ਹੁਸ਼ਿਆਰਪੁਰ, 12 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿੱਚ 312141 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਅਤੇ ਸਾਰੀ ਹੀ ਕਣਕ ਦੀ ਖਰੀਦ ਕਰ ਲਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੀਆਂ 74 ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ ਹੁਣ ਤੱਕ 88326 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ....
ਦੋਆਬਾ
ਕਪੂਰਥਲਾ, 11 ਮਈ : ਜ਼ਿਲ੍ਹਾ ਕਪੂਰਥਲਾ ਦੀ ਸ਼ੇਖੂਪੁਰ ਸਬ ਡਵੀਜਨ 'ਚ 15 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀਸੀ ਕਪੂਰਥਲਾ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ, ਮਾਤਾ ਭੱਦਰਕਾਲੀ ਜੀ ਦਾ ਮੇਲਾ ਮਿਤੀ 15-05-2023 ਨੂੰ ਪਿੰਡ ਸ਼ੇਖੂਪੁਰ (ਕਪੂਰਥਲਾ) ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਜ਼ਿਲ੍ਹੇ ਦੀ ਸ਼ੇਖੂਪੁਰ ਸਬ ਡਵੀਜਨ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀਸੀ ਨੇ ਅੱਗੇ ਹੁਕਮ ਵਿੱਚ ਲਿਖਿਆ ਗਿਆ ਹੈ ਕਿ, ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ....
ਕਤਲ ਦੇ ਦੋਵੇਂ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, ਘਟਨਾ ’ਚ ਸ਼ਾਮਿਲ ਵਾਹਨ ਅਤੇ ਮੋਬਾਇਲ ਵੀ ਬਰਾਮਦ ਹੁਸ਼ਿਆਰਪੁਰ, 11 ਮਈ : ਜ਼ਿਲ੍ਹਾ ਪੁਲਿਸ ਹੁਸ਼ਿਆਰਪੁਰ ਨੇ ਮਾਹਿਲਪੁਰ ਦੇ ਨਜ਼ਦੀਕ ਪਿੰਡ ਭਾਰਤਪੁਰ ਜੋਗੀਆਂ ਦੇ ਜੰਗਲ ਵਿੱਚ ਇਕ ਵਿਅਕਤੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਉਸਨੂੰ ਸੁਲਝਾਅ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ ਵਲੋਂ ਕਤਲ ਦੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਘਟਨਾ ਵਿੱਚ ਸ਼ਾਮਿਲ ਬਲੈਰੋ ਗੱਡੀ ਅਤੇ ਮੋਬਾਇਲ ਫੋਨ ਵੀ ਬਰਾਮਦ ਕਰ ਲਿਆ ਹੈ। ਅੱਜ ਪ੍ਰੈਸ ਕਾਨਫਰੰਸ....
ਹੁਸ਼ਿਆਰਪੁਰ, 11 ਮਈ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਪੜਾਅ ਵਿੱਚ ਟਿਊਬਵੈੱਲ ਲਗਾ ਕੇ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਰਿਹਾ ਹੈ। ਉਹ ਅੱਜ ਵਾਰਡ ਨੰਬਰ 26 ਵਿੱਚ ਟਿਊਬਵੈੱਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ....
ਸ਼ੁਲਤਾਨਪੁਰ ਲੋਧੀ, 10 ਮਈ : ਸਥਨਾਕ ਕਸਬੇ ਦੇ ਮੁਹੱਲਾ ਤੇਲੀਆਂ ਵਿਖੇ ਇੱਕ ਘਰ ‘ਚ ਸਿਲੰਡਰ ‘ਚੋ ਗੈਸ ਲੀਕ ਹੋਣ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਜਿੱਥੇ ਇੱਕ ਔਰਤ ਅੱਗ ਕਾਰਨ ਔਰਤ ਬੁਰੀ ਤਰ੍ਹਾਂ ਝੁਲਸ ਗਈ, ਉੱਥੇ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਔਰਤ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਭਰਤੀ ਕਰਵਾਇਆ ਗਿਆ ਹੈ। ਮੌਕੇ ਤੇ ਪੁੱਜੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ ਗਿਆ। ਪੀੜਤ ਪਰਿਵਾਰ ਨੇ ਸਰਕਾਰ ਤੋਂ ਮੱਦਦ ਦੀ ਮੰਗ ਕੀਤੀ ਹੈ।
ਜਲੰਧਰ, 10 ਮਈ : ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਨਿੱਕ-ਸੁੱਕ ਘਟਨਾਵਾਂ ਦੌਰਾਨ ਅਮਾਨ ਅਮਾਨ ਨਾਲ ਨੇਪਰੇ ਚੜ੍ਹ ਗਈ। ਹਲਕੇ ਦੇ ਕੁੱਲ 16,21,800 ਵੋਟਰਾਂ ’ਚੋਂ ਸਿਰਫ 54 ਫੀਸਦੀ ਨੇ ਹੀ ਚੋਣ ਮੈਦਾਨ ’ਚ ਖੜ੍ਹੇ 19 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨ ਲਈ ਆਪਣੇ ਵੋਟ ਦੇ ਹੱਕ ਦੀ ਵਰਤੋਂ ਕੀਤੀ। ਬੁੱਧਵਾਰ ਨੂੰ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋ ਗਿਆ ਸੀ ਅਤੇ 8 ਵਜੇ ਤੋਂ ਪਹਿਲਾਂ ਹੀ ਵੋਟਰ ਪੋਲਿੰਗ ਬੂਥਾਂ ਅੰਦਰ ਕਤਾਰਾਂ ’ਚ ਲੱਗ ਚੁੱਕੇ ਸਨ। ਬੇਸ਼ੱਕ ਚੋਣ ਪ੍ਰਚਾਰ ਦੌਰਾਨ ਸਾਰੀਆਂ....
ਜਲੰਧਰ, 10 ਮਈ : ਆਮ ਆਦਮੀ ਪਾਰਟੀ ਦੇ ਦੂਜੇ ਹਲਕੇ ਦੇ ਵਿਧਾਇਕਾਂ ਦੀ ਜਲੰਧਰ ਵਿੱਚ ਮੌਜੂਦਗੀ ਦੀ ਨਿੰਦਾ ਕਰਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੁੱਧਵਾਰ ਨੂੰ ਜਲੰਧਰ ਵਿੱਚ ਬੂਥਾਂ ਨੇੜੇ ਦੇਖੇ ਗਏ ‘ਆਪ’ ਆਗੂਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ। ਕਾਂਗਰਸ ਸੂਬਾ ਪ੍ਰਧਾਨ ਨੇ ਕਿਹਾ ਕਿ 'ਆਪ' ਭਾਰਤ ਦੇ ਚੋਣ ਕਮਿਸ਼ਨ (ਈਸੀਆਈ) ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰ ਰਹੀ ਹੈ, ਜੋ ਕਿ ਦੂਜੇ ਹਲਕਿਆਂ ਦੇ ਨੇਤਾਵਾਂ ਨੂੰ ਚੋਣ ਹਲਕਿਆਂ ਵਿੱਚ ਚੋਣ ਡਿਊਟੀ ਤੋਂ ਰੋਕਦਾ ਹੈ। ਉਨ੍ਹਾਂ ਕਿਹਾ ਕਿ ਸੱਤਾਧਾਰੀ....
ਜਲੰਧਰ 10 ਮਈ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਲੋਕ ਸਭਾ ਚੋਣਾਂ ਲਈ ਵੋਟਿੰਗ ਵਾਲੇ ਦਿਨ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਚੋਣ ਕਮਿਸ਼ਨ ਦੇ ਨਿਯਮਾਂ ਦੀ ਸ਼ਰੇਆਮ ਧੱਜੀਆਂ ਉਡਾਉਣ ਲਈ ਭਾਰਤ ਸਰਕਾਰ ਦੇ ਮੁੱਖ ਚੋਣ ਕਮਿਸ਼ਨਰ, ਡੀ.ਜੀ.ਪੀ.ਪੰਜਾਬ, ਚੀਫ਼ ਇਲੇਕ੍ਤ੍ਰੋਲ ਅਫਸਰ ਪੰਜਾਬ ਨੂੰ ਪੱਤਰ ਲਿਖ ਕੇ ਸ਼ਿਕਾਇਤ ਕੀਤੀ ਹੈ ਅਤੇ ਇਹਨਾ ਖਿਲਾਫ਼ ਕਾਰਵਾਈ ਕਰਨ ਡੀ ਮੰਗ ਕੀਤੀ ਹੈ। ਅਸ਼ਵਨੀ ਸ਼ਰਮਾ ਨੇ ਸ਼ਿਕਾਇਤ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਦੀ....
ਨਵਾਂਸ਼ਹਿਰ, 10 ਮਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਵਾਂਸ਼ਹਿਰ ਵੱਲੋਂ ਅਪਰੈਲ-ਮਈ 2022 ਦੌਰਾਨ ਕੇ ਸੀ ਕਾਲਜ ਨਵਾਂਸ਼ਹਿਰ ਦੇ ਸਹਿਯੋਗ ਨਾਲ ਸਰਕਾਰੀ ਨੌਕਰੀਆਂ ਲਈ ਬਿਨੇ ਕਰਨ ਵਾਲਿਆਂ ਲਈ ਲਾਈ ਗਈ ਵਿਸ਼ੇਸ਼ ਕੋਚਿੰਗ ਕਲਾਸ ’ਚ ਤਿਆਰੀ ਕਰਕੇ, ਹਾਲ ਹੀ ਵਿੱਚ ਪੰਜਾਬ ਦੇ ਜਲ ਸਰੋਤ ਵਿਭਾਗ ਵਿੱਚ ਨੌਕਰੀ ਲੱਗਾ ਨੌਜੁਆਨ ਵਰਿੰਦਰ ਕੁਮਾਰ ਅੱਜ ਵਿਸ਼ੇਸ਼ ਤੌਰ ’ਤੇ ਬਿਊਰੋ ਤੇ ਚੇਅਰਮੈਨ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਰੋਜ਼ਗਾਰ ਅਧਿਕਾਰੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਨ....
542.94 ਕਰੋੜ ਰੁਪਏ ਦੀ ਹੁਣ ਤੱਕ ਹੋਈ ਅਦਾਇਗੀ ਨਵਾਂਸ਼ਹਿਰ, 10 ਮਈ : ਜ਼ਿਲ੍ਹੇ ਦੀਆਂ ਮੰਡੀਆਂ ’ਚ ਬੁੱਧਵਾਰ ਸ਼ਾਮ ਤੱਕ 262533 ਮੀਟਿ੍ਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਜਿਸ ਵਿੱਚੋਂ 198730 ਮੀਟਿ੍ਰਕ ਟਨ ਕਣਕ ਦੀ ਮੰਡੀਆਂ ’ਚੋਂ ਲਿਫ਼ਟਿੰਗ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਹੁਣ ਤੱਕ 27569 ਕਿਸਾਨਾਂ ਨੂੰ 542.94 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਮੰਡੀਆਂ ’ਚ ਕਣਕ ਦੀ ਆਮਦ ਦਾ ਮਿੱਥਿਆ....
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਿਖੇ ਚਲਾਏ ਗਏ ਪ੍ਰੋਜੈਕਟ "ਘਰ ਦੇ ਨੇੜੇ-ਮੇਰੇ ਨਾਲ, ਉੱਚ ਸਿਖਿਆ ਦੇ ਮੌਕੇ ਅਪਾਰ" ਦਾ ਰਿਵਿਊ ਯੂਨੀਵਰਸਿਟੀ ਦੇ ਐਡਮਿਸ਼ਨ ਸੱਤਰ 2023-24 ਸੰਬੰਧੀ ਔਨਲਾਈਨ ਪੋਰਟਲ ਦੀ ਕੀਤੀ ਸ਼ੁਰੂਆਤ, ਵੱਖੋ-ਵੱਖ ਰਾਜਾਂ ਦੇ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ ਯੂਨੀਵਰਸਿਟੀ ਨੂੰ 7ਵੇਂ ਪੇ-ਕਮਿਸ਼ਨ ਦੇ ਲਾਭ ਜਲਦ ਦਿਲਵਾਉਣ, ਪੈਨਸ਼ਨ ਦੇ ਦਾਇਰੇ ਚ ਲੈ ਕੇ ਆਉਣ ਸੰਬੰਧੀ ਮੰਗਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਆਈ.ਕੇ.ਜੀ ਪੀ....
ਆਜ਼ਾਦ ਤੇ ਨਿਰਪੱਖ ਚੋਣ ਯਕੀਨੀ ਬਣਾਉਣ ਲਈ ਇਲੈਕਸ਼ਨ ਆਬਜ਼ਰਵਰਾਂ ਦੀ ਗਿਣਤੀ ਵੀ ਵਧਾਈ ਜਾਵੇ: ਅਰਸ਼ਦੀਪ ਸਿੰਘ ਕਲੇਰ ਚੋਣ ਕਮਿਸ਼ਨ ਨੂੰ ਆਪ ਵੱਲੋਂ ਬੂਥਾ ’ਤੇ ਕਬਜ਼ੇ ਕਰਨ ਦੀ ਯੋਜਨਾ ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੀ ਵੀ ਦਿੱਤੀ ਜਾਣਗਕਾਰੀ ਚੰਡੀਗੜ੍ਹ, 9 ਮਈ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਨੂੰ ਬੇਨਤੀ ਕੀਤੀ ਕਿ 10 ਮਈ 2023 ਨੂੰ ਹੋ ਰਹੀ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਤੁਰੰਤ ਨੀਮ ਫੌਜੀ ਬਲ ਤਾਇਨਾਤ ਕੀਤੇ ਜਾਣ ਅਤੇ ਹਲਕੇ ਵਿਚ ਪੈਂਦੇ....
ਬੁਲਟ ਮੋਟਰ ਸਾਈਕਲ ਦੇ ਸਾਇਲੈਂਸਰ ਰਾਹੀਂ ਪਟਾਕੇ ਵਜਾਉਣ 'ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ 'ਤੇ ਹੋਵੇਗੀ ਕਾਰਵਾਈ ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ ਹਾਲਾਂ 'ਚ ਵਿਆਹ-ਸ਼ਾਦੀਆਂ ਅਤੇ ਹੋਰ ਸਮਾਜਿਕ ਪ੍ਰੋਗਰਾਮਾਂ 'ਚ ਹਥਿਆਰ ਲੈ ਕੇ ਜਾਣ 'ਤੇ ਰੋਕ ਪੁਲਿਸ ਸਾਂਝ ਕੇਂਦਰਾਂ 'ਚ ਕਿਰਾਏਦਾਰਾਂ ਬਾਰੇ ਲੋੜੀਂਦੀ ਜਾਣਕਾਰੀ ਦੇਣਾ ਲਾਜ਼ਮੀ ਹੋਟਲਾਂ/ਮੋਟਲ/ਗੈਸਟ ਹਾਊਸ ਅਤੇ ਸਰਾਵਾਂ 'ਚ ਬਿਨਾਂ ਸ਼ਨਾਖਤ ਤੋਂ ਕਿਸੇ ਨੂੰ ਵੀ ਠਹਿਰਾਉਣ 'ਤੇ ਪਾਬੰਦੀ ਜਲੰਧਰ, 9 ਮਈ : ਡਿਪਟੀ ਕਮਿਸ਼ਨਰ ਆਫ਼ ਪੁਲਿਸ ਵਲੋਂ ਲੋਕ ਹਿੱਤ ਅਤੇ....
1972 ਪੋਲਿੰਗ ਸਟੇਸ਼ਨਾਂ ’ਤੇ 9865 ਮੁਲਾਜ਼ਮ ਰਹਿਣਗੇ ਤਾਇਨਾਤ ਜਲੰਧਰ, 9 ਮਈ : ਜਲੰਧਰ ਲੋਕ ਸਭਾ ਉਪ ਚੋਣ ਲਈ ਪੋਲਿੰਗ ਪਾਰਟੀਆਂ ਅੱਜ ਈਵੀਐਮ ਮਸ਼ੀਨਾਂ ਨਾਲ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਹੋਣਗੀਆਂ। ਸ਼ਾਮ ਨੂੰ ਹਰ ਪੋਲਿੰਗ ਬੂਥ 'ਤੇ ਮਸ਼ੀਨਾਂ ਲਗਾਈਆਂ ਜਾਣਗੀਆਂ ਅਤੇ ਭਲਕੇ ਸਵੇਰੇ 8 ਵਜੇ ਤੋਂ ਪੋਲਿੰਗ ਸ਼ੁਰੂ ਹੋਵੇਗੀ।ਭਲਕੇ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਜਦਕਿ ਇਸ ਤੋਂ ਪਹਿਲਾਂ ਮਸ਼ੀਨਾਂ ਦੀ ਜਾਂਚ ਲਈ ਹਰ ਪੋਲਿੰਗ ਸਟੇਸ਼ਨ 'ਤੇ ਮੌਕ ਪੋਲਿੰਗ ਹੋਵੇਗੀ।ਚੋਣਾਂ ਲਈ 1972 ਪੋਲਿੰਗ....
ਪੰਜਾਬ ਪੁਲਿਸ, ਪੈਰਾ ਮਿਲਟਰੀ ਫੋਰਸ ਵੱਲੋਂ ਨਿਯਮਿਤ ਰੂਪ ਵਿਚ ਕੱਢਿਆ ਜਾ ਰਿਹਾ ਹੈ ਫਲੈਗ ਮਾਰਚ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਸਮਾਜ ਵਿਰੋਧੀ ਤੱਤਾਂ ‘ਤੇ ਬਾਜ ਅੱਖ ਰੱਖਣ ਲਈ ਲਗਾਏ ਗਏ ਹਨ ਵਿਸ਼ੇਸ਼ ਨਾਕੇ ਤੇ ਅੰਤਰ-ਰਾਜੀ ਨਾਕੇ ਪੰਜਾਬ ਪੁਲਿਸ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਏਗੀ : ਅਰਪਿਤ ਸ਼ੁਕਲਾ ਚੰਡੀਗੜ, 08 ਮਈ : ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ (ਸਪੈਸਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੇੜੇ ਹੋਣ....