ਦੋਆਬਾ

ਉੱਘੇ ਸਮਾਜਸੇਵੀ, ਦਲਿਤ ਲੀਡਰ ਅਤੇ ਪੰਜਾਬ ਗਊ ਕਮਿਸ਼ਨ ਦੇ ਸਾਬਕਾ ਚੇਅਰਮੈਨ ਕੀਮਤੀ ਭਗਤ ਨੇ ਫੜਿਆ ‘ਆਪ’ ਦਾ ਪੱਲਾ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ ਜਲੰਧਰ, 21 ਅਪ੍ਰੈਲ : ਬੀਤੇ ਕੱਲ੍ਹ ਉੱਘੇ ਸਮਾਜਸੇਵੀ, ਦਲਿਤ ਲੀਡਰ ਅਤੇ ਪੰਜਾਬ ਗਊ ਕਮਿਸ਼ਨ ਦੇ ਸਾਬਕਾ ਚੇਅਰਮੈਨ ਕੀਮਤੀ ਭਗਤ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਪ੍ਰੇਰਨਾ ਸਦਕਾ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕੀਮਤੀ ਭਗਤ ਨੇ ਹਰਚੰਦ ਸਿੰਘ ਬਰਸਟ....
ਜੇਕਰ ਤੁਸੀਂ ਆਪਣਾ ਕੰਮ ਕਰਵਾਉਣਾ ਚਾਹੁੰਦੇ ਹੋ ਤਾਂ ਆਮ ਆਦਮੀ ਪਾਰਟੀ ਨੂੰ ਵੋਟ ਕਰੋ, ਜੇਕਰ ਲੜਾਈ ਚਾਹੁੰਦੇ ਹੋ ਤਾਂ ਕਾਂਗਰਸ ਨੂੰ ਵੋਟ ਦਿਓ:  ਕੇਜਰੀਵਾਲ
ਸਾਨੂੰ ਨਹੀਂ ਪਤਾ ਕਿ ਰਾਜਨੀਤੀ ਕਿਵੇਂ ਕਰਨੀ ਹੈ, ਪਰ ਅਸੀਂ ਕੰਮ ਕਰਨਾ ਅਤੇ ਆਪਣੀਆਂ ਗਰੰਟੀਆਂ ਨੂੰ ਪੂਰਾ ਕਰਨਾ ਜਾਣਦੇ ਹਾਂ: 'ਆਪ' ਸੁਪਰੀਮੋ ਮੁਫਤ ਬਿਜਲੀ, ਭ੍ਰਿਸ਼ਟਾਚਾਰ ਮੁਕਤ ਸਿਸਟਮ, ਨੌਜਵਾਨਾਂ ਲਈ ਨੌਕਰੀਆਂ, ਬੱਚਿਆਂ ਲਈ ਵਿਸ਼ਵ ਪੱਧਰੀ ਸਕੂਲ, ਮੁਹੱਲਾ ਕਲੀਨਿਕ, ਅਸੀਂ ਆਪਣੇ ਸਾਰੇ ਵੱਡੇ ਵਾਅਦੇ ਪੂਰੇ ਕੀਤੇ: ਮੁੱਖ ਮੰਤਰੀ ਮਾਨ ਰਵਾਇਤੀ ਪਾਰਟੀ ਦੇ ਆਗੂ ਗੈਂਗਸਟਰਾਂ ਦੀ ਸਰਪ੍ਰਸਤੀ ਕਰ ਰਹੇ ਸਨ ਅਤੇ ਕਰਦਾਤਾਵਾਂ ਦੇ ਪੈਸੇ ਨਾਲ ਉਹਨਾਂ ਨੂੰ ਸਹੂਲਤਾਂ ਦੇ ਰਹੇ ਸਨ: ਮਾਨ ਜਲੰਧਰ, 20 ਅਪ੍ਰੈਲ : ਆਮ....
ਜਲੰਧਰ 'ਚ 'ਆਪ' ਦੀ ਹਾਲਤ ਸੰਗਰੂਰ ਵਰਗੀ ਹੋਵੇਗੀ, ਭਾਜਪਾ ਕਰੇਗੀ ਕਿਲ੍ਹਾ ਫਤਿਹ: ਡਾ: ਵੇਰਕਾ
ਜਲੰਧਰ 20 ਅਪ੍ਰੈਲ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ: ਰਾਜ ਕੁਮਾਰ ਵੇਰਕਾ ਨੇ ਭਾਜਪਾ ਦੇ ਚੋਣ ਦਫ਼ਤਰ ਲਾਜਪਤ ਨਗਰ ਵਿਖੇ ਉਲੀਕੀ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ 'ਤੇ ਵਰ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਲਤ ਸੰਗਰੂਰ ਲੋਕ ਸਭਾ ਚੋਣ ਵਿੱਚ ਜੋ ਹੋਈ ਸੀ, ਉਹੀ ਹਾਲ ਜਲੰਧਰ ਦੀ ਇਸ ਲੋਕ ਸਭਾ ਚੋਣ ਵਿੱਚ ਹੋਵੇਗੀ। ਇਸ ਮੌਕੇ ਉਹਨਾਂ ਦੇ ਨਾਲ ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ, ਅਮਰਜੀਤ ਸਿੰਘ ਅਮਰੀ, ਰਮਨ ਪੱਬੀ, ਮਨੋਜ ਅਗਰਵਾਲ ਅਤੇ ਅਮਿਤ ਭਾਟੀਆ ਵੀ ਹਾਜ਼ਰ ਸਨ।....
ਵਿਸ਼ਵ ਕਲਿਆਣ ਹੈ ਸਨਾਤਨ ਸਭਿਆਚਾਰ ਦਾ ਉਦੇਸ਼ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 20 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਨਾਤਨ ਸੰਸਕ੍ਰਿਤੀ ਦਾ ਉਦੇਸ਼ ਵਿਸ਼ਵ ਕਲਿਆਣ ਹੈ ਅਤੇ ਸਨਾਤਨ ਧਰਮ ਲਗਾਤਾਰ ਵਿਸ਼ਵ ਕਲਿਆਣ ਲਈ ਕੰਮ ਕਰ ਰਿਹਾ ਹੈ। ਉਹ ਅੱਜ ਭਗਵਾਨ ਪਰਸ਼ੂਰਾਮ ਸੈਨਾ ਵਲੋਂ ਆਯੋਜਿਤ ਗਾਇਤਰੀ ਮਹਾਯੱਗ ’ਚ ਪੂਜਾ ਅਰਚਨਾ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਕੌਂਸਲਰ ਪ੍ਰਦੀਪ ਬਿੱਟੂ ਅਤੇ ਭਗਵਾਨ ਪਰਸ਼ੂਰਾਮ ਸੈਨਾ ਦੇ ਪ੍ਰਧਾਨ ਪੰਡਤ ਆਸ਼ੂਤੋਸ਼ ਸ਼ਰਮਾ ਅਤੇ ਹੋਰ ਪਤਵੰਤੇ ਵੀ....
ਸਰਬੱਤ ਦੇ ਭਲੇ ਲਈ ਕੀਤੀ ਅਰਦਾਸ, ਪ੍ਰਬੰਧਕ ਕਮੇਟੀ ਨੇ ਕੀਤਾ ਸਨਮਾਨ 
ਗੁਰੂ ਘਰ ਚੱਲ ਰਹੇ ਉਸਾਰੀ ਕਾਰਜਾਂ ਨੂੰ ਦੇਖ ਕੇ ਬਹੁਤ ਖੁਸ਼ੀ ਦਾ ਪ੍ਰਗਟਾਵਾ ਕੀਤਾ ਫਗਵਾੜਾ 19 ਅਪ੍ਰੈਲ : ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਇਤਿਹਾਸਿਕ ਅਸਥਾਨ ਸ੍ਰੋਮਣੀ ਸ੍ਰੀ ਗੁਰੂ ਰਵਿਦਾਸ ਮੰਦਿਰ ਜੀ. ਟੀ. ਰੋਡ ਚੱਕ ਹਕੀਮ ਵਿਖੇ ਸ. ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਪੰਜਾਬ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚੇ।ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਹਾਜਰੀ ਲਗਵਾਈ। ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸ. ਚਰਨਜੀਤ ਸਿੰਘ ਚੰਨੀ ਨੇ ਮੁੱਖ....
ਗੈਰ ਕਾਨੂੰਨੀ ਢੰਗ ਨਾਲ ਪਾਣੀ ਦੀ ਨਿਕਾਸੀ ਨੂੰ ਰੋਕਣ ਵਾਲਿਆਂ ’ਤੇ ਕੀਤੀ ਜਾਵੇਗੀ ਸਖਤ ਕਾਰਵਾਈ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਪਿੰਡ ਕਿਲਾ ਬਰੂਨ ਤੋਂ ਨਿਕਲਣ ਵਾਲੇ ਚੋਅ ’ਚ ਪਾਣੀ ਦੀ ਨਿਕਾਸੀ ਬੰਦ ਕਰਨ ਦੇ ਸਬੰਧ ’ਚ ਲਿਆ ਸਖਤ ਨੋਟਿਸ ਡਿਪਟੀ ਕਮਿਸ਼ਨਰ ਨੂੰ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਦੇ ਦਿੱਤੇ ਨਿਰਦੇਸ਼ ਹੁਸ਼ਿਆਰਪੁਰ, 19 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਇਕ ਮਾਮਲਾ ਆਇਆ ਹੈ ਕਿ ਹੁਸ਼ਿਆਰਪੁਰ-ਗੜ੍ਹਸ਼ੰਕਰ ਰੋਡ ’ਤੇ ਪਿੰਡ ਕਿਲਾ ਬਰੂਨ ਦੇ ਤਹਿਤ ਆਉਂਦੀ ਇਕ ਪੁੱਲੀ ਨਾਲ ਕਿਸੇ ਵਿਅਕਤੀ ਵਲੋਂ ਚੋਅ ਦਾ ਰਸਤਾ ਬੰਦ ਕਰਨ ਦਾ ਯਤਨ ਕੀਤਾ ਗਿਆ ਹੈ। ਇਸ ਸਬੰਧ ਵਿਚ....
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕੀਤੀ ਜ਼ਿਲ੍ਹਾ ਲੀਗਲ ਸਰਵਿਸਜ਼ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ
ਹੁਸ਼ਿਆਰਪੁਰ, 19 ਅਪ੍ਰੈਲ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਨੇ ਅੱਜ ਜ਼ਿਲ੍ਹਾ ਲੀਗਲ ਸਰਵਿਸਜ਼ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਇਸ ਦੌਰਾਨ ਨਾਲਸਾ ਨਾਲ ਸਬੰਧਤ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀਆਂ ਜਾ....
ਕਾਂਗਰਸ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨਿਰਮਲ ਕੁਟੀਆ ਸੀਚੇਵਾਲ ਵਿੱਚ ਨਤਮਸਤਕ ਹੋਏ।
ਸੁਲਤਾਨਪੁਰ ਲੋਧੀ, 18 ਅਪ੍ਰੈਲ : ਲੋਕ ਸਭਾ ਹਲਕਾ ਜਲੰਧਰ ਤੋਂ ਉਪ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਪਤਨੀ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਅੱਜ ਨਿਰਮਲ ਕੁਟੀਆ ਸੀਚੇਵਾਲ ਵਿੱਚ ਨਤਮਸਤਕ ਹੋਏ। ਉਨ੍ਹਾਂ ਇੱਥੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਲਾਕੇ ਦੀਆਂ ਮੰਗਾਂ ਬਾਰੇ ਇੱਕ ਮੰਗ ਪੱਤਰ ਸੌਂਪਦਿਆ ਕਿਹਾ ਕਿ ਉਹ ਆਪਣੇ ਚੋਣ ਪ੍ਰਚਾਰ ਦੌਰਾਨ ਵਾਤਾਵਰਣ ਨੂੰ ਮੁੱਖ ਮੁੱਦਾ ਬਣਾਉਣ ਕਿਉਂਕਿ....
ਵਿੱਤ ਮੰਤਰੀ ਹਰਪਾਲ ਚੀਮਾਂ ਅਤੇ ਜਲੰਧਰ ਦੇ ਉਦਯੋਗਪਤੀਆਂ ਵਿਚਕਾਰ ਹੋਈ ਅਹਿਮ ਮੁਲਾਕਾਤ
ਮਾਨ ਸਰਕਾਰ ਸੂਬੇ ਦੀ ਉਦਯੋਗਿਕ ਤਰੱਕੀ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ- ਵਿੱਤ ਮੰਤਰੀ ਹਰਪਾਲ ਚੀਮਾ ਹੁਣ ਹਰ ਤਰ੍ਹਾਂ ਦੇ ਉਦਯੋਗ ਲਈ ਲੋੜੀਂਦੀ NOC ਮਿਲੇਗੀ ਇੱਕੋ ਛੱਤ ਦੇ ਥੱਲੇ- ਸ. ਚੀਮਾ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਉਦਯੋਗ ਨੂੰ ਵਿਕਾਸ ਦੀ ਥਾਂ ਤਬਾਹੀ ਵੱਲ ਤੋਰਿਆ- ਸ਼ੁਸ਼ੀਲ ਕੁਮਾਰ ਰਿੰਕੂ ਜਲੰਧਰ, 18 ਅਪ੍ਰੈਲ : ਯੁਨਾਈਟਡ ਫ਼ੋਰਮ ਆਫ ਇੰਡਸਟਰੀ ਐਂਡ ਟਰੇਡ ਜਲੰਧਰ ਦੇ ਅਹੁਦੇਦਾਰਾਂ ਨੇ ਅੱਜ ਜਲੰਧਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨਾਲ ਮੁਲਾਕਾਤ ਕਰ ਉਦਯੋਗਪਤੀਆਂ 'ਤੇ ਵਪਾਰੀਆਂ....
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਪੁਲਿਸ ਵੱਲੋਂ ਅੰਤਰਰਾਜੀ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ਕਰਨ ’ਚ ਸਫ਼ਲਤਾ
ਨਵਾਂ ਸ਼ਹਿਰ, 18 ਅਪ੍ਰੈਲ : ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਕਲ੍ਹ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹਾ ਪੁਲਿਸ ਵੱਲੋਂ ਇੱਕ ਅੰਤਰਰਾਜੀ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫ਼ਾਸ਼ ਕਰਨ ’ਚ ਸਫ਼ਲਤਾ ਪ੍ਰਾਪਤ ਕੀਤੀ ਗਈ।ਜ਼ਿਲ੍ਹੇ ਦੇ ਐਸ ਐਸ ਪੀ ਭਾਗੀਰਥ ਸਿੰਘ ਮੀਣਾ ਵੱਲੋਂ ਮੰਗਲਵਾਰ ਨੂੰ ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ’ਚ ਦੱਸਿਆ ਗਿਆ ਕਿ ਕਲ੍ਹ 17 ਅਪਰੈਲ, 2023 ਨੂੰ ਇੰਸਪੈਕਟਰ ਅਵਤਾਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ਼, ਨਵਾਂਸ਼ਹਿਰ ਸਮੇਤ....
ਕਾਇਆਕਲਪ ’ਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਬਿਹਤਰੀਨ ਪ੍ਰਦਰਸ਼ਨ ’ਤੇ ਡਿਪਟੀ ਕਮਿਸ਼ਨਰ ਨੇ ਐਸ. ਐਮ. ਓਜ਼ ਨੂੰ ਕੀਤਾ ਸਨਮਾਨਿਤ
ਹੁਸ਼ਿਆਰਪੁਰ, 18 ਅਪ੍ਰੈਲ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਦੇ ਕੇ ਹੁਸ਼ਿਆਰਪੁਰ ਨੇ ਸੂਬੇ ਵਿਚ ਆਪਣਾ ਦਬਦਬਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਕਾਇਆਕਲਪ ਸਰਟੀਫਿਕੇਟ ਆਫ ਅਵਾਰਡ 2022-23 ਦੇ ਸਖ਼ਤ ਮਾਪਦੰਡਾਂ ’ਤੇ ਖ਼ਰੇ ਉਤਰਦਿਆਂ ਸਬ-ਡਵੀਜ਼ਨ ਹਸਪਤਾਲ ਦਸੂਹਾ 88.71 ਸਕੋਰ ਦੇ ਨਾਲ ਸੂਬੇ ਵਿਚ ਪਹਿਲੇ ਨੰਬਰ ’ਤੇ ਆਇਆ ਹੈ, ਜੋ ਕਿ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਹ ਅੱਜ ਮਹੀਨਾਵਾਰ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਦੌਰਾਨ....
ਪੰਜਾਬ ਸਰਕਾਰ ਕਣਕ ਦੀ ਨਿਰਵਿਘਨ ਖਰੀਦ ਤੇ 2125 ਰੁਪਏ ਪ੍ਰਤੀ ਕੁਇੰਟਲ ਦਾ ਪੂਰਾ ਭਾਅ ਦੇਣ ਲਈ ਵਚਨਬੱਧ : ਕਟਾਰੀਆ
ਬਲਾਚੌਰ, 18 ਅਪ੍ਰੈਲ : ਵਿਧਾਇਕਾ ਸੰਤੋਸ਼ ਕਟਾਰੀਆ ਨੇ ਅੱਜ ਬਲਾਚੌਰ ਹਲਕੇ ਦੀਆਂ ਟੌਂਸਾ, ਨਾਨੋਵਾਲ ਬੇਟ, ਬਕਾਪੁਰ ਤੇ ਮੋਹਰ ਮੰਡੀਆਂ ’ਚ ਫ਼ਸਲ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਣ ਉਪਰੰਤ ਆਖਿਆ ਕਿ ਪੰਜਾਬ ਸਰਕਾਰ ਕਣਕ ਦੀ ਨਿਰਵਿਘਨ ਖਰੀਦ ਲਈ ਵਣਨਬੱਧ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਵੱਲੋਂ ਬਾਰਸ਼ਾਂ ਕਾਰਨ ਖਰਾਬ ਹੋਏ ਦਾਣੇ ’ਤੇ ਕੱਟ ਲਾਉਣ ਦਾ ਫ਼ੈਸਲਾ ਕੀਤਾ ਗਿਆ ਪਰੰਤੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਕੱਟ ਦੀ ਭਰਪਾਈ ਪੰਜਾਬ ਸਰਕਾਰ ਦੇ ਪੱਧਰ ’ਤੇ ਕਰਨ ਦਾ ਇਤਿਹਾਸਕ....
ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਜ਼ਿਮਨੀ ਚੋਣ ਲਈ ਭਰਿਆ ਨਾਮਜ਼ਦਗੀ ਪੱਤਰ
ਜਲੰਧਰ, 17 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਜ਼ਿਮਨੀ ਚੋਣ ਲਈ ਸੋਮਵਾਰ ਨੂੰ 'ਆਪ' ਪੰਜਾਬ ਦੇ ਪ੍ਰਧਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।ਨਾਮਜ਼ਦਗੀ ਭਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਸਮਰਥਨ 'ਚ ਰੋਡ ਸ਼ੋਅ ਕੀਤਾ, ਜਿੱਥੇ ਹਜ਼ਾਰਾਂ ਦੀ ਗਿਣਤੀ 'ਚ 'ਆਪ' ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੇ ਇਕੱਠੇ ਹੋ ਕੇ ਪਾਰਟੀ....
ਵਕੀਲਾਂ ਦੇ ਨਵ-ਨਿਰਮਿਤ ਚੈਂਬਰਾਂ ਨਾਲ ਉਨ੍ਹਾਂ ਦੀ ਕਾਰਜ ਕੁਸ਼ਲਤਾ ’ਚ ਆਵੇਗਾ ਨਿਖ਼ਾਰ : ਜਿੰਪਾ
ਹੁਸ਼ਿਆਰਪੁਰ, 17 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਖੇ ਬਣੇ ਨਵੇਂ ਕੋਰਟ ਕੰਪਲੈਕਸ ਨਾਲ ਵਕੀਲਾਂ ਦੇ ਕੰਮਕਾਜ਼ ਵਿਚ ਕਾਫ਼ੀ ਵਧੀਆ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਅਤਿ-ਆਧੁਨਿਕ ਕੋਰਟ ਕੰਪਲੈਕਸ ਦੇ ਨਿਰਮਾਣ ਨਾਲ ਹੁਸ਼ਿਆਰਪੁਰ ਵਾਸੀਆਂ ਦਾ ਜਿਥੇ ਮਾਣ ਵਧਿਆ ਹੈ, ਉਥੇ ਵਕੀਲਾਂ ਅਤੇ ਲੋਕਾਂ ਨੂੰ ਪੁਰਾਣੇ ਕੋਰਟ ਕੰਪਲੈਕਸ ਵਿਚ ਆਏ ਦਿਨ ਆਉਣ ਵਾਲੀਆਂ ਦਿੱਕਤਾਂ ਤੋਂ ਨਿਜ਼ਾਤ ਮਿਲੀ ਹੈ। ਉਹ ਅੱਜ ਨਵੇਂ ਕੋਰਟ ਕੰਪਲੈਕਸ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਕਰਵਾਏ ਗਏ....
ਪੰਜਾਬੀ ਜਲੰਧਰ ਜ਼ਿਮਨੀ ਚੋਣ 'ਚ ਤਾਨਾਸ਼ਾਹ ਨੂੰ ਸਿਖਾਉਣਗੇ ਸਬਕ : ਚੀਮਾ
ਆਪ ਹੀ ਅਜਿਹੀ ਇਕਲੌਤੀ ਪਾਰਟੀ ਹੈ ਜੋ ਤਾਨਾਸ਼ਾਹ ਦਾ ਸਿਰ ਝੁਕਾਏਗੀ : ਚੀਮਾ ਜਲੰਧਰ, 16 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੀ ਨਿਖੇਧੀ ਕੀਤੀ ਹੈ ਅਤੇ ਕਿਹਾ ਹੈ ਕਿ ਭਾਜਪਾ ਆਮ ਆਦਮੀ ਪਾਰਟੀ ਅਤੇ ਕੇਜਰੀਵਾਲ ਦੀ ਵਧਦੀ ਲੋਕਪ੍ਰਿਅਤਾ ਕਾਰਨ ਖ਼ੌਫ਼ ਵਿੱਚ ਹਨ। 'ਆਪ' ਨੇਤਾ ਅਤੇ ਵਰਕਰ ਆਪਣੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਜਾਂਚ ਦੇ ਖ਼ਿਲਾਫ਼ ਅੱਜ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ 'ਆਪ' ਲੀਡਰਾਂ ਨੂੰ ਸਿੰਘੂ ਅਤੇ ਟਿੱਕਰੀ ਬਾਰਡਰ 'ਤੇ ਰੋਕ ਕੇ....