ਦੋਆਬਾ

ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿੱਚ ਪਾਇਆ ਜਾ ਸਕਦਾ ਯੋਗਦਾਨ : ਜਿੰਪਾ
ਮਾਨਵ ਏਕਤਾ ਦਿਵਸ ਮੌਕ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਦੀ ਖੂਨਦਾਨ ਮੁਹਿੰਮ ਵਿੱਚ ਕੀਤੀ ਸ਼ਿਰਕਤ ਹੁਸ਼ਿਆਰਪੁਰ, 24 ਅਪ੍ਰੈਲ : ਖੂਨਦਾਨ ਕਰਨਾ ਮਾਨਵਤਾ ਦੀ ਸਭ ਤੋਂ ਵੱਡੀ ਸੇਵਾ ਹੈ ਕਿਉਂਕਿ ਖੂਨਦਾਨ ਇਕ ਮਹਾਨ ਦਾਨ ਹੈ, ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੰਤ ਨਿਰੰਕਾਰੀ ਭਵਨ, ਅਸਲਾਮਾਬਾਦ ਵਿਖੇ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵਲੋਂ ਚਲਾਈ ਗਈ ਮਾਨਵਤਾ ਖੂਨਦਾਨ ਮੁਹਿੰਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਉਨ੍ਹਾਂ....
ਮਾਨ ਸਰਕਾਰ ਦੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ
ਨਕੋਦਰ ਹਲਕੇ ਦੀਆਂ ਵੱਖ ਵੱਖ ਪਾਰਟੀਆਂ ਦੇ ਆਗੂਆਂ 'ਤੇ ਸਮਰਥਕਾਂ ਨੇ ਵੱਡੀ ਗਿਣਤੀ ਵਿੱਚ ਫੜਿਆ 'ਆਪ' ਦਾ ਝਾੜੂ ਕਾਂਗਰਸ 'ਚ 35 ਸਾਲ ਤੋਂ ਸੇਵਾ ਕਰ ਰਹੇ ਸੀਨੀਅਰ ਆਗੂ ਅਸ਼ਵਨੀ ਕੁਮਾਰ ਕੋਹਲੀ ਨੇ ਆਪਣੀ ਪੂਰੀ ਬਰਾਦਰੀ ਸਮੇਤ 'ਆਪ' ਵਿੱਚ ਸ਼ਾਮਲ ਹੋ ਕੇ ਦਿੱਤਾ ਕਾਂਗਰਸ ਨੂੰ ਵੱਡਾ ਝਟਕਾ ਮੀਤ ਹੇਅਰ 'ਤੇ ਵਿਧਾਇਕਾ ਇੰਦਰਜੀਤ ਕੌਰ ਨੇ ਕਰਵਾਇਆ ਪਾਰਟੀ ਵਿੱਚ ਸ਼ਾਮਲ, ਕੀਤਾ ਸਵਾਗਤ ਜਲੰਧਰ, 24 ਅਪ੍ਰੈਲ : ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੀ ਭਗਵੰਤ ਮਾਨ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਵੱਖ ਵੱਖ....
ਕਿਸੇ ਨੂੰ ਵੀ ਦੇਸ਼ ਦੀ ਸ਼ਾਂਤੀ ਅਤੇ ਸਦਭਾਵਨਾ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ : ਕੈਪਟਨ
ਕਿਹਾ, ਲੋਕ ਮਜ਼ਬੂਤ ਭਾਰਤ ਦੇ ਨਿਰਮਾਣ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਯੋਗਦਾਨ ਨੂੰ ਸਮਝਦੇ ਹਨ ਜਲੰਧਰ, 24 ਅਪ੍ਰੈਲ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ 9 ਸਾਲਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ‘ਤੇ ਜਲੰਧਰ ਉਪ ਚੋਣ ਲੜ ਰਹੀ ਹੈ। ਅੱਜ ਇੱਥੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਅਤੇ....
ਭਾਜਪਾ ਦੇ ਚੋਣ ਪ੍ਰਚਾਰ ਨੂੰ ਲੈ ਕੇ ਹਲਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ : ਰਾਜੇਸ਼ ਬਾਘਾ
ਜਲੰਧਰ: 23 ਅਪ੍ਰੈਲ : ਅੱਜ ਮਹਾ ਸੰਪਰਕ ਅਭਿਆਨ ਤਹਿਤ ਭਾਜਪਾ ਦੇ ਡੋਰ ਟੂ ਡੋਰ ਚੋਣ ਪ੍ਰਚਾਰ ਨੂੰ ਲੈ ਕੇ ਹਲਕੇ ਦੇ ਲੋਕਾਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਅਤੇ ਵੋਟਰ ਭਾਜਪਾ ਨੂੰ ਭਰਵਾਂ ਹੁੰਗਾਰਾ ਵੀ ਦੇ ਰਹੇ ਹਨ। ਇਹਨਾ ਗੱਲਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ ਨੇ ਪਿੰਡ ਬੋਲੀਨਾਂ ਦੋਆਬਾ ਵਿਖੇ ਡੋਰ ਟੂ ਡੋਰ ਚੋਣ ਪ੍ਰਚਾਰ ਦੌਰਾਨ ਕੀਤਾ। ਰਾਜੇਸ਼ ਬਾਘਾ ਨੇ ਕਿਹਾ ਕਿ ਉਹਨਾਂ ਲੋਕਾਂ ਨੂੰ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕਰ....
ਕੈਬਨਿਟ ਮੰਤਰੀ ਜਿੰਪਾ ਨੇ ਰਾਜਪੂਤ ਸਭਾ ਹੁਸ਼ਿਆਰਪੁਰ ਨੂੰ ਸੌਂਪਿਆ 3 ਲੱਖ ਰੁਪਏ ਦਾ ਚੈਕ
ਹੁਸ਼ਿਆਰਪੁਰ, 23 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਵਿਕਾਸ ਤੇ ਆਪਸੀ ਸਦਭਾਵਨਾ ਬਣਾਏ ਰੱਖਣ ਵਿਚ ਰਾਜਪੂਤ ਸਭਾ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਸਭਾ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਬੇਮਿਸਾਲ ਕਾਰਜ ਕੀਤੇ ਜਾ ਰਹੇ ਹਨ। ਉਹ ਅੱਜ ਰਾਜਪੂਤ ਸਭਾ ਹੁਸ਼ਿਆਰਪੁਰ ਨੂੰ 3 ਲੱਖ ਰੁਪਏ ਦਾ ਚੈਕ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਚੇਅਰਮੈਨ ਜਸਬੀਰ ਸਿੰਘ ਕੰਵਰ, ਪ੍ਰਧਾਨ ਗੁਰਬਖਸ਼ ਸਿੰਘ ਠਾਕੁਰ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ....
ਹੁਸ਼ਿਆਰਪੁਰ: ਨੈਸ਼ਨਲ ਗੇਮਜ-2022 ਦੇ ਮੈਡਲ ਜੇਤੂ ਜ਼ਿਲ੍ਹੇ ਦੇ 2 ਖਿਡਾਰੀਆਂ ਨੂੰ ਮੁੱਖ ਮੰਤਰੀ ਨੇ 9 ਲੱਖ ਰੁਪਏ ਦੀ ਨਕਦ ਰਾਸ਼ੀ ਨਾਲ ਕੀਤਾ ਸਨਮਾਨਿਤ
ਜ਼ਿਲ੍ਹੇ ਦੇ ਖਿਡਾਰੀਆਂ ਨੇ ਬਾਸਕਿਟਬਾਲ ਤੇ ਜੂਡੋ ਦੀ ਖੇਡ ’ਚ ਹਾਸਲ ਕੀਤੇ ਚਾਂਦੀ ਦੇ ਮੈਡਲ ਹੁਸ਼ਿਆਰਪੁਰ, 23 ਅਪ੍ਰੈਲ : ਸੂਬੇ ਅੰਦਰ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਰਾਸ਼ਟਰੀ ਖੇਡਾਂ ਵਿਚ ਮੈਡਲ ਜੇਤੂ ਖਿਡਾਰੀਆਂ ਨੂੰ ਨਕਦ ਪੁਰਸਕਾਰ ਦਿੱਤੇ ਜਾ ਰਹੇ ਹਨ। ਇਸ ਤਹਿਤ ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਵਿਚ ਹੋਈ ਨੈਸ਼ਨਲ ਗੇਮਜ਼-2022 ਵਿਚ ਮੈਡਲ ਪ੍ਰਾਪਤ ਕਰਨ ਵਾਲੇ ਸੂਬੇ ਦੇ 141 ਖਿਡਾਰੀਆਂ ਨੂੰ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ....
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 206 ਕਰੋੜ ਰੁਪਏ ਦੀ ਅਦਾਇਗੀ ਹੋਈ
ਐਤਵਾਰ ਸ਼ਾਮ ਤੱਕ 118851 ਮੀਟ੍ਰਿਕ ਟਨ ਖਰੀਦ ਕੀਤੀ ਗਈ ਨਵਾਂਸ਼ਹਿਰ, 23 ਅਪਰੈਲ : ਚਾਲੂ ਰੱਬੀ ਖਰੀਦ ਸੀਜ਼ਨ ਦੌਰਾਨ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿਚ ਐਤਵਾਰ ਸ਼ਾਮ ਤਕ 118851 ਮੀਟ੍ਰਿਕ ਟਨ ਖਰੀਦੀ ਗਈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦਾ ਖਰੀਦ ਸੀਜ਼ਨ ਨਿਰਵਿਘਨ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ 30 ਖਰੀਦ ਕੇਂਦਰ....
ਕੈਬਨਿਟ ਮੰਤਰੀ ਜਿੰਪਾ ਨੇ ਹਾਦਸੇ ’ਚ ਜਖਮੀ ਨਵੀਨ ਨੂੰ ਦਿੱਤਾ ਇਕ ਲੱਖ ਰੁਪਏ ਦਾ ਚੈਕ
ਹੁਸ਼ਿਆਰਪੁਰ, 22 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਨਵਰੀ ਮਹੀਨੇ ’ਚ ਓਵਰਲੋਡ ਟਰਾਲੀ ਨਾਲ ਹੋਏ ਹਾਦਸੇ ਵਿਚ ਜ਼ਖਮੀ ਨਵੀਨ ਕੁਮਾਰ ਨੂੰ ਉਸ ਦੇ ਘਰ ਜਾ ਕੇ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ। ਉਨ੍ਹਾਂ ਕਿਹਾ ਕਿ ਨਵੀਨ ਕੁਮਾਰ ਨੂੰ ਕਿਸੇ ਹੋਰ ਸੋਸਾਇਟੀ ਦੇ ਸਹਿਯੋਗ ਨਾਲ ਇਕ ਲੱਖ ਰੁਪਏ ਦੀ ਹੋਰ ਆਰਥਿਕ ਮਦਦ ਜਲਦ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਕੌਂਸਲਰ ਪ੍ਰਦੀਪ ਕੁਮਾਰ ਬਿੱਟੂ, ਵਿਜੇ ਅਗਰਵਾਲ ਸਮੇਤ ਹੋਰ....
ਭਗਵਾਨ ਵਾਲਮੀਕਿ ਕਮੇਟੀ ਵੱਲੋਂ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਸਮਰਥਨ ਦੇਣ ਦਾ ਐਲਾਨ
ਜਲੰਧਰ, 22 ਅਪ੍ਰੈਲ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਦਿੰਦੇ ਹੋਏ ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਪ੍ਰਬੰਧਕ ਕਮੇਟੀ ਪੰਜਾਬ, ਜਲੰਧਰ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਵਾਲਮੀਕਿ ਆਗੂਆਂ ਨੇ ਇਹ ਐਲਾਨ ਸ਼ਹਿਰ ਦੀ ਰੇਲਵੇ ਕਲੋਨੀ ਵਿਖੇ ਕਰਮਜੀਤ ਚੌਧਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੀਤਾ, ਜਿੱਥੇ ਉਨ੍ਹਾਂ ਨੇ ਕਰਮਜੀਤ ਚੌਧਰੀ ਦੀ ਉਮੀਦਵਾਰੀ ਲਈ ਆਪਣੇ ਭਾਈਚਾਰੇ ਵੱਲੋਂ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ।....
ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਹੋਰਨਾਂ ਪਾਰਟੀਆਂ ਦੇ ਆਗੂਆਂ ਦਾ 'ਆਪ' ਵਿੱਚ ਸ਼ਾਮਿਲ ਹੋਣਾ ਲਗਾਤਾਰ ਜਾਰੀ
'ਆਪ' ਸਰਕਾਰ ਦੀਆਂ ਨੀਤੀਆਂ ਅਤੇ ਕਾਰਜਾਂ ਤੋਂ ਪ੍ਰਭਾਵਿਤ ਹੋਕੇ ਪਾਰਟੀ ਦਾ ਹਿੱਸਾ ਬਣੇ ਸਥਾਨਕ ਆਗੂਆਂ ਹਰਚੰਦ ਸਿੰਘ ਬਰਸਟ ਨੇ ਕੀਤਾ ਸਵਾਗਤ ਸਾਡੀ ਜਿੱਤ ਪੱਕੀ ਬਸ ਐਲਾਨ ਹੋਣਾ ਹੀ ਹੈ ਬਾਕੀ : ਹਰਚੰਦ ਬਰਸਟ ਸਤੀਸ਼ ਰਿਹਾਨ ਕਾਂਗਰਸ ਪਾਰਟੀ ਛੱਡ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ ਜਲੰਧਰ, 22 ਅਪ੍ਰੈਲ : ਅੱਜ ਇਥੇ ਜਲੰਧਰ ਲੋਕ ਸਭਾ ਹਲਕਾ ਸ਼ਾਹਕੋਟ ਵਿਖੇ ਹੋਏ ਇੱਕ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕਾਰਜਾਂ ਤੋਂ ਪ੍ਰਭਾਵਿਤ ਹੋਕੇ ਹੋਰਨਾਂ ਪਾਰਟੀਆਂ ਨਾਲ ਸਬੰਧਿਤ....
ਸੀ.ਐਮ ਮਾਨ ਨੇ ਈਦ-ਉਲ-ਫਿਤਰ ਦੇ ਮੌਕੇ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਮੁਸਲਿਮ ਭਾਈਚਾਰੇ ਨੂੰ ਦਿੱਤੀ ਵਧਾਈ
ਜਲੰਧਰ, 22 ਅਪ੍ਰੈਲ : ਲੋਕ ਸਭਾ ਉਪ ਚੋਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਜਲੰਧਰ ਦਾ ਦੌਰਾ ਕਰ ਰਹੇ ਹਨ। 2 ਦਿਨ ਪਹਿਲਾਂ ਸਾਂਈ ਦਾਸ ਸਕੂਲ ਦੀ ਗਰਾਊਂਡ ਵਿੱਚ ਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਸੀ। ਅੱਜ ਇੱਕ ਵਾਰ ਫਿਰ ਸੀਐਮ ਮਾਨ ਜਲੰਧਰ ਪਹੁੰਚੇ ਹਨ। ਦਰਅਸਲ ਅੱਜ ਈਦ-ਉਲ-ਫਿਤਰ ਦੇ ਸ਼ੁਭ ਮੌਕੇ ‘ਤੇ ਉਹ ਜਲੰਧਰ ਦੀ ਗੁਲਾਬ ਦੇਵੀ ਰੋਡ ਦਰਗਾਹ ‘ਤੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਮੁਸਲਿਮ ਭਾਈਚਾਰੇ ਨੂੰ ਵਧਾਈ ਵੀ ਦਿੱਤੀ....
ਬਾਵਾ ਅਤੇ ਦਾਖਾ ਨੇ ਛਾਉਣੀ ਹਲਕੇ 'ਚ ਜਮਸ਼ੇਰ ਖ਼ਾਸ ਪਿੰਡ 'ਚ ਵੋਟਾਂ ਮੰਗੀਆਂ ਅਤੇ ਡੇਰਾ ਬੈਰਾਗੀ ਮਹੰਤ ਭਰਤ ਦਾਸ ਜੀ ਮੋਨੀ ਤੋਂ ਜਿੱਤ ਦਾ ਆਸ਼ੀਰਵਾਦ ਲਿਆ
ਕਾਂਗਰਸ ਪਾਰਟੀ ਹੀ ਦੇਸ਼ ਦੇ ਭਵਿੱਖ ਨੂੰ ਸੰਵਾਰਨ ਦੇ ਸਮਰੱਥ : ਬਾਵਾ, ਦਾਖਾ ਜਲੰਧਰ, : ਜਲੰਧਰ ਜ਼ਿਮਨੀ ਚੋਣ 'ਚ ਕਾਂਗਰਸੀ ਨੇਤਾ ਹਰ ਵਿਧਾਨ ਸਭਾ ਹਲਕੇ 'ਚ ਜਾ ਕੇ ਵੋਟਰਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਸੰਤ ਮਹਾਂਪੁਰਖਾਂ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਕਰਮਜੀਤ ਕੌਰ ਦੀ ਜਿੱਤ ਦਾ ਆਸ਼ੀਰਵਾਦ ਲੈ ਰਹੇ ਹਨ। ਇਸੇ ਲੜੀ ਵਿਚ ਸੀਨੀਅਰ ਕਾਂਗਰਸੀ ਨੇਤਾ ਕੁੱਲ ਹਿੰਦ ਕਾਂਗਰਸ ਦੇ ਕੋਆਰਡੀਨੇਟਰ (ਓ.ਬੀ.ਸੀ.) ਅਤੇ ਇੰਚਾਰਜ ਪੰਜਾਬ ਕ੍ਰਿਸ਼ਨ ਕੁਮਾਰ ਬਾਵਾ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਹਲਕਾ ਜਲੰਧਰ....
ਘੱਟ ਗਿਣਤੀ ਭਾਈਚਾਰੇ ਦੀ ਭਲਾਈ ਲਈ ਚਲਾਈਆਂ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਲੋੜ : ਇਕਬਾਲ ਸਿੰਘ ਲਾਲਪੁਰਾ
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਘੱਟ ਗਿਣਤੀ ਭਾਈਚਾਰੇ ਦੇ ਨੁਮਾਇੰਦਿਆਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਕਿਹਾ, ਬਿਨਾਂ ਭੇਦਭਾਵ ਦੇ ਸਿੱਖਿਆ, ਰੋਜ਼ਗਾਰ, ਹਾਊਸਿੰਗ ਤੇ ਸੁਰੱਖਿਆ ’ਤੇ ਧਿਆਨ ਦੇਵੇ ਪ੍ਰਸ਼ਾਸਨ ਹੁਸ਼ਿਆਰਪੁਰ, 21 ਅਪ੍ਰੈਲ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਫ਼ਤਰ ਦੇ ਮੀਟਿੰਗ ਹਾਲ ਵਿਚ ਘੱਟ ਗਿਣਤੀ ਭਾਈਚਾਰੇ ਦੇ ਨੁਮਾਇੰਦਿਆਂ ਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਿੱਖਿਆ, ਰੋਜ਼ਗਾਰ, ਹਾਊਸਿੰਗ, ਕਿਸੇ....
ਭ੍ਰਿਸ਼ਟਾਚਾਰ ਦੇ ਹਰ ਮਾਮਲੇ ਦੀ ਹੋਵੇਗੀ ਜਾਂਚ, ਨਹੀਂ ਬਖਸ਼ੇ ਜਾਣਗੇ ਭ੍ਰਿਸ਼ਟਾਚਾਰੀ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਨਗਰ ਨਿਗਮ ’ਚ ਪਿਛਲੀ ਸਰਕਾਰ ਦੌਰਾਨ ਹੋਰਡਿੰਗਜ਼ ਲਗਾਉਣ ਨੂੰ ਲੈ ਕੇ ਹੋਈ ਗੜਬੜੀ ਦੇ ਮਾਮਲੇ ’ਚ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਹੁਸ਼ਿਆਰਪੁਰ, 21 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਜ਼ੀਰੋ ਟਾਲਰੈਂਸ ਨੀਤੀ ਨਾਲ ਕੰਮ ਕਰ ਰਹੀ ਹੈ। ਇਸ ਲਈ ਹਰ ਭ੍ਰਿਸ਼ਟ ਵਿਅਕਤੀ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ, ਭਾਵੇਂ ਉਹ ਕੋਈ ਰਾਜਸੀ ਵਿਅਕਤੀ ਹੋਵੇ ਜਾਂ ਵੱਡਾ ਅਧਿਕਾਰੀ। ਉਨ੍ਹਾਂ....
ਹੁਸ਼ਿਆਰਪੁਰ ਜ਼ਿਲ੍ਹੇ ਵਿਚ ਰੇਤ ਦੀਆਂ ਖੱਡਾਂ ਤੋਂ ਭਰਾਈ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਕੈਬਨਿਟ ਮੰਤਰੀ ਜਿੰਪਾ 
ਪੰਜਾਬ ਸਰਕਾਰ ਲੋਕਾਂ ਨੂੰ ਸਸਤੀ ਰੇਤ ਮੁਹੱਈਆ ਕਰਵਾਉਣ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ ਕੈਬਨਿਟ ਮੰਤਰੀ ਨੇ ਹੁਸ਼ਿਆਰਪੁਰ ਦੀਆਂ ਵੱਖ-ਵੱਖ ਥਾਵਾਂ ਤੋਂ ਰੇਤ ਦੀ ਭਰਾਈ ਦੇ ਕਾਰਜ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 21 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ 5.50 ਰੁਪਏ ਪ੍ਰਤੀ ਘਣ ਫੁੱਟ ਦੇ ਭਾਅ ’ਤੇ ਰੇਤ ਮੁਹੱਈਆ ਕਰਵਾਏ ਜਾਣ ਦੇ ਫੈਸਲੇ ਨੂੰ ਅੱਜ ਹੁਸ਼ਿਆਰਪੁਰ ਵਿਚ ਲਾਗੂ ਕਰ ਦਿੱਤਾ ਗਿਆ। ਇਸ ਤਹਿਤ ਜ਼ਿਲ੍ਹੇ ਵਿਚ ਅੱਜ ਚਾਰ ਰੇਤ ਖੱਡਾਂ ਤੋਂ....