ਦੋਆਬਾ

ਸ਼ਿਮਲਾ ਪਹਾੜੀ ਪਾਰਕ ਪੁੱਲੀ ਬੰਦ ਕਰਨ ਦੇ ਮਾਮਲੇ 'ਚ ਨਗਰ ਕੌਂਸਲ ਵੱਲੋਂ ਤੁਰੰਤ ਕਾਰਵਾਈ
ਹੁਸ਼ਿਆਰਪੁਰ, 14 ਸਤੰਬਰ 2024 : ਸ਼ਿਮਲਾ ਪਹਾੜੀ ਪਾਰਕ ਟਾਂਡਾ ਦੇ ਕੋਲ ਬਰਸਾਤੀ ਦੇ ਪਾਣੀ ਦੀ ਨਿਕਾਸੀ ਲਈ ਬਣੀ ਪੁੱਲੀ ਨੂੰ ਗੈਰਕਾਨੂੰਨੀ ਤਰੀਕੇ ਨਾਲ ਬੰਦ ਕਰਨ ਦਾ ਮਾਮਲਾ ਨਗਰ ਕੌਂਸਲ ਟਾਂਡਾ ਦੇ ਧਿਆਨ ਵਿੱਚ ਆਇਆ, ਜਿਸ 'ਤੇ ਨਗਰ ਕੌਂਸਲ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਨਗਰ ਕੌਂਸਲ ਦੇ ਕਾਰਜਕਾਰੀ ਅਫ਼ਸਰ (ਈ.ਓ.) ਨੇ ਦੱਸਿਆ ਕਿ ਸ਼ਿਮਲਾ ਪਹਾੜੀ ਪਾਰਕ ਦੇ ਨੇੜੇ ਬਰਸਾਤ ਦੇ ਪਾਣੀ ਦੀ ਨਿਕਾਸੀ ਲਈ ਇੱਕ ਪੁਰਾਣੀ ਪੁੱਲੀ ਬਣੀ ਹੋਈ ਹੈ, ਜੋ ਬਾਰਿਸ਼ ਦੇ ਸਮੇਂ ਪਾਣੀ ਦੀ ਸਹੀ ਤਰ੍ਹਾਂ ਨਿਕਾਸੀ ਲਈ ਬਹੁਤ ਹੀ....
ਰਾਸ਼ਟਰੀ ਲੋਕ ਅਦਾਲਤ ਵਿੱਚ 13,757 ਮਾਮਲਿਆਂ ਦਾ ਮੌਕੇ 'ਤੇ ਹੋਇਆ ਨਿਪਟਾਰਾ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਾਲ ਦੀ ਤੀਜੀ ਰਾਸ਼ਟਰੀ ਲੋਕ ਅਦਾਲਤ ਦਾ ਸਫ਼ਲ ਆਯੋਜਨ ਹੁਸ਼ਿਆਰਪੁਰ, 14 ਸਤੰਬਰ 2024 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਅੱਜ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਸਾਲ ਦੀ ਤੀਜੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਵੱਖ-ਵੱਖ ਕਿਸਮ ਦੇ ਮਾਮਲਿਆਂ ਨੂੰ ਸੁਣਿਆ ਗਿਆ, ਜਿਨ੍ਹਾਂ ਵਿੱਚ ਧਾਰਾ 138 ਤਹਿਤ ਐਨ.ਆਈ. ਐਕਟ ਦੇ ਮਾਮਲੇ (ਲੰਬਿਤ....
ਹੁਸ਼ਿਆਰਪੁਰ ਦੇ ਨਵ ਨਿਯੁਕਤ ਜ਼ਿਲਾ ਸਿਹਤ ਅਫਸਰ ਵੱਲੋਂ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਜਗ੍ਹਾ ਜਗ੍ਹਾ ਛਾਪੇਮਾਰੀ
ਫੂਡ ਸੇਫਟੀ ਟੀਮ ਵੱਲੋਂ ਖੁੱਲੇ ਪਨੀਰ ਦੇ 9 ਸੈਂਪਲ ਲਏ ਗਏ ਹੁਸ਼ਿਆਰਪੁਰ 14 ਸਤੰਬਰ 2024 : ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵ ਨਿਯੁਕਤ ਜ਼ਿਲਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਵਲੋਂ ਫੂਡ ਸੇਫਟੀ ਅਫਸਰ ਮੁਨੀਸ਼ ਸੋਢੀ ,ਵਿਵੇਕ ਕੁਮਾਰ ਅਤੇ ਅਭਿਨਵ ਖੋਸਲਾ ਦੇ ਨਾਲ ਹੁਸ਼ਿਆਰਪੁਰ ਦੇ ਸਬ ਅਰਬਨ ਏਰੀਆ, ਟਾਂਡਾ ਅਤੇ ਗੜ੍ਹਸ਼ੰਕਰ ਦੇ ਵੱਖ ਵੱਖ ਸਥਾਨਾਂ ਤੇ ਛਾਪੇਮਾਰੀ....
ਅੱਤਵਾਦ ਪੀੜਤ ਵਿਦਿਆਰਥੀਆਂ ਲਈ  ਐਮ.ਬੀ.ਬੀ.ਐਸ ਦੀਆਂ ਚਾਰ ਸੀਟਾਂ ਰਾਖਵੀਆਂ : ਡਿਪਟੀ ਕਮਿਸ਼ਨਰ
ਨਵਾਂਸ਼ਹਿਰ, 12 ਸੰਤਬਰ 2024 : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਵਿੱਦਿਅਕ ਸੈਸ਼ਨ 2024-25 ਦੌਰਾਨ ਵੱਖ-ਵੱਖ ਮੈਡੀਕਲ ਕਾਲਜਾਂ/ਸੰਸਥਾਵਾਂ ਵਿਚ ਕੇਂਦਰੀ ਪੂਲ ਰਾਹੀਂ ਐਮ.ਬੀ.ਬੀ.ਐਸ ਦੀਆਂ 4 ਸੀਟਾਂ ਅੱਤਵਾਦ ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿਚੋਂ ਭਰਨ ਲਈ ਨਿਰਧਾਰਿਤ ਕੀਤੀਆਂ ਗਈਆਂ ਹਨ, ਜੋ ਅੱਤਵਾਦ ਕਾਰਨ ਫ਼ੌਤ/ਦਿਵਿਆਂਗ ਹੋ ਚੁੱਕੇ ਨਾਗਰਿਕਾਂ ਦੇ ਜੀਵਨ ਸਾਥੀ ਜਾਂ ਬੱਚੇ ਹਨ। ਉਨ੍ਹਾਂ ਦੱਸਿਆ ਕਿ ਏ.ਐਨ ਮਗਧ....
ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਲਈ ਵੱਡਾ ਯੋਗਦਾਨ ਪਾਉਣ ਅਧਿਆਪਕ : ਨਵਜੋਤ ਪਾਲ ਸਿੰਘ ਰੰਧਾਵਾ 
ਪਰਹਾਰੀ ਅਤੇ ਨਸ਼ਾ ਮੁਕਤ ਕਲੱਬਾਂ ਦੇ ਇੰਚਾਰਜਾਂ ਦਾ ਹੋਇਆ ਜ਼ਿਲ੍ਹਾ ਪੱਧਰੀ ਸੈਮੀਨਾਰ ਨਵਾਂਸ਼ਹਿਰ 11 ਸਤੰਬਰ 2024 : ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਕਾਹਮਾ ਵਿਖੇ ਸਿੱਖਿਆ ਵਿਭਾਗ ਵੱਲੋਂ ਅੱਜ ਨਸ਼ਿਆਂ ਖ਼ਿਲਾਫ਼ ਜ਼ਿਲ੍ਹੇ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਪਰਹਾਰੀ ਅਤੇ ਨਸ਼ਾ ਮੁਕਤ ਕਲੱਬਾਂ ਦੇ ਇੰਚਾਰਜਾਂ ਦਾ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿਚ ਉਨ੍ਹਾਂ....
 ਖੇਡਾਂ ਵਤਨ ਪੰਜਾਬ ਦੀਆਂ  ਸੀਜਨ -3, ਬਲਾਚੌਰ ਵਿਖ਼ੇ ਬਲਾਕ ਪੱਧਰੀ ਖੇਡਾਂ ਦੀ ਸਮਾਪਤੀ : ਖੇਡ ਅਫਸਰ  
ਬਲਾਚੌਰ, 10 ਸਤੰਬਰ 2024 : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜਨ 3. 2024 ਬਲਾਕ ਪੱਧਰੀ ਖੇਡਾਂ ਜੋ ਕਿ ਵੱਖ-ਵੱਖ ਬਲਾਕਾਂ ਵਿੱਚ ਕਰਵਾਇਆ ਜਾ ਰਿਹਾ ਹੈ। ਅੱਜ ਮਿਤੀ 10.09.2024 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਪੀਆ ਅਤੇ ਬੀ.ਏ.ਵੀ. ਸਕੂਲ (ਬਲਾਕ ਬਲਾਚੌਰ) ਵਿਖੇ ਅਤੇ ਪਿੰਡ ਬਕਾਪੁਰ ਅਤੇ ਸਰਕਾਰੀ ਸੀ. ਸੈ. ਸਕੂਲ ਛਦੌੜੀ (ਬਲਾਕ ਸੜੋਆ) ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ। ਬਲਾਕ ਸੜੋਆ ਦੇ ਪਿੰਡ ਬਕਾਪੁਰ ਵਿਖੇ ਕਰਵਾਏ ਜਾ ਰਹੇ....
ਦਸੂਹਾ ‘ਚ ਤੇਜ਼ ਰਫਤਾਰ ਬੱਸ ਨੇ ਪੈਦਲ ਜਾ ਰਹੇ ਪਰਿਵਾਰ ਦੇ ਮੈਂਬਰਾਂ ਨੂੰ ਮਾਰੀ ਟੱਕਰ, ਇੱਕ ਨੌਜਵਾਨ ਦੀ ਮੌਤ
ਦਸੂਹਾ, 10 ਸਤੰਬਰ 2024 : ਦਸੂਹਾ ‘ਚ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ਤੇ ਇੱਕ ਤੇਜ਼ ਰਫਤਾਰ ਬੱਸ ਨੇ ਪੈਦਲ ਜਾ ਰਹੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਿਕ ਮੈਂਬਰਾਂ ਨੇ ਹਾਈਵੇਅ ਨੂੰ ਜਾਮ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਅਤੇ ਮੈਜਿਸਟਰੇਟ ਦਸੂਹਾ ਦੇ ਯਤਨਾ ਸਦਕਾ 2 ਘੰਟੇ ਬਾਅਦ ਹਾਈਵੇ ਨੂੰ ਖੁਲ੍ਹਵਾਇਆ ਗਿਆ। ਜਾਣਕਾਰੀ ਅਨੁਸਾਰ ਇੱਕ....
ਡਾਕਟਰਾਂ ਅਤੇ ਸਿਹਤ ਅਮਲੇ ਦੀ ਸੁਰੱਖਿਆ ਲਈ “ ਜ਼ਿਲ੍ਹਾ ਸਿਹਤ ਬੋਰਡ “ ਦਾ ਗਠਨ, ਡਿਪਟੀ ਕਮਿਸ਼ਨਰ ਹੋਣਗੇ ਚੇਅਰਮੈਨ
ਐਸ.ਐਸ.ਪੀ. ਸਮੇਤ 6 ਹੋਰ ਮੈਂਬਰ ਨਾਮਜ਼ਦ ਡਿਪਟੀ ਕਮਿਸ਼ਨਰ ਵਲੋਂ ਡਾਕਟਰਾਂ ਦੀ ਸੁਰੱਖਿਆ ਹਰ ਹਾਲ ਯਕੀਨੀ ਬਣਾਉਣ ਦੇ ਨਿਰਦੇਸ਼ ਕਪੂਰਥਲਾ,10 ਸਤੰਬਰ 2024 : ਡਾਕਟਰਾਂ ਅਤੇ ਸਿਹਤ ਅਮਲੇ ਦੀ ਕੰਮਕਾਜ ਵਾਲੀਆਂ ਥਾਵਾਂ ’ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ’ਜ਼ਿਲ੍ਹਾ ਸਿਹਤ ਬੋਰਡ’ ਦਾ ਗਠਨ ਕੀਤਾ ਗਿਆ ਹੈ। ਬੋਰਡ ਦੇ ਚੇਅਰਮੈਨ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਹਨ, ਚੇਅਰਮੈਨ ਤੋਂ ਇਲਾਵਾ ਬੋਰਡ ਵਿਚ 6 ਹੋਰ ਮੈਂਬਰ ਹਨ,ਜਿਨ੍ਹਾਂ ਵਿਚ ਐਸ.ਐਸ.ਪੀ ਕਪੂਰਥਲਾ ਵਤਸਲਾ ਗੁਪਤਾ, ਸਿਵਲ ਸਰਜਨ ਡਾ.ਰੀਚਾ....
ਰੋਜ਼ਗਾਰ ਬਿਊਰੋ ਦੀ ਰਜਿਸਟਰੇਸ਼ਨ ਹੋਵੇਗੀ ਕਿਊ ਆਰ ਕੋਡ ਰਾਹੀਂ
ਡਿਪਟੀ ਕਮਿਸ਼ਨਰ ਵਲੋਂ ਨੌਜਵਾਨਾਂ ਦੀ ਸਹੂਲਤ ਲਈ ਕਿਊ ਆਰ ਸਕੈਨ ਕੋਡ ਜਾਰੀ ਕਪੂਰਥਲਾ, 10 ਸਤੰਬਰ 2024 : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀਆਂ ਸੇਵਾਵਾਂ ਦੀ ਰਜਿਸਟ੍ਰੇਸ਼ਨ ਲਈ ਕਿਊ ਆਰ ਸਕੈਨ ਕੋਡ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ / ਸਵੈ-ਰੋਜ਼ਗਾਰ ਅਤੇ ਸਕਿੱਲ ਟ੍ਰੇਨਿੰਗ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜਾਰੀ ਰਜਿਸਟ੍ਰੇਸ਼ਨ ਸਕੈਨ ਕੋਡ ਨੌਜਵਾਨਾਂ ਲਈ ਬਹੁਤ ਲਾਹੇਵੰਦ....
ਡਿਪਟੀ ਕਮਿਸ਼ਨਰ ਵਲੋਂ ਮਨਰੇਗਾ ਸਕੀਮ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ
ਮਨਰੇਗਾ ਸਕੀਮ ਅਧੀਨ 140 ਖੇਡ ਮੈਦਾਨਾਂ ਦਾ ਕਰਵਾਇਆ ਜਾਵੇਗਾ ਨਿਰਾਮਣ ਹਰ ਪੰਦਰਵਾੜੇ ਹੋਵੇਗੀ ਮਨਰੇਗਾ ਤਹਿਤ ਚੱਲ ਰਹੇ ਕੰਮਾਂ ਦੀ ਸਮੀਖਿਆ ਕਪੂਰਥਲਾ, 10 ਸਤੰਬਰ 2024 : ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਅੱਜ ਜ਼ਿਲ੍ਹੇ ਭਰ ’ਚ ਮਗਨਰੇਗਾ ਸਕੀਮ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ.ਨਯਨ ਅਤੇ ਸਮੂਹ ਬੀ.ਡੀ.ਪੀ.ਓਜ਼ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਮੂਹ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਸਰਕਾਰ ਵਲੋਂ....
ਜ਼ਿਲ੍ਹੇ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਰੁੱਖਾਂ ਦੀ ਕਟਾਈ ’ਤੇ ਪਾਬੰਦੀ
ਨਵਾਂਸ਼ਹਿਰ, 10 ਸਤੰਬਰ 2024 : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਡੀਲਿਸਟ ਏਰੀਏ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਬਹੁਤ ਹੀ ਮਹੱਤਵਪੂਰਨ ਰੁੱਖਾਂ ਦੇ ਕੱਟਣ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਉਕਤ ਰੁੱਖਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ, ਤਾਂ ਜੰਗਲਾਤ....
ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਨਵਾਂਸ਼ਹਿਰ ਵਿਚੋਂ ਓਵਰਲੋਡਡ ਹੈਵੀ ਵਾਹਨਾਂ ਦੇ ਲੰਘਣ ‘ਤੇ ਪਾਬੰਦੀ
ਨਵਾਂਸ਼ਹਿਰ,10 ਸਤੰਬਰ 2024 : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹਿਰ ਨਵਾਂਸ਼ਹਿਰ ਵਿਚੋਂ ਸਮਾਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ਫੱਕ ਵਾਲੀਆਂ ਟਰਾਲੀਆਂ/ਟਰੱਕ, ਕਮਰਸ਼ੀਅਲ ਤੌਰ 'ਤੇ ਜਾਣ ਵਾਲਾ ਸਾਮਾਨ ਆਦਿ) ਨੂੰ ਲੰਘਣ/ਦਾਖ਼ਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ....
ਸਿਹਤ ਸੰਭਾਲ ਪੇਸ਼ੇਵਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਢੁੱਕਵੇ ਕਦਮ ਉਠਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਰੰਧਾਵਾ
ਡਿਪਟੀ ਕਮਿਸ਼ਨਰ ਵੱਲੋੰ ਸਿਹਤ ਸੰਭਾਲ ਪੇਸ਼ੇਵਰਾਂ ਵਿਰੁੱਧ ਹਿੰਸਾ ਦੀ ਰੋਕਥਾਮ ਸਬੰਧੀ ਜ਼ਿਲ੍ਹਾ ਹੈਲਥ ਬੋਰਡ ਦੀ ਮੀਟਿੰਗ ਆਯੋਜਿਤ ਕੋਲਕਾਤਾ ਘਟਨਾ ਤੋਂ ਬਾਅਦ ਸਿਹਤ ਸੰਭਾਲ ਪੇਸ਼ੇਵਰਾਂ ਦੀ ਸੁਰੱਖਿਆ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਚੌਕਸ ਨਵਾਂਸ਼ਹਿਰ, 10 ਸਤੰਬਰ 2024 : ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਸ. ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸਿਹਤ ਸੰਭਾਲ ਪੇਸ਼ੇਵਰਾਂ ਵਿਰੁੱਧ ਹਿੰਸਾ ਦੀ ਰੋਕਥਾਮ ਸਬੰਧੀ ਜ਼ਿਲ੍ਹਾ ਹੈਲਥ ਬੋਰਡ....
ਜਲੰਧਰ 'ਚ ਰੇਲਵੇ ਪੁਲਸ ਫੋਰਸ 1.30 ਕਰੋੜ ਰੁਪਏ ਸੋਨਾ ਕੀਤਾ ਬਰਾਮਦ
ਜਲੰਧਰ, 9 ਸਤੰਬਰ 2024 : ਜਲੰਧਰ 'ਚ ਰੇਲਵੇ ਪੁਲਸ ਫੋਰਸ ਵੱਲੋਂ ਇੱਕ ਵਿਅਕਤੀ ਕੋਲੋਂ ਕਰੋੜਾਂ ਦਾ ਸੋਨਾ ਬਰਾਮਦ ਕੀਤਾ ਗਿਆ ਹੈ। ਆਰਪੀਐਫ ਨੂੰ ਉਕਤ ਵਿਅਕਤੀ ਸੋਨੇ ਦੇ ਕੋਈ ਠੋਸ ਦਸਤਾਵੇਜ਼ ਨਹੀਂ ਦਿਖਾ ਸਕਿਆ, ਜਿਸ ਕਾਰਨ ਅਧਿਕਾਰੀਆਂ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਦਾ ਸੋਨਾ ਜ਼ਬਤ ਕਰ ਲਿਆ ਅਤੇ ਮਾਮਲੇ ਦੀ ਸੂਚਨਾ ਤੁਰੰਤ ਆਮਦਨ ਕਰ ਵਿਭਾਗ ਨੂੰ ਦਿੱਤੀ। ਸੋਨੇ ਦਾ ਕੁੱਲ ਭਾਰ ਲਗਭਗ 2.90 ਕਿਲੋਗ੍ਰਾਮ ਹੈ, ਜਿਸ ਦੀ ਕੀਮਤ 1.30 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਆਰਪੀਐਫ ਦੀ....
ਜਲੰਧਰ 'ਚ ਰੇਲਵੇ ਪੁਲਸ ਫੋਰਸ 1.30 ਕਰੋੜ ਰੁਪਏ ਸੋਨਾ ਕੀਤਾ ਬਰਾਮਦ
ਜਲੰਧਰ, 9 ਸਤੰਬਰ 2024 : ਜਲੰਧਰ 'ਚ ਰੇਲਵੇ ਪੁਲਸ ਫੋਰਸ ਵੱਲੋਂ ਇੱਕ ਵਿਅਕਤੀ ਕੋਲੋਂ ਕਰੋੜਾਂ ਦਾ ਸੋਨਾ ਬਰਾਮਦ ਕੀਤਾ ਗਿਆ ਹੈ। ਆਰਪੀਐਫ ਨੂੰ ਉਕਤ ਵਿਅਕਤੀ ਸੋਨੇ ਦੇ ਕੋਈ ਠੋਸ ਦਸਤਾਵੇਜ਼ ਨਹੀਂ ਦਿਖਾ ਸਕਿਆ, ਜਿਸ ਕਾਰਨ ਅਧਿਕਾਰੀਆਂ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਸ ਦਾ ਸੋਨਾ ਜ਼ਬਤ ਕਰ ਲਿਆ ਅਤੇ ਮਾਮਲੇ ਦੀ ਸੂਚਨਾ ਤੁਰੰਤ ਆਮਦਨ ਕਰ ਵਿਭਾਗ ਨੂੰ ਦਿੱਤੀ। ਸੋਨੇ ਦਾ ਕੁੱਲ ਭਾਰ ਲਗਭਗ 2.90 ਕਿਲੋਗ੍ਰਾਮ ਹੈ, ਜਿਸ ਦੀ ਕੀਮਤ 1.30 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਆਰਪੀਐਫ ਦੀ....