ਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੇ ਭਰਿਆ ਨਾਮਜ਼ਦਗੀ ਪੱਤਰ

  • ਨਾਮਜ਼ਦਗੀ ਪੱਤਰ ਭਰਨ ਵੇਲੇ ਰਾਜਾ ਵੜਿੰਗ,ਪ੍ਰਤਾਪ ਸਿੰਘ ਬਾਜਵਾ ਤੇ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਰਹੇ ਮੌਜੂਦ

ਜਲੰਧਰ, 21 ਜੂਨ 2024 : ਜਲੰਧਰ ਪੱਛਮੀ ਦੀ ਜਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ ਹੈ। ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਵੱਲੋਂ ਆਪਣੇ ਸਮਰਥਕਾਂ ਦੇ ਨਾਲ ਨਾਮਜਦਗੀ ਪੱਤਰ ਦਾਖਲ ਕੀਤਾ ਗਿਆ ਹੈ। ਸੁਰਿੰਦਰ ਕੌਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਜਲੰਧਰ ਤੋਂ ਐਮਪੀ ਚਰਨਜੀਤ ਸਿੰਘ ਚੰਨੀ ਮੌਜੂਦ ਸਨ। ਇਸ ਮੌਕੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਸ਼ਾਹਕੋਟ ਤੋਂ ਵਿਧਾਇਕ ਲਾਡੀ ਸ਼ੇਰੋਵਾਰੀਆ ਜ਼ਿਲਾ ਪ੍ਰਧਾਨ ਰਜਿੰਦਰ ਬੇਰੀ ਅਤੇ ਹੋਰ ਕਈ ਸੀਨੀਅਰ ਕਾਂਗਰਸੀ ਆਗੂ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ, ਜਲੰਧਰ ਜ਼ਿਮਨੀ ਚੋਣਾਂ ਦੇ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਦੇ ਨਤੀਜੇ 13 ਜੁਲਾਈ ਨੂੰ ਆਉਣਗੇ। ਜਲੰਧਰ ਪੱਛਮੀ ਦੀ ਇਹ ਸੀਟ ਵਿਧਾਇਕ ਸ਼ੀਤਲ ਅੰਗਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੀ। ਉਹਨਾਂ ਦੇ ਅਸਤੀਫੇ ਦੀ ਮਨਜ਼ੂਰੀ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਗਿਆ ਸੀ। ਸ਼ੀਤਲ ਅੰਗੂਰਾਲ ਹੁਣ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਤੋਂ ਬੀਜੇਪੀ ਵੱਲੋਂ ਚੋਣਾਂ ਲੜ ਰਹੇ ਹਨ।