ, ਸੰਦੀਪ ਕੌਰ, ਕਮਲਜੀਤ ਕੌਰ, ਮਨਜੋਤ ਕੌਰ, ਕਮਲੇਸ਼, ਸ਼ਸ਼ੀ ਬਾਲਾ, ਬੀਨਾ, ਬਲਜੀਤ ਕੌਰ, ਕਰਮਜੀਤ ਕੌਰ, ਕਿਰਨ, ਰਚਨਾ ਕੌਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।