ਦੋਆਬਾ

ਕੈਬਨਿਟ ਮੰਤਰੀ ਪੰਜਾਬ ਨੇ ਕੇਂਦਰੀ ਰਾਜ ਮੰਤਰੀ ਨੂੰ ਰੇਲਵੇ ਓਵਰਬ੍ਰਿਜ ਦੀ ਥਾਂ ਅੰਡਰ ਪਾਸ ਬਣਾਉਣ ਕੀਤੀ ਅਪੀਲ
ਫਗਵਾੜਾ ਰੋਡ ’ਤੇ ਪ੍ਰਸਤਾਵਿਤ ਰੇਲਵੇ ਓਵਰਬ੍ਰਿਜ ਪ੍ਰੋਜੈਕਟ ਕੀਤਾ ਜਾਵੇ ਰੱਦ : ਬ੍ਰਮ ਸ਼ੰਕਰ ਜਿੰਪਾ ਕਿਹਾ, ਕੇਂਦਰ ਸਰਕਾਰ ਹੁਸ਼ਿਆਰਪੁਰ ਰੇਲਵੇ ਲਾਈਨ ਨੂੰ ਸੈਲਾ ਖੁਰਦ ਨਾਲ ਜੋੜਨ ਅਤੇ ਆਦਮਪੁਰ ਰੋਡ ਦੇ ਪੁਨਰ ਨਿਰਮਾਣ ਵੱਲ ਦੇਵੇ ਧਿਆਨ ਕੈਬਨਿਟ ਮੰਤਰੀ ਨੇ ਡੋਗਰਾ ਮਾਰਕੀਟ ਦੇ ਦੁਕਾਨਦਾਰਾਂ ਦੀਆਂ ਸੁਣੀਆਂ ਸਮੱਸਿਆਵਾਂ ਹੁਸ਼ਿਆਰਪੁਰ, 20 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਫਗਵਾੜਾ ਰੋਡ ’ਤੇ ਪ੍ਰਸਤਾਵਿਤ ਰੇਲਵੇ ਓਵਰਬ੍ਰਿਜ ਪ੍ਰੋਜੈਕਟ ਰੱਦ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ....
11ਵੇਂ ਜਸਪਾਲ ਭੱਟੀ ਐਵਾਰਡ ‘ਚ ਗਾਇਕ ਸਰਬਜੀਤ ਚੀਮਾ ਨੂੰ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਦਿੱਤਾ ਜਾਵੇਗਾ  
ਜਲੰਧਰ, 19 ਫਰਵਰੀ : ਈਡੀਅਟ ਕਲੱਬ ਪੰਜਾਬ ਵਲੋਂ 11ਵਾਂ ਜਸਪਾਲ ਭੱਟੀ ਐਵਾਰਡ 22 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਅਤੇ ਫ਼ਿਲਮੀ ਅਦਾਕਾਰ ਡਾ. ਰਾਜਿੰਦਰ ਰਿਖੀ ਅਤੇ ਸੀਨੀਅਰ ਮੀਤ ਪ੍ਰਧਾਨ ਧਵਨੀ ਮਹਿਰਾ ਨੇ ਦੱਸਿਆ ਕਿ ਇਸ ਵਾਰ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਸਰਬਜੀਤ ਚੀਮਾ, ਸਰਵੋਤਮ ਹਾਸ ਵਿਅੰਗਕਾਰ ਸ਼ੁਗਲੀ ਜੁਗਲੀ ਜੋੜੀ....
ਕੈਬਨਿਟ ਮੰਤਰੀ ਧਾਲੀਵਾਲ ਤੇ ਲਾਲਜੀਤ ਭੁੱਲਰ ਮੰਡ ਇਲਾਕੇ ਵਿੱਚ ਬਣੇ ਪੁੱਲ ਦਾ 20 ਫਰਵਰੀ ਨੂੰ ਕਰਨਗੇ ਉਦਘਾਟਨ 
19 ਕਿਲੋਮੀਟਰ ਦਾ ਪੈਂਡਾ 5 ਕਿਲੋਮੀਟਰ ਵਿਚ ਹੋਵੇਗਾ ਤੈਅ : ਸੰਤ ਸੀਚੇਵਾਲ ਸੁਲਤਾਨੁਪੁਰ ਲੋਧੀ, 19 ਫਰਵਰੀ : ਪਵਿੱਤਰ ਕਾਲੀ ਵੇਈਂ ਤੇ ਪਿੰਡ ਫਤਿਹਵਾਲ ਮੰਡ ਇਲਾਕੇ ਵਿਚ ਰੱਖੇ ਗਏ ਪੁੱਲ ਦਾ ਰਸਮੀ ਉਦਘਾਟਨ 20 ਫਰਵਰੀ ਨੂੰ ਬਾਅਦ ਦੁਪਹਿਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਲਾਲਜੀਤ ਸਿੰਘ ਭੁੱਲਰ ਵੱਲੋਂ ਕੀਤਾ ਜਾਵੇਗਾ। ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਮੰਡ ਇਲਾਕੇ ਵਿਚ ਹਜ਼ਾਰਾਂ ਏਕੜਾਂ ਵਿਚ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਬਹੁਤ ਫਾਇਦਾ....
ਮਹਾਦੇਵ ਭਗਵਾਨ ਸ਼ਿਵ ਹੀ ਸ੍ਰਿਸ਼ਟੀ ਦੇ ਆਧਾਰ ਹਨ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 18 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਪ੍ਰਜਾਪਿਤਾ ਬ੍ਰਹਮ ਕੁਮਾਰੀ ਈਸ਼ਵਰੀਏ ਵਿਸ਼ਵ ਵਿਦਿਆਲਿਆ ’ਚ ਸ੍ਰੀ ਮਹਾਸ਼ਿਵਰਾਤਰੀ ਸਬੰਧੀ ਆਯੋਜਿਤ ਪ੍ਰੋਗਰਾਮ ਵਿਚ ਸ਼ਿਰਕਤ ਕਰਕੇ ਭਗਵਾਨ ਸ਼ਿਵ ਦੇ ਯਾਦਗਾਰੀ ਚਿੰਨ੍ਹ ਦਾ ਝੰਡਾ ਲਹਿਰਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਵਾਂ ਦੇ ਦੇਵ ਮਹਾਦੇਵ ਭਗਵਾਨ ਸ਼ਿਵ ਹੀ ਸ੍ਰਿਸ਼ਟੀ ਦੇ ਆਧਾਰ ਹਨ। ਭਗਵਾਨ ਸ਼ਿਵ ਇਕ ਸੂਖਮ, ਪਵਿੱਤਰ ਤੇ ਸਵੈ ਪ੍ਰਭਾਵੀ ਦਿਵਿਆ ਜਿਓਤੀ ਦੇ ਪੁੰਜ ਹਨ। ਇਸ ਮੌਕੇ ਬ੍ਰਹਮ ਕੁਮਾਰੀ....
ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਅਤੇ ਸ੍ਰੀ ਮਹਾ ਲਕਸ਼ਮੀ ਮੰਦਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੱਥਾ ਟੇਕਿਆ
ਮਹਾਂ ਸ਼ਿਵਰਾਤਰੀ ਦੇ ਤਿਉਹਾਰ ਦੀ ਲੋਕਾਂ ਨੂੰ ਦਿੱਤੀ ਵਧਾਈ ਸ਼ਿਵਾਲਿਆ ਵਿਖੇ ਪੂਜਾ ਅਰਚਨਾ ਕੀਤੀ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਜਲੰਧਰ, 18 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਅਤੇ ਸ੍ਰੀ ਮਹਾਂ ਲਕਸ਼ਮੀ ਮੰਦਰ ਵਿਖੇ ਮੱਥਾ ਟੇਕ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਅੱਜ ਬਾਅਦ ਦੁਪਹਿਰ ਮੰਦਰਾਂ ਵਿੱਚ ਮੱਥਾ ਟੇਕਣ ਪੁੱਜੇ ਮੁੱਖ ਮੰਤਰੀ ਨੇ ਮਹਾ ਸ਼ਿਵਰਾਤਰੀ ਦੇ ਤਿਉਹਾਰ 'ਤੇ ਲੋਕਾਂ....
ਪੰਜਾਬ ਸਰਕਾਰ ਪੀਣ ਵਾਲੇ ਪਾਣੀ ਦੀ ਬਿਹਤਰ ਗੁਣਵੱਤਾ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 17 ਫਰਵਰੀ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਬਿਹਤਰ ਗੁਣਵੱਤਾ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਅਤੇ ਇਸ ਹੋਰ ਯੋਗ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਿੰਡਾਂ ਵਿਚ ਸਵੱਛਤਾ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਦੁਆਰਾ ਕਈ ਯੋਜਨਾਵਾਂ ’ਤੇ ਕੰਮ ਕੀਤਾ ਜਾ ਰਿਹਾ ਹੈ। ਉਹ ਅੱਜ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਜੇਜੋਂ ਵਿਚ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ....
ਬ੍ਰਿਗੇਡੀਅਰ ਚਾਂਦਪੁਰੀ ਦੀ ਬਹਾਦਰੀ ਨੌਜਵਾਨਾਂ ਨੂੰ ਦੇਸ਼ ਲਈ ਆਪਾ ਵਾਰਨ ਲਈ ਪ੍ਰੇਰਿਤ ਕਰਦੀ ਰਹੇਗੀ : ਮੁੱਖ ਮੰਤਰੀ ਮਾਨ 
ਮਾਨ ਨੇ 1971 ਦੀ ਜੰਗ ਦੇ ਨਾਇਕ ਦੇ ਜੱਦੀ ਪਿੰਡ ਵਿੱਚ ਲੱਗੇ ਬੁੱਤ ਤੋਂ ਪਰਦਾ ਹਟਾਇਆ ਮਹਾਨ ਸ਼ਹੀਦਾਂ ਵੱਲੋਂ ਦੇਖੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਪੰਜਾਬ ਸਰਕਾਰ ਵਚਨਬੱਧ ਭ੍ਰਿਸ਼ਟਾਚਾਰ ਤੇ ਭ੍ਰਿਸ਼ਟ ਲੀਡਰਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਦੁਹਰਾਈ ਐਸ.ਬੀ.ਐਸ. ਨਗਰ, 17 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਵੱਲੋਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਦਿਖਾਈ ਬਹਾਦਰੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਆਪਾ ਵਾਰਨ ਵਾਸਤੇ....
ਲੌਂਗੇਵਾਲਾ ਜੰਗ ਦੇ ਨਾਇਕ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਬੁੱਤ ਤੋਂ ਪਰਦਾ ਹਟਾਉਣ ਦੀਆਂ ਤਿਆਰੀਆਂ ਮੁਕੰਮਲ
ਗੜ੍ਹਸ਼ੰਕਰ, 16 ਫਰਵਰੀ : ਗੜ੍ਹਸ਼ੰਕਰ-ਪੋਜੇਵਾਲ ਰੋਡ 'ਤੇ ਸਥਿਤ ਲੌਂਗੇਵਾਲਾ ਜੰਗ ਦੇ ਨਾਇਕ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਜੱਦੀ ਪਿੰਡ ਚਾਂਦਪੁਰ ਰੁੜਕੀ ਵਿਖੇ 17 ਫ਼ਰਵਰੀ ਨੂੰ ਉਨ੍ਹਾਂ ਦੇ ਬੁੱਤ ਤੋਂ ਪਰਦਾ ਹਟਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਜ਼ਿਲੇ ਨੂੰ ਅਜਿਹੇ ਦਲੇਰ ਫੌਜੀ ਜਰਨੈਲ ਦੀ ਯਾਦਗਾਰ ਬਣਾਉਣ ਵਿਚ ਮਾਣ ਮਹਿਸੂਸ ਹੋ ਰਿਹਾ ਹੈ, ਜਿਸ ਨੇ ਪਾਕਿਸਤਾਨੀ ਫੌਜ ਦੀ ਇਕ ਵੱਡੀ ਟੁਕੜੀ ਦਾ ਆਪਣੀ 120 ਫੌਜੀਆਂ....
ਤਿੰਨੋ ਟੋਲ ਬੰਦ ਹੋਣ ਨਾਲ ਲੋਕਾਂ ਦੇ ਰੋਜ਼ਾਨਾ 10.52 ਲੱਖ ਰੁਪਏ ਬਚਣਗੇ : ਮੁੱਖ ਮੰਤਰੀ ਮਾਨ
- ਟੋਲ ਕੰਪਨੀ ਨਾਲ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਆਗੂਆਂ ਦੀ ਮਿਲੀਭੁਗਤ ਸਦਕਾ ਮਿਆਦ ਮੁੱਕਣ ਦੇ ਬਾਵਜੂਦ ਚਲਦੇ ਰਹੇ ਟੋਲ ਪਲਾਜ਼ੇ ਹੁਸ਼ਿਆਰਪੁਰ, 15 ਫਰਵਰੀ : ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਤਿੰਨ ਹੋਰ ਟੋਲ ਪਲਾਜ਼ੇ ਬੰਦ ਕਰਵਾਉਣ ਮੌਕੇ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਪਾਰਟੀਆਂ ਦੀਆਂ ਸਰਕਾਰਾਂ ਦੀ ਟੋਲ ਕੰਪਨੀਆਂ ਨਾਲ ਮਿਲੀਭੁਗਤ ਦਾ ਪਰਦਾਫਾਸ਼ ਕੀਤਾ। ਅੱਜ ਇੱਥੇ ਮਜਾਰੀ (ਨਵਾਂਸ਼ਹਿਰ), ਨੰਗਲ ਸ਼ਹੀਦਾਂ ਤੇ ਮਾਨਗੜ੍ਹ (ਹੁਸ਼ਿਆਪੁਰ)....
ਪੰਜਾਬ ਵਿੱਚ ਅੱਜ ਰਾਤ 12 ਵਜੇ ਤੋਂ ਤਿੰਨ ਟੋਲ ਪਲਾਜ਼ਾ ਹੋਣਗੇ ਬੰਦ, ਪੀਡਬਲਿਓੂਡੀ ਵਿਭਾਗ ਨੇ ਕੀਤੀ ਪੁਸ਼ਟੀ
ਚੰਡੀਗੜ੍ਹ, 14 ਫਰਵਰੀ : ਪੰਜਾਬ ਵਿੱਚ ਅੱਜ ਰਾਤ 12 ਵਜੇ ਤੋਂ ਤਿੰਨ ਟੋਲ ਪਲਾਜ਼ਾ ਬੰਦ ਹੋਣ ਜਾ ਰਹੇ ਹਨ। ਟੋਲ ਪਲਾਜ਼ਾ ਕੰਪਨੀ ਦੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਨਾਲ ਬੈਠਕ ਕੀਤੀ ਹੈ। ਇਨ੍ਹਾਂ ਟੋਲ ਪਲਾਜ਼ਾ 'ਚ 2 ਹੁਸ਼ਿਆਰਪੁਰ ਜ਼ਿਲ੍ਹੇ ਅਤੇ 1 ਨਵਾਂਸ਼ਹਿਰ 'ਚ ਹਨ। ਇਸ ਦੀ ਪੁਸ਼ਟੀ ਪੀਡਬਲਿਓੂਡੀ ਵਿਭਾਗ ਨੇ ਕੀਤੀ। ਮਿਲੀ ਜਾਣਕਾਰੀ ਅਨੁਸਾਰ ਇੰਨ੍ਹਾਂ ਟੋਲ ਪਲਾਜ਼ਾ ਦੀ ਮਿਆਦ ਪੂਰੀ ਹੋ ਚੁੱਕੀ ਹੈ। ਇਹ ਫੈਸਲਾ ਦੋ ਦਿਨ ਪਹਿਲਾਂ ਸਰਕਾਰ ਨੇ ਲਿਆ ਸੀ। ਤਿੰਨੋਂ ਟੋਲ ਪਲਾਜ਼ੇ ਰੋਹਨ ਰਾਜਦੀਪ ਦੀ ਇੱਕੋ ਕੰਪਨੀ....
ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ : ਕੈਬਨਿਟ ਮੰਤਰੀ ਜਿੰਪਾ 
ਹੁਸ਼ਿਆਰਪੁਰ, 9 ਫਰਵਰੀ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਨਗਰ ਨਿਗਮ ਵੱਲੋਂ ਜੰਗੀ ਪੱਧਰ ’ਤੇ ਕੰਮ ਜਾਰੀ ਹਨ। ਉਹ ਅੱਜ ਵਾਰਡ ਨੰਬਰ 5 ਹਰੀ ਨਗਰ ਵਿਖੇ 4.32 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਉਣ ਦੌਰਾਨ ਮੁਹੱਲਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ....
ਸੂਬਾ ਸਰਕਾਰ ਨੇ ਰੇਤ ਕਾਰੋਬਾਰ ’ਚ ਪਾਰਦਰਸ਼ਤਾ ਲਿਆ ਕੇ ਰੇਤ ਮਾਫ਼ੀਆ ਦੇ ਦਿਨ ਖਤਮ ਕਰ ਦਿੱਤੇ ਹਨ : ਮੀਤ ਹੇਅਰ
ਨਵਾਂ ਸ਼ਹਿਰ, 8 ਫ਼ਰਵਰੀ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਨਵਾਂ ਸ਼ਹਿਰ ਵਿਖੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਰੇਤ ਕਾਰੋਬਾਰ ’ਚ ਪਾਰਦਰਸ਼ਤਾ ਲਿਆ ਕੇ ਰੇਤ ਮਾਫ਼ੀਆ ਦੇ ਦਿਨ ਖਤਮ ਕਰ ਦਿੱਤੇ ਹਨ। ਅੱਜ ਨਵਾਂ ਸ਼ਹਿਰ ਜ਼ਿਲੇ ਦੇ ਖੋਜਾ ਪਿੰਡ ਵਿਖੇ ਜਨਤਕ ਰੇਤ ਖੱਡ ਦਾ ਜਾਇਜ਼ਾ ਲੈਣ ਪੁੱਜੇ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨਾਲ ਰੇਤ ਖਾਣਾਂ ਤੋਂ 5.50 ਰੁਪਏ ਵਿੱਚ ਰੇਤਾ....
ਭੰਗੀ ਚੋਅ’ ਨੂੰ ਕੂੜਾ ਮੁਕਤ ਕਰਨ ਦੀ ਮੁਹਿੰਮ ਸ਼ੁਰੂ, 24 ਫਰਵਰੀ ਤੱਕ ਚਲਾਈ ਜਾਵੇਗੀ ਸਫਾਈ ਮੁਹਿੰਮ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 8 ਫਰਵਰੀ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸ਼ੁਰੂ ਕੀਤੇ ਉਪਰਾਲੇ ਦੇ ਪਹਿਲੇ ਪੜਾਅ ਵਿਚ ਭੰਗੀ ਚੋਅ ਤੇ ਉਸ ਦੇ ਆਸ-ਪਾਸ ਨੂੰ ਸਾਫ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਭੰਗੀ ਚੋਅ ਉਹ ਏਰੀਆ ਹੈ ਜਿਥੋਂ ਲੋਕ ਹਿਮਾਚਲ ਅਤੇ ਹੋਰ ਜ਼ਿਲ੍ਹਿਆਂ ਨੂੰ ਜਾਣ ਲਈ ਗੁਜ਼ਰਦੇ ਹਨ ਪਰ ਕੂੜੇ ਦੇ ਢੇਰਾਂ ਕਾਰਨ ਸ਼ਹਿਰ ਦਾ ਅਕਸ ਇਥੋਂ ਗੁਜ਼ਰਨ ਵਾਲਿਆਂ ਸਾਹਮਣੇ ਬਹੁਤ ਖਰਾਬ ਜਾਂਦਾ ਹੈ....
ਸ਼ਿਵਪੁਰੀ ਸ਼ਮਸ਼ਾਨਘਾਟ ਨੂੰ ਹੋਰ ਬਿਹਤਰ ਬਣਾਉਣ ਲਈ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾਣਗੇ : ਕੈਬਨਿਟ ਮੰਤਰੀ ਜਿੰਪਾ
ਹੁਸ਼ਿਆਰਪੁਰ, 7 ਫਰਵਰੀ : ਹਰਿਆਣਾ ਰੋਡ, ਹੁਸ਼ਿਆਰਪੁਰ ਦੇ ਸ਼ਿਵਪੁਰੀ ਸ਼ਮਸ਼ਾਨਘਾਟ ਨੂੰ ਹੋਰ ਬਿਹਤਰ ਬਣਾਉਣ ਲਈ ਵੱਡੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾਣਗੇ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਮਸ਼ਾਨਘਾਟ ਵਿਖੇ ਸਵਰਗੀ ਲਾਲਾ ਗੁੱਜਰ ਮੱਲ ਦੀ ਪ੍ਰਤਿਮਾ ਦਾ ਲੋਕ ਅਰਪਣ ਕਰਨ ਮੌਕੇ ਕੀਤਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਸੋਨਾਲੀਕਾ ਦੇ ਵਾਈਸ ਚੇਅਰਮੈਨ....
ਪੰਜਾਬ ਵਿੱਚ ਸਨਅਤਕਾਰਾਂ ਦੀ ਬਾਂਹ ਮਰੋੜਨ ਵਾਲਾ ਦੌਰ ਖ਼ਤਮ, ਹੁਣ ਸਰਕਾਰ ਸਨਅਤਕਾਰਾਂ ਨੂੰ ਸਹਿਯੋਗ ਦੇਣ ਦਾ ਕੰਮ ਕਰੇਗੀ : ਮੁੱਖ ਮੰਤਰੀ
ਮੌਜੂਦਾ ਸਨਅਤੀ ਇਕਾਈਆਂ ਦੀ ਸੁਰੱਖਿਆ, ਤਰੱਕੀ ਤੇ ਵਿਸਤਾਰ ਲਈ ਸੂਬਾ ਸਰਕਾਰ ਹਰੇਕ ਕੋਸ਼ਿਸ਼ ਕਰੇਗੀ ਸਨਅਤਕਾਰਾਂ ਨੂੰ ਦੁਨੀਆ ਭਰ ਵਿੱਚ ਪੰਜਾਬ ਦੇ ਬਰਾਂਡ ਅੰਬੈਸਡਰ ਬਣਨ ਲਈ ਪ੍ਰੇਰਿਆ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗਾ ਪੰਜਾਬ ਨਿਵੇਸ਼ਕ ਸੰਮੇਲਨ ਜਲੰਧਰ, 06 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੁਣ ਸਨਅਤਕਾਰਾਂ ਨੂੰ ਪ੍ਰੇਸ਼ਾਨ ਕਰਨ ਦਾ ਦੌਰ ਖ਼ਤਮ ਹੋ ਚੁੱਕਾ ਹੈ ਅਤੇ ਸੂਬਾ ਸਰਕਾਰ ਹੁਣ ਸਨਅਤੀ ਖੇਤਰ ਦੇ ਸਹਿਯੋਗੀ ਵਜੋਂ ਕੰਮ ਕਰੇਗੀ। ਇੱਥੇ ਸੋਮਵਾਰ ਨੂੰ....