ਪੰਜਾਬ ਰੋਡਵੇਜ ਅਤੇ ਸਕੂਟੀ ਦੀ ਟੱਕਰ ‘ਚ ਦੋ ਵਿਅਕਤੀਆਂ ਦੀ ਮੌਤ

ਜਲੰਧਰ, 13 ਅਕਤੂਬਰ 2024 : ਜਲੰਧਰ ਤੋਂ ਨਕੋਦਰ ਮਾਰਗ ‘ਤੇ ਪੰਜਾਬ ਰੋਡਵੇਜ ਦੀ ਬੱਸ ਅਤੇ ਸਕੂਟੀ ਵਿਚਕਾਰ ਹੋਈ ਟੱਕਰ ‘  ਦੋ ਵਿਆਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸੰਤੋਖ ਸਿੰਘ ਤੇ ਸੁਖਦੇਵ ਸਿੰਘ ਵਾਸੀ ਪਿੰਡ ਸ਼ਮਸ਼ਾਬਾਦ (ਨੂਰ ਮਹਿਲ) ਆਪਣੀ ਸਕੂਟੀ ਤੇ ਸਵਾਰ ਹੋ ਕੇ ਜਲੰਧਰ ਦਵਾਈ ਲੈਣ ਜਾ ਰਹੇ ਸਨ, ਜਦੋਂ ਉਹ ਜਲੰਧਰ-ਨਕੋਦਰ ਰੋਡ ਤੇ ਪਿੰਡ ਮੁੱਧਾਂ ਨੇੜੇ ਪੁੱਜੇ ਤਾਂ ਨਕੋਦਰ ਵੱਲ ਤੋਂ ਆ ਰਹੀ ਪੰਜਾਬ ਰੋਡਵੇਜ ਦੀ ਬੱਸ ਨਾਲ ਟੱਕਰ ਹੋ ਗਈ, ਜਿਸ ਕਾਰਨ ਸਕੂਟੀ ਸਵਾਰ ਸੰਤੋਖ ਸਿੰਘ ਤੇ ਸੁਖਦੇਵ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾਂ ਦੀ ਸੂਚਨਾਂ ਮਿਲਦਿਆਂ ਹੀ ਥਾਣਾ ਸਦਰ ਏਐਸਆਈ ਕੁਲਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ, ਜਿਨ੍ਹਾਂ ਨੇ ਹਾਦਸਾਗ੍ਰਸਤ ਵਾਹਨ ਨੂੰ ਕਬਜ਼ੇ 'ਚ ਲੈ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ, ਜਿੱਥੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।  ਏਐਸਆਈ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਕੁਲਵਿੰਦਰ ਸਿੰਘ ਪੁੱਤਰ ਮੱਲ ਸਿੰਘ ਵਾਸੀ ਪਿੰਡ ਰਾਜੀਆ (ਬਰਨਾਲਾ) ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।