ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਵਿਰਧ ਆਸ਼ਰਮ ਭਰੋਮਜ਼ਾਰਾ ਦਾ ਦੌਰਾ 

ਨਵਾਂਸ਼ਹਿਰ 21 ਮਾਰਚ : ਲੋਕ ਸਭਾ ਚੋਣਾਂ 2024 ਸਬੰਧੀ ਮੁੱਖ ਚੋਣ ਅਫਸਰ ਪੰਜਾਬ ਜੀ ਦੇ ਹੁਕਮਾਂ, ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਰਾਜੀਵ ਵਰਮਾ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ, ਬੀ. ਐਲ. ਐਮ.ਗਰਲਜ ਕਾਲਜ ਨਵਾਂਸ਼ਹਿਰ ਤੋ ਰਾਜਨੀਤੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਹਰਦੀਪ ਕੌਰ ਅਤੇ ਕੰਪਿਊਟਰ ਫੈਕਲਟੀ ਉਂਕਾਰ ਸਿੰਘ ਵਲੋਂ  ਵਿਰਧ ਆਸ਼ਰਮ ਰਾਜਾ ਸਾਹਿਬ, ਮੁਕੰਦਪੁਰ ਰੋਡ, ਭਰੋਮਾਜ਼ਾਰਾ ਦਾ ਦੌਰਾ ਕੀਤਾ ਗਿਆ। ਵਿਰਧ ਆਸ਼ਰਮ ਵਿੱਚ ਮੌਜ਼ੂਦ ਵੋਟਰਾਂ ਨਾਲ  ਲੋਕ ਸਭਾ ਚੋਣਾਂ 2024 ਸੰਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਭਾਰਤ ਚੋਣ ਕਮਿਸ਼ਨ ਦੇ ਨਾਅਰੇ “ਇਸ ਬਾਰ ਸੱਤਰ ਪਾਰ”ਦੇ  ਮਿਸ਼ਨ ਸੰਬੰਧੀ ਜਾਗਰੂਕ ਕੀਤਾ।ਉਨ੍ਹਾਂ ਨੂੰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਵੋਟਰ ਟਰਨ ਆਊਟ ਪਝੱਤਰ ਫੀਸਦੀ ਤੋਂ ਵਧਾਉਣ ਲਈ ਆਪਣਾ ਬਣਦਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਮੌਕੇ ਤੇ ਮੌਜ਼ੂਦ ਵੋਟਰਾਂ ਵਲੋਂ ਸੌ ਫਸਿਦੀ ਮੱਤਦਾਨ ਕਰਵਾਉਣ ਦਾ ਭਰੋਸਾ ਵੀ ਦਿੱਤਾ।  ਇਸ ਮੌਕੇ ਸਹਾਇਕ ਪ੍ਰੋਫੈਸਰ ਹਰਦੀਪ ਕੌਰ  ਨੇ ਕਿਹਾ ਕਿ ਸਾਨੂੰ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਲਈ ਕਿਹਾ ਅਤੇ ਹਰੇਕ ਬੂਥ ਤੇ ਮਿਲਣ ਵਾਲ਼ੀਆਂ ਘੱਟੋ ਘੱਟ ਸੁਨਿਸ਼ਚਿਤ ਸੁਵਿਧਾਵਾਂ ਸੰਬੰਧੀ ਵੀ ਜਾਣਕਾਰੀ ਦਿੱਤੀ ਜਿਵੇਂ ਕਿ ਟ੍ਰਾਈ ਸਾਈਕਲ, ਰੈਂਪ, ਬਰੇਲ ਲਿੱਪੀ, ਪਿੱਕ ਐਂਡ ਡਰਾਪ ਸੁਵਿਧਾ, ਪੀਣ ਵਾਲ਼ੇ ਪਾਣੀ ਦਾ ਪ੍ਰਬੰਧ, ਕਰੈੱਚ ਆਦਿ।