ਨਵਾਂਸ਼ਹਿਰ, 20 ਮਾਰਚ 2025 : ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਡੀਲਿਸਟ ਏਰੀਏ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ, ਤਾਂ ਜੰਗਲਾਤ....
ਦੋਆਬਾ

ਕੈਬਨਿਟ ਮੰਤਰੀ ਵਲੋਂ ਨਗਰ ਨਿਗਮ ਨੂੰ 2.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਸ਼ਹਿਰ ਦੇ ਅੰਦਰੋਂ ਜਲਦ ਖੁੱਲ੍ਹੀ ਥਾਂ ‘ਤੇ ਸ਼ਿਫਟ ਹੋਵੇਗਾ ਫਾਇਰ ਬ੍ਰਿਗੇਡ ਸਟੇਸ਼ਨ: ਡਾ. ਰਵਜੋਤ ਸਿੰਘ ਹੁਸ਼ਿਆਰਪੁਰ, 19 ਮਾਰਚ 22025 : ਸਥਾਨਕ ਸ਼ਹਿਰ ਅੰਦਰ ਕੋਆਪ੍ਰੇਟਿਵ ਬੈਂਕ ਨੇੜੇ ਬਜ਼ਾਰ ਵਿਚ ਸਥਿਤ ਫਾਇਰ ਬ੍ਰਿਗੇਡ ਸਟੇਸ਼ਨ ਲਈ ਤਜਵੀਜ਼ਤ ਨਵੀਂ ਜਗ੍ਹਾ ਦਾ ਅੱਜ ਦੌਰਾ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਫਾਇਰ ਬ੍ਰਿਗੇਡ ਸਟੇਸ਼ਨ ਨੂੰ ਸ਼ਹਿਰ ਦੇ ਬਾਹਰ ਗਊਸ਼ਾਲਾ ਨੇੜੇ ਖੁੱਲ੍ਹੀ ਜਗ੍ਹਾ ‘ਤੇ ਤਬਦੀਲ ਕੀਤਾ....

ਹੁਸ਼ਿਆਰਪੁਰ, 18 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਆਗੂ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਗ੍ਰਹਿ ਹੁਸ਼ਿਆਰਪੁਰ ਵਿਖੇ ਪੁੱਜੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਬਲਵਿੰਦਰ ਭੂੰਦੜ ਅਤੇ ਸੁਖਬੀਰ ਸਿੰਘ ਬਾਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਤੋਂ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਕਮੇਟੀ ਅੰਮ੍ਰਿਤਸਰ ਦੀ ਸੇਵਾ ਸੰਭਾਲਣ ਦੀ ਬੇਨਤੀ ਕੀਤੀ। ਜਿਸ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ....

ਨਸ਼ਾ ਪੀੜਤਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਕੱਢ ਕੇ ਸਮਾਜ ਦੀ ਮੁੱਖ ਧਾਰਾ ਵਿਚ ਸ਼ਾਮਲ ਕੀਤਾ ਜਾਵੇਗਾ : ਡਾ. ਬਲਬੀਰ ਸਿੰਘ
ਕਿਹਾ, ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਜਨ ਅੰਦੋਲਨ ਸਿਹਤ ਮੰਤਰੀ ਵੱਲੋਂ ਸਰਕਾਰੀ ਨਸ਼ਾ ਛਡਾਊ ਕੇਂਦਰ, ਨਵਾਂਸ਼ਹਿਰ ਦਾ ਦੌਰਾ, ਨਸ਼ਾ ਪੀੜਤਾਂ ਲਈ ਉਪਲਬੱਧ ਸਿਹਤ ਸੇਵਾਵਾਂ ਦਾ ਨਿਰੀਖਣ ਨਵਾਂਸ਼ਹਿਰ, 17 ਮਾਰਚ 2025 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਨਸ਼ਾ ਛਡਾਊ ਕੇਂਦਰ, ਨਵਾਂਸ਼ਹਿਰ ਦਾ ਦੌਰਾ ਕਰਕੇ ਉਥੇ ਨਸ਼ਾ ਪੀੜਤਾਂ ਲਈ ਉਪਲਬੱਧ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਕੇੰਦਰ ਵਿਚ ਬਾਥਰੂਮਾਂ ਤੇ ਇਮਾਰਤ ਦੀ ਛੱਤ 'ਤੇ....

ਮੁੰਡੀਆਂ ਵੱਲੋਂ ਅਣਅਧਿਕਾਰਤ ਕਾਲੋਨੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਵਟਸ ਐਪ ਰਾਹੀਂ ਫ਼ਰਦ ਦੇਣ ਦੀ ਪ੍ਰਕ੍ਰਿਆ ਸ਼ੁਰੂ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਵਾਜਬ ਦਰਾਂ ਉੱਪਰ ਰਿਹਾਇਸ਼ ਮੁਹੱਈਆ ਕਰਵਾਉਣ ਲਈ ਆਕ਼ਸ਼ਨ ਜਲਦ ਕਪੂਰਥਲਾ ਵਿਖੇ ਵੱਖ-ਵੱਖ ਵਿਕਾਸ ਕੰਮਾਂ ਤੇ ਲੋਕ ਭਲਾਈ ਯੋਜਨਾਵਾਂ ਦੀ ਸਮੀਖਿਆ ਅਧਿਕਾਰੀਆਂ ਨੂੰ ਵਿਕਾਸ ਕੰਮਾਂ ਦੀ ਨਿੱਜੀ ਤੌਰ ਉੱਪਰ ਨਿਗਰਾਨੀ ਕਰਨ ਦੇ ਨਿਰਦੇਸ਼ ਕਪੂਰਥਲਾ ,17 ਮਾਰਚ 2025 : ਪੰਜਾਬ ਦੇ ਮਾਲ , ਜਲ ਸਪਲਾਈ ਤੇ ਹਾਊਸਿੰਗ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ....

ਪੰਜਾਬ ਸਰਕਾਰ ਸੂਬੇ ’ਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨਸ਼ੀਲ : ਸਿਹਤ ਮੰਤਰੀ ਜਲੰਧਰ, 17 ਮਾਰਚ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਨੂੰ ਪ੍ਰਮੁੱਖ ਤਰਜੀਹ ਦਿੰਦੇ ਹੋਏ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਅਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਹ ਅੱਜ ਇਥੋਂ ਨੇੜਲੇ ਪਿੰਡ ਹਜ਼ਾਰਾ ਵਿਖੇ ਐਸ.ਜੀ.ਐਲ. ਹਸਪਤਾਲ ਤੇ ਸਟੈਂਡਿੰਗ ਸਟ੍ਰੇਟ ਆਰਗੇਨਾਈਜ਼ੇਸ਼ਨ ਵੱਲੋਂ ਰੀੜ੍ਹ....

ਬੰਗਾ, 13 ਮਾਰਚ 2024 : ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ ਨਵੀਂ ਦਿੱਲੀ ਅਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਵੱਲੋਂ ਪ੍ਰੋਜੈਕਟ ਪੈਨ ਇੰਡੀਆ ਬਾਲ ਮਜ਼ਦੂਰੀ ਖਿਲਾਫ਼ ਅਭਿਆਨ ਨੂੰ ਲਾਗੂ ਕਰਨ ਲਈ ਹੁਕਮ ਦਿੱਤੇ ਗਏ ਹਨ, ਜਿਸ ਤਹਿਤ ਅੱਜ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਜ਼ਿਲ੍ਹਾ....

ਨਕੋਦਰ, 12 ਮਾਰਚ 2025 : ਨਕੋਦਰ ਵਿਖੇ ਇੱਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਾਬਕਾ ਜੱਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਹਰ ਸਿੱਖ ਸ੍ਰੀ ਅਕਾਲ ਤਖ਼ਤ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ, ਵਿਖੇ ਜੋ ਪ੍ਰੰਪਰਾ ਦਾ ਘਾਟ ਹੋਇਆ ਹੈ, ਉਸ ਪ੍ਰਤੀ ਚਿਤੰਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਿਸੇ ਨਾਲ ਕੋਈ ਵਿਰੋਧ ਨਹੀਂ ਹੈ। ਸਿੱਖ ਦਾ ਸਿੱਖ ਨਾ ਕੀ ਵਿਰੋਧ ਹੈ। ਗੁਰੂ ਦੀ ਬਾਣੀ ਦਾ ਪ੍ਰਚਾਰ ਕਰਨ ਵਾਲੇ ਹਾਂ। ਵਿਰੋਧ ਉਸ ਤਰੀਕੇ ਦਾ ਹੈ ਜੋ ਸਾਡੀਆਂ ਪ੍ਰੰਪਰਾਵਾਂ ਦਾ....

ਨਵਾਂਸ਼ਹਿਰ, 10 ਮਾਰਚ 2025 : ਅੱਜ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਨਵਾਂਸ਼ਹਿਰ ਰਾਜਵਿੰਦਰ ਕੌਰ ਦੀਆਂ ਹਦਾਇਤਾਂ ਅਨੁਸਾਰ ਪੰਚਾਇਤੀ ਰਾਜ ਸੰਸਥਾਵਾਂ ਦੇ ਨਵੇਂ ਚੁਣੇ ਸਰਪੰਚਾਂ ਅਤੇ ਪੰਚਾਂ ਲਈ ਬਲਾਕ ਪੱਧਰ 'ਤੇ ਮੁਢਲੀ ਸਿਖਲਾਈ ਪ੍ਰੋਗਰਾਮ ਬਾਰਾਦਰੀ ਬਾਗ਼ ਨਵਾਂਸ਼ਹਿਰ ਵਿਖੇ ਰੱਖਿਆ ਗਿਆ। ਇਸ ਵਿਚ ਹਰਜੀਤ ਸਿੰਘ ਅਟਵਾਲ ਐਡਵੋਕੇਟ ਮਾਸਟਰ ਰੀਸੋਰਸ ਪਰਸਨ ਸਟੇਟ ਇੰਸਟੀਚਿਊਟ ਰੁਰਲ ਡਿਵੈਲਪਮੈਂਟ ਮੁਹਾਲੀ, ਹਰਨਿੰਦਰ ਕੌਰ ਰੀਸੋਰਸ ਪਰਸਨ ਐਸ. ਆਈਂ. ਆਰ. ਡੀ ਮੁਹਾਲੀ, ਸੁਰੇਸ਼ ਕੁਮਾਰ ਕੰਪਿਉਟਰ ਅਪਰੇਟਰ....

ਜਲੰਧਰ, 10 ਮਾਰਚ 2025 : ਜਲੰਧਰ ਦੇ ਨੇੜੇ ਸੋਮਵਾਰ ਸਵੇਰੇ ਇੱਕ ਟੂਰਿਸਟ ਬੱਸ ਤੇ ਟਰੈਕਟਰ-ਟਰਾਲੀ ਦੀ ਟੱਕਰ ਹੋ ਜਾਣ ਕਾਰਨ 4 ਲੋਕਾਂ ਦੀ ਮੌਤ ਅਤੇ 11 ਲੋਕਾਂ ਦੇ ਜਖ਼ਮੀ ਹੋਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਲਾ ਬੱਕਰਾ ਨਜ਼ਦੀਕ ਦਿੱਲੀ ਤੋਂ ਜੰਮੂ ਜਾ ਰਹੀ ਇੱਕ ਬੱਸ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ 11 ਲੋਕ ਜਖ਼ਮੀ ਹਨ। ਮ੍ਰਿਤਕਾਂ ਦੀ ਪਛਾਣ ਸੁਖਵੰਤ ਸਿੰਘ ਵਾਸੀ ਰਿਆਸੀ (ਜੰਮੂ), ਕੁਲਦੀਪ ਸਿੰਘ ਵਾਸੀ ਉੱਤਮ ਨਗਰ ਦਿੱਲੀ ਵਜੋਂ....

ਨਵਾਂ ਸ਼ਹਿਰ, 09 ਮਾਰਚ 2025 : ਨਵਾਂ ਸ਼ਹਿਰ ਦੇ ਪਿੰਡ ਹੁਸੈਨਪੁਰ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੋ ਢੰਗ ਤਰੀਕੇ ਨਾਲ ਜੱਥੇਦਾਰ ਸਾਹਿਬਾਨਾਂ ਨੂੰ ਘਿਨਾਉਣੇ ਦੋਸ਼ ਲਗਾ ਕੇ ਹਟਾਇਆ ਗਿਆ ਹੈ, ਉਹ ਬਹੁਤ ਹੀ ਮੰਦਭਾਗਾ ਹੈ। ਜਿਸ ਕਾਰਨ ਤਖ਼ਤਾਂ ਦੀ ਮਾਣ ਮਰਿਆਦਾ ਨੂੰ ਵੀ ਢਾਹ ਲੱਗੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਕਾਰਨ 02 ਦਸੰਬਰ ਦਾ ਹੁਕਮਨਾਮਾ ਸੀ, ਜਿਸ ਨੂੰ ਅਕਾਲੀ ਦਲ ਵੱਲੋਂ ਗਲਤ ਸਮਝਿਆ ਜਾ ਰਿਹਾ ਹੈ। ਜੱਥੇਦਾਰ....

ਸ਼ਾਹਕੋਟ, 08 ਮਾਰਚ 2025 : ਜਲੰਧਰ ਦੇ ਸ਼ਾਹਕੋਟ ਤੋਂ ਇੱਕ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਕ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ ਹੈ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਰੌਣਕ ਰਾਮ ਪੁੱਤਰ ਰਾਮ ਲਾਲ ਵਾਸੀ ਡੰਡਵਿੰਡੀ ਦੀ ਮੌਤ ਹੋ ਗਈ ਸੀ, ਜਿਸ ਕਾਰਨ ਰੌਣਕੀ ਰਾਮ ਆਪਣੇ ਭਰਾ ਰੋਸ਼ਨ ਲਾਲ ਅਤੇ ਪੁੱਤਰ ਸਾਹਿਲ ਨਾਲ ਸ਼ਾਹਕੋਟ ਜਾ ਰਿਹਾ ਸੀ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਇੱਕ ਟਰੈਕਟਰ ਟਰਾਲੀ ਨੇ....

ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ ਨੇ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਤਿਆਰ ਕੀਤਾ ਰੋਡਮੈਪ ਅਮਨ ਅਰੋੜਾ ਨੇ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਤੇ ਸਟ੍ਰੀਟ ਲੈਵਲ ’ਤੇ ਸਪਲਾਈ ਚੇਨ ਤੋੜਨ ਦੇ ਦਿੱਤੇ ਆਦੇਸ਼ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਮੁੜ ਵਸੇਬੇ ਲਈ ਠੋਸ ਉਪਰਾਲੇ ਕਰਨ ਦੇ ਵੀ ਨਿਰਦੇਸ਼ ਪੰਜਾਬ ਸਰਕਾਰ ਸਰਹੱਦ ਪਾਰੋਂ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਅਤਿ-ਆਧੁਨਿਕ ਐਂਟੀ-ਡਰੋਨ ਤਕਨੀਕ ਲਾਗੂ ਕਰੇਗੀ ਜ਼ਿਲ੍ਹੇ ’ਚ ਨਸ਼ਿਆਂ ਦੇ ਖਾਤਮੇ ਲਈ ਕੀਤੇ ਗਏ....

ਨਵਾਂਸ਼ਹਿਰ, 4 ਮਾਰਚ 2025 : ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਪ੍ਰੀਗਾਬਾਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ‘ਤੇ ਹੀ ਅਤੇ ਮਿੱਥੇ ਹੋਏ ਸਮੇਂ ਲਈ ਹੀ ਫਾਰਮੇਸੀ ਵੱਲੋਂ ਦਿੱਤਾ ਜਾਵੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਫਾਰਮੇਸੀ ਵੱਲੋਂ ਇਸ ਦਵਾਈ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਿਵਲ....

ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਨੇ ਪ੍ਰਵਾਸੀ ਪੰਜਾਬੀਆਂ ਨਾਲ ਕੀਤੀ ਮਿਲਣੀ ਨਵਾਂਸ਼ਹਿਰ, 3 ਮਾਰਚ 2025 : ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ ਜਾਣ ਲਈ ਗੈਰ-ਕਾਨੂੰਨੀ ਤਰੀਕੇ ਨਾ ਅਪਣਾਉਣ, ਕਿਉਂਕਿ 'ਡੰਕੀ' ਰਸਤਾ ਉਨ੍ਹਾਂ ਦੀਆਂ ਕੀਮਤੀ ਜਾਨਾਂ ਨੂੰ ਖ਼ਤਰੇ ਵਿਚ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਤਸਕਰੀ ਬਹੁਤ ਖ਼ਤਰਨਾਕ ਹੈ ਅਤੇ ਭੋਲੇ-ਭਾਲੇ ਲੋਕ ਆਸਾਨੀ ਨਾਲ ਧੋਖੇਬਾਜ਼ ਏਜੰਟਾਂ ਦੇ ਜਾਲ ਵਿਚ ਫਸ ਜਾਂਦੇ ਹਨ....