ਦੋਆਬਾ

ਚੋਣਾਂ ਦੇ ਮੱਦੇਨਜ਼ਰ ਜਲੰਧਰ ‘ਚ 2 ਦਿਨ ਦੀ ਛੁੱਟੀ ਦਾ ਐਲਾਨ
ਜਲੰਧਰ, 08 ਮਈ : ਜਲੰਧਰ ’ਚ 10 ਮਈ ਨੂੰ ਲੋਕ ਸਭਾ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਜਲੰਧਰ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ ’ਚ 2 ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਪੰਜਾਬ ਦਾ ਚੌਗਿਰਦਾ ਤੇ ਪਾਣੀ ਬਚਾਉਣ ਲਈ ਮੁੱਖ ਮੰਤਰੀ ਵੱਲੋਂ ਵਿਆਪਕ ਮੁਹਿੰਮ ਵਿੱਢਣ ਦਾ ਐਲਾਨ
ਪਿੰਡ ਸਿੰਬਲੀ (ਹੁਸ਼ਿਆਰਪੁਰ) ਵਿੱਚ ਚਿੱਟੀ ਵੇਈਂ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ ਹੁਸ਼ਿਆਰਪੁਰ, 08 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਉਣ ਵਾਲੀਆਂ ਨਸਲਾਂ ਲਈ ਪਾਣੀ ਬਚਾਉਣ ਲਈ ਧਰਤੀ ਹੇਠ ਪਾਣੀ ਜ਼ੀਰਣ ਦੇ ਨਾਲ-ਨਾਲ ਸੂਬੇ ਦੀ ਬਨਸਪਤੀ ਤੇ ਜੰਗਲੀ ਜੀਵ ਨੂੰ ਬਚਾਉਣ ਲਈ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਚਿੱਟੀ ਵੇਈਂ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ ਤੇ ਸੰਤਾਂ ਦੀ....
ਮੁੱਖ ਮੰਤਰੀ ਦੱਸਣ ਕਿ ਉਹ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਬਚਾਅ ਕਿਉਂ ਕਰ ਰਹੇ ਨੇ : ਬਿਕਰਮ ਮਜੀਠੀਆ
ਜਲੰਧਰ, 7 ਮਈ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲੂ ਚੰਦ ਕਟਾਰੂਚੱਕ ਦਾ ਬਚਾਅ ਕਿਉਂ ਕਰ ਰਹੇ ਹਨ ਜਦੋਂ ਕਿ ਪੁਲਿਸ ਜਾਂਚ ਨੇ ਇਹ ਖੁਲ੍ਹਾਸਾ ਕੀਤਾ ਹੈ ਕਿ ਮੰਤਰੀ ਵੱਲੋਂ ਅਨੁਸੂਚਿਤ ਜਾਤੀ ਦੇ ਨੌਜਵਾਨ ਨਾਲ ਬਦਫੈਲੀ ਕਰਨ ਦੀ ਵੀਡੀਓ ਅਸਲੀ ਹੈ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ....
ਕਾਂਗਰਸ ਦਾ ਹੰਕਾਰ ਇੰਨਾ ਵੱਧ ਗਿਆ ਹੈ ਕਿ ਦਿੱਲੀ ਦਾ ਕੋਈ ਵੀ ਵੱਡਾ ਕਾਂਗਰਸੀ ਨੇਤਾ ਵੋਟਾਂ ਮੰਗਣ ਨਹੀਂ ਆਇਆ : ਕੇਜਰੀਵਾਲ
ਪਿਛਲੀਆਂ ਸਰਕਾਰਾਂ ਦੇ ਆਗੂ ਸਰਕਾਰੀ ਖਜ਼ਾਨੇ ਨੂੰ ਲੁੱਟਦੇ ਸਨ ਪਰ ਹੁਣ ਉਸੇ ਪੈਸੇ ਨਾਲ ਸਰਕਾਰ ਲੋਕਾਂ ਨੂੰ ਮੁਫਤ ਬਿਜਲੀ ਦੇ ਰਹੀ ਹੈ, ਮੁਹੱਲਾ ਕਲੀਨਿਕ ਤੇ ਸਕੂਲ ਬਣਾ ਰਹੀ ਹੈ : ਅਰਵਿੰਦ ਕੇਜਰੀਵਾਲ। ਪੰਜਾਬ 'ਚ ਸਨਅਤ ਲੱਗਣੀ ਸ਼ੁਰੂ ਹੋ ਗਈ ਹੈ, ਸਾਲ 'ਚ 2.5 ਲੱਖ ਨੌਕਰੀਆਂ ਪੈਦਾ ਹੋਣਗੀਆਂ-ਕੇਜਰੀਵਾਲ ਜੇਕਰ ਇਹ ਚੋਣ 'ਆਪ' ਦਾ ਉਮੀਦਵਾਰ ਜਿੱਤਦਾ ਹੈ ਤਾਂ ਆਮ ਆਦਮੀ ਪਾਰਟੀ ਦੇ ਨਾਲ-ਨਾਲ ਜਲੰਧਰ ਦਾ ਨਾਂ ਵੀ ਇਤਿਹਾਸ 'ਚ ਲਿਖਿਆ ਜਾਵੇਗਾ : ਭਗਵੰਤ ਮਾਨ ਜਿਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ....
ਦੋ ਮੁੱਖ ਮੰਤਰੀ, ਸਾਰੇ ਮੰਤਰੀ ਤੇ 92 ਵਿਧਾਇਕ ਗਲੀਆਂ 'ਚ ਘੁੰਮ ਰਹੇ ਹਨ। ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਨੇ ਕੋਈ ਕੰਮ ਨਹੀਂ ਕੀਤਾ : ਰਾਜਾ ਵੜਿੰਗ
ਜਲੰਧਰ, 7 ਮਈ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ, ਪਹਿਲਾਂ ਤੁਸੀਂ ਕਹਿੰਦੇ ਸੀ ਕਿ ਇੱਕ ਮੌਕਾ ਦਿਓ, ਫਿਰ ਵੋਟਾਂ ਨਹੀਂ ਮੰਗਾਂਗੇ। ਕੰਮ ਕਰਾਂਗੇ ਫੇਰ ਤੁਹਾਡੇ ਕੋਲੋਂ ਵੋਟਾਂ ਮੰਗਣ ਨਹੀਂ ਆਵਾਂਗੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕੀਤਾ, ਉਨ੍ਹਾਂ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ। ਰਾਜਾ ਵੜਿੰਗ ਨੇ ਜਲੰਧਰ ਜ਼ਿਮਨੀ ਚੋਣ ਦਾ ਹਵਾਲਾ ਦਿੰਦੇ ਕਿਹਾ ਕਿ ਪਰ ਇੱਥੇ ਦੋ ਮੁੱਖ....
ਜਲੰਧਰ ਦੇ ਭਾਰਗਵ ਕੈਂਪ ਵਿਖੇ ਸਤਿਗੁਰੂ ਕਬੀਰ ਮੁੱਖ ਮੰਦਰ ਵਿਖੇ ਨਤਮਸਤਕ ਹੋਏ : ਮੁੱਖ ਮੰਤਰੀ ਮਾਨ 
ਮੁੱਖ ਮੰਤਰੀ ਮਾਨ ਨੇ 'ਸਰਬੱਤ ਦੇ ਭਲੇ' ਦੀ ਕੀਤੀ ਅਰਦਾਸ ਅਸੀਂ ਰਾਜਨੀਤੀ ਕਰਨ ਨਹੀਂ ਬਦਲਣ ਆਏ ਹਾਂ, ਮੈਂ ਹਮੇਸ਼ਾ ਰੱਬ ਅੱਗੇ ਇਹੀ ਅਰਦਾਸ ਕਰਦਾਂ ਕਿ ਮੇਰਾ ਹਰ ਸਾਹ ਪੰਜਾਬ ਦੇ ਲੇਖੇ ਲੱਗੇ : ਮੁੱਖ ਮੰਤਰੀ ਮਾਨ ਪੰਜਾਬ ਦੀ ਜ਼ਿੰਮੇਵਾਰੀ ਅਸੀਂ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਾਂ, ਤੁਸੀਂ ਸਾਨੂੰ ਆਸ਼ੀਰਵਾਦ ਦਿਓ ਤਾਂਕਿ ਅਸੀਂ ਤਰੱਕੀ ਦੇ ਸੂਰਜ ਦੀ ਰੋਸ਼ਨੀ ਹਰ ਘਰ ਤੱਕ ਪਹੁੰਚਾ ਸਕੀਏ : ਮਾਨ ਜਲੰਧਰ, 7 ਮਈ : ਜਲੰਧਰ ਜ਼ਿਮਨੀ ਚੋਣ ਪ੍ਰਚਾਰ ਆਪਣੇ ਆਖ਼ਰੀ ਦੌਰ ਵਿੱਚ ਹੈ, ਇਸੇ ਦੌਰਾਨ ਅੱਜ ਪੰਜਾਬ ਦੇ....
ਆਪ ਸਰਕਾਰ ਪਹਿਲਾਂ ਔਰਤਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਸਾਲ ਦਾ 12 ਹਜ਼ਾਰ ਰੁਪਿਆ ਅਦਾ ਕਰੇ : ਮਜੀਠੀਆ 
ਕਰਤਾਰਪੁਰ, 6 ਮਈ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਉਹਨਾਂ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਕਿਸਾਨ ਪੱਖੀ ਤੇ ਗਰੀਬ ਪੱਖੀ ਨੀਤੀਆਂ ਦੇ ਟਰੈਕ ਰਿਕਾਰਡ ’ਤੇ ਵਿਸ਼ਵਾਸ ਪ੍ਰਗਟ ਕਰਨ। ਅੱਜ ਕਰਤਾਰਪੁਰ ਹਲਕੇ ਵਿਚ ਵਿਸ਼ਾਲ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਬਿਕਰਮ ਸਿੰਘ....
ਜੇਕਰ ਸਰਕਾਰ ਇਮਾਨਦਾਰ ਹੋਵੇ ਤੇ ਨੀਅਤ ਸਾਫ਼ ਹੋਵੇ ਤਾਂ ਸਭ ਕੁਝ ਸੰਭਵ ਹੈ, ਅਸੀਂ ਬਿਜਲੀ ਵੀ ਮੁਫ਼ਤ ਕਰ ਦਿੱਤੀ ਅਤੇ ਸਰਕਾਰ ਦਾ ਮਾਲੀਆ ਵੀ ਵਧ ਰਿਹਾ ਹੈ : ਕੇਜਰੀਵਾਲ
ਪਹਿਲਾਂ ਸਰਕਾਰੀ ਖਜ਼ਾਨੇ ਦਾ ਪੈਸਾ ਭ੍ਰਿਸ਼ਟ ਲੋਕਾਂ ਅਤੇ ਮਾਫੀਆ ਦੀਆਂ ਜੇਬਾਂ 'ਚ ਜਾਂਦਾ ਸੀ, ਹੁਣ ਉਸ ਪੈਸੇ ਨਾਲ ਲੋਕਾਂ ਦੇ ਕੰਮ ਹੋ ਰਹੇ ਹਨ-ਕੇਜਰੀਵਾਲ 'ਆਪ' ਸਰਕਾਰ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਇਕ ਸਾਲ 'ਚ ਇੰਨੇ ਵੱਡੇ ਕੰਮ ਕੀਤੇ - ਕੇਜਰੀਵਾਲ ਕਿਹਾ - ਹੁਣ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ, ਕੱਚੇ ਕਾਮੇ ਪੱਕੇ ਹੋ ਰਹੇ ਹਨ, ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ ਅਤੇ ਕਿਸਾਨਾਂ ਨੂੰ ਫਸਲਾਂ ਦੀ ਅਦਾਇਗੀ ਸਮੇਂ ਸਿਰ ਹੋ ਰਹੀ ਹੈ ਜਲੰਧਰ ਦੇ ਲੋਕ ਇਸ....
ਫਰਾਂਸ 'ਚ ਹੋਣ ਵਾਲੇ ਰਗਬੀ ਵਰਲਡ ਕੱਪ ਲਈ ਜਲੰਧਰ 'ਚ ਬਣੀਆਂ ਰਗਬੀ ਬਾਲਾਂ ਦੇ ਕੰਟੇਨਰ ਨੂੰ ਮਾਨ ਨੇ ਵਿਖਾਈ ਹਰੀ ਝੰਡੀ
ਜਲੰਧਰ ਦੀ ਖੇਡ ਇੰਡਸਟਰੀ ਨੂੰ ਦੇਵਾਂਗੇ ਵਿਸ਼ਵ-ਪੱਧਰੀ ਪਛਾਣ, ਪੰਜਾਬ ਬਣੇਗਾ ਦੇਸ਼ ਦੀ ਖੇਡ ਰਾਜਧਾਨੀ ਅਤੇ ਜਲੰਧਰ ਬਣੇਗਾ ਖੇਡਾਂ ਦੇ ਸਮਾਨ ਦੀ ਰਾਜਧਾਨੀ : ਭਗਵੰਤ ਮਾਨ ਜਲੰਧਰ, 6 ਮਈ : ਪੱਛਮ ਦੀ ਪ੍ਰਸਿੱਧ ਖੇਡ ਰਗਬੀ ਦੇ ਫਰਾਂਸ ਵਿੱਚ ਹੋਣ ਜਾ ਰਹੇ ਵਿਸ਼ਵ ਕੱਪ ਵਿੱਚ ਖੇਡ ਲਈ ਵਰਤੀਆਂ ਜਾਣ ਵਾਲੀਆਂ ਬਾਲਾਂ, ਜੋ ਕਿ ਜਲੰਧਰ ਤੋਂ ਬਣੀਆਂ ਹਨ, ਅੱਜ ਮੁੱਖ-ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਬਾਲਾਂ ਦੇ ਭਰੇ ਕੰਟੇਨਰ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਜਿਕਰਯੋਗ ਹੈ ਕਿ ਰਗਬੀ ਦਾ ਵਿਸ਼ਵ ਕੱਪ ਇਸ ਸਾਲ 8....
ਹੁਸ਼ਿਆਰਪਰ ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 288566 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ
ਹੁਸ਼ਿਆਰਪੁਰ, 6 ਮਈ : ਡਿਪਟੀ ਕਮਿਸ਼ਨਰ ਕੋਮਲ ਮਿਤਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ ਪਹੁੰਚੀ 288566 ਮੀਟ੍ਰਿਕ ਟਨ ਕਣਕ ਵਿਚੋਂ 288566 ਮੀਟ੍ਰਿਕ ਟਨ (100 ਫੀਸਦੀ) ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੀਆਂ 74 ਮੰਡੀਆਂ ਵਿਚੋਂ ਕਣਕ ਦੀ ਨਿਰਵਿਘਨ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਵਲੋਂ 82178, ਮਾਰਕਫੈਡ ਵਲੋਂ 68890, ਪਨਸਪ ਵਲੋਂ 67057, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 41277....
ਜ਼ਿਲ੍ਹਾ ਸਿਹਤ ਅਫ਼ਸਰ ਨੇ ਖਾਣ-ਪੀਣ ਦੀਆਂ ਵਸਤਾਂ ਦੇ 7 ਸੈਂਪਲ ਭਰੇ
ਹੁਸ਼ਿਆਰਪੁਰ, 5 ਮਈ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ: ਲਖਵੀਰ ਸਿੰਘ ਨੇ ਜ਼ਿਲ੍ਹੇ 'ਚ ਲੋਕਾਂ ਨੂੰ ਮਿਲਾਵਟ ਰਹਿਤ ਖਾਣ-ਪੀਣ ਵਾਲੀਆਂ ਵਸਤੂਆਂ ਮੁਹੱਈਆ ਕਰਵਾਉਣ ਲਈ ਹੁਸ਼ਿਆਰਪੁਰ ਵਿਖੇ ਚੈਕਿੰਗ ਦੌਰਾਨ ਖਾਣ-ਪੀਣ ਵਾਲੀਆਂ ਵਸਤਾਂ ਦੇ 7 ਸੈਂਪਲ ਲਏ ੍ਟ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮਿਲਾਵਟਖੋਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਮਿਲਾਵਟਖੋਰਾਂ ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ-2006 ਤਹਿਤ ਸਖ਼ਤ ਕਾਰਵਾਈ ਕੀਤੀ....
ਕੈਪਟਨ ਅਮਰਿੰਦਰ ਨੇ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟਾਈ
ਆਦਮਪੁਰ, 5 ਮਈ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਅੱਜ ਇੱਥੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਭਰਵੀਂ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਹਾਲਾਤ ਇਹੋ ਜਿਹੇ ਹੀ ਰਹੇ ਤਾਂ ਕੋਈ ਵੀ ਪੰਜਾਬ ਵਿੱਚ ਨਿਵੇਸ਼ ਕਰਨ ਲਈ ਨਹੀਂ ਆਵੇਗਾ, ਜਿਸ....
ਉਦਯੋਗਪਤੀਆਂ ਨੇ ਗਜੇਂਦਰ ਸਿੰਘ ਸ਼ੇਖਾਵਤ ਨਾਲ ਕੀਤੀ ਮੁਲਾਕਾਤ
ਜਲੰਧਰ, 5 ਮਈ : ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਬੀਤੀ ਸ਼ਾਮ ਇੱਥੇ ਜਲੰਧਰ ਦੇ ਉੱਘੇ ਉਦਯੋਗਪਤੀਆਂ ਦੇ ਸਮੂਹ ਨਾਲ ਮੁਲਾਕਾਤ ਕੀਤੀ। ਸ਼ੇਖਾਵਤ ਅਤੇ ਉਦਯੋਗਪਤੀਆਂ ਵਿਚਕਾਰ ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਦੇ ਨਿਵਾਸ ਸਥਾਨ 'ਤੇ ਹੋਈ ਗੈਰ ਰਸਮੀ ਮੀਟਿੰਗ ਦੌਰਾਨ ਉਦਯੋਗਿਕ ਖੇਤਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਗੱਲਬਾਤ ਦੌਰਾਨ ਉਦਯੋਗਪਤੀਆਂ ਨੇ ਮੰਤਰੀ ਨੂੰ ਪੰਜਾਬ ਦੀ ਮੌਜੂਦਾ ਉਦਯੋਗਿਕ ਸਥਿਤੀ ਬਾਰੇ ਫੀਡਬੈਕ ਦਿੱਤਾ।....
ਡੀ.ਸੀ. ਰੰਧਾਵਾ ਵੱਲੋਂ ਖਟਕੜ ਕਲਾਂ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ
ਬੰਗਾ, 5 ਮਈ : ਪੰਜਾਬ ਸਰਕਾਰ ਵੱਲੋਂ ਆਪਣੀ ਵਚਨਬੱਧਤਾ ਅਨੁਸਾਰ ਪਿੰਡਾਂ ’ਚ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਛੇ ਹੋਰ ਆਮ ਆਦਮੀ ਕਲੀਨਿਕ ਲੋਕ ਸੇਵਾ ’ਚ ਅਰਪਿਤ ਕੀਤੇ ਗਏ ਹਨ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਰਸਮੀ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ....
ਐਸ.ਡੀ.ਐਮ ਅਤੇ ਡੀ.ਐਮ.ਸੀ. ਨੇ ਪਿੰਡ ਔੜ ਵਿਖੇ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਕੀਤਾ
ਸ਼ਹੀਦ ਭਗਤ ਸਿੰਘ ਨਗਰ, 5 ਮਈ : ਪੇਂਡੂ ਇਲਾਕੇ ’ਚ ਆਮ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਅੱਜ ਪੰਜਾਬ ਭਰ ਵਿੱਚ ਲੋਕ ਅਰਪਣ ਕੀਤੇ ਗਏ ਆਮ ਆਦਮੀ ਕਲੀਨਿਕਾਂ ਦੀ ਲੜੀ ’ਚ ਐਸ ਡੀ ਐਮ ਡਾ. ਸ਼ਿਵਰਾਜ ਸਿੰਘ ਬੱਲ ਵੱਲੋਂ ਪਿੰਡ ਔੜ ਵਿਖੇ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਅਤੇ ਪਿੰਡ ਵਾਸੀ ਵੀ ਮੌਜੂਦ ਸਨ। ਐਸ ਡੀ ਐਮ ਮੇਜਰ ਡਾ. ਸ਼ਿਵਰਾਜ ਸਿੰਘ ਬੱਲ ਨੇ ਦੱਸਿਆ ਕਿ ਨਵਾਂ ਸਥਾਪਿਤ ਹੋਇਆ ਆਮ ਆਦਮੀ ਕਲੀਨਿਕ ਲੋਕਾਂ....