ਦੋਆਬਾ

ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਮਿਲੀਆਂ ਬਿਹਤਰੀਨ ਸਿਹਤ ਸੁਵਿਧਾਵਾਂ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਪਿੰਡ ਬਜਵਾੜਾ ’ਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਕਿਹਾ, ਸਿਹਤ ਸੇਵਾਵਾਂ ਦੇ ਖੇਤਰ ’ਚ ਪੂਰੇ ਸੂਬੇ ’ਚ ਵਰਦਾਨ ਸਾਬਤ ਹੋਏ ਹਨ ਆਮ ਆਦਮੀ ਕਲੀਨਿਕ ਹੁਸ਼ਿਆਰਪੁਰ, 27 ਫਰਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰੀਨ ਸਿਹਤ ਸੁਵਿਧਾਵਾਂ ਮਿਲੀਆਂ ਹਨ। ਉਹ ਅੱਜ ਪਿੰਡ ਬਜਵਾੜਾ ਵਿਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ....
ਨਕੋਦਰ ’ਚ ਕਾਰ ਚਾਲਕ ਨੇ ਬਾਈਕ ਸਵਾਰ ਨੂੰ ਕੁਚਲਿਆ, ਕਾਰ ਭਜਾਉਣ ਦੀ ਕੋਸ਼ਿਸ਼ ਤਾਂ ਦਰੱਖਤ ਨਾਲ ਟਕਰਾਈ ਕਾਰ, 2 ਮੌਤਾਂ
ਨਕੋਦਰ, 26 ਫਰਵਰੀ : ਨਕੋਦਰ ’ਚ ਪੈਂਦੇ ਪਿੰਡ ਪੰਡੋਰੀ ’ਚ ਆਪਸੀ ਦੁਸ਼ਮਣੀ ਕਾਰਨ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਇਸ ਘਟਨਾਕ੍ਰਮ ’ਚ ਮੋਟਰਸਾਈਕਲ ਸਵਾਰ ਗੁਰਦੀਪ ਸਿੰਘ ਦੀ ਮੌਤ ਹੋ ਗਈ ਅਤੇ ਜਦੋਂ ਕਾਰ ਚਾਲਕ ਰਣਜੀਤ ਸਿੰਘ ਨੇ ਕਾਰ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ਦਰੱਖਤ ਨਾਲ ਟਕਰਾ ਗਈ। ਦਰਖ਼ਤ ਨਾਲ ਟਕਰਾਉਣ ਤੋਂ ਬਾਅਦ ਰਣਜੀਤ ਸਿੰਘ ਨਾਲ ਗੱਡੀ ’ਚ ਸਵਾਰ ਰਾਮਪਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਕਾਰ ਚਾਲਕ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਥਾਣਾ ਸਿਟੀ ਦੇ....
ਤੇਜ਼ ਰਫ਼ਤਾਰ ਟਰੱਕ ਦੀ ਲਪੇਟ ‘ਚ ਆਉਣ ਨਾਲ ਸਾਬਕਾ ਫ਼ੌਜੀ ਦੀ ਮੌਤ
ਹੁਸ਼ਿਆਰਪੁਰ, 26 ਫਰਵਰੀ : ਹਰਿਆਣਾ ਰੋਡ ‘ਤੇ ਪਿੰਡ ਬੱਸੀ ਨੌਂ ਪੁਲੀ ਨੇੜੇ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ‘ਚ ਆਉਣ ਨਾਲ ਸਾਬਕਾ ਫ਼ੌਜੀ ਕੈਪਟਨ ਸੰਸਾਰ ਸਿੰਘ (82) ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਹਰਿਆਣਾ ਦੀ ਪੁਲਸ ਨੇ ਹਾਦਸਾਗ੍ਰਸਤ ਵਾਹਨ ਨੂੰ ਕਬਜ਼ੇ ‘ਚ ਲੈ ਕੇ ਮ੍ਰਿਤਕ ਦੇ ਪੁੱਤਰ ਸੁਖਵਿੰਦਰ ਸਿੰਘ ਦੇ ਬਿਆਨਾਂ ‘ਤੇ ਅਣਪਛਾਤੇ ਟਰੱਕ ਚਾਲਕ ਖਿਲਾਫ ਧਾਰਾ 304ਏ, 279, 427 ਆਈ.ਪੀ.ਸੀ....
ਆਮ ਆਦਮੀ ਕਲੀਨਿਕ ਰਾਹੀਂ ਲੋਕਾਂ ਦੇ ਘਰਾਂ ਦੇ ਨੇੜੇ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਬੁਨਿਆਦੀ ਸਿਹਤ ਸੇਵਾਵਾਂ : ਕਰਮਜੀਤ ਕੌਰ
ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਮੁਕੇਰੀਆਂ ਦੇ ਪਿੰਡ ਬਾਗੋਵਾਲ ’ਚ ਕੀਤਾ ਆਮ ਆਦਮੀ ਕਲੀਨਿਕ ਦਾ ਉਦਘਾਟਨ ਹੁਸ਼ਿਆਰਪੁਰ, 26 ਫਰਵਰੀ : ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ.ਐਸ. ਮੁਲਤਾਨੀ ਨਾਲ ਮੁਕੇਰੀਆਂ ਦੇ ਪਿੰਡ ਬਾਗੋਵਾਲ ਵਿਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਿਹਤ ਸੇਵਾਵਾਂ ਨੂੰ ਪਹਿਲ ਦੇ ਆਧਾਰ ’ਤੇ ਹੋਰ....
ਡਿਪਟੀ ਕਮਿਸ਼ਨਰ ਨੇ ਰੈੱਡ ਕਰਾਸ ਸੁਸਾਇਟੀ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਕੰਮਕਾਜ਼ ਦਾ ਲਿਆ ਜਾਇਜ਼ਾ
ਆਉਣ ਵਾਲੇ ਸਮੇਂ ਵਿਚ ਸੁਸਾਇਟੀ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵੀ ਕੀਤੀ ਚਰਚਾ ਹੁਸ਼ਿਆਰਪੁਰ, 26, ਫਰਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਕੰਮਕਾਜ਼ ਸਬੰਧੀ ਕਾਰਜਕਾਰਨੀ ਮੈਂਬਰਾਂ ਨਾਲ ਕੀਤੀ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਚਾਲੂ ਵਿੱਤੀ ਵਰ੍ਹੇ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਅਤੇ ਅਗਲੇ ਵਿੱਤੀ ਵਰ੍ਹੇ ਵਿਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਚਰਚਾ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚਾਲੂ ਵਿੱਤੀ ਵਰ੍ਹੇ ਵਿਚ ਰੈਡ ਕਰਾਸ ਵੱਲੋਂ ਬਹੁਤ ਸਾਰੇ....
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਸਵੰਤ ਰਾਏ ‘ਰਾਗ ਸਾਹਿਤ ਪੁਰਸਕਾਰ’ ਨਾਲ ਸਨਮਾਨਿਤ
ਹੁਸ਼ਿਆਰਪੁਰ, 26 ਫਰਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਿਖੇ ਬਤੌਰ ਖੋਜ ਅਫ਼ਸਰ-ਕਮ-ਜ਼ਿਲ੍ਹਾ ਭਾਸ਼ਾ ਅਫ਼ਸਰ ਸੇਵਾ ਨਿਭਾਅ ਰਹੇ ਡਾ. ਜਸਵੰਤ ਰਾਏ ਨੂੰ ਇੰਦਰਜੀਤ ਸਿੰਘ ਪੁਰੇਵਾਲ ਅਤੇ ਕਾਫ਼ਲਾ ਰਾਗ ਵਲੋਂ ਮਾਂ ਬੋਲੀ ਪੰਜਾਬੀ ਦੀ ਸੇਵਾ ਵਿਚ ਨਿਗਰਤਾ ਨਾਲ ਨਿਭਣ ਬਦਲੇ ‘ਰਾਗ ਸਾਹਿਤ ਪੁਰਸਕਾਰ’ ਮਿਲਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਧਾਈ ਦਿੱਤੀ ਗਈ। ਇਸ ਪੁਰਸਕਾਰ ਵਿਚ ਗਿਆਰਾਂ ਹਜ਼ਾਰ ਰੁਪਏ ਦੀ ਨਕਦ ਰਾਸ਼ੀ, ਸਨਮਾਨ ਪੱਤਰ ਅਤੇ ਫੁਲਕਾਰੀ ਸ਼ਾਮਿਲ ਹੈ।....
ਬਿਨਾਂ ਡਰਾਈਵਰ-ਗਾਰਡ ਦੇ ਟਰੈਕ ਤੇ ਦੌੜੀ ਮਾਲ ਗੱਡੀ, ਜੰਮੂ ਤੋਂ 78 ਕਿਲੋਮੀਟਰ ਸਫ਼ਰ ਤੈਅ ਕਰਕੇ ਹੁਸ਼ਿਆਰਪੁਰ ਪੁੱਜੀ, ਲੱਕੜ ਦੇ ਸਟੌਪਰ ਲਗਾ ਕੇ ਰੋਕਿਆ
ਹੁਸ਼ਿਆਰਪੁਰ, 25 ਫਰਵਰੀ : ਰੇਲਵੇ ਵਿਭਾਗ ਦੀ ਵੱਡੀ ਅਣਗਹਿਲੀ ਹੁਸ਼ਿਆਰਪੁਰ 'ਚ ਦੇਖਣ ਨੂੰ ਮਿਲੀ, ਜਿਥੇ ਜੰਮੂ-ਕਸ਼ਮੀਰ ਦੇ ਕਠੂਆ ਤੋਂ ਮਾਲ ਗੱਡੀ (14806R) ਬਿਨਾਂ ਡਰਾਈਵਰ-ਗਾਰਡ ਦੇ ਪੰਜਾਬ ਪਹੁੰਚ ਗਈ। ਦੱਸਿਆ ਜਾ ਰਿਹਾ ਕਿ ਕਰੀਬ 78 ਕਿਲੋਮੀਟਰ ਤੱਕ ਮਾਲ ਗੱਡੀ ਬਿਨਾਂ ਡਰਾਈਵਰ ਅਤੇ ਗਾਰਡ ਤੋਂ ਇਸੇ ਤਰ੍ਹਾਂ ਚੱਲਦੀ ਰਹੀ। ਜਿਸ ਨੂੰ ਕਿ ਹੁਸ਼ਿਆਰਪੁਰ ਦੇ ਉਚੀ ਬੱਸੀ ਰੇਲਵੇ ਸਟੇਸ਼ਨ 'ਤੇ ਲੱਕੜ ਦੇ ਸਟੌਪਰ ਲਗਾ ਕੇ ਇਸ ਨੂੰ ਰੋਕਿਆ ਗਿਆ। ਘਟਨਾ ਤੋਂ ਬਾਅਦ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਜਾਂਚ ਦੇ....
ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਦੇ 3 ਸਾਥੀਆਂ ਨੂੰ ਕੀਤਾ ਗ੍ਰਿਫਤਾਰ, 17 ਹਥਿਆਰ ਅਤੇ 33 ਮੈਗਜ਼ੀਨ ਕੀਤੇ ਬਰਾਮਦ 
ਜਲੰਧਰ, 25 ਫਰਵਰੀ : ਪੰਜਾਬ ਦੇ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਕਰੀਬ 17 ਹਥਿਆਰ ਅਤੇ 33 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਸਬੰਧੀ ਸਿਟੀ ਪੁਲੀਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਸਾਰੇ ਮੁਲਜ਼ਮ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਇੱਥੇ ਮਹਿੰਗੇ ਭਾਅ ਵੇਚਦੇ ਸਨ। ਇਹ ਕਾਰਵਾਈ ਪੰਜਾਬ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਕੀਤੀ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ....
ਸਿਹਤ ਸੁਵਿਧਾਵਾਂ ਦੇ ਵਿਸਥਾਰ ਲਈ ਪੰਜਾਬ ਸਰਕਾਰ ਨਹੀਂ ਛੱਡ ਰਹੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਜੈਨ ਯੁਵਾ ਮੰਡਲ ਵਲੋਂ ਆਯੋਜਿਤ 31ਵੇਂ ਫਰੀ ਆਈ ਓਪਰੇਸ਼ਨ ਕੈਂਪ ’ਚ ਕੀਤੀ ਸ਼ਿਰਕਤ ਹੁਸ਼ਿਆਰਪੁਰ, 25 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਸੁਵਿਧਾਵਾਂ ਦੇ ਵਿਸਥਾਰ ਲਈ ਉਪਰਾਲੇ ਕਰ ਰਹੀ ਹੈ। ਉਹ ਅੱਜ ਸ਼ਹਿਰ ਦੇ ਮੁੱਖ ਸਮਾਜਿਕ ਸੰਗਠਨ ਜੈਨ ਯੁਵਾ ਮੰਡਲ ਵਲੋਂ ਆਯੋਜਿਤ 31ਵੇਂ ਫਰੀ ਆਈ ਓਪਰੇਸ਼ਨ ਕੈਂਪ ਵਿਚ ਸ਼ਾਮਲ ਹੋਣ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ....
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ
ਖੁਰਾਲਗੜ੍ਹ ਵਿਖੇ ਨਵੀਂ ਬਣੀ ਸ੍ਰੀ ਗੁਰੂ ਰਵਿਦਾਸ ਯਾਦਗਾਰ ਮਨੁੱਖਤਾ ਨੂੰ ਸਮਰਪਿਤ ਸਮਾਜ ਦੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ ਖੁਰਾਲਗੜ੍ਹ, 24 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ....
ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ
ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਬਰਾਬਰ ਦੇ ਹਿੱਸੇਦਾਰ ਬਣਾਉਣ ਦੇ ਉਦੇਸ਼ ਨਾਲ ਕੀਤੀ ਪਹਿਲਕਦਮੀ ਪੰਜਾਬ ਦੇ ਨਿਗਰਾਨ ਵਜੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹਾਂ : ਮੁੱਖ ਮੰਤਰੀ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਮੌਜੂਦਾ ਇਕ ਕਰੋੜ ਰੁਪਏ ਦੇ ਮੁਕਾਬਲੇ ਦੋ ਕਰੋੜ ਰੁਪਏ ਦੇ ਸਾਲਾਨਾ ਟਰਨਓਵਰ ਵਾਲੇ ਵਪਾਰੀਆਂ ਨੂੰ ਸਿਹਤ ਸੁਰੱਖਿਆ ਮੁਹੱਈਆ ਕਰਨ ਦਾ ਐਲਾਨ ਕੈਬਨਿਟ ਰੈਂਕ ਵਾਲੇ....
ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵਲੋਂ ਨਾ ਦਿੱਤੀ ਜਾਵੇ ਪ੍ਰੀਗਾਬਾਲਿਨ ਦਵਾਈ
ਨਵਾਂਸ਼ਹਿਰ, 22 ਫਰਵਰੀ : ਜ਼ਿਲ੍ਹਾ ਮੈਜਿਸਟਰੇਟ -ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਪ੍ਰੀਗਾਬਾਲਿਨ ਦਵਾਈ ਨੂੰ ਕੇਵਲ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ‘ਤੇ ਹੀ ਫਾਰਮੇਸੀ ਵਲੋਂ ਦਿੱਤਾ ਜਾਵੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਫਾਰਮੇਸੀ ਵਲੋਂ ਇਸ ਦਵਾਈ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਨੇ ਆਪਣੇ ਦਫ਼ਤਰ ਦੇ....
ਵਧੀਕ ਡਿਪਟੀ ਕਮਿਸ਼ਨਰ (ਜ) ਨੇ  ਹਿਮਾਨਸ਼ੂ ਸ਼ਰਮਾ ਨੂੰ ਸੌਂਪਿਆ ਨਿਯੁਕਤੀ ਪੱਤਰ
ਨਵਾਂਸ਼ਹਿਰ, 22 ਫਰਵਰੀ : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਪਟਵਾਰੀ ਦੀ ਨੌਕਰੀ ਲਈ ਹਿਮਾਨਸ਼ੂ ਸ਼ਰਮਾ ਨੂੰ ਨਿਯੁਕਤੀ ਪੱਤਰ ਸੌਂਪਿਆ। ਵਧੀਕ ਡਿਪਟੀ ਕਮਿਸ਼ਨਰ (ਜ) ਨੇ ਨਵੇਂ ਭਰਤੀ ਹੋਏ ਉਮੀਦਵਾਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਜ਼ਿਲ੍ਹੇ ਦੇ ਲੋਕਾਂ ਦੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਤਰਸ ਦੇ ਆਧਾਰ 'ਤੇ ਨੌਕਰੀਆਂ ਨਾਲ ਸਬੰਧਤ ਸਾਰੇ ਬਕਾਇਆ ਕੇਸਾਂ....
 ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਬਣਾਏ ਜਾਣ ਵਾਲੇ ਸੰਭਾਵੀ ਸਟਾਂਰਗ ਰੂਮ ਤੇ ਕਾਊਂਟਿੰਗ ਸੈਂਟਰ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਦੋਆਬਾ ਕਾਲਜ ਛੋਕਰਾ ਦਾ ਕੀਤਾ ਦੌਰਾ 
ਨਵਾਂਸ਼ਹਿਰ, 22 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨਵਜੋਤਪਾਲ ਸਿੰਘ ਰੰਧਾਵਾ ਵੱਲੋਂ ਅਗਾਮੀ ਲੋਕ ਸਭਾ ਚੋਣਾਂ-2024 ਸਬੰਧੀ ਬਣਾਏ ਜਾਣ ਵਾਲੇ ਸੰਭਾਵੀ ਸਟਾਂਰਗ ਰੂਮ ਤੇ ਕਾਊਂਟਿੰਗ ਸੈਂਟਰ ਸਬੰਧੀ ਦੋਆਬਾ ਕਾਲਜ ਛੋਕਰਾ ਦਾ ਦੌਰਾ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨਾਲ ਐਸ.ਡੀ.ਐਮ. ਡਾ. ਅਕਸ਼ਿਤਾ ਗੁਪਤਾ ਐਸ.ਡੀ.ਐਮ. ਬੰਗਾ ਵਿਕਰਮਜੀਤ ਸਿੰਘ ਪੰਥੇ, ਐਸ.ਡੀ.ਐਮ. ਬਲਾਚੌਰ ਰਵਿੰਦਰ ਬਾਂਸਲ, ਐਸ.ਡੀ.ਐਮ. ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਪੁਲਿਸ ਅਧਿਕਾਰੀ....
ਵੋਟ ਦੀ ਪ੍ਰਤੀਸ਼ਤ ਮਾਤਰਾ ਵਧਾਉਣ ਸਬੰਧੀ ਦਿੱਤਾ ਜਾਵੇ ਵਿਸ਼ੇਸ਼ ਧਿਆਨ-  ਸਹਾਇਕ ਨੋਡਲ ਅਫਸਰ ਸਵੀਪ ਸਤਨਾਮ ਸਿੰਘ
ਨਵਾਂ ਸ਼ਹਿਰ 22 ਫਰਵਰੀ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਵਿੱਚ ਮਿਸ਼ਨ “ ਇਸ ਵਾਰ, 70 ਪਾਰ” ਅਧੀਨ ਵੋਟ ਪ੍ਰਤੀਸ਼ਤ ਮਾਤਰਾ ਵਧਾਉਣ ਹਿੱਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਸਵੀਪ ਗਤੀਵਿਧੀਆਂ ਸਬੰਧੀ ਵਿਸ਼ੇਸ਼ ਬੈਠਕ ਕੀਤੀ ਗਈ। ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ ਦੇ ਹੁਕਮਾਂ ਅਤੇ ਰਾਜੀਵ ਵਰਮਾ ਐਡੀਸ਼ਨਲ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਇਲੈਕਟੋਰਲ ਲਿਟਰੇਸੀ....