ਦੋਆਬਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਪੋਕਸੋ ਐਕਟ ਸਬੰਧੀ ਕੀਤਾ ਜ਼ਾਗਰੂਕ
ਨਵਾਂਸ਼ਹਿਰ, 21 ਜਨਵਰੀ 2025 : ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਪ੍ਰਿਆ ਸੂਦ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਪੈਰਾ ਲੀਗਲ ਵਲੰਟੀਅਰਜ਼ ਵਿਜੇ ਰਾਣਾ ਅਤੇ ਪਰਮਜੀਤ ਕੌਰ ਨੇ ਬੱਚਿਆਂ ਨੂੰ....
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਬੰਗਾ ਦੇ ਬਿਜਲੀ ਦਫ਼ਤਰ ਦੀ ਅਚਨਚੇਤ ਚੈਕਿੰਗ
ਬੰਗਾ, 21 ਜਨਵਰੀ 2025 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੱਜ ਬੰਗਾ ਦੇ ਬਿਜਲੀ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਜਿਥੇ ਕੰਮਕਾਜ਼ ਦਾ ਜਾਇਜ਼ਾ ਲਿਆ ਉਥੇ ਦਫ਼ਤਰ ਦਾ ਰਿਕਾਰਡ ਅਤੇ ਕਰਮਚਾਰੀਆਂ ਦੀ ਹਾਜ਼ਰੀ ਵੀ ਚੈੱਕ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਇਲਾਕਾ ਵਾਸੀਆਂ ਨੂੰ ਨਿਰਵਿਘਨ ਬਿਜਲੀ ਮੁੱਹਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਦੇ....
ਪਿੰਡਾਂ ਤੇ ਸ਼ਹਿਰਾਂ ਦਾ ਹੋਵੇਗਾ ਸਰਬਪੱਖੀ ਵਿਕਾਸ : ਡਾ. ਰਵਜੋਤ ਸਿੰਘ
ਪਿੰਡ ਡੱਲੇਵਾਲ ਵਿਖੇ ਕਮਿਊਨਿਟੀ ਸੈਂਟਰ ਦਾ ਉਦਘਾਟਨ, ਖਲਵਾਣਾ, ਅੱਭੋਵਾਲ, ਮੁਹੱਲਾ ਟਾਹਲੀਵਾਲ ’ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੁਸ਼ਿਆਰਪੁਰ, 20 ਜਨਵਰੀ 2025 : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹਲਕਾ ਸ਼ਾਮਚੁਰਾਸੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਪਿੰਡ ਡੱਲੇਵਾਲ ਵਿਖੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਨੇ ਪਿੰਡ ਖਲਵਾਣਾ ਵਿਖੇ ਨਵੇਂ ਟਿਊਬਵੈਲ ਦਾ ਉਦਘਾਟਨ ਕਰਨ ਦੇ ਨਾਲ-ਨਾਲ ਸੀਵਰੇਜ਼....
ਜਲੰਧਰ ‘ਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ, 4 ਗੈਰ-ਕਾਨੂੰਨੀ ਹਥਿਆਰ ਤੇ ਹੈਰੋਇਨ ਬਰਾਮਦ 
ਜਲੰਧਰ, 19 ਜਨਵਰੀ 2025 : ਜਲੰਧਰ ਸਿਟੀ ਪੁਲਿਸ ਦੇ ਸਪੈਸ਼ਲ ਸੈੱਲ ਤੇ ਗੈਂਗਸਟਰ ਵਿੱਕੀ ਗੌਂਡਰ ਦੇ ਵਿਚਕਾਰ ਮੁਕਾਬਲਾ ਹੋਇਆ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 4 ਗੈਰ-ਕਾਨੂੰਨੀ ਹਥਿਆਰ ਤੇ ਹੈਰੋਇਨ ਬਰਾਮਦ ਕੀਤੀ ਹੈ। ਇਸ ਮੁਕਾਬਲੇ ਵਿਚ ਇਕ ਗੈਂਗਸਟਰ ਜਖਮੀ ਹੋ ਗਿਆ ਤੇ ਉਸ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਗੈਂਗਸਟਰ ਦੀ ਲੱਤ ‘ਤੇ ਸੱਟ ਲੱਗੀ ਹੈ। ਇਹ ਮੁਕਾਬਲਾ ਅੱਜ ਪਿੰਡ ਜਮਸ਼ੇਰ ਖੇੜਾ ਨੇੜੇ ਹੋਇਆ। ਸਪੈਸ਼ਲ ਸੈੱਲ ਦੀ ਟੀਮ ਮੁਲਜ਼ਮਾਂ ਨੂੰ ਹਥਿਆਰ ਬਰਾਮਦ ਕਰਨ ਲਈ ਲੈ ਗਈ ਸੀ। ਦੋਵਾਂ....
ਜਲੰਧਰ ਦਿਹਾਤੀ ਪੁਲਿਸ ਨੇ ਵੱਡੀ ਮਾਤਰਾ 'ਚ ਜ਼ਹਿਰੀਲੀ ਰਸਾਇਣਕ-ਅਧਾਰਤ ਸ਼ਰਾਬ ਕੀਤੀ ਬਰਾਮਦ
ਮਹਿਤਪੁਰ, 19 ਜਨਵਰੀ, 2025 : ਜਲੰਧਰ ਦਿਹਾਤੀ ਪੁਲਿਸ ਨੇ ਮਹਿਤਪੁਰ ਦੀ ਹਵੇਲੀ ਟਾਵਰ ਕਲੋਨੀ ਵਿੱਚ ਇੱਕ ਅਸਥਾਈ ਗੈਰ-ਕਾਨੂੰਨੀ ਉਤਪਾਦਨ ਯੂਨਿਟ ਤੋਂ 4030 ਲੀਟਰ ਜ਼ਹਿਰੀਲੀ ਰਸਾਇਣਕ-ਅਧਾਰਤ ਸ਼ਰਾਬ ਬਰਾਮਦ ਕੀਤੀ ਹੈ। ਇਹ ਕਾਰਵਾਈ ਐਸਪੀ ਇਨਵੈਸਟੀਗੇਸ਼ਨ ਜਸਰੂਪ ਕੌਰ ਬਾਠ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਕੀਤੀ ਗਈ ਸੀ। ਇਸ ਕਾਰਵਾਈ ਦੀ ਅਗਵਾਈ ਡੀਐਸਪੀ ਸ਼ਾਹਕੋਟ, ਓਂਕਾਰ ਸਿੰਘ ਬਰਾੜ, ਇੰਸਪੈਕਟਰ....
ਕੁਦਰਤੀ ਆਫ਼ਤਾਂ ਤੋਂ ਬਚਾਅ ਲਈ ਕੰਨਿਆ ਸਕੂਲ ਰਾਂਹੋ ਵਿਖੇ ਲਗਾਇਆ ਟ੍ਰੇਨਿੰਗ ਕੈਂਪ
ਨਵਾਂਸ਼ਹਿਰ, 17 ਜਨਵਰੀ 2025 : ਐਨ.ਡੀ.ਆਰ.ਐਫ ਟੀਮ ਬਠਿੰਡਾ ਵੱਲੋਂ ਸਬ ਇੰਸਪੈਕਟਰ ਦਵਿੰਦਰ ਸਿੰਘ ਰਾਠੌਰ ਦੀ ਅਗਵਾਈ ਹੇਠ ਟੀਮ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਂਹੋ ਵਿਖੇ ਸਮੂਹ ਵਿਦਿਆਰਥਣਾਂ ਅਤੇ ਸਟਾਫ ਮੈਂਬਰਾਂ ਲਈ ਵੱਖ-ਵੱਖ ਤਰੀਕਿਆਂ ਰਾਂਹੀ ਕੁਦਰਤੀ ਆਫ਼ਤਾਂ ਜਾਂ ਹੰਗਾਮੀ ਸਥਿਤੀ ਮੌਕੇ ਬਚਾਅ ਵਾਸਤੇ ਟ੍ਰੇਨਿੰਗ ਕੈਂਪ ਲਗਾਇਆ ਗਿਆ। ਉਨ੍ਹਾਂ ਵੱਲੋਂ ਭੁਚਾਲ਼ ਤੋਂ ਬਚਾਅ, ਅੱਗ ਨੂੰ ਕੰਟਰੋਲ ਕਰਨਾ, ਦਿਲ ਦੇ ਦੌਰੇ ਤੋਂ ਬਚਾਅ, ਹੜ੍ਹ ਆਉਣ ਤੇ ਤੈਰਨ, ਸਟਰੈਚਰ ਤਿਆਰ ਕਰਨ, ਅੱਖ ਨਿਕਲਣ....
ਸੇਵਾ ਕੇਂਦਰਾਂ ਵਿਚ ਅਸਲਾ-ਮੁਕਤ ਖੇਤਰ, ਈ-ਸ਼੍ਰਮ ਅਤੇ ਅਸ਼ਟਾਮ ਲਾਇਸੰਸ ਦੀਆਂ ਨਵੀਆਂ ਸੇਵਾਵਾਂ ਸ਼ੁਰੂ 
ਨਵਾਂਸ਼ਹਿਰ, 17 ਜਨਵਰੀ 2025 : ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿਚ ਅਸਲਾ-ਮੁਕਤ ਖੇਤਰ, ਈ-ਸ਼੍ਰਮ ਅਤੇ ਅਸ਼ਟਾਮ ਲਾਇਸੰਸ ਸਬੰਧੀ ਤਿੰਨ ਹੋਰ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸਰਕਾਰ ਵੱਲੋਂ ਕੁਝ ਖੇਤਰ (ਜਿਨ੍ਹਾਂ ਵਿਚ ਪੂਜਾ ਸਥਾਨ, ਮੈਰਿਜ ਪੈਲੇਸ, ਹੋਟਲ, ਗੈੱਸਟ ਹਾਊਸ, ਪਬਲਿਕ ਪਾਰਕ, ਸਰਕਾਰੀ ਦਫ਼ਤਰ, ਸ਼ਾਪਿੰਗ ਮਾਲ, ਸਿਨੇਮਾ ਹਾਲ ਆਦਿ ਸ਼ਾਮਲ ਹਨ) ਨਿਰਧਾਰਿਤ ਕੀਤੇ ਗਏ ਹਨ....
ਪੁਲਿਸ ਨੇ ਲੰਗੜੋਆ ਬਾਈਪਾਸ 'ਤੇ 200 ਦੇ ਕਰੀਬ ਵਾਹਨਾਂ 'ਤੇ ਰਿਫਲੈਕਟਰ ਲਗਾਏ
ਸੰਘਣੀ ਧੁੰਦ ਦੇ ਮੱਦੇਨਜ਼ਰ ਮੁਹਿੰਮ ਇਸੇ ਤਰ੍ਹਾਂ ਰਹੇਗੀ ਜਾਰੀ - ਡੀ.ਐਸ.ਪੀ ਲਖਵੀਰ ਸਿੰਘ ਨਵਾਂਸ਼ਹਿਰ, 17 ਜਨਵਰੀ 2025 : ਹਨੇਰੀਆਂ ਰਾਤਾਂ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਵਾਹਨਾਂ ਨੂੰ ਸੜਕ ਹਾਦਸਿਆਂ ਤੋਂ ਬਚਾਉਣ ਲਈ ਅੱਜ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਡਾ. ਮਹਿਤਾਬ ਸਿੰਘ ਦੇ ਦਿਸ਼ਾ -ਨਿਰਦੇਸ਼ਾਂ ਤਹਿਤ ਪ੍ਰਵਾਸੀ ਭਾਰਤੀ ਜਸਪਾਲ ਸਿੰਘ ਵਿਰਕ ਯੂ. ਐਸ. ਏ ਸਰਪੰਚ ਬੀਰੋਵਾਲ ਦੇ ਸਹਿਯੋਗ ਨਾਲ ਉਨ੍ਹਾਂ ਦੇ ਮਰਹੂਮ ਭਰਾ ਸਵ: ਇਕਬਾਲ ਸਿੰਘ ਸਾਬਕਾ ਸਰਪੰਚ ਦੀ ਯਾਦ ਵਿਚ ਲੰਗੜੋਆ ਬਾਈਪਾਸ....
ਨਸ਼ਿਆਂ ਦੇ ਖ਼ਾਤਮੇ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਵਿਭਾਗ - ਰਾਜੇਸ਼ ਧੀਮਾਨ 
ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ 'ਐਨਕੋਰਡ' ਕਮੇਟੀ ਦੀ ਹੋਈ ਮੀਟਿੰਗ ਨਵਾਂਸ਼ਹਿਰ, 17 ਜਨਵਰੀ 2025 : ਨਸ਼ਿਆਂ ਦੀ ਰੋਕਥਾਮ ਲਈ ਵਿਭਾਗਾਂ ਵਿਚ ਬਿਹਤਰ ਤਾਲਮੇਲ ਦੇ ਉਦੇਸ਼ ਨਾਲ ਗਠਿਤ 'ਐਨਕੋਰਡ' ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਿਥੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ....
ਜਦੋਂ ਪ੍ਰਸ਼ਾਸਨ ਨੇ ਅੱਤ ਦੀ ਠੰਢ ਵਿਚ ਜ਼ਿਲ੍ਹਾ ਵਾਸੀਆਂ ਨੂੰ ਕਰਾਇਆ ਨਿੱਘ ਦਾ ਅਹਿਸਾਸ
ਨਵਾਂਸ਼ਹਿਰ, 17 ਜਨਵਰੀ 2025 : ਇਸ ਸਾਲ ਹੱਡ ਚੀਰਵੀਂ ਠੰਢ ਦਾ ਮੁਕਾਬਲਾ ਕਰਨ ਦੇ ਉਦੇਸ਼ ਨਾਲ ਇਕ ਪ੍ਰੇਰਨਾਦਾਇਕ ਪਹਿਲਕਦਮੀ ਵਿਚ, ਜ਼ਿਲ੍ਹਾ ਪ੍ਰਸ਼ਾਸਨ, ਸ਼ਹੀਦ ਭਗਤ ਸਿੰਘ ਨਗਰ ਨੇ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਠੰਢ ਦੇ ਪ੍ਰਭਾਵ ਨੂੰ ਘਟਾਉਣ ਲਈ ਇਕ ਅਗਾਂਹਵਧੂ ਕਦਮ ਚੁੱਕਿਆ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਹੇਠ, ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਲਈ ਬ੍ਰਾਂਡੇਡ ਤੇ ਚੰਗੀ ਗੁਣਵੱਤਾ ਵਾਲੀਆਂ ਗਰਮ ਜੈਕਟਾਂ ਅਤੇ ਮਜ਼ਬੂਤ ​​ਸਪੋਰਟਸ ਜੁੱਤੇ....
ਗੜ੍ਹਸ਼ੰਕਰ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ 
ਗੜ੍ਹਸ਼ੰਕਰ, 16 ਜਨਵਰੀ 2025 : ਗੜ੍ਹਸ਼ੰਕਰ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਗੜ੍ਹਸ਼ੰਕਰ ਦੇ ਅਧੀਨ ਆਉਂੰਦੇ ਕੋਟ ਫਤੂਹੀ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਕਾਰ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਬੁਰੀ ਤਰਾਂ ਨੁਕਸਾਨੀ ਗਈ, ਜਿਸ ਕਾਰਨ ਕਾਰ ‘ਚ ਸਵਾਰ ਪਤੀ, ਪਤਨੀ ਅਤੇ ਧੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਨਾਮ ਸਿੰਘ (45), ਪਤਨੀ ਵਰਿੰਦਰ ਕੌਰ (42) ਅਤੇ ਧੀ ਸੀਰਤ....
ਜਲੰਧਰ 'ਚ ਪੈਟਰੋਲ ਪੰਪ ‘ਤੇ ਲੁਟੇਰਿਆਂ ਨੇ ਚਲਾਈਆਂ ਗੋਲੀਆਂ, ਲੁੱਟੀ ਨਕਦੀ
ਜਲੰਧਰ, 16 ਜਨਵਰੀ 2025 : ਜਲੰਧਰ ਵਿੱਚ ਨੈਸ਼ਨਲ ਹਾਈਵੇਅ ‘ਤੇ ਸਥਿਤ ਇੱਕ ਪੈਟਰੋਲ ਪੰਪ ‘ਤੇ ਤਿੰਨ ਬਾਈਕ ਸਵਾਰ ਲੁਟੇਰਿਆਂ ਨੇ ਗੋਲੀਆਂ ਚਲਾ ਕੇ ਲਗਭਗ 35,000 ਰੁਪਏ ਦੀ ਨਕਦੀ ਲੁੱਟ ਲਈ ਅਤੇ ਫਰਾਰ ਹੋ ਗਏ। ਬੁੱਧਵਾਰ ਦੇਰ ਸ਼ਾਮ ਨੂੰ ਪੂਰੀ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ। ਜਿਸ ਵਿੱਚ ਬਾਈਕ ਸਵਾਰ ਲੁਟੇਰੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਭੱਜਦੇ ਦਿਖਾਈ ਦੇ ਰਹੇ ਹਨ। ਜਲੰਧਰ ਦਿਹਾਤੀ ਪੁਲਿਸ ਦੇ ਆਦਮਪੁਰ ਥਾਣੇ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।....
ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਵਿੰਗਸ ਪ੍ਰੋਜੈਕਟ ਨੂੰ ਦਿੱਤਾ 1 ਲੱਖ 51 ਹਜ਼ਾਰ ਰੁਪਏ ਦਾ ਯੋਗਦਾਨ
ਸਕੂਲ ֹ’ਚ ਕਰਵਾਏ ਗਏ ਚੈਰਿਟੀ ਸ਼ੋਅ ਵਿਚ ਇਕੱਤਰ ਕਪੜੇ ਤੇ ਸਟੇਸ਼ਨੀ ਵੀ ਰੈਡ ਕਰਾਸ ਸੁਸਾਇਟੀ ਨੂੰ ਸੌਂਪੀ ਹੁਸ਼ਿਆਰਪੁਰ, 16 ਜਨਵਰੀ 2025 : ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਸੰਜੀਵ ਵਾਸਲ ਅਤੇ ਸੀ.ਈ.ਓ ਰਾਘਵ ਵਾਸਲ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਸਪੈਸ਼ਲ ਬੱਚਿਆਂ ਦੇ ਪ੍ਰੋਜੈਕਟ ਵਿੰਗਸ ਦੇ ਲਈ 1 ਲੱਖ 51 ਹਜ਼ਾਰ ਰੁਪਏ ਦਾ ਯੋਗਦਾਨ ਦਿੰਦੇ ਹੋਏ ਚੈਕ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਕੋਮਲ ਮਿੱਤਲ ਨੂੰ ਸੌਂਪਿਆ। ਇਸ ਦੌਰਾਨ ਉਨ੍ਹਾਂ ਨੇ ਸਕੂਲ ਵਿਚ ਕਰਵਾਏ ਗਏ....
ਸਿਹਤ ਸੇਵਾਵਾਂ 'ਚ ਹੋਰ ਸੁਧਾਰ ਲਿਆਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ - ਡਿਪਟੀ ਕਮਿਸ਼ਨਰ
ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਹਦਾਇਤਾਂ ਜਾਰੀ ਨਵਾਂਸ਼ਹਿਰ, 16 ਜਨਵਰੀ 2024 : ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਿਹਤ ਸੇਵਾਵਾਂ ਵਿਚ ਹੋਰ ਬਿਹਤਰੀ ਲਿਆਉਣ ਦੀਆਂ....
ਬਕਾਇਆ ਕੇਸਾਂ ਦੇ ਨਿਪਟਾਰੇ ਅਤੇ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ - ਰਾਜੇਸ਼ ਧੀਮਾਨ 
ਡਿਪਟੀ ਕਮਿਸ਼ਨਰ ਨੇ ਮਾਲ ਅਤੇ ਹੋਰਨਾਂ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਨਵਾਂਸ਼ਹਿਰ, 16 ਜਨਵਰੀ 2025 : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਮੌਕੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਉਨਾਂ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦਾ ਜਲਦ ਨਿਪਟਾਰਾ ਕਰਨ ਅਤੇ ਫੁੱਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ....