ਜਲੰਧਰ, 13 ਜੁਲਾਈ 2024 : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਵੱਡੇ ਫ਼ਰਕ ਜਿੱਤ ਹਾਸਲ ਕਰ ਲਈ ਹੈ। ਸਵੇਰ ਤੋਂ ਰੁਝਾਨਾਂ ਵਿੱਚ ਮੋਹਿੰਦਰ ਭਗਤ ਅੱਗੇ ਰਹੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ 55246 ਹਾਸਲ ਕੀਤੀਆਂ। ਇਸ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ 37325 ਨਾਲ ਜਿੱਤ ਹਾਸਲ ਕੀਤੀ ਹੈ। ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ 17921 ਵੋਟਾਂ ਹਾਸਲ ਹੋਈਆਂ ਹਨ। ਜਦਕਿ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ 16, 757....
ਦੋਆਬਾ

ਜਲੰਧਰ, 13 ਜੁਲਾਈ 2024 : ਜਲੰਧਰ ਦੇ ਪਠਾਨਕੋਟ ਬਾਈਪਾਸ ਚੌਕ ‘ਤੇ ਸ਼ੁੱਕਰਵਾਰ ਰਾਤ ਕਰੀਬ 11.30 ਵਜੇ ਇਕ ਤੇਜ਼ ਰਫਤਾਰ ਬੋਲੈਰੋ ਕਾਰ ਨੇ ਫੁੱਟਪਾਥ ‘ਤੇ ਬੈਠੇ ਚਾਰ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਲੋਕ ਗੰਭੀਰ ਰੂਪ ‘ਚ ਜ਼ਖਮੀ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਰਾਤ ਜਲੰਧਰ ਦੇ ਪਠਾਨਕੋਟ ਬਾਈਪਾਸ ‘ਤੇ....

ਸ੍ਰੀ ਬੜੇ ਹਨੂੰਮਾਨ ਜੀ ਮੰਦਿਰ ਦੁਸਹਿਰਾ ਗਰਾਊਂਡ ’ਚ ਹੋਇਆ ਸਮਾਗਮ ਹੁਸ਼ਿਆਰਪੁਰ, 12 ਜੁਲਾਈ 2024 : ਸ੍ਰੀ ਰਾਮ ਲੀਲਾ ਕਮੇਟੀ ਅਤੇ ਸ੍ਰੀ ਬੜੇ ਹਨੂੰਮਾਨ ਜੀ ਸੇਵਕ ਸੰਸਥਾ ਵੱਲੋਂ ਸ੍ਰੀ ਬੜੇ ਹਨੂੰਮਾਨ ਜੀ ਮੰਦਿਰ ਦੁਸਹਿਰਾ ਗਰਾਊਂਡ ਵਿਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਦਰਬਾਰ ਜੀ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਗਈ। ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਭਗਵਾਨ ਸ੍ਰੀ ਰਾਮ ਜੀ ਦਾ ਆਸ਼ੀਰਵਾਦ ਲਿਆ। ਉਨ੍ਹਾਂ....

ਲੋਕਾਂ ਨੂੰ ਸ਼ਿਕਾਇਤ ਨਿਵਾਰਨ ਕੈਂਪਾਂ ’ਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ ਕਿਹਾ, ਕੈਂਪਾਂ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੇ ਘਰਾਂ ਦੇ ਨਜ਼ਦੀਕ ਆ ਕੇ ਦੇ ਰਹੇ ਹਨ ਸਰਕਾਰੀ ਸੇਵਾਵਾਂ ਹੁਸ਼ਿਆਰਪੁਰ, 12 ਜੁਲਾਈ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ, ਸਮੱਸਿਆਵਾਂ ਦਾ ਨਿਪਟਾਰਾ ਉਨ੍ਹਾਂ ਦੀਆਂ ਬਰੂਹਾਂ ’ਤੇ ਜਾ ਕੇ ਕਰਨ ਦੇ ਯਤਨਾਂ ਤਹਿਤ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ....

ਹੁਸ਼ਿਆਰਪੁਰ, 12 ਜੁਲਾਈ 2024 : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜਾਨਾ 450 ਤੋਂ 500 ਗਰੀਬ/ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਸੰਜੀਵ ਕੁਮਾਰ, ਵਾਸੀ ਵਸੰਤ ਵਿਹਾਰ, ਹੁਸ਼ਿਆਰਪੁਰ....

ਕੈਬਨਿਟ ਮੰਤਰੀ ਨੇ ਰੇਲਵੇ ਮੰਡੀ ਸਪੋਰਟਸ ਐਂਡ ਵੈਲਫੇਅਰ ਕਲੱਬ ਨੂੰ ਦਿੱਤਾ 2 ਲੱਖ ਰੁਪਏ ਦਾ ਚੈੱਕ ਕਿਹਾ, ਨਰੋਏ ਸਮਾਜ ਦੀ ਸਿਰਜਣਾ ’ਚ ਵੈਲਫੇਅਰ ਕਲੱਬਾਂ ਦਾ ਅਹਿਮ ਯੋਗਦਾਨ ਹੁਸ਼ਿਆਰਪੁਰ, 12 ਜੁਲਾਈ 2024 : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਕੇ ਸੂਬੇ ਦੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰ ਰਹੀ ਹੈ। ਸੂਬੇ ਵਿਚ ਖੇਡਾਂ ਦਾ ਨਵਾਂ ਮਾਹੌਲ ਪੈਦਾ ਹੋਇਆ ਹੈ, ਜਿਸ ਨਾਲ ਨੌਜਵਾਨਾਂ ਵਿਚ....

ਹੁਸ਼ਿਆਰਪੁਰ, 12 ਜੁਲਾਈ 2024 : ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤਹਿਤ ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮ ਵਿਚ ਉਨ੍ਹਾਂ ਕਿਹਾ ਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰੇਟ ਅਤੇ....

ਨਗਰ ਨਿਗਮ ਨੇ ਸਮੱਸਿਆਵਾਂ ਦੇ ਨਿਪਟਾਰੇ ਲਈ ਵਟਸਐਪ ਨੰਬਰ ਕੀਤਾ ਜਾਰੀ ਹੁਸ਼ਿਆਰਪੁਰ, 12 ਜੁਲਾਈ 2024 : ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਨਿਗਮ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਵਟਸਐਪ ਨੰਬਰ 94634-97791 ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਇਸ ਵਟਸਐਪ ਗਰੁੱਪ ਦਾ ਨਾਮ ’ਐਮ.ਸੀ.ਐਚ ਗਰੀਵੈਂਸਜ਼ ਡਿਸਪੋਜ਼ਲ’ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਗਰੁੱਪ ਵਿਚ ਸ਼ਹਿਰ ਵਾਸੀ ਆਪਣੇ ਏਰੀਏ ਨਾਲ....

ਜਲੰਧਰ, 12 ਜੁਲਾਈ 2024 : ਖਡੂਰ ਸਾਹਿਬ ਤੋਂ ਲੋਕ ਸਭਾ ਦੇ ਐਮਪੀ ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ੀਲੇ ਪਦਾਰਥ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਿਕ ਹਰਪ੍ਰੀਤ ਕੋਲੋਂ ਪੰਜ ਗ੍ਰਾਮ ਆਈਸ ਬਰਾਮਦ ਕੀਤੀ ਗਈ ਹੈ, ਅਤੇ ਦੋ ਹੋਰ ਸਾਥੀਆਂ ਨੂੰ ਬੀਤੇ ਦਿਨੀਂ ਆਈਸ ਡਰੱਗ (ਨਸ਼ੇ) ਸਮੇਤ ਗ੍ਰਿਫ਼ਤਾਰ ਕੀਤਾ ਸੀ। ਅੱਜ ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ....

ਨਵਾਂਸ਼ਹਿਰ, 10 ਜੁਲਾਈ 2024 : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹੇ ਵਿੱਚ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਨਾਲ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ‘ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਉਪ ਸਕੱਤਰ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆ ਵਿਭਾਗ (ਗ੍ਰਹਿ-5 ਸ਼ਾਖਾ) ਦੇ ਪੱਤਰ....

ਨਵਾਂਸ਼ਹਿਰ, 10 ਜੁਲਾਈ 2024 : ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵਲੋ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਦਫ਼ਤਰ ਐਸ.ਬੀ.ਐਸ ਨਗਰ ਦੇ ਸਹਿਯੋਗ ਨਾਲ ਨਵੀ ਜੂਡੀਸ਼ੀਅਲ ਕੋਰਟ ਕੰਪਲੈਕਸ, ਸ.ਭ.ਸ ਨਗਰ ਵਿਖੇ ਮੁਫਤ ਆਯੁਰਵੈਦਿਕ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ....

ਡੀ.ਆਈ.ਜੀ ਜਲੰਧਰ ਰੇਂਜ ਨੇ ਨਸ਼ੇ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ‘ਐਨ-ਕੋਰਡ’ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਜ਼ਿਲ੍ਹੇ ’ਚ ਨਸ਼ਿਆਂ ਖਿਲਾਫ਼ ਚੱਲ ਰਹੀਆਂ ਗਤੀਵਿਧੀਆਂ ਦੇ ਬਾਰੇ ਪਾਇਆ ਚਾਨਣਾ ਹੁਸ਼ਿਆਰਪੁਰ, 10 ਜੁਲਾਈ 2024 : ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਜਲੰਧਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਿਲਾਫ਼ ਸ਼ੁਰੂ ਮੁਹਿੰਮ ਤਹਿਤ ਨਸ਼ਾ ਤਸਕਰਾਂ ’ਤੇ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ੇ ਦੇ....

ਨਵਾਂਸ਼ਹਿਰ, 9 ਜੁਲਾਈ 2024 : ਡਿਪਟੀ ਕਮਿਸ਼ਨਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਆਈ.ਏ.ਐਸ ਵੱਲੋਂ ਲੋਕ ਸਭਾ ਚੋਣਾਂ 2024 ਦੌਰਾਨ ਵੈਬਕਾਸਟਿੰਗ ਕੰਟਰੋਲ ਰੂਮ ਵਿੱਚ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਵੱਲੋਂ ਦੱਸਿਆ ਗਿਆ ਕਿ ਲੋਕ ਸਭਾ ਚੋਣਾਂ 2024 ਦੌਰਾਨ ਜਿਲੇ ਵਿੱਚ ਵੱਧ ਤੋਂ ਵੱਧ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਦੇ ਦੌਰਾਨ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ ਜਾ ਕੇ ਸਵੀਪ ਟੀਮ ਵੱਲੋਂ....

ਨਵਾਂਸ਼ਹਿਰ, 09 ਜੁਲਾਈ 2024 : ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਆਈ.ਏ.ਐਸ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਤੀ 10.07.2024 ਨੂੰ ਦੁਪਹਿਰ 12:00 ਵਜੇ ਪਿੰਡ ਮਹਿੰਦੀਪੁਰ (ਪੰਚਾਇਤ ਘਰ) ਵਿਖੇ "ਸਰਕਾਰ ਆਪਕੇ ਦੁਆਰ" ਤਹਿਤ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਮੌਕੇ ਤੇ ਆਮ ਜਨਤਾ ਨੂੰ ਲੋੜੀਂਦੀਆਂ ਸੇਵਾਵਾਂ ਜਿਵੇਂ ਕਿ ਜਨਮ/ਮੌਤ ਦੇ ਸਰਟੀਫਿਕੇਟ, ਬੁਢਾਪਾ/ਵਿਧਵਾ ਪੈਨਸ਼ਨ, ਲੇਬਰ ਕਾਰਡ, ਐਸ.ਸੀ./ਬੀ.ਸੀ. ਸਰਟੀਫਿਕੇਟ ਅਤੇ ਇੰਨਕਮ ਸਰਟੀਫਿਕੇਟ....

ਬੀਬੀ ਜਗੀਰ ਕੌਰ ਨੇ ਅਕਾਲੀ ਦਲ ਬਚਾਓ ਮੁਹਿੰਮ ਚਲਾਉਣ ਦਾ ਕੀਤਾ ਐਲਾਨ ਜਲੰਧਰ,, 09 ਜੁਲਾਈ 2024 : ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਕੋਈ ਵੱਖਰੀ ਸਿਆਸੀ ਪਾਰਟੀ ਨਹੀਂ ਬਣਾਉਣਗੇ, ਸਗੋਂ ਸ਼੍ਰੋਮਣੀ ਅਕਾਲੀ ਦਲ ਬਚਾਓ ਮੁਹਿੰਮ ਚਲਾਉਣਗੇ। ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਨੂੰ ਸਫਲਤਾ ਦੀਆਂ ਬੁਲੰਦੀਆਂ ‘ਤੇ ਲਿਜਾਣ ਲਈ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਬੀਬੀ ਜਗੀਰ ਕੌਰ ਨੇ....