ਜਲੰਧਰ ਦੀ ਖੇਡ ਇੰਡਸਟਰੀ ਨੂੰ ਦੇਵਾਂਗੇ ਵਿਸ਼ਵ-ਪੱਧਰੀ ਪਛਾਣ, ਪੰਜਾਬ ਬਣੇਗਾ ਦੇਸ਼ ਦੀ ਖੇਡ ਰਾਜਧਾਨੀ ਅਤੇ ਜਲੰਧਰ ਬਣੇਗਾ ਖੇਡਾਂ ਦੇ ਸਮਾਨ ਦੀ ਰਾਜਧਾਨੀ : ਭਗਵੰਤ ਮਾਨ ਜਲੰਧਰ, 6 ਮਈ : ਪੱਛਮ ਦੀ ਪ੍ਰਸਿੱਧ ਖੇਡ ਰਗਬੀ ਦੇ ਫਰਾਂਸ ਵਿੱਚ ਹੋਣ ਜਾ ਰਹੇ ਵਿਸ਼ਵ ਕੱਪ ਵਿੱਚ ਖੇਡ ਲਈ ਵਰਤੀਆਂ ਜਾਣ ਵਾਲੀਆਂ ਬਾਲਾਂ, ਜੋ ਕਿ ਜਲੰਧਰ ਤੋਂ ਬਣੀਆਂ ਹਨ, ਅੱਜ ਮੁੱਖ-ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਬਾਲਾਂ ਦੇ ਭਰੇ ਕੰਟੇਨਰ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਜਿਕਰਯੋਗ ਹੈ ਕਿ ਰਗਬੀ ਦਾ ਵਿਸ਼ਵ ਕੱਪ ਇਸ ਸਾਲ 8....
ਦੋਆਬਾ
ਹੁਸ਼ਿਆਰਪੁਰ, 6 ਮਈ : ਡਿਪਟੀ ਕਮਿਸ਼ਨਰ ਕੋਮਲ ਮਿਤਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਪਹੁੰਚੀ 288566 ਮੀਟ੍ਰਿਕ ਟਨ ਕਣਕ ਵਿਚੋਂ 288566 ਮੀਟ੍ਰਿਕ ਟਨ (100 ਫੀਸਦੀ) ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੀਆਂ 74 ਮੰਡੀਆਂ ਵਿਚੋਂ ਕਣਕ ਦੀ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਵਲੋਂ 82178, ਮਾਰਕਫੈਡ ਵਲੋਂ 68890, ਪਨਸਪ ਵਲੋਂ 67057, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 41277....
ਹੁਸ਼ਿਆਰਪੁਰ, 5 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ: ਲਖਵੀਰ ਸਿੰਘ ਨੇ ਜ਼ਿਲ੍ਹੇ 'ਚ ਲੋਕਾਂ ਨੂੰ ਮਿਲਾਵਟ ਰਹਿਤ ਖਾਣ-ਪੀਣ ਵਾਲੀਆਂ ਵਸਤੂਆਂ ਮੁਹੱਈਆ ਕਰਵਾਉਣ ਲਈ ਹੁਸ਼ਿਆਰਪੁਰ ਵਿਖੇ ਚੈਕਿੰਗ ਦੌਰਾਨ ਖਾਣ-ਪੀਣ ਵਾਲੀਆਂ ਵਸਤਾਂ ਦੇ 7 ਸੈਂਪਲ ਲਏ ੍ਟ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮਿਲਾਵਟਖੋਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਮਿਲਾਵਟਖੋਰਾਂ ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ-2006 ਤਹਿਤ ਸਖ਼ਤ ਕਾਰਵਾਈ ਕੀਤੀ....
ਆਦਮਪੁਰ, 5 ਮਈ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਅੱਜ ਇੱਥੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਭਰਵੀਂ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਹਾਲਾਤ ਇਹੋ ਜਿਹੇ ਹੀ ਰਹੇ ਤਾਂ ਕੋਈ ਵੀ ਪੰਜਾਬ ਵਿੱਚ ਨਿਵੇਸ਼ ਕਰਨ ਲਈ ਨਹੀਂ ਆਵੇਗਾ, ਜਿਸ....
ਜਲੰਧਰ, 5 ਮਈ : ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਬੀਤੀ ਸ਼ਾਮ ਇੱਥੇ ਜਲੰਧਰ ਦੇ ਉੱਘੇ ਉਦਯੋਗਪਤੀਆਂ ਦੇ ਸਮੂਹ ਨਾਲ ਮੁਲਾਕਾਤ ਕੀਤੀ। ਸ਼ੇਖਾਵਤ ਅਤੇ ਉਦਯੋਗਪਤੀਆਂ ਵਿਚਕਾਰ ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਦੇ ਨਿਵਾਸ ਸਥਾਨ 'ਤੇ ਹੋਈ ਗੈਰ ਰਸਮੀ ਮੀਟਿੰਗ ਦੌਰਾਨ ਉਦਯੋਗਿਕ ਖੇਤਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਗੱਲਬਾਤ ਦੌਰਾਨ ਉਦਯੋਗਪਤੀਆਂ ਨੇ ਮੰਤਰੀ ਨੂੰ ਪੰਜਾਬ ਦੀ ਮੌਜੂਦਾ ਉਦਯੋਗਿਕ ਸਥਿਤੀ ਬਾਰੇ ਫੀਡਬੈਕ ਦਿੱਤਾ।....
ਬੰਗਾ, 5 ਮਈ : ਪੰਜਾਬ ਸਰਕਾਰ ਵੱਲੋਂ ਆਪਣੀ ਵਚਨਬੱਧਤਾ ਅਨੁਸਾਰ ਪਿੰਡਾਂ ’ਚ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਛੇ ਹੋਰ ਆਮ ਆਦਮੀ ਕਲੀਨਿਕ ਲੋਕ ਸੇਵਾ ’ਚ ਅਰਪਿਤ ਕੀਤੇ ਗਏ ਹਨ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਰਸਮੀ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ....
ਸ਼ਹੀਦ ਭਗਤ ਸਿੰਘ ਨਗਰ, 5 ਮਈ : ਪੇਂਡੂ ਇਲਾਕੇ ’ਚ ਆਮ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਅੱਜ ਪੰਜਾਬ ਭਰ ਵਿੱਚ ਲੋਕ ਅਰਪਣ ਕੀਤੇ ਗਏ ਆਮ ਆਦਮੀ ਕਲੀਨਿਕਾਂ ਦੀ ਲੜੀ ’ਚ ਐਸ ਡੀ ਐਮ ਡਾ. ਸ਼ਿਵਰਾਜ ਸਿੰਘ ਬੱਲ ਵੱਲੋਂ ਪਿੰਡ ਔੜ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਅਤੇ ਪਿੰਡ ਵਾਸੀ ਵੀ ਮੌਜੂਦ ਸਨ। ਐਸ ਡੀ ਐਮ ਮੇਜਰ ਡਾ. ਸ਼ਿਵਰਾਜ ਸਿੰਘ ਬੱਲ ਨੇ ਦੱਸਿਆ ਕਿ ਨਵਾਂ ਸਥਾਪਿਤ ਹੋਇਆ ਆਮ ਆਦਮੀ ਕਲੀਨਿਕ ਲੋਕਾਂ....
ਜਲੰਧਰ, 5 ਮਈ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਜਲੰਧਰ ‘ਚ ਅੱਜ ਤੋਂ ਜਸਟਿਸ ਫਾਰ ਸਿੱਧੂ ਮੂਸੇਵਾਲਾ ਤਹਿਤ ਇਨਸਾਫ਼ ਯਾਤਰਾ ਦੀ ਸ਼ੁਰੂਆਤ ਕਰਨਗੇ। ਇਨਸਾਫ਼ ਲਈ ਜਲੰਧਰ ਲੋਕ ਸਭਾ ਹਲਕੇ ਦੀਆਂ ਵੱਖ-ਵੱਖ ਥਾਵਾਂ ’ਤੇ ਯਾਤਰਾਵਾਂ ਕੱਢੀਆਂ ਜਾਣਗੀਆਂ। ਇਸ ਦੀ ਸ਼ੁਰੂਆਤ ਅੱਜ ਤੋਂ ਫਿਲੌਰ ਦੇ ਬੜਾ ਪਿੰਡ ਅਤੇ ਰੁੜਕਾ ਕਲਾਂ ਤੋਂ ਹੋਵੇਗੀ। ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕਰਕੇ ਜਲੰਧਰ ਲੋਕ ਸਭਾ ਹਲਕੇ ਦੇ ਸਮੂਹ ਲੋਕਾਂ ਨੂੰ....
ਹੁਸ਼ਿਆਰਪੁਰ, 5 ਮਈ : ਸੂਬੇ ਦੇ ਅਮੀਰ ਵਿਰਸੇ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸੂਹਾ-ਹੁਸ਼ਿਆਰਪੁਰ ਸੜਕ ਦਾ ਨਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਮਹਾਨ ਯੋਧੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ 'ਤੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸੂਰਬੀਰਾਂ ਦੀ ਬਹਾਦਰੀ ਨੇ ਸਾਨੂੰ ਦੇਸ਼ ਲਈ ਹਮੇਸ਼ਾ ਨਿਰਸਵਾਰਥ ਕੁਰਬਾਨੀਆਂ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ....
ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ! ਅਕਾਲੀ ਆਗੂ ਚੰਦਨ ਗਰੇਵਾਲ ਨੇ ਫੜ੍ਹਿਆ ‘ਆਪ ਦਾ ਪੱਲਾ, ਮੁੱਖ-ਮੰਤਰੀ ਭਗਵੰਤ ਮਾਨ ਨੇ ਕਰਵਾਇਆ ਸ਼ਾਮਿਲ ਚੰਡੀਗੜ੍ਹ, 5 ਮਈ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਉਸ ਵੇਲੇ ਤਗੜ੍ਹਾ ਝਟਕਾ ਲੱਗਿਆ ਜਦ ਉਨ੍ਹਾਂ ਦੇ ਆਗੂ ਚੰਦਨ ਗਰੇਵਾਲ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋਕੇ ਭਗਵੰਤ ਮਾਨ ਦੀ ਹਾਜ਼ਰੀ ਵਿੱਚ ‘ਆਪ ਦਾ ਪੱਲਾ ਫੜ੍ਹ ਲਿਆ। ਜਿਕਰਯੋਗ ਹੈ ਕਿ ਚੰਦਨ ਗਰੇਵਾਲ ਜਲੰਧਰ ਨਗਰ ਨਿਗਮ ਵਿੱਚ ਬਤੌਰ....
ਮੁੱਖ ਮੰਤਰੀ ਨੇ ਹਰਸਿਮਰਤ ਕੌਰ ਬਾਦਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ- 2019 'ਚ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਦੱਸਿਆ ਸੀ ਕਿ ਉਸ ਕੋਲ ਸਾਢੇ ਤਿੰਨ ਕਿੱਲੋ ਸੋਨਾ ਅਤੇ ਕਰੋੜਾਂ ਰੁਪਏ ਹਨ, ਇਹ ਸਾਰਾ ਜਨਤਾ ਦਾ ਪੈਸਾ ਹੈ। ਕਾਂਗਰਸ-ਅਕਾਲੀ ਲੀਡਰ ਵਪਾਰ ਵਿੱਚੋਂ ਹਿੱਸਾ ਲੈਂਦੇ ਸਨ, ਅਸੀਂ ਪੰਜਾਬੀਆਂ ਦੇ ਦੁੱਖ-ਦਰਦ ਵਿੱਚ ਹਿੱਸਾ ਲੈਂਦੇ ਹਾਂ- ਮਾਨ ਸੀਐਮ ਮਾਨ ਨੇ 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਜਲੰਧਰ ਪੱਛਮੀ, ਸੈਂਟਰਲ ਅਤੇ ਉੱਤਰੀ ਦੇ ਵੱਖ-ਵੱਖ ਖੇਤਰਾਂ ਵਿੱਚ ਕੀਤੇ ਰੋਡ ਸ਼ੋਅ, ਲੋਕਾਂ....
ਜਲੰਧਰ, 4 ਮਈ : ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਕੇਸ ਵਿਚ ਨਾਰਥ ਇੰਡੀਆ ਸਰਕਲ ਸਟਾਈਲ ਕਬੱਡੀ ਐਸੋਸੀਏਸ਼ਨ ਦੇ ਚੇਅਰਮੈਨ ਸੁਰਜਨ ਚੱਠਾ ਨੂੰ ਗ੍ਰਿਫਤਾਰ ਕੀਤਾ ਹੈ। ਸੰਦੀਪ ਨੰਗਲ ਅੰਬੀਆਂ ਦੀ ਪਤਨੀ ਦੇ ਬਿਆਨਾਂ ’ਤੇ ਸੁਰਜਨ ਚੱਠਾ ਸਮੇਤ 3 ਲੋਕਾਂ ਦੇ ਖਿਲਾਫ ਐਫ ਆਈ ਆਰ ਦਰਜ ਕੀਤੀ ਸੀ। ਹੁਣ ਜਲੰਧਰ ਦਿਹਾਤੀ ਪੁਲਿਸ ਨੇ ਸੁਰਜਨ ਚੱਠਾ ਨੂੰ ਗ੍ਰਿਫਤਾਰ ਕੀਤਾ ਹੈ।
ਜਲੰਧਰ, 4 ਮਈ : ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਗੁਰੁਦਆਰਾ ਦੁੱਖ ਨਿਵਾਰਨ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦੁਰ ਨਗਰ ਵਿੱਖੇ ਸਰਬਜੀਤ ਸਿੰਘ ਮੱਕੜ ਦੇ ਨਾਲ ਨਤਮਸਤਕ ਹੋਣ ਲਈ ਪੁੱਜੇ ਅਤੇ ਉਹਨਾਂ ਗੁਰੂ ਦੇ ਚਰਨਾਂ ਚ ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਹਰਦੀਪ ਸਿੰਘ ਪੁਰੀ ਦਾ ਵੱਖ-ਵੱਖ ਸਿੰਘ ਸਭਾਵਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਗੁਰਦੁਆਰਾ ਨੌਵੀਂ ਪਾਤਸ਼ਾਹੀ ਦੇ ਪ੍ਰਧਾਨ ਜਗਜੀਤ ਸਿੰਘ ਗਾਬਾ ਨੇ ਕਿਹਾ ਕਿ ਸਿੱਖ ਸੰਗਤਾਂ ਦੀ ਲੰਬੇ....
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਪੰਜਾਬ ਲਈ ਟਰਨਿੰਗ ਪੁਆਇੰਟ ਸਾਬਤ ਹੋਵੇਗੀ: ਹਰਦੀਪ ਪੁਰੀ ਜਲੰਧਰ, 4 ਮਈ : ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਪੂਰਾ ਦੇਸ਼ ਅਤੇ ਭਾਜਪਾ ਸ਼ਾਸਤ ਸੂਬੇ ਤੇਜ਼ੀ ਨਾਲ ਤਰੱਕੀ ਕਰ ਰਹੇ ਹਨ, ਪਰ ਪੰਜਾਬ ਲਗਾਤਾਰ ਪਛੜਦਾ ਜਾ ਰਿਹਾ ਹੈ, ਕਿਉਂਕਿ ਆਮ ਆਦਮੀ ਪਾਰਟੀ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਇੱਥੋਂ ਦੀ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਗਈ ਹੈ। ਹਰ ਰੋਜ਼ ਕਤਲ ਹੋ ਰਹੇ ਹਨ, ਫਿਰੌਤੀਆਂ ਮੰਗੀਆਂ ਜਾ....
ਕਿਹਾ, ਚੋਣ ਕਮਿਸ਼ਨ ਦੀ ਰੋਕ ਕਾਰਨ ਰੁਕਿਆ ਹੈ ਸੜਕ ਦਾ ਨਿਰਮਾਣ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਲਈ ਮਨਜ਼ੂਰ ਕੀਤੇ ਹਨ 13.74 ਕਰੋੜ ਰੁਪਏ ਹੁਸ਼ਿਆਰਪੁਰ, 4 ਮਈ : ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਜਲੰਧਰ-ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦਾ ਕੰਮ ਜਲੰਧਰ ਲੋਕ ਸਭਾ ਦੀ ਉਪ ਚੋਣ ਦੇ ਚੱਲਦਿਆਂ ਚੋਣ ਜ਼ਾਬਤੇ ਕਾਰਨ ਰੁਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਚੋਣ ਜ਼ਾਬਤਾ ਖਤਮ ਹੋਵੇਗਾ, ਸੜਕ ਦਾ ਨਿਰਮਾਣ ਸ਼ੁਰੂ ਕਰਵਾ....