ਦੋਆਬਾ

ਦਸੂਹਾ 'ਚ ਸੜਕ ਹਾਦਸੇ ਦੌਰਾਨ ਦੋ ਬਜ਼ੁਰਗ ਤੇ ਨੌਜਵਾਨ ਦੀ ਮੌਤ
ਦਸੂਹਾ, 15 ਫਰਵਰੀ : ਦਸੂਹਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਉਤੇ ਟੱਕਰ ਮਾਰ ਦਿੱਤੀ ਹੈ। ਹਾਦਸੇ ਵਿੱਚ ਦੋਵਾਂ ਦੀ ਮੌਕੇ ਉਪਰ ਹੀ ਮੌਤ ਹੋ ਗਈ। ਇਸ ਮਾਮਲੇ ਵਿੱਚ ਦਸੂਹਾ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦਸੂਹਾ ਵਿੱਚ ਇੱਕੋ ਤੇਜ਼ ਰਫ਼ਤਾਰ ਕਾਰ ਨੇ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ’ਤੇ ਟੱਕਰ ਮਾਰ ਦਿੱਤੀ। ਹਾਦਸੇ ''ਚ ਦੋਵਾਂ ਦੀ ਮੌਕੇ ''ਤੇ ਹੀ ਮੌਤ ਹੋ ਗਈ। ਇਸ ਮਾਮਲੇ ਵਿੱਚ ਦਸੂਹਾ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।....
ਸੰਤ ਸੀਚੇਵਾਲ ਨੇ ਸਿੰਬਲੀ ਵਿਖੇ ਚਿੱਟੀ ਵੇਈਂ ’ਚ ਪਾਣੀ ਛੱਡਣ ਲਈ ਪੁੱਟੀ ਜਾ ਰਹੀ ਡਰੇਨ ਦਾ ਲਿਆ ਜਾਇਜ਼ਾ
ਕਿਹਾ, ਪ੍ਰਾਜੈਕਟ ਮੁਕੰਮਲ ਹੋਣ ’ਤੇ ਇਲਾਕੇ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ’ਚ ਹੋਵੇਗਾ ਸੁਧਾਰ 200 ਕਿਊਸਿਕ ਪਾਣੀ ਦੀ ਨਿਕਾਸੀ ਨਾਲ ਫ਼ਸਲਾਂ ਦੇ ਖ਼ਰਾਬੇ ਤੋਂ ਹੋਵੇਗਾ ਬਚਾਅ ਹੁਸ਼ਿਆਰਪੁਰ, 15 ਫਰਵਰੀ : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਗੜ੍ਹਸ਼ੰਕਰ ਦੇ ਪਿੰਡ ਸਿੰਬਲੀ ਵਿਖੇ ਨਹਿਰ ’ਤੇ ਬਣੇ ਰੈਗੂਲੇਟਰ ਅਤੇ 200 ਕਿਊਸਿਕ ਪਾਣੀ ਚਿੱਟੀ ਵੇਈਂ ਵਿਚ ਛੱਡਣ ਲਈ ਪੁੱਟੀ ਜਾ ਰਹੀ ਡਰੇਨ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਉਣ....
‘ਮੈਗਸੀਪਾ’ ਨੇ ਹੁਸ਼ਿਆਰਪੁਰ ਦੇ ਕਰਮਚਾਰੀਆਂ ਲਈ ਆਰ. ਟੀ. ਆਈ ਐਕਟ ਸਬੰਧੀ ਲਗਾਈ ਸਿਖਲਾਈ ਵਰਕਸ਼ਾਪ
ਹੁਸ਼ਿਆਰਪੁਰ, 15 ਫਰਵਰੀ : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮੈਗਸੀਪਾ) ਦੇ ਖੇਤਰੀ ਕੇਂਦਰ ਜਲੰਧਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹੁਸ਼ਿਆਰਪੁਰ ਦੇ ਕਰਮਚਾਰੀਆਂ ਲਈ ਸੂਚਨਾ ਦਾ ਅਧਿਕਾਰ ਐਕਟ-2005 ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ। ਮੈਗਸੀਪਾ ਖੇਤਰੀ ਕੇਂਦਰ ਜਲੰਧਰ ਦੇ ਪ੍ਰਾਜੈਕਟ ਡਾਇਰੈਕਟਰ ਪਿਰਥੀ ਸਿੰਘ (ਸੇਵਾਮੁਕਤ ਪੀ. ਸੀ. ਐਸ ਅਧਿਕਾਰੀ) ਦੀ ਅਗਵਾਈ ਹੇਠ ਕਰਵਾਈ ਇਸ ਸਿਖਲਾਈ ਵਰਕਸ਼ਾਪ ਵਿਚ ਹੁਸ਼ਿਆਰਪੁਰ ਦੇ ਸਮੂਹ ਵਿਭਾਗਾਂ ਦੇ ਸੂਚਨਾ....
ਦੋ ਹਫਤਿਆਂ ਦਾ ਮੁਫਤ ਡੇਅਰੀ ਸਿਖਲਾਈ ਕੋਰਸ 19 ਫਰਵਰੀ ਤੋਂ
ਨਵਾਂਸ਼ਹਿਰ, 14 ਫਰਵਰੀ : ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 19 ਫਰਵਰੀ, 2024 ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਨੀਤ ਕੁਮਾਰ ਨੇ ਦਿੰਦਿਆ ਦੱਸਿਆ ਕੇ ਅਜੋਕੇ ਯੁੱਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੋਣਗੇ। ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਖਰੀਦ....
ਪਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਅਤੇ ਅਣ-ਅਧਿਕਾਰਤ ਵਿਅਕਤੀਆਂ ਦੇ ਦਾਖਲ ਹੋਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟਰੇਟ 
ਨਵਾਂਸ਼ਹਿਰ, 14 ਫਰਵਰੀ : ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ (ਮੋਹਾਲੀ) ਵੱਲੋਂ ਕਰਵਾਈਆਂ ਜਾ ਰਹੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ-2024 ਦੀਆਂ ਪਰੀਖਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜ਼ਿਲ੍ਹਾ ਮੈਜਿਸਟਰੇਟ, ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਆਈ.ਏ.ਐਸ., ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਅੱਠਵੀਂ, ਦਸਵੀਂ, ਅਤੇ....
ਆਪ ਦੀ ਸਰਕਾਰ ਆਪ ਦੇ ਦੁਆਰਾ’’ ਅਧੀਨ ਲਗਾਏ ਲੋਕ ਸੁਵਿਧਾ ਕੈਂਪ ਦਾ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕੀਤਾ ਦੌਰਾ
ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਾਂਸ਼ਹਿਰ, 12 ਫਰਵਰੀ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘‘ਆਪ ਦੀ ਸਰਕਾਰ ਆਪ ਦੇ ਦੁਆਰਾ’’ ਅਧੀਨ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਬ ਡਵੀਜ਼ਨ ਬਲਾਚੌਰ ਦੇ ਪਿੰਡ ਰੱਤੇਵਾਲ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਲੋਕ ਸੁਵਿਧਾ ਕੈਂਪ ਦਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵੱਲੋਂ ਦੌਰਾ ਕਰਕੇ ਜਾਇਜਾ ਲਿਆ ਗਿਆ। ਇਸ ਮੌਕੇ ‘ਤੇ ਸਹਾਇਕ ਕਮਿਸ਼ਨਰ ਜਨਰਲ ਗੁਰਲੀਨ ਕੌਰ....
ਆਪ ਦੀ ਸਰਕਾਰ ਆਪ ਦੇ ਦੁਆਰਾ’’ ਮੁਹਿੰਮ ਤਹਿਤ ਵਾਰਡ ਨੰ: 8 ਡਾ. ਅੰਬਦੇਕਰ ਪਾਰਕ ਬੰਗਾ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ
ਲੋਕ ਸੁਵਿਧਾ ਕੈਂਪ ਦੌਰਾਨ ਲੋਕਾਂ ਨੇ ਪੰਜਾਬ ਸਰਕਾਰ ਦੀਆਂ ਸੇਵਾਵਾਂ ਦਾ ਲਿਆ ਲਾਭ ਨਵਾਂਸ਼ਹਿਰ, ਬੰਗਾ, 12 ਫਰਵਰੀ : ‘‘ਆਪ ਦੀ ਸਰਕਾਰ ਆਪ ਦੇ ਦੁਆਰਾ’’ ਮੁਹਿੰਮ ਤਹਿਤ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਗਰ ਕੌਂਸਲ ਬੰਗਾਂ ਵੱਲੋਂ ਵਾਰਡ ਨੰ: 8 ਡਾ. ਅੰਬਦੇਕਰ ਪਾਰਕ ਬੰਗਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਐਸ.ਡੀ.ਐਮ. ਬੰਗਾ ਵਿਕਰਮਜੀਤ ਸਿੰਘ ਪੰਥੇ ਨੇ ਦਿੱਤੀ। ਲਗਾਏ ਗਏ ਲੋਕ ਸੁਵਿਧਾ ਕੈਂਪ ਵਿੱਚ ਲੋਕਾਂ ਵੱਲੋਂ ਸਰਕਾਰੀ ਸੇਵਾਵਾਂ ਦਾ....
ਪ੍ਰਮੁੱਖ ਸਕੱਤਰ ਪ੍ਰਬੰਧਕੀ ਸੁਧਾਰ ਵਿਭਾਗ ਕ੍ਰਿਸ਼ਨ ਕੁਮਾਰ ਨੇ ਕੈਂਪਾਂ ਦਾ ਕੀਤਾ ਅਚਨਚੇਤ ਨਿਰੀਖਣ
ਪੰਜਵੇਂ ਦਿਨ ਤੱਕ ਕੁੱਲ 7752 ਸੇਵਾਵਾਂ ਲਈ ਆਈਆਂ ਅਰਜ਼ੀਆਂ, 6239 ਦਾ ਹੋਇਆ ਮੌਕੇ ’ਤੇ ਨਿਪਟਾਰਾ 1326 ਸ਼ਿਕਾਇਤਾਂ ’ਚੋਂ 1287 ਮੌਕੇ ’ਤੇ ਕੀਤੀਆਂ ਗਈਆਂ ਹੱਲ ਹੁਸ਼ਿਆਰਪੁਰ, 11 ਫਰਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰਾ’ ਤਹਿਤ ਲਗਾਏ ਗਏ ਕੈਂਪਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਸਾਰੇ ਉਪ ਮੰਡਲਾਂ ਵਿਚ ਕੁੱਲ 32 ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਪੰਜਵੇਂ ਦਿਨ ਤੱਕ ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਨੇ 7752....
ਕੈਬਨਿਟ ਮੰਤਰੀ ਜਿੰਪਾ ਨੇ 70 ਲੱਖ ਰੁਪਏ ਦੀ ਲਾਗਤ ਨਾਲ ਬਣੀ ਹੁਸ਼ਿਆਰਪੁਰ ਫੂਡ ਸਟਰੀਟ ਦਾ ਕੀਤਾ ਉਦਘਾਟਨ
ਕਿਹਾ, ਫੂਡ ਸਟਰੀਟ ਰਾਹੀਂ ਹੁਸ਼ਿਆਰਪੁਰ ਵਾਸੀਆਂ ਨੂੰ ਦਿੱਤਾ ਨਵਾਂ ਤੋਹਫਾ 700 ਫੁੱਟ ’ਚ ਫੈਲੀ ਸਟਰੀਟ ’ਚ ਲੋਕਾਂ ਲਈ ਵੈਜ ਤੇ ਨਾਨ ਵੈਜ ਕਰੀਬ 50 ਸਟਾਲ ਹਨ ਉਪਲਬੱਧ ਆਕਰਸ਼ਿਤ ਟਾਈਲੰਗ ਤੇ ਲਾਈਟਿੰਗ ਰਾਹੀਂ ਲੋਕਾਂ ਨੂੰ ਉਪਲਬੱਧ ਕਰਵਾਇਆ ਗਿਆ ਹੈ ਬਿਹਤਰੀਨ ਮਾਹੌਲ ਹੁਸ਼ਿਆਰਪੁਰ, 11 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਡਿਜਾਈਨ ਕੀਤੀ ਗਈ ਹੁਸ਼ਿਆਰਪੁਰ ਫੂਡ ਸਟਰੀਟ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਇਹ ਹੁਸ਼ਿਆਰਪੁਰ ਵਾਸੀਆਂ ਲਈ ਇਕ ਨਵਾਂ ਤੋਹਫਾ....
ਦੋ ਸਾਲ ਤੋਂ ਘੱਟ ਸਮੇਂ ’ਚ ਪੰਜਾਬ ਸਰਕਾਰ ਨੇ ਲੋਕ ਹਿੱਤ ’ਚ ਕੀਤੇ ਬਿਹਤਰੀਨ ਕਾਰਜ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਪੰਜਾਬ ਨੇ ਵਾਰਡ ਨੰਬਰ 9 ’ਚ 24 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 11 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਪ੍ਰੈਲ 2024 ’ਚ ਦੋ ਸਾਲ ਪੂਰੇ ਹੋਣਗੇ, ਪਰੰਤੂ ਇੰਨੇ ਘੱਟ ਸਮੇਂ ਵਿਚ ਪੰਜਾਬ ਸਰਕਾਰ ਨੇ ਲੋਕ ਹਿੱਤ ਵਿਚ ਉਹ ਕਰਕੇ ਦਿਖਾਇਆ ਹੈ ਜੋ ਕਿ ਪੁਰਾਣੀ ਸਰਕਾਰਾਂ ਕਦੇ ਸੋਚ ਵੀ ਨਹੀਂ ਪਾਈਆਂ। ਇਹੀ ਕਾਰਨ ਹੈ ਕਿ ਅੱਜ ਪੂਰੇ ਸੂਬੇ....
ਪੰਜਾਬ ’ਚ ਹੁਣ ਤੱਕ ਦੀ ਇਹ ਪਹਿਲੀ ਸਰਕਾਰ ਜੋ ਲੋਕਾਂ ਦੇ ਘਰਾਂ ਤੱਕ ਪਹੁੰਚਾ ਰਹੀ ਹੈ  ਉਨ੍ਹਾਂ ਨੂੰ ਹਰ ਸਹੂਲਤ :  ਜਿੰਪਾ
ਕੈਬਨਿਟ ਮੰਤਰੀ ਨੇ ਵਾਰਡ ਨੰਬਰ 14.28, ਕੋਟਲਾ ਗੌਂਸਪੁਰ, ਸ਼ੇਰਪੁਰ ਬਾਤੀਆਂ ’ਚ ਲੱਗੇ ਕੈਂਪਾਂ ਦਾ ਲਿਆ ਜਾਇਜ਼ਾ ਹੁਸ਼ਿਆਰਪੁਰ, 10 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੂਰੇ ਸੂਬੇ ਵਿਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪਾਂ ਤੋਂ ਸੂਬਾ ਵਾਸੀ ਬਹੁਤ ਖੁਸ਼ ਹਨ, ਕਿਉਂਕਿ ਇਹ ਪਹਿਲੀ ਸਰਕਾਰ ਹੈ, ਜਿਸ ਨੇ ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਉਨ੍ਹਾਂ ਨੂੰ ਹਰ ਸੁਵਿਧਾ ਮੁਹੱਈਆ ਕਰਵਾਈ ਹੈ। ਉਹ ਅੱਜ ਵਾਰਡ....
ਟੇ੍ਰਨਿੰਗ ਮੰਡਲ ਬੱਸੀ ਜਾਨਾ ’ਚ ਹੋਇਆ 54ਵਾਂ ਅਤੇ 55ਵਾਂ ਇੰਡਕਸ਼ਨ ਕੋਰਸ ਦਾ ਸਮਾਪਤੀ ਸਮਾਰੋਹ
ਵਧੀਕ ਮੁੱਖ ਸਕੱਤਰ ਵਣ ਵਿਭਾਗ ਵਿਕਾਸ ਗਰਗ ਨੇ ਸਮਾਰੋਹ ’ਚ ਪਹੁੰਚ ਕੇ ਕੀਤੀ ਪ੍ਰੀਖਿਆ ਨਤੀਜ਼ਿਆਂ ਦੀ ਘੋਸ਼ਣਾ 29 ਔਰਤਾਂ ਅਤੇ 40 ਮਰਦ ਵਣ ਗਾਰਡਾਂ ਨੇ ਪੂਰਾ ਕੀਤਾ ਇੰਡਕਸ਼ਨ ਕੋਰਸ ਹੁਸ਼ਿਆਰਪੁਰ, 10 ਫਰਵਰੀ : ਟੇ੍ਰਨਿੰਗ ਮੰਡਲ ਬੱਸੀ ਜਾਨਾ ਹੁਸ਼ਿਆਰਪੁਰ ਵਿਖੇ 54ਵੇਂ (29 ਔਰਤ ਵਣ ਗਾਰਡ) ਅਤੇ 55ਵੇਂ (40 ਪੁਰਸ਼ ਵਣ ਗਾਰਡ) ਦਾ ਇੰਡਕਸ਼ਨ ਕੋਰਸ ਸਮਾਪਤੀ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਪ੍ਰੀਖਿਆ ਦੇ ਨਤੀਜਿਆ ਦੀ ਘੋਸ਼ਣ ਵਧੀਕ ਮੁੱਖ ਸਕੱਤਰ ਵਣ ਵਿਭਾਗ ਵਿਕਾਸ ਗਰਗ ਵਲੋਂ ਅਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ....
ਹਲਕਾ ਇੰਚਾਰਜ ਬੱਲੂ ਨੇ ਸ਼੍ਰੀ ਖਾਟੂ ਸ਼ਾਮ ਲਈ ਬੱਸ ਕੀਤੀ ਰਵਾਨਾ ਕੀਤੀ
ਤੀਰਥ ਯਾਤਰਾ ਸਕੀਮ ਤਹਿਤ ਨਵਾਂਸ਼ਹਿਰ ਹਲਕੇ ਤੋਂ ਰਵਾਨਾ ਹੋਈ ਤੀਜੀ ਬੱਸ ਨਵਾਂਸ਼ਹਿਰ, 9 ਫਰਵਰੀ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਤਹਿਤ ਸ਼ੁੱਕਰਵਾਰ ਨੂੰ ਨਵਾਂ ਸ਼ਹਿਰ ਤੋਂ ਸ਼੍ਰੀ ਖਾਟੂ ਸ਼ਾਮ ਜੀ (ਰਾਜਸਥਾਨ) ਲਈ ਬੱਸ ਰਵਾਨਾ ਹੋਈ। ਬੱਸ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਲਲਿਤ ਮੋਹਨ ਬੱਲੂ ਅਤੇ ਸੀਨੀਅਰ ਆਗੂਆਂ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਅਤੇ ਸਵਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਦੌਰਾਨ ਸ਼੍ਰੀ ਬੱਲੂ....
ਐਨ.ਆਰ.ਆਈਜ਼ ਮਿਲਣੀ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਸੁਣੀਆਂ ਪੰਜ ਜ਼ਿਲ੍ਹਿਆਂ ਦੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ
ਸਮੱਸਿਆਵਾਂ ਦੇ ਤੁਰੰਤ ਹੱਲ ਲਈ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼ ਪੰਜ ਜ਼ਿਲ੍ਹਿਆਂ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਰਹਿ ਮੌਜੂਦ ਨਵਾਂਸ਼ਹਿਰ, 9 ਫਰਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ ਉਲੀਕੀਆਂ ਗਈਆਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀਆਂ ਤਹਿਤ ਪੰਜ ਜ਼ਿਲ੍ਹਿਆ ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਐਸ.ਏ.ਐਸ. ਨਗਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ....
ਐਨਆਰਆਈ ਦੀ ਸਹੂਲਤ ਦੇ ਲਈ ਏਅਰਪੋਰਟਸ ਤੇ ਹੈਲਪ ਡੈਸਕ ਖੋਲੇਗੀ ਸਰਕਾਰ : ਕੈਬਨਿਟ ਮੰਤਰੀ ਧਾਲੀਵਾਲ
ਨਵਾਂਸ਼ਹਿਰ, 9 ਫਰਵਰੀ : ਐਨ ਆਰ ਆਈ ਦੀ ਸਹੂਲਤ ਦੇ ਲਈ ਰਾਜ ਸਰਕਾਰ ਏਅਰਪੋਰਟ ਤੇ ਹੈਲਪ ਡੈਸਕ ਖੋਲੇਗੀ, ਤਾਂ ਜੋ ਏਅਰਪੋਰਟ ਤੇ ਆਉਣ ਵਾਲੇ ਐਨਆਰਆਈ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਪ੍ਰਵਾਸੀ ਭਾਰਤੀ ਮਾਮਲੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ ਵੀ ਸਨ।....