ਦੋਆਬਾ

ਸਿੱਖ ਪੰਥ ਦੇ ਮਹਾਨ ਜਰਨੈਲ ਸ. ਹਰੀ ਸਿੰਘ ਨਲੂਆ ਜੀ ਦੀ ਸ਼ਹਾਦਤ ਨੂੰ ਸਮਰਪਿਤ ‘ਸੂਰਮਗਤੀ ਦਿਵਸ’ ਮਨਾਇਆ 
ਗੁਰਦਾਸਪੁਰ, 30 ਅਪ੍ਰੈਲ : ਸੁਰਜੀਤ ਸਪੋਰਟਸ ਐਸੋਸੀਏਸ਼ਨ (ਰਜ਼ਿ) ਬਟਾਲਾ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਕੋਟਲਾ ਸ਼ਾਹੀਆਂ ਵਿਖੇ ਸਿੱਖ ਪੰਥ ਦੇ ਮਹਾਨ ਜਰਨੈਲ ਸ. ਹਰੀ ਸਿੰਘ ਨਲੂਆ ਜੀ ਦੀ ਸ਼ਹਾਦਤ ਨੂੰ ਸਮਰਪਿਤ ‘ਸੂਰਮਗਤੀ ਦਿਵਸ’ ਮਨਾਇਆ ਗਿਆ। ਸੂਰਮਗਤੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਦੇ ਜਥੇ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ।ਅਤੇ ਸਿੱਖ ਧਰਮ ਦੇ ਪ੍ਰਚਾਰਕਾਂ....
ਵਿਰੋਧੀ ਧਿਰ ਅਪਮਾਨ ਅਤੇ ਇਲਜ਼ਾਮਾਂ ਦੀ ਰਾਜਨੀਤੀ ਕਰ ਰਹੀ ਹੈ, ਪਰ ਅਸੀਂ ਕੰਮ ਦੀ ਰਾਜਨੀਤੀ ਕਰ ਰਹੇ ਹਾਂ : ‘ਆਪ’
ਖੇਡਾਂ ਦੀ ਤਰਜ਼ ‘ਤੇ ਟਾਪਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਾ ਮਾਨ ਸਰਕਾਰ ਦਾ ਪ੍ਰਸ਼ੰਸਾਯੋਗ ਕਦਮ : ਮਾਲਵਿੰਦਰ ਸਿੰਘ ਕੰਗ ਮਾਨ ਸਰਕਾਰ ਦੇ ਇਮਾਨਦਾਰ ਯਤਨਾਂ ਸਦਕਾ ਇਸ ਸਾਲ ਸਰਕਾਰੀ ਸਕੂਲਾਂ ਦੇ ਦਾਖਲਿਆਂ ਵਿੱਚ 2 ਲੱਖ ਦਾ ਵਾਧਾ ਹੋਇਆ : ਕੰਗ ਜਲੰਧਰ ਦੇ ਲੋਕ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹਨ, ‘ਆਪ’ ਉਮੀਦਵਾਰ ਨੂੰ ਹਰ ਪਾਸੇ ਮਿਲ ਰਿਹਾ ਹੈ ਭਾਰੀ ਸਮਰਥਨ : ਬਰਸਟ ਜਲੰਧਰ, 30 ਅਪ੍ਰੈਲ : ਆਮ ਆਦਮੀ ਪਾਰਟੀ ਨੇ ਵਿਰੋਧੀ ਪਾਰਟੀਆਂ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸ-ਭਾਜਪਾ ਅਤੇ....
ਡਿਪਟੀ ਕਮਿਸ਼ਨਰ ਵੱਲੋਂ ਰੇਤ ਖੱਡਾਂ ’ਤੇ ਪਾਰਦਰਸ਼ਤਾ ਲਈ ਸੀ ਸੀ ਟੀ ਵੀ ਕੈਮਰੇ ਲਗਵਾਉਣ ਦੇ ਆਦੇਸ਼
ਨਵਾਂਸ਼ਹਿਰ, 28 ਅਪ੍ਰੈਲ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਦੀ ਮੀਟਿੰਗ ਦੌਰਾਨ ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਮਾਈਨਿੰਗ ਚ ਅਫ਼ਸਰ ਨੂੰ ਜ਼ਿਲ੍ਹੇ ’ਚ ਚੱਲ ਰਹੀਆਂ ਰੇਤ ਖਾਣਾਂ ’ਤੇ ਪਾਰਦਰਸ਼ਤਾ ਲਈ ਬਿਨਾਂ ਦੇਰੀ ਸੀ ਸੀ ਟੀ ਵੀ ਕੈਮਰੇ ਲਗਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਕਿਸੇ ਵੀ ਤਰ੍ਹਾਂ ਦੀ ਗੜਬੜੀ ਦੀ ਗੁੰਜਾਇਸ਼ ਨੂੰ ਰੋਕਣ ਲਈ ਇਨ੍ਹਾਂ ਕੈਮਰਿਆਂ ਦੀ ਸਥਾਪਤੀ ਅਗਲੇ ਹਫ਼ਤੇ ਹਰ ਹਾਲਤ ਵਿੱਚ ਕਰਵਾਈ ਜਾਵੇ।....
ਜ਼ਿਲ੍ਹੇ ਦੀਆਂ ਮੰਡੀਆਂ ’ਚ 208691 ਮੀਟਿ੍ਰਕ ਟਨ ਕਣਕ ਦੀ ਆਮਦ ਹੋਈ : ਰੰਧਾਵਾ
ਨਵਾਂਸ਼ਹਿਰ, 28 ਅਪ੍ਰੈਲ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਮੰਡੀਆਂ ’ਚ ਮਿੱਥੇ ਗਏ ਟੀਚੇ 231600 ਮੀਟਿ੍ਰਕ ਟਨ ਦਾ 90 ਫ਼ੀਸਦੀ ਟੀਚਾ ਸ਼ੁੱਕਰਵਾਰ ਸ਼ਾਮ ਤੱਕ ਪੂਰਾ ਕਰ ਲਿਆ ਗਿਆ ਹੈ। ਸ਼ੁੱਕਰਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ ਕੁੱਲ 208691 ਮੀਟਿ੍ਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਅੱਜ ਖੁਰਾਕ, ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਵਿਭਾਗ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਅਤੇ ਡਾਇਰੈਕਟਰ ਘਣਸ਼ਿਆਮ ਥੋਰੀ....
ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਰ ਰਹੀ ਹੈ ਅਹਿਮ ਉਪਰਾਲੇ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਪਿੰਡ ਛਾਉਣੀ ਕਲਾਂ ਦੀ ਪੰਚਾਇਤ ਨੂੰ ਬਾਸਕਿਟਬਾਲ ਗਰਾਊਂਡ ਲਈ ਦਿੱਤਾ 5 ਲੱਖ ਰੁਪਏ ਦਾ ਚੈੱਕ ਪਿੰਡ ਬੂਥਗੜ੍ਹ ਦੀਆਂ ਸਮੱਸਿਆਵਾਂ ਸੁਣ ਕੇ ਜਲਦ ਹੱਲ ਕਰਾਉਣ ਦਾ ਦਿਵਾਇਆ ਵਿਸ਼ਵਾਸ ਹੁਸ਼ਿਆਰਪੁਰ, 28 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਹਲਕੇ ਦੇ ਲੋਕਾਂ ਤੱਕ ਵੱਖ-ਵੱਖ ਤਰ੍ਹਾਂ ਦੀਆਂ ਸੁਵਿਧਾਵਾਂ ਯਕੀਨੀ....
ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
ਸਲੈਕਸ਼ਨ ਟੈਸਟ ਵਾਲੀਆਂ 12 ਵਿੱਦਿਅਕ ਸੰਸਥਾਵਾਂ ਵਿਚ 29 ਅਪ੍ਰੈਲ ਨੂੰ ਰਹੇਗੀ ਛੁੱਟੀ ਹੁਸ਼ਿਆਰਪੁਰ, 28 ਅਪ੍ਰੈਲ : ਜਵਾਹਰ ਨਵੋਦਿਆ ਵਿਦਿਆਲਿਆ ਸਲੈਕਸ਼ਨ ਟੈਸਟ ਮਿਤੀ 29 ਅਪੈਲ 2023, ਦਿਨ ਸਨਿੱਚਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ 12 ਸੈਂਟਰਾਂ ਵਿਚ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸਿਆਰਪੁਰ ਦੀ ਹਦੂਦ ਅੰਦਰ....
ਕਾਂਗਰਸ ਨੂੰ ਵੱਡਾ ਝਟਕਾ, ਰਾਣਾ ਗੁਰਜੀਤ ਦਾ ਭਤੀਜਾ 'ਆਪ' 'ਚ ਸ਼ਾਮਿਲ
ਜਲੰਧਰ, 28 ਅਪ੍ਰੈਲ : ਜਲੰਧਰ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਰਾਣਾ ਗੁਰਜੀਤ ਦਾ ਭਤੀਜਾ ਹਰਦੀਪ ਸਿੰਘ ਰਾਣਾ 'ਆਪ' 'ਚ ਸ਼ਾਮਿਲ ਹੋ ਗਿਆ ਹੈ। ਰਾਣਾ ਆਪਣੇ ਸੈਂਕੜੇ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ ਹੋਇਆ ਹੈ। ਉਹਨਾਂ ਦੇ ਨਾਲ ਕਾਂਗਰਸ ਦੇ ਕਈ ਅਹੁਦੇਦਾਰ ਤੇ ਕੌਂਸਲਰ ਵੀ ਆਪ 'ਚ ਸ਼ਾਮਿਲ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਆਪ 'ਚ ਸ਼ਾਮਿਲ ਕਰਾਇਆ ਹੈ।
ਆਮ ਜਨਤਾ ਨੂੰ ਗਰਮੀ ਤੋਂ ਰਾਹਤ ਦਿਵਾਉਣ ਲਈ ਪੰਜਾਬ ਸਰਕਾਰ ਨੇ ਕੀਤਾ ਅਹਿਮ ਫੈਸਲਾ - ਮੇਅਰ ਸੁਰਿੰਦਰ ਕੁਮਾਰ
ਹੁਸ਼ਿਆਰਪੁਰ, 28 ਅਪ੍ਰੈਲ : ਮੇਅਰ ਨਗਰ ਨਿਗਮ ਸੁਰਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਮ ਜਨਤਾ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ’ਤੇ ਹੱਲ ਕਰਨ ਅਤੇ ਗਰਮੀ ਦੇ ਮੌਸਮ ਤੋਂ ਰਾਹਤ ਦੇਣ ਲਈ ਦਫਤਰੀ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਸਰਕਾਰ ਵਲੋਂ ਹੁਣ 2 ਮਈ ਤੋਂ ਸਰਕਾਰੀ ਦਫਤਰ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਖੁੱਲੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੂਰ ਕਰਵਾਉਣ ਲਈ ਇਸ ਕੀਤੀ ਗਈ ਸਮਾਂ....
ਸੁਸ਼ੀਲ ਰਿੰਕੂ ਨੂੰ ਜਿਤਾਓ ਅਤੇ ਸਾਡਾ ਹੌਂਸਲਾ ਵਧਾਓ, ਅਸੀਂ ਹੋਰ ਤੇਜ਼ ਰਫਤਾਰ ਨਾਲ ਕੰਮ ਕਰਾਂਗੇ : ਮੁੱਖ ਮੰਤਰੀ ਮਾਨ
ਕਿਹਾ, ਅਸੀਂ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਮੁਰੰਮਤ ਕਰ ਰਹੇ ਹਾਂ, ਤੁਸੀਂ ਅਗਲੇ ਛੇ ਮਹੀਨਿਆਂ ਵਿੱਚ ਦੇਖੋਂਗੇ ਨਤੀਜਾ ਪੰਜਾਬ ਵਿੱਚ ਭ੍ਰਿਸ਼ਟਾਚਾਰ ਦਾ ਪੂਰੀ ਤਰ੍ਹਾਂ ਖਾਤਮਾ ਕਰ ਦਿੱਤਾ, ਹੁਣ ਭ੍ਰਿਸ਼ਟ ਲੋਕਾਂ ਨੂੰ ਪੈਸੇ ਲੈਣ ਤੋਂ ਪਹਿਲਾਂ ਸੌ ਵਾਰ ਸੋਚਣਾ ਪਵੇਗਾ : ਮਾਨ ਸਾਨੂੰ ਇੱਕ ਮੌਕਾ ਦਿਓ, ਅਸੀਂ ਜਲੰਧਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ - ਸੁਸ਼ੀਲ ਰਿੰਕੂ ਮੁੱਖ ਮੰਤਰੀ ਮਾਨ ਨੇ ਹਲਕਾ ਫਿਲੌਰ ਦੇ ਵੱਖ-ਵੱਖ ਇਲਾਕਿਆਂ ਵਿੱਚ 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ....
ਐਸਡੀਐਮ ਦੀ ਸ਼ਿਕਾਇਤ ਤੇ ਥਾਣਾ ਭੁਲੱਥ ਦੀ ਪੁਲਿਸ ਨੇ ਸੁਖਪਾਲ ਸਿੰਘ ਖਹਿਰਾ ਤੇ ਮਾਮਲਾ ਕੀਤਾ ਦਰਜ 
ਭੁਲੱਥ, 27 ਅਪ੍ਰੈਲ : ਐਸਡੀਐਮ ਸੰਜੀਵ ਸ਼ਰਮਾ (ਪੀਸੀਐਸ) ਦੀ ਸ਼ਿਕਾਇਤ ਤੇ ਥਾਣਾ ਭੁਲੱਥ ਦੀ ਪੁਲਿਸ ਨੇ ਹਲਕਾ ਭੁਲੱਥ ਤੋ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ ਵੱਖ ਵੱਖ ਧਾਰਾਵਾ ਦੇ ਤਹਿਤ ਮਾਮਲਾ ਦਰਜ ਕੀਤਾ ਹੈ। 29 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਸਕੱਤਰ ਪੰਜਾਬ ਨੂੰ ਕੀਤੀ ਗਈ ਸ਼ਿਕਾਇਤ ਵਿੱਚ ਐਸਡੀਐਮ ਭੁਲੱਥ ਨੇ ਦੱਸਿਆ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋ ਉਨਾ ਨੂੰ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਦਫਤਰੀ ਕੰਮ ਵਿੱਚ ਦਖਲ ਅੰਦਾਜੀ ਕਰ ਕੇ ਰੁਕਾਵਟ....
ਮਨੁੱਖ ਦੀ ਸਾਹ ਪ੍ਰਣਾਲੀ ਨੂੰ ਦਰੁਸਤ ਰੱਖਣ ਵਾਲੇ ਦਰੱਖਤ ਹੀ ਹਨ ਅਸਲ ਦੇਵਤੇ : ਸੀਚੇਵਾਲ
ਸਪੀਕਰ ਸੰਧਵਾਂ ਅਤੇ ਬਾਬਾ ਸੀਚੇਵਾਲ ਨੇ ਸੁਵਿਧਾ ਸੈਂਟਰ ਚ ਲਾਇਆ ਸੁਖਚੈਨ ਦਾ ਬੂਟਾ ਕੋਟਕਪੂਰਾ, 27 ਅਪੈ੍ਰਲ : ਅਸਲ ਦੇਵਤੇ ਤਾਂ ਰੁੱਖ ਹੁੰਦੇ ਹਨ, ਜੋ ਸਾਨੂੰ ਸਾਹ ਬਖਸ਼ਦੇ ਹਨ, ਕਿਉਂਕਿ ਉਕਤ ਦਰੱਖਤ ਸਾਨੂੰ ਆਕਸੀਜਨ ਮੁਹੱਈਆ ਕਰਵਾ ਕੇ ਖੁਦ ਕਾਰਬਨ ਡਾਈਆਕਸਾਈਡ ਨੂੰ ਸੌਖ ਲੈਣ ਵਿੱਚ ਸਾਡੀ ਮੱਦਦ ਕਰਦੇ ਹਨ। ਸਥਾਨਕ ਤਹਿਸੀਲ ਕੰਪਲੈਕਸ ਵਿੱਚ ਸਥਿੱਤ ਸੁਵਿਧਾ ਸੈਂਟਰ ਵਿੱਚ ਸੁਖਚੈਨ ਦਾ ਬੂਟਾ ਲਾਉਣ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ....
ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ’ਚ ਨੌਜਵਾਨਾਂ ਦੀ ਵਿਸ਼ੇਸ਼ ਭੂਮਿਕਾ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਪਿੰਡ ਢੋਲਣਵਾਲ ਨੂੰ ਵਿਕਾਸ ਕਾਰਜਾਂ ਲਈ ਸੌਂਪੇ 4 ਲੱਖ ਰੁਪਏ ਦੇ ਚੈਕ ਕਿਹਾ, ਪਿੰਡਾਂ ਦੇ ਵਿਕਾਸ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ ਹੁਸ਼ਿਆਰਪੁਰ, 27 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਕਾਸਸ਼ੀਲ ਅਤੇ ਦੂਰਦਰਸ਼ੀ ਸੋਚ ’ਤੇ ਪਹਿਰਾ ਦਿੰਦੇ ਹੋਏ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਦਿਸ਼ਾ ਵਿਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੁਪਨੇ ਨੂੰ ਸਾਕਾਰ ਕਰਨ ਵਿਚ ਨੌਜਵਾਨਾਂ ਦੀ ਅਹਿਮ ਭੂਮਿਕਾ....
ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ 'ਆਪ' ਪੰਜਾਬ ਦੇ ਜਨਰਲ ਸਕੱਤਰ ਬਰਸਟ ਨਾਲ ਅਹਿਮ ਮੁਲਾਕਾਤ
ਜ਼ਿਮਨੀ ਚੋਣ ਵਿੱਚ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਕੀਤਾ ਵਾਅਦਾ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਕੰਮਾਂ ਦੀ ਕੀਤੀ ਰੱਜਕੇ ਤਾਰੀਫ਼ ਜਲੰਧਰ, 27 ਅਪ੍ਰੈਲ : ਆਮ ਆਦਮੀ ਪਾਰਟੀ ਦੇ ਜਲੰਧਰ ਸਥਿਤ ਚੋਣ ਦਫ਼ਤਰ ਵਿਖੇ ਕੰਟਰੈਕਟ ਮਲਟੀਪਰਪਜ ਹੈਲਥ ਵਰਕਰ ਯੂਨੀਅਨ ਵੱਲੋਂ 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਯੂਨੀਅਨ ਦੇ ਆਗੂਆਂ ਜਿੱਥੇ ਮਾਨ ਸਰਕਾਰ ਦੇ ਇੱਕ ਸਾਲ ਦੇ ਕੰਮਾਂ ਤੇ....
ਸਸਤੇ ਭਾਅ ‘ਤੇ ਰੇਤ ਮਿਲਣ ਨਾਲ ਸੂਬੇ ਵਿੱਚ ਰੇਤ ਮਾਫੀਏ ਦਾ ਹੋਇਆ ਅੰਤ : ਕੈਬਨਿਟ ਮੰਤਰੀ ਜਿੰਪਾ
ਕਿਹਾ, ਆਮ ਲੋਕਾਂ ਨੂੰ ਸਸਤੇ ਭਾਅ 'ਤੇ ਰੇਤ , ਨੌਜਵਾਨਾਂ ਨੂੰ ਮਿਲ ਰਿਹਾ ਹੈ ਰੋਜ਼ਗਾਰ ਹੁਸ਼ਿਆਰਪੁਰ ਹਲਕੇ ਦੀਆਂ ਤਿੰਨ ਖਾਣਾਂ 'ਚ 6 ਦਿਨਾਂ ਵਿੱਚ 581 ਟਰਾਲੀਆਂ ਵਿੱਚ ਵਿਕੀ 3627 ਟਨ ਰੇਤਾ, 5 ਲੱਖ ਰੁਪਏ ਤੋਂ ਵੱਧ ਦੀ ਹੋਈ ਆਮਦਨ ਹੁਸ਼ਿਆਰਪੁਰ, 26 ਅਪ੍ਰੈਲ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ‘ਤੇ ਰੇਤ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀ 5 ਜ਼ਿਲ੍ਹਿਆਂ ਦੀਆਂ 20 ਹੋਰ ਜਨਤਕ ਖਾਣਾਂ ਲੋਕਾਂ ਨੂੰ ਸਮਰਪਿਤ ਕੀਤੀਆਂ, ਤਾਂ....
ਪੰਜਾਬ ਸਰਕਾਰ ਪੰਜਾਬ ਨੂੰ ਪ੍ਰਗਤੀਸ਼ੀਲ ਤੇ ਖੁਸ਼ਹਾਲ ਸੂਬੇ ਵਿੱਚ ਬਦਲਣ ਲਈ ਵਚਨਬੱਧ : ਜੌੜਾਮਾਜਰਾ
ਸਾਬਕਾ ਵਿਧਾਇਕ ਬਲਵੰਤ ਸਿੰਘ ਸਰਹਾਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਡਿਪਟੀ ਸਪੀਕਰ ਜੈ ਸਿੰਘ ਰੌੜੀ ਨੇ ਸਾਬਕਾ ਵਿਧਾਇਕ ਦੀਆਂ ਸਮਾਜ ਪ੍ਰਤੀ ਸੇਵਾਵਾਂ ਨੂੰ ਯਾਦ ਕੀਤਾ ਬੰਗਾ, 26 ਅਪ੍ਰੈਲ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਬਾਗ਼ਬਾਨੀ, ਸੁਤੰਤਰਤਾ ਸੰਗਰਾਮੀਆਂ ਤੇ ਰਖਿਆ ਭਲਾਈ ਸੇਵਾਵਾਂ ਬਾਰੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪੰਜਾਬ ਨੂੰ ਇੱਕ ਅਗਾਂਹਵਧੂ ਅਤੇ ਖੁਸ਼ਹਾਲ ਸੂਬੇ ਵਿੱਚ ਬਦਲਣ ਦੀ ਵਚਨਬੱਧਤਾ ਨੂੰ ਦੁਹਰਾਇਆ। ਬੰਗਾ....