ਪਾਣੀ ਦੀ ਨਿਕਾਸੀ ਲਈ ਪਾਈਪਾਂ ਨੂੰ ਚੌੜਾ ਕਰਨ ਅਤੇ ਦਰਿਆ ਦੇ ਬੰਨ੍ਹ ਮਜ਼ਬੂਤ ਕਰਕੇ ਸੜਕ ਬਣਾਉਣ ਸਬੰਧੀ ਐਸਟੀਮੇਟ ਤਿਆਰ ਕਰਨ ਦੇ ਦਿੱਤੇ ਨਿਰਦੇਸ਼ ਕਿਹਾ, ਬੰਨ੍ਹ 'ਤੇ ਸੜਕ ਬਣਨ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ ਅਤੇ ਟੂਰਿਜਮ ਨੂੰ ਵੀ ਉਤਸ਼ਾਹ ਮਿਲੇਗਾ ਨਵਾਂਸ਼ਹਿਰ, 27 ਜਨਵਰੀ : ਪੰਜਾਬ ਦੇ ਖਣਨ ਤੇ ਭੂ-ਵਿਗਿਅਨ, ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਤਲੁਜ ਦਰਿਆ ਨਾਲ ਲਗਦੇ ਪਿੰਡ ਲਾਲੇਵਾਲ ਦਾ ਦੌਰਾ ਕੀਤਾ ਅਤੇ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਖੇਤਰ ਦੇ....
ਦੋਆਬਾ

ਨਵਾਂਸ਼ਹਿਰ, 27 ਜਨਵਰੀ : ਦੇਸ਼ ਦਾ 75 ਵਾਂ ਗਣੰਤਤਰ ਦਿਹਾੜਾ ਅੱਜ ਜ਼ਿਲ੍ਹਾ ਕਚਹਿਰੀ ਸ਼ਹੀਦ ਭਗਤ ਸਿੰਘ ਨਗਰ, ਨਵਾਂਸ਼ਹਿਰ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਪੂਰੇ ਜੋਸ਼ ਨਾਲ ਮਨਾਇਆ ਗਿਆ। ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਕੰਵਲਜੀਤ ਸਿੰਘ ਬਾਜਵਾ ਨੇ ਇਸ ਮੌਕੇ ਕੌਮੀ ਝੰਡਾ ਲਹਿਰਾਇਆ ਅਤੇ ਏ ਐਸ ਆਈ ਕਮਲ ਰਾਜ ਦੀ ਅਗਵਾਈ ਹੇਠਲੀ ਟੁਕੜੀ ਪਾਸੋਂ ਸਲਾਮੀ ਲਈ। ਇਸ ਮੌਕੇ ਕੇ ਸੀ ਪਬਲਿਕ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਗਾਇਨ ਗਾਇਆ। ਉੁਨ੍ਹਾਂ ਇਸ ਮੌਕੇ ਆਖਿਆ ਕਿ....

ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲ ਸੂੂਰਬੀਰਾਂ ਨੂੰ ਕੀਤਾ ਯਾਦ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖਸੀਅਤਾਂ ਦਾ ਕੀਤਾ ਸਨਮਾਨ ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਹਰੇਕ ਖੇਤਰ ’ਚ ਬਣਾ ਰਿਹੈ ਵੱਖਰੀ ਪਹਿਚਾਣ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਕੀਤਾ ਵਿਸ਼ੇਸ਼ ਜ਼ਿਕਰ ਹੁਸ਼ਿਆਰਪੁਰ, 27 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 75ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ....

ਸ਼ਹੀਦਾਂ ਨੂੰ ਯਾਦ ਕਰਦਿਆਂ ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਦੀ ਕੀਤੀ ਕਾਮਨਾ ਹੁਸ਼ਿਆਰਪੁਰ, 27 ਜਨਵਰੀ : ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਵਿਖੇ ਗਣਤੰਤਰ ਦਿਵਸ ਮੌਕੇ ਚੇਅਰਮੈਨ ਹਰਮੀਤ ਸਿੰਘ ਔਲਖ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਉਨ੍ਹਾਂ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਤੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ 75ਵੇਂ ਗਣਤੰਤਰ ਦਿਵਸ ਦੀ ਦੇਸ਼-ਵਿਦੇਸ਼ ਵਿਚ ਵੱਸਦੇ ਸਾਰੇ ਭਾਰਤੀਆਂ ਖ਼ਾਸ ਤੌਰ `ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ ।....

ਜੁਗਾੜੂ ਮੋਟਰ ਸਾਈਕਲ ਰੇਹੜੀਆਂ ਕੀਤੀਆਂ ਜ਼ਬਤ ਹੁਸ਼ਿਆਰਪੁਰ, 27 ਜਨਵਰੀ : ਸੜਕ ਸੁਰੱਖਿਆ ਮਹੀਨਾ-2024 ਦੌਰਾਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਆਰ.ਐਸ. ਗਿੱਲ ਨੇ ਇਨਫੋਰਸਮੈਂਟ ਡਰਾਈਵ ਤਹਿਤ ਟ੍ਰੈਫਿਕ ਨਿਸਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ’ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਚਾਲਾਨ ਕੱਟੇ ਅਤੇ ਓਵਰਲੋਡ ਗੱਡੀਆਂ ਨੂੰ ਇੰਪਾਊਂਡ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ’ਤੇ ਅਣਅਧਿਕਾਰਤ ਜੁਗਾੜੂ ਮੋਟਰ....

ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ 121 ਨਵ-ਜੰਮੀਆਂ ਬੱਚੀਆਂ ਦੀ ਲੋਹੜੀ ਪਾਈ ਪਿੰਡ ਸ਼ੇਰਗੜ੍ਹ ’ਚ ਨਵ-ਜੰਮੀ ਬੱਚੀ ਦੇ ਘਰ ਜਾ ਕੇ ਲਗਾਈ ਉਸ ਦੇ ਨਾਮ ਦੀ ਨੇਮ ਪਲੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 'ਬੇਟੀ ਬਚਾਓ-ਬੇਟੀ ਪੜ੍ਹਾਓ' ਯੋਜਨਾ ਤਹਿਤ ਕਰਵਾਇਆ ‘ਧੀਆਂ ਦੀ ਲੋਹੜੀ’ ਦਾ ਸਮਾਗਮ ਹੁਸ਼ਿਆਰਪੁਰ, 27 ਜਨਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 'ਬੇਟੀ ਬਚਾਓ-ਬੇਟੀ ਪੜ੍ਹਾਓ' ਯੋਜਨਾ ਤਹਿਤ ਅੱਜ....

ਕੈਂਪ ਦੇ ਦੂਜੇ ਦਿਨ 110 ਲੋਕਾਂ ਦੀਆਂ ਅੱਖਾਂ ਦੀ ਕੀਤੀ ਜਾਂਚ ਹੁਸ਼ਿਆਰਪੁਰ, 25 ਜਨਵਰੀ : ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ-2024 ਤਹਿਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਦੇ ਨਿਰਦੇਸ਼ਾਂ ’ਤੇ ਅੱਜ ਬੱਸ ਸਟੈਂਡ ਹੁਸ਼ਿਆਰਪੁਰ ਵਿਚ ਡਰਾਈਵਰਾਂ ਦੀਆਂ ਅੱਖਾਂ ਦਾ ਚੈਕਅੱਪ ਕਰਨ ਲਈ ਚੱਲ ਰਹੇ ਦੋ ਰੋਜ਼ਾ ਕੈਂਪ ਦੇ ਦੂਜੇ ਦਿਨ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਤੋਂ ਅੱਖਾਂ ਦੇ ਮਾਹਿਰ ਡਾ. ਮਨਪ੍ਰੀਤ ਕੌਰ ਅਤੇ ਡਾ. ਮਨਦੀਪ ਕੌਰ ਦੀ ਟੀਮ ਵਲੋਂ 110....

ਐਸ.ਆਈ. ਜਸਜੀਤ ਸਿੰਘ ਦੀ ਚੀਫ ਮਨਿਸਟਰ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ ਲਈ ਚੋਣ ਹੁਸ਼ਿਆਰਪੁਰ, 25 ਜਨਵਰੀ : ਪੀ.ਆਰ.ਟੀ. ਸੀ ਜਹਾਨਖੇਲਾਂ ਦੇ ਕਮਾਂਡੈਂਟ ਜਗਮੋਹਨ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ 2024 ਦੇ ਮੱਦੇਨਜ਼ਰ ਪੁਲਿਸ ਰਿਕਰੂਟਸ ਟ੍ਰੇਨਿੰੰਗ ਸੈਂਟਰ (ਪੀ.ਆਰ.ਟੀ.ਸੀ) ਜਹਾਨਖੇਲਾਂ ਹੁਸ਼ਿਆਰਪੁਰ ਵਿਖੇ ਤਾਇਨਾਤ ਡੀ.ਐਸ.ਪੀ (ਐਡਜੂੁਟੈਂਟ) ਗੁਰਜੀਤ ਪਾਲ ਸਿੰਘ ਨੂੰ ਬਿਹਤਰੀਨ ਸੇਵਾਵਾਂ ਨਿਭਾਉਣ ਦੇ ਲਈ ਭਾਰਤ ਸਰਕਾਰ ਵਲੋਂ ਮੈਡਲ ਫਾਰ ਮੈਰੀਟੋਰੀਅਸ ਸਰਵਿਸ ਲਈ ਚੁਣਿਆ ਗਿਆ ਹੈ। ਇਸੇ ਤਰ੍ਹਾਂ ਐਸ.ਆਈ....

ਸਵਾਮੀ ਸਰਵਾਨੰਦ ਗਿਰੀ ਰੀਜਨਲ ਸੈਂਟਰ ਪੰਜਾਬ ਯੂਨੀਵਰਸਿਟੀ ’ਚ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ ਚੋਣ ਪ੍ਰਕਿਰਿਆ ’ਚ ਵਧੀਆ ਕਾਰਗੁਜ਼ਾਰੀ ਕਰਨ ਵਾਲਿਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ ਨਵੇਂ ਵੋਟਰਾਂ ਨੂੰ ਵੋਟਰ ਪਹਿਚਾਣ ਪੱਤਰ ਦਿੱਤੇ ਅਤੇ ਨੌਜਵਾਨ ਵੋਟਰਾਂ ਨੂੰ ਪੌਦੇ ਦੇ ਕੇ ਕੀਤਾ ਸਨਮਾਨਿਤ ਹੁਸ਼ਿਆਰਪੁਰ, 25 ਜਨਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ ਹੈ ਅਤੇ ਮਜ਼ਬੂਤ ਲੋਕਤੰਤਰ ਦੇ....

ਡੀ ਸੀ ਰੰਧਾਵਾ ਤੇ ਐਸ ਐਸ ਪੀ ਡਾ. ਅਖਿਲ ਚੌਧਰੀ ਨੇ ਲਿਆ ਜਾਇਜ਼ਾ ਆਈ.ਜੀ. ਸਟੇਟ ਸਾਈਬਰ ਕਰਾਈਮ ਨੀਲਾਂਬਰੀ ਜਗਦਲੇ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਲਹਿਰਾਉਣਗੇ 26 ਜਨਵਰੀ ਨੂੰ ਕੌਮੀ ਝੰਡਾ ਨਵਾਂਸ਼ਹਿਰ, 24 ਜਨਵਰੀ : ਆਈ ਟੀ ਆਈ ਗਰਾਊਂਡ ਨਵਾਂਸ਼ਹਿਰ ਵਿਖੇ 26 ਜਨਵਰੀ ਨੂੰ ਮਨਾਏ ਜਾ ਰਹੇ ਦੇਸ਼ ਦੇ 75ਵੇਂ ਗਣਤੰਤਰ ਦਿਹਾੜੇ ਨੂੰ ਲੈ ਕੇ ਅੱਜ ਜ਼ਿਲ੍ਹਾ ਪੁਲਿਸ ਅਤੇ ਸਕੂਲੀ ਬੱਚਿਆਂ ਵੱਲੋਂ ਫੁੱਲ ਡਰੈੱਸ ਰੀਹਰਸਲ ਕੀਤੀ ਗਈ, ਜਿਸ ਦਾ ਡਿਪਟੀ ਕਮਿਸ਼ਨਰ ਨਵਜੋਤ ਪਾਲ....

ਨਵਾਂਸ਼ਹਿਰ, 24 ਜਨਵਰੀ : ਜਿਲ੍ਹੇ ਦੇ ਯੁਵਕਾਂ ਨੂੰ ਫੌਜ਼ ਵਿੱਚ ਭਰਤੀ ਲਈ ਪ੍ਰੇਰਿਤ ਕਰਨ ਹਿੱਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਨਵਜੋਤਪਾਲ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਬਹੁਤਕਨੀਕੀ ਕਾਲਜ ਬਹਿਰਾਮ ਅਤੇ ਸੀ ਪਾਈਟ ਕੇਂਦਰ ਨਵਾਂਸ਼ਹਿਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਜਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਨੇ ਦਿੰਦਿਆ ਦੱਸਿਆ ਕਿ ਸੰਸਥਾ ਦੇ ਵਿਦਿਆਰਥੀਆਂ ਅਤੇ ਸਰਕਾਰੀ ਆਈ.ਟੀ.ਆਈ ਸੂੰਢ ਦੇ ਵਿਦਿਆਰਥੀਆਂ ਨੂੰ....

ਵਧੀਕ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਰਾਸ਼ਟਰੀ ਝੰਡਾ ਅਤੇ ਪਰੇਡ ਦਾ ਕੀਤਾ ਨਿਰੀਖਣ 26 ਜਨਵਰੀ ਨੂੰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਲਹਿਰਾਉਣਗੇ ਰਾਸ਼ਟਰੀ ਝੰਡਾ ਹੁਸ਼ਿਆਰਪੁਰ, 24 ਜਨਵਰੀ : 75ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ 26 ਜਨਵਰੀ ਨੂੰ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ....

ਹੁਸ਼ਿਆਰਪੁਰ 24 ਜਨਵਰੀ : ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਪਿਛਲੇ ਇਕ ਸਾਲ ਵਿਚ ਬੇਮਿਸਾਲ ਕੰਮ ਕੀਤੇ ਗਏ ਹਨ ਅਤੇ ਇਹ ਸਾਲ ਪਿਛਲੇ ਸਾਲਾਂ ਨਾਲੋਂ ਬਹੁਤ ਵਧੀਆ ਰਿਹਾ ਹੈ। ਭਵਿੱਖ ਵਿਚ ਵੀ ਵਿਕਾਸ ਕਾਰਜ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ। ਇਹ ਜਾਣਕਾਰੀ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਅਤੇ 'ਆਪ' ਦੀ ਜ਼ਿਲ੍ਹਾ ਪ੍ਰਧਾਨ ਮੈਡਮ ਕਰਮਜੀਤ ਕੌਰ ਨੇ ਆਪਣਾ ਇਕ ਸਾਲ ਦਾ ਕਾਰਜਕਾਲ ਪੂਰਾ ਹੋਣ 'ਤੇ ਪ੍ਰੈੱਸ ਨੂੰ ਜਾਰੀ ਇਕ ਬਿਆਨ 'ਚ ਦਿੱਤੀ | ਮੈਡਮ ਕਰਮਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ....

ਜਲੰਧਰ, 23 ਜਨਵਰੀ : ਗੋਰਾਇਆ ਨੇੜੇ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਤੇਜ਼ ਰਫ਼ਤਾਰ ਮਰਸਡੀਜ਼ ਕਾਰ ਨੇ ਮੋਟਰਸਾਈਲ ਨੂੰ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਤੇ ਸਵਾਰ ਦੋਵੇਂ ਨੌਜਵਾਨਾਂ ਨੂੰ ਕਾਫੀ ਦੂਰ ਤੱਕ ਘਸੀਟਦੀ ਹੋਈ ਲੈ ਗਈ ਜਿਸ ਕਾਰਨ ਅੱਗ ਲੱਗ ਗਈ। ਅੱਗ ਲੱਗਣ ਕਾਰਨ ਦੋਵੇਂ ਨੌਜਵਾਨ ਜਿੰਦਾ ਸੜ ਗਏ ਅਤੇ ਕਾਰ ਵੀ ਬੁਰੀ ਤਰਾਂ ਨੁਕਸਾਨੀ ਗਈ। ਇਸ ਘਟਨਾਂ....

ਨਵਾਂਸ਼ਹਿਰ, 23 ਜਨਵਰੀ : ਸ਼ੂਗਰਫੈਡ ਪੰਜਾਬ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਵੱਲੋਂ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦਾ ਦੌਰਾ ਕੀਤਾ ਗਿਆ ਅਤੇ ਮਿੱਲ ਦੇ ਪਿੜਾਈ ਸੀਜਨ ਸਬੰਧੀ ਵੇਰਵੇ ਹਾਸਲ ਕੀਤੇ ਗਏ। ਇਸ ਮੌਕੇ ਤੇ ਚੇਅਰਮੈਨ ਮਾਰਕੀਟ ਕਮੇਟੀ ਨਵਾਂਸ਼ਹਿਰ ਗਗਨ ਅਗਨੀਹੋਤਰੀ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਵਨੀਤ ਰਾਣਾ, ਮਿੱਲ ਦੇ ਬੋਰਡ ਆਫ ਡਾਇਰੈਟਰਜ਼ ਦੇ ਮੈਂਬਰ ਮਹਿੰਦਰ ਸਿੰਘ, ਕਸ਼ਮੀਰ ਸਿੰਘ, ਚਰਨਜੀਤ ਸਿੰਘ, ਹਰੀਪਾਲ ਸਿੰਘ ਜਾਡਲੀ, ਸਰਤਾਜ ਸਿੰਘ, ਗੁਰਸੇਵਕ ਸਿੰਘ ਲਿੱਧੜ, ਜਗਤਾਰ ਸਿੰਘ, ਸੋਹਣ ਸਿੰਘ ਉੱਪਲ....