ਦੋਆਬਾ

ਵੋਟਰਾਂ ਨੂੰ ਜਾਗਰੂਕ ਕਰਨ ਦੀ ਵਿਲੱਖਣ ਕੋਸ਼ਿਸ਼, ਬੱਸਾਂ ’ਤੇ ਚੜ੍ਹ ਕੇ ਡਫਲੀ ਵਜਾ ਕੇ ਕੀਤਾ ਵੋਟਰਾਂ ਨੂੰ ਜਾਗਰੂਕ
ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੇ ਬੱਸ ਸਟੈਂਡ ਹੁਸ਼ਿਆਰਪੁਰ ’ਚ ਯਾਤਰੀਆਂ ਨੂੰ ਵੋਟ ਪਾਉਣ ਦਾ ਦਿਵਾਇਆ ਪ੍ਰਣ ਨਾਟਕੀ ਅੰਦਾਜ਼ ’ਚ ਸਵਾਰੀਆਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਕੀਤਾ ਜਾਗਰੂਕ ਹੁਸ਼ਿਆਰਪੁਰ, 1 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਵਿਚ ਪੂਰੇ ਜ਼ਿਲੇ ਵਿਚ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਹਰੇਕ ਵਿਧਾਨ ਸਭਾ ਖੇਤਰ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਹਾਇਕ ਰਿਟਰਨਿੰਗ ਅਧਿਕਾਰੀਆਂ ਵੱਲੋਂ....
ਲੋਕ ਸਭਾ ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ ਦੇ ਪ੍ਰਵਾਹ ਨੂੰ ਰੋਕਣ ਲਈ ਪੂਰੀ ਚੌਕਸੀ ਵਰਤੀ ਜਾਵੇ : ਕੋਮਲ ਮਿੱਤਲ
ਜ਼ਿਲ੍ਹਾ ਚੋਣ ਅਫ਼ਸਰ ਨੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਜਾਰੀ ਕਿਹਾ, ਨਾਜਾਇਜ਼ ਜਾਂ ਨਕਲੀ ਸ਼ਰਾਬ ਵੇਚਣ/ਤਸਕਰੀ ਕਰਨ ਵਾਲਿਆਂ ਖਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਬਣਾਈ ਜਾਵੇ ਯਕੀਨੀ ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸੰਯੁਕਤ ਰੂਪ ਨਾਲ ਟੀਮਾਂ ਦਾ ਗਠਨ ਕਰਕੇ ਕਰਨ ਕਾਰਵਾਈ ਹੁਸ਼ਿਆਰਪੁਰ, 1 ਅਪ੍ਰੈਲ : ਲੋਕ ਸਭਾ ਚੋਣਾਂ 2024 ਅਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਹੁਸ਼ਿਆਰਪੁਰ ਸੁਰੇਂਦਰ ਲਾਂਬਾ ਦੀ....
ਲੋਕ ਸਭਾ ਚੋਣਾਂ-2024 ਸਬੰਧੀ 1950 ਤੇ ਕਾਲ ਕਰਕੇ ਕੀਤੀ ਜਾ ਸਕਦੀ ਜਾਣਕਾਰੀ ਪ੍ਰਾਪਤ:- ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫਸਰ 
ਮਾਡਲ ਕੋਡ ਆਫ ਕੰਡਕਟ ਦੀ ਉਲੰਘਣਾ ਸਬੰਧੀ cVigil ਐਪ ਤੇ ਕੀਤੀ ਜਾ ਸਕਦੀ ਹੈ ਸ਼ਿਕਾਇਤ ਨਵਾਂਸ਼ਹਿਰ, 1 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਸਬੰਧੀ ਕਿਸੇ ਵੀ ਕਿਸਮ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹੋਏ ਕਾਲ ਸੈਂਟਰ 1950 ਅਤੇ ਚੋਣ ਦੌਰਾਨ ਮਾਡਲ ਕੋਡ ਆਫ ਕੰਡਕਟ ਦੀ ਉਲੰਘਣਾ ਦੇ ਸਬੰਧ ਵਿੱਚ cVigil ਐਪ ਰਾਹੀਂ ਕਰ ਸਕਦੇ ਹੋ ਸ਼ਿਕਾਇਤ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨ-ਕਮ-ਜਿਲ੍ਹਾ ਚੋਣ ਅਫ਼ਸਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ....
ਚਾਰ ਸਾਲਾਂ ਬਾਅਦ ਆਦਮਪੁਰ ਹਵਾਈ ਅੱਡੇ ਤੋਂ ਨਾਂਦੇੜ ਸਾਹਿਬ ਲਈ ਭਰੀ ਪਹਿਲੀ ਉਡਾਣ 
ਆਦਮਪੁਰ, 31 ਮਾਰਚ : ਆਦਮਪੁਰ ਹਵਾਈ ਅੱਡੇ ਨੇ ਅੱਜ ਕੰਮ ਸ਼ੁਰੂ ਕਰ ਦਿੱਤਾ ਹੈ। ਕਰੀਬ ਚਾਰ ਸਾਲਾਂ ਬਾਅਦ ਅੱਜ ਦੁਪਹਿਰ 12.50 ਵਜੇ ਆਦਮਪੁਰ ਤੋਂ ਨਾਂਦੇੜ ਸਾਹਿਬ ਲਈ ਪਹਿਲੀ ਉਡਾਣ ਭਰੇਗੀ। ਇਸ ਦਾ ਪਹਿਲਾ ਸਟਾਪ ਹਿੰਡਨ ਏਅਰਪੋਰਟ 'ਤੇ ਰੱਖਿਆ ਗਿਆ ਹੈ। ਉਥੋਂ ਉਕਤ ਫਲਾਈਟ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗੀ। ਦੱਸ ਦੇਈਏ ਕਿ ਦੁਆਬਾ ਪ੍ਰਵਾਸੀ ਭਾਰਤੀਆਂ ਦਾ ਹੱਬ ਮੰਨਿਆ ਜਾਂਦਾ ਹੈ, ਇਸ ਲਈ ਉਨ੍ਹਾਂ ਨੂੰ ਇਸ ਦਾ ਕਾਫੀ ਫਾਇਦਾ ਮਿਲੇਗਾ। ਹੁਣ ਦਿੱਲੀ ਜਾਣ ਲਈ 9 ਘੰਟੇ ਦਾ ਸਫਰ ਨਹੀਂ ਕਰਨਾ ਪਵੇਗਾ। ਉਪਰੋਕਤ....
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹੈ: ਜੈਵੀਰ ਸ਼ੇਰਗਿੱਲ
ਹਿੰਡਨ ਤੋਂ ਅਦਮਪੁਰ ਲਈ ਸ਼ੁਰੂ ਹੋਈ ਪਹਿਲੀ ਫਲਾਈਟ ਰਾਹੀ ਪਹੁੰਚੇ ਸ਼ੇਰਗਿੱਲ ਆਦਮਪੁਰ, 31 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਦਾ ਹਵਾਬਾਜ਼ੀ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਇਹ ਸ਼ਬਦ ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਅੱਜ ਦਿੱਲੀ ਐਨ.ਸੀ.ਆਰ. ਹਿੰਡਨ ਤੋਂ ਆਦਮਪੁਰ ਲਈ ਰਵਾਨਾ ਹੋਈ ਪਹਿਲੀ ਉਡਾਣ ਰਾਹੀਂ ਆਦਮਪੁਰ ਪਹੁੰਚਣ ਉਪਰੰਤ ਕਹੇ। ਇਸ ਮੌਕੇ ਸ਼ੇਰਗਿੱਲ ਨੇ ਦੱਸਿਆ ਕਿ ਦਿੱਲੀ ਐਨ.ਸੀ.ਆਰ. ਹਿੰਡਨ ਤੋਂ ਆਦਮਪੁਰ ਲਈ ਉਡਾਣ ਸ਼ੁਰੂ ਹੋਣ ਨਾਲ ਅੱਜ ਦਾ....
ਫਗਵਾੜਾ ‘ਚ ਗੈਸ ਸਿਲੰਡਰ ਫਟਣ ਕਾਰਨ ਇਕ ਵਿਅਕਤੀ ਦੀ ਮੌਤ 
ਫਗਵਾੜਾ, 30 ਮਾਰਚ : ਫਗਵਾੜਾ ‘ਚ ਗੈਸ ਸਿਲੰਡਰ ਫਟਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਫਗਵਾੜਾ ਦੇ ਅਮਨ ਨਗਰ ਇਲਾਕੇ ਵਿੱਚ ਇੱਕ ਫੈਕਟਰੀ ਵਾਂਗ ਬਣਿਆ ਹੋਇਆ ਹੈ, ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅੱਗ ਬੁਝਾਉਣ ਵਾਲੇ ਨਾਈਟ੍ਰੋਜਨ ਗੈਸ ਦੇ ਵੱਡੇ ਸਿਲੰਡਰ ਤੋਂ ਛੋਟੇ ਸਿਲੰਡਰ ਵਿੱਚ ਗੈਸ ਭਰੀ ਜਾ ਰਹੀ ਸੀ, ਜਿਸ ਦੌਰਾਨ ਸਿਲੰਡਰ ਫਟਣ ਤੋਂ ਬਾਅਦ ਜ਼ੋਰਦਾਰ ਧਮਾਕਾ ਹੋਇਆ। ਇਸ ਸਬੰਧੀ ਪੁਲਿਸ ਨੂੰ ਸੂਚਨਾ ਮਿਲਦਿਆਂ ਹੀ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ....
ਪੁਲਿਸ ਨੇ ਵਿੱਕੀ ਗੌਂਡਰ ਤੇ ਪ੍ਰੇਮਾ ਲਾਹੌਰੀਆ ਗੈਂਗ ਦੇ 4 ਸਾਥੀਆਂ ਨੂੰ ਕੀਤਾ ਗ੍ਰਿਫਤਾਰ, 6 ਨਾਜਾਇਜ਼ ਪਿਸਤੌਲ, 22 ਕਾਰਤੂਸ ਅਤੇ 6 ਮੈਗਜ਼ੀਨ ਬਰਾਮਦ
ਜਲੰਧਰ, 30 ਮਾਰਚ : ਜਲੰਧਰ ਵਿਖੇ ਅਬਾਦਪੁਰਾ ਇਲਾਕੇ ਵਿੱਚ ਸਿਟੀ ਪੁਲਿਸ ਵੱਲੋਂ ਕੀਤੇ ਗਏ ਐਕਾਊਂਟਰ ਦੌਰਾਨ ਕਾਬੂ ਕੀਤੇ 4 ਗੈਂਗਸਟਰਾਂ ਨੂੰ ਲੈਕੇ ਪੁਲਿਸ ਨੇ ਅਜੇ ਵੱਡੇ ਖੁਲਾਸੇ ਕੀਤੇ ਹਨ। ਚਿੰਟੂ ਬਦਮਾਸ਼ ਅਤੇ ਉਸ ਦੇ 3 ਸਾਥੀਆਂ ਦਾ ਸਬੰਧ ਪੁਲਿਸ ਨੇ ਪ੍ਰੇਮਾ ਲਾਹੌਰੀਆ ਅਤੇ ਵਿੱਕੀ ਗੌਂਡਰ ਗੈਂਗ ਨਾਲ ਦੱਸਿਆ ਹੈ। ਮਾਮਲੇ ਸਬੰਧੀ ਜਾਣਕਾਰੀ ਖੁਦ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪੋਸਟ ਜ਼ਰੀਏ ਦਿੱਤੀ। ਜਿਸ ਵਿੱਚ ਉਹਨਾਂ ਲਿਖਿਆ ਕਿ ਅਬਾਦਪੁਰਾ ਵਿਖੇ ਹੋਏ ਐਨਕਾਊਂਟਰ ਵਿੱਚ ਕਾਬੂ....
ਜਲੰਧਰ 'ਚ ਗੈਂਗਸਟਰ ਚਿੰਟੂ ਦਾ ਐਨਕਾਊਂਟਰ, ਪੁਲਿਸ ਨੇ 4 ਨੂੰ ਕੀਤਾ ਗ੍ਰਿਫਤਾਰ
ਜਲੰਧਰ, 29 ਮਾਰਚ : ਜਲੰਧਰ ਵਿਚ ਬੀਤੀ ਰਾਤ ਪੁਲਿਸ ਦੀ ਸੀ.ਆਈ.ਏ ਟੀਮ ਨੇ ਬਦਮਾਸ਼ ਚਿੰਟੂ ਤੇ ਉਸ ਦੇ ਸਾਥੀਆਂ ਦਾ ਐਨਕਾਊਟਰ ਕਰ ਦਿੱਤਾ। ਘਟਨਾ ਵਿਚ ਇਕ ਬਦਮਾਸ਼ ਦੇ ਪੈਰ ਨੂੰ ਗੋਲੀ ਛੂਹ ਕੇ ਨਿਕਲ ਗਈ। ਪੂਰੀ ਵਾਰਦਾਤ ਵਿਚ ਲਗਭਗ 12 ਗੋਲੀਆਂ ਦੋਵੇਂ ਪਾਸੇ ਚਲਾਈਆਂ ਗਈਆਂ। ਪੁਲਿਸ ਨੇ ਕੇਸ ਵਿਚ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਚਾਰਾਂ ਖਿਲਾਫ ਸਿਟੀ ਦੇ ਥਾਣਾ ਡਵੀਜ਼ਨ ਨੰਬਰ 6 ਵਿਚ ਮਾਮਲਾ ਦਰਜ ਕਰਵਾਇਆ ਗਿਆ ਹੈ। ਪੁਲਿਸ ਵੱਲੋਂ 5 ਤੋਂ 6 ਰਾਊਂਡ....
ਮਾਂ ਦਾ ਕੀਤਾ ਕਤਲ, ਪੁਲੀਸ ਨੇ ਚਾਰ ਨੂੰ ਕੀਤਾ ਗ੍ਰਿਫ਼ਤਾਰ 
ਤਲਵਾੜਾ, 26 ਮਾਰਚ : ਸਹੌੜਾ-ਕੰਢੀ ਦੇ ਜੰਗਲਾਂ ‘ਚ ਮਿਲੀ ਅਣਪਛਾਤੀ ਔਰਤ ਦੇ ਕਤਲ ਕੇਸ ਨੂੰ ਹਾਜੀਪੁਰ ਪੁਲੀਸ ਨੇ 24 ਘੰਟਿਆਂ ਅੰਦਰ ਹੱਲ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਪੰਕਜ ਕੁਮਾਰ ਨੇ ਦਸਿਆ ਕਿ ਮ੍ਰਿਤਕਾ ਦੀ ਪਛਾਣ ਸੁਨੀਤਾ ਰਾਣੀ ਪਤਨੀ ਨਰਿੰਦਰ ਸਿੰਘ ਪਿੰਡ ਭਵਨਾਲ ਵਜੋਂ ਹੋਈ ਹੈ। ਮ੍ਰਿਤਕਾ ਦੇ ਪਤੀ ਨਰਿੰਦਰ ਸਿੰਘ (45) ਨੇ ਦਸਿਆ ਕਿ ਉਸਦੀ ਪਤਨੀ ਲੰਘੀ 23 ਤਾਰੀਕ ਨੂੰ ਆਪਣੇ ਪੰਜ ਮਹੀਨਿਆਂ ਦੇ ਲੜਕੇ ਨੂੰ ਲੈ ਕੇ ਆਪਣੇ ਮਾਪੇ ਘਰ ਪਿੰਡ ਡੰਡੋਹ ਥਾਣਾ ਹਰਿਆਣਾ ਗਈ ਸੀ....
ਦਸੂਹਾ ‘ਚ ਨਸ਼ਾ ਤਸਕਰ ਦਾ ਐਨਕਾਊਂਟਰ, ਇੱਕ ਮੌਤ, 2 ਪੁਲਿਸ ਮੁਲਾਜ਼ਮ ਜ਼ਖਮੀ
ਦਸੂਹਾ, 26 ਮਾਰਚ : ਹੁਸ਼ਿਆਰਪੁਰ ਦੇ ਹਲਕਾ ਦਸੂਹਾ ‘ਚ ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਸ ‘ਤੇ ਨਸ਼ਾ ਤਸਕਰਾਂ ਨੇ ਹਮਲਾ ਕਰ ਦਿੱਤਾ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਨਸ਼ਾ ਤਸਕਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਇਹ ਘਟਨਾ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਮੇਵਾ ਮਿਆਣੀ ਵਿੱਚ ਵਾਪਰੀ। ਜਿੱਥੇ ਪੁਲਿਸ ਨੂੰ ਪਿੰਡ ਦੇ ਹੀ ਇੱਕ ਵਿਅਕਤੀ ਦੇ ਨਸ਼ੇ ਦਾ ਧੰਦਾ ਕਰਨ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਜਦੋਂ ਦਸੂਹਾ ਪੁਲਿਸ ਟੀਮ....
ਮੁਕੇਰੀਆਂ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮਾਂ ਤੇ ਧੀ ਦੀ ਮੌਤ 
ਮੁਕੇਰੀਆਂ, 24 ਮਾਰਚ : ਦਸੂਹਾ ਦੇ ਮੁਕੇਰੀਆਂ ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮਾਂ ਤੇ ਧੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪੀੜਤ ਨੰਦ ਕਿਸ਼ੋਰ ਆਪਣੀ ਪਤਨੀ ਤੇ ਧੀ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ, ਕਿ ਉਨ੍ਹਾਂ ਦੇ ਮੋਟਰਸਾਈਕਲ ਨੂੰ ਪਿੱਛੇ ਤੋਂ ਟਿੱਪਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮਾਂ ਤੇ ਧੀ ਦੀ ਮੌਤ ਹੋ ਗਈ, ਇਸ ਘਟਨਾਂ ਕਾਰਨ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ, ਇਸ ਮਾਮਲੇ ਵਿੱਚ....
ਪੁਲਿਸ ਨੇ 4.50 ਲੱਖ ਲੀਟਰ ਲਾਹਣ, 8 ਕਿਲੋ ਡੋਡਾ, ਭੁੱਕੀ ਅਤੇ ਸ਼ਰਾਬ ਦੀਆਂ ਬੋਤਲਾਂ ਕੀਤੀਆਂ ਬਰਾਮਦ
ਮਹਿਤਪੁਰ, 24 ਮਾਰਚ : ਜਲੰਧਰ ਸਿਹਤ, ਪੁਲਿਸ ਅਤੇ ਜਲੰਧਰ ਆਬਕਾਰੀ ਵਿਭਾਗ ਦੀਆਂ ਟੀਮਾਂ ਨੇ ਸਤਲੁਜ ਦਰਿਆ ਦੇ ਨਾਲ ਲੱਗਦੇ ਮਹਿਤਪੁਰ ਇਲਾਕੇ ਵਿੱਚ ਛਾਪਾ ਮਾਰ ਕੇ ਪੁਲਿਸ ਨੇ ਮੌਕੇ ਤੋਂ ਲਗਭਗ 4.50 ਲੱਖ ਲੀਟਰ ਲਾਹਣ, 8 ਕਿਲੋ ਡੋਡਾ, ਭੁੱਕੀ ਅਤੇ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਇਸ ਵਿੱਚ ਲੱਕੜ ਦੇ ਸਟੈਂਡ ਲਗਾ ਕੇ ਸ਼ਰਾਬ ਬਣਾ ਰਹੇ ਸਨ। ਸਵੇਰੇ 6 ਵਜੇ ਪਹੁੰਚੀਆਂ ਟੀਮਾਂ ਨੇ ਕੰਮ ਕਰ ਰਹੀਆਂ ਭੱਠੀਆਂ ਬਰਾਮਦ ਕੀਤੀਆਂ।....
13 ਸੀਟਾਂ ਤੇ ਇਕੱਲੇ ਚੋਣ ਲੜੇਗੀ ਬਹੁਜਨ ਸਮਾਜ ਪਾਰਟੀ : ਬੈਨੀਵਾਲ 
ਜਲੰਧਰ 22 ਮਾਰਚ : ਬਹੁਜਨ ਸਮਾਜ ਪਾਰਟੀ ਦੀ ਅੱਜ ਜਲੰਧਰ ਵਿਖੇ ਸੰਸਦੀ ਚੋਣਾਂ ਨੂੰ ਲੈ ਕੇ ਅਹਿਮ ਮੀਟਿੰਗ ਹੋਈ ਜਿਸ ਵਿੱਚ 13 ਲੋਕ ਸਭਾ ਦੀ ਲੀਡਰਸ਼ਿਪ ਨਾਲ ਪਾਰਲੀਮੈਂਟ ਵਾਈਜ ਮੀਟਿੰਗ ਕੀਤੀ। ਇਸ ਮੌਕੇ ਹਰੇਕ ਲੋਕ ਸਭਾ ਦੇ ਚਾਰ ਤੋਂ ਪੰਜ ਉਮੀਦਵਾਰਾਂ ਦੇ ਪੈਨਲ ਨੂੰ ਲੀਡਰਸ਼ਿਪ ਨਾਲ ਮੰਥਨ ਕੀਤਾ ਗਿਆ। ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਹਾਜ਼ਰ ਸਨ। ਬੈਨੀਵਾਲ ਨੇ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦਾ....
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਪ੍ਰੀ-ਰਿਕਰੂਟਮੈਂਟ ਟੇ੍ਰਨਿੰਗ ਕੇਡਰ 26 ਮਾਰਚ ਤੋਂ
ਹੁਸ਼ਿਆਰਪੁਰ, 22 ਮਾਰਚ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟੇ੍ਰਨਿੰਗ ਕੇਡਰ 26 ਮਾਰਚ 2024 ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਵਿਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ, ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ, ਸੀ.ਆਈ.ਐਸ.ਐਫ ਅਤੇ ਪੰਜਾਬ ਪੁਲਿਸ ਵਿਚ ਭਰਤੀ ਦੀ ਟੇ੍ਰਨਿੰਗ ਦਿੱਤੀ ਜਾਵੇਗੀ।....
ਸਨਿੱਚਰਵਾਰ ਅਤੇ ਐਤਵਾਰ ਵੀ ਖੁੱਲੇ੍ਹ ਰੱਖੇ ਜਾਣਗੇ ਪ੍ਰਾਪਰਟੀ ਟੈਕਸ ਅਤੇ ਵਾਟਰ ਸਪਲਾਈ ਦੇ ਕੈਸ਼ ਕਾਊਂਟਰ
ਹੁਸ਼ਿਆਰਪੁਰ, 22 ਮਾਰਚ : ਕਮਿਸ਼ਨਰ ਨਗਰ ਨਿਗਮ ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਬਲਿਕ ਦੀ ਸਹੂਲਤ ਲਈ ਮਿਤੀ 23, 24 ਮਾਰਚ ਅਤੇ 30, 31 ਮਾਰਚ 2024 ਨੂੰ ਪ੍ਰਾਪਰਟੀ ਟੈਕਸ ਅਤੇ ਵਾਟਰ ਸਪਲਾਈ ਦੇ ਕੈਸ਼ ਕਾਊਂਟਰ ਸਵੇਰੇ 10 ਵਜੇ ਤੋਂ ਦੁਪਹਿਰ 2:00 ਵਜੇ ਤੱਕ ਖੁੱਲ੍ਹੇ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣਾ ਪ੍ਰਾਪਰਟੀ ਟੈਕਸ ਅਤੇ ਵਾਟਰ ਸਪਲਾਈ ਅਤੇ ਸੀਵਰੇਜ ਦਾ ਬਿੱਲ ਇਨ੍ਹਾਂ ਕਾਊਂਟਰਾਂ ’ਤੇ ਆ ਕੇ ਜਮ੍ਹਾਂ ਕਰਵਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ....