ਦੋਆਬਾ

ਪੰਜਾਬ ਫੂਡ ਕਮਿਸ਼ਨ ਦੀ ਮੈਂਬਰ ਨੇ ਬਲਾਕ ਗੜ੍ਹਸ਼ੰਕਰ ਦੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਦਾ ਕੀਤਾ ਅਚਨਚੇਤ ਨਿਰੀਖਣ
ਗੜ੍ਹਸ਼ੰਕਰ : ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਨੂੰ ਜ਼ਿਲ੍ਹੇ ਅੰਦਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਵਾਉਣ ਲਈ ਪੰਜਾਬ ਫੂਡ ਕਮਿਸ਼ਨ ਦੀ ਮੈਂਬਰ ਸ਼੍ਰੀਮਤੀ ਪ੍ਰੀਤੀ ਚਾਵਲਾ ਨੇ ਹੁਸ਼ਿਆਰਪੁਰ ਦੇ ਬਲਾਕ ਗੜ੍ਹਸ਼ੰਕਰ ਤਹਿਤ ਧਮਾਈ, ਬਗਵਾਈ, ਮਹਿਤਾਬਪੁਰ, ਬੋੜਾ ਦੇ ਸਰਕਾਰੀ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਅਚਨਚੇਤ ਨਿਰੀਖਣ ਦੌਰਾਨ ਸਰਕਾਰੀ ਸਕੂਲਾਂ ਵਿਚ ਮਿਡ-ਡੇ-ਮੀਲ ਸਕੀਮ ਤਹਿਤ ਸਕੂਲਾਂ ਦੇ ਲਾਭਪਾਤਰੀਆਂ ਦਾ ਬਿਓਰਾ, ਮਿਡ-ਡੇ-ਮੀਲ ਦੇ ਸਟੋਰਾਂ, ਖਾਣਾ ਬਣਾਉਣ ਵਾਲੀਆਂ....
39ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ, ਇੰਡੀਅਨ ਆਇਲ ਮੁੰਬਈ ਅਤੇ ਭਾਰਤੀ ਰੇਲਵੇ ਫਾਇਨਲ ਵਿੱਚ
ਜਲੰਧਰ : ਅੰਤਰਰਾਸ਼ਟਰੀ ਖਿਡਾਰੀ ਤਲਵਿੰਦਰ ਸਿੰਘ ਦੀ ਹੈਟ੍ਰਿਕ ਅਤੇ ਅੰਤਰਰਾਸ਼ਟਰੀ ਖਿਡਾਰੀ ਗੁਰਜਿੰਦਰ ਸਿੰਘ ਦੇ ਦੋ ਗੋਲਾਂ ਦੀ ਬਦੋਲਤ ਇੰਡੀਅਨ ਆਇਲ ਮੁੰਬਈ ਨੇ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੂੰ 5-0 ਦੇ ਫਰਕ ਨਾਲ ਹਰਾ ਕੇ 12ਵੀਂ ਵਾਰ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਇਨਲ ਵਿਚ ਪ੍ਰਵੇਸ਼ ਕਰ ਲਿਆ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਟੂਰਨਾਮੈਂਟ ਦੇ ਅੱਠਵੇਂ ਦਿਨ ਸੈਮੀਫਾਇਨਲ ਮੁਕਾਬਲੇ ਖੇਡੇ ਗਏ। ਦੂਜੇ ਸੈਮੀਫਾਇਨਲ ਵਿੱਚ ਭਾਰਤੀ ਰੇਲਵੇ ਨੇ ਪੰਜਾਬ ਐਂਡ ਸਿੰਧ....
ਜਲੰਧਰ ਦਾ ਟੀ.ਵੀ. ਟਾਵਰ ਹੋਇਆ ਰਿਟਾਇਰ, ਹੁਣ ਦੂਰਦਰਸ਼ਨ ਦੇ ਪ੍ਰੋਗਰਾਮਾਂ ਨੂੰ ਨਹੀਂ ਕਰੇਗਾ ਪੇਸ਼
ਜਲੰਧਰ : ਉੱਚਾਈ ਨੂੰ ਲੈ ਕੇ ਮਸ਼ਹੂਰ ਅਤੇ ਦੁਨੀਆ ਦੇ ਨਕਸ਼ੇ ’ਤੇ ਜਲੰਧਰ ਦਾ ਨਾਂ ਦਰਜ ਕਰਵਾਉਣ ਵਾਲਾ ਟੀ.ਵੀ. ਟਾਵਰ ਰਿਟਾਇਰ ਹੋ ਗਿਆ ਹੈ। ਇਹ ਹੁਣ ਦੂਰਦਰਸ਼ਨ ਦੇ ਪ੍ਰੋਗਰਾਮਾਂ ਨੂੰ ਪੇਸ਼ ਨਹੀਂ ਕਰੇਗਾ। ਦੱਸ ਦੇਈਏ ਕਿ ਇਸ ਟਾਵਰ ਦੀ ਪਛਾਣ ਹੀ ਟੀ.ਵੀ. ਦੇ ਨਾਮ ਨਾਲ ਪ੍ਰਸਿੱਧ ਹੋਈ ਸੀ ਪਰ 43 ਸਾਲ ਦੀ ਸੇਵਾ ਮਗਰੋਂ 31 ਅਕਤੂਬਰ ਤੋਂ ਪ੍ਰੋਗਰਾਮ ਪੇਸ਼ ਕਰਨ ਦੀਆਂ ਸੇਵਾਵਾਂ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਟਾਵਰ ਤੋਂ ਲਾਂਚਿੰਗ ਬੰਦ ਕਰਨ ਦੀ ਪੁਸ਼ਟੀ ਦੂਰਦਰਸ਼ਨ ਕੇਂਦਰ ਜਲੰਧਰ ਦੇ ਮੁਖੀ ਆਰ. ਕੇ. ਜਾਰੰਗਲ ਨੇ....
ਪੰਜਾਬ ਐਂਡ ਸਿੰਧ ਬੈਂਕ, ਪੰਜਾਬ ਨੈਸ਼ਨਲ ਬੈਂਕ ਇੰਡੀਅਨ ਆਇਲ ਅਤੇ ਭਾਰਤੀ ਰੇਲਵੇ ਨੇ ਸੈਮੀਫਾਇਨਲ ਵਿਚ ਕੀਤਾ ਪ੍ਰਵੇਸ਼
ਜਲੰਧਰ : ਇੰਡੀਅਨ ਆਇਲ ਮੁੰਬਈ ਦਾ ਮੁਕਾਬਲਾ ਪੰਜਾਬ ਨੈਸ਼ਨਲ ਬੈਂਕ ਦਿੱਲੀ ਨਾਲ ਅਤੇ ਪੰਜਾਬ ਐਂਡ ਸਿੰਧ ਬੈਂਕ ਦਾ ਮੁਕਾਬਲਾ ਭਾਰਤੀ ਰੇਲਵੇ ਨਾਲ 39ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਸੈਮੀਫਾਇਨਲ ਵਿੱਚ ਹੋਵੇਗਾ। ਲੀਗ ਦੌਰ ਦੇ ਆਖਰੀ ਦਿਨ ਪੰਜਾਬ ਐਂਡ ਸਿੰਧ ਬੈਂਕ ਨੇ ਏਐਸਸੀ ਜਲੰਧਰ ਨੂੰ 7-1 ਦੇ ਫਰਕ ਨਾਲ ਹਰਾ ਕੇ ਸੈਮੀਫਾਇਨਲ ਵਿਚ ਪ੍ਰਵੇਸ਼ ਕੀਤਾ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਾਰੀ ਟੂਰਨਾਮੈਂਟ ਦੇ ਸੱਤਵੇਂ ਦਿਨ ਦੇ ਦੂਜੇ ਲੀਗ ਮੈਚ ਵਿੱਚ ਇੰਡੀਅਨ ਏਅਰ ਫੋਰਸ ਨੇ ਪੰਜਾਬ....
ਟਰੈਕਟਰ ਦੀ ਚਪੇਟ ਚ ਆ ਕੇ ਮਰੇ ਨੌਜਵਾਨ ਦੇ ਪਰਿਵਾਰ ਨੇ ਰੋਡ ਜਾਮ ਕਰਕੇ ਕੀਤਾ ਪ੍ਰਦਰਸ਼ਨ
ਕਪੂਰਥਲਾ : ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਤੱਕ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਕੱਢੀ ਗਈ ਪੈਦਲ ਯਾਤਰਾ ਦੌਰਾਨ ਪਿੰਡ ਕਡਾਲਾ ਕਲਾਂ ਕੋਲ ਇਕ 22 ਸਾਲਾ ਨੌਜਵਾਨ ਜੋ ਕਿ ਸੜਕ ਦੇ ਇਕ ਪਾਸੇ ਖੜ੍ਹਾ ਸੀ ਦਾ ਟਰੈਕਟਰ ਸਟੰਟ ਕਰ ਰਹੇ ਟਰੈਕਟਰ ਚਾਲਕ ਦੇ ਟਰੈਕਟਰ ਤੋਂ ਕੰਟਰੋਲ ਗੁਆਉਣ ‘ਤੇ ਉਸ ਦੀ ਚਪੇਟ ਵਿਚ ਆ ਗਿਆ ਸੀ ਤੇ ਇਸ ਦੇ ਚੱਲਦੇ ਉਸ ਦੀ ਮੌਤ ਹੋ ਗਈ ਸੀ। ਪਰਿਵਾਰ ਵੱਲੋਂ ਕਪੂਰਥਲਾ ਸੁਲਤਾਨਪੁਰ ਰੋਡ ਨੂੰ ਜਾਮ ਕਰਕੇ ਇਨਸਾਫ ਦੀ ਮੰਗ ਕੀਤੀ ਗਈ ਤੇ ਪ੍ਰਦਰਸ਼ਨ ਕਾਰੀਆਂ ਮਤਾਬਕ ਬੇਸ਼ੱਕ ਇਸ....
ਵਿਸ਼ਵ ਸਿੱਖ ਕਾਨਫਰੰਸ 'ਚ ਕਨੇਡਾ, ਇੰਗਲੈਂਡ ਤੇ ਹੋਰ ਦੇਸ਼ਾਂ 'ਚੋਂ ਵਿਦਵਾਨ ਸਿੱਖ ਹੋਣਗੇ ਸ਼ਾਮਲ : ਡਾ. ਘੁੰਮਣ 
ਸੁਲਤਾਨਪੁਰ ਲੋਧੀ : ਗਲੋਬਲ ਸਿੱਖ ਵਿਚਾਰ ਮੰਚ ਸੁਲਤਾਨਪੁਰ ਲੋਧੀ ਵੱਲੋਂ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਦੇ ਸਹਿਯੋਗ ਨਾਲ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਵੇਈਂ ਕਿਨਾਰੇ 2 ਨਵੰਬਰ ਨੂੰ ਕਰਵਾਈ ਜਾ ਰਹੀ ਦੂਜ਼ੀ ਵਿਸ਼ਵ ਸਿੱਖ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਅੱਜ ਮੁੱਖ ਪ੍ਰਬੰਧਕਾਂ ਡਾ. ਆਸਾ ਸਿੰਘ ਘੁੰਮਣ ਤੇ ਡਾ. ਪਰਮਜੀਤ ਸਿੰਘ ਮਾਨਸਾ ਵੱਲੋਂ ਬੇਬੇ ਨਾਨਕੀ ਸਿੱਖ ਮਿਸ਼ਨਰੀ ਕਾਲਜ ਗੁਰਦੁਆਰਾ ਸੰਤ ਘਾਟ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਮੀਟਿੰਗ....
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਸੋਸ਼ਲ ਮੀਡੀਆ 'ਤੇ ਹੋਈ ਲਾਈਵ , ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਲਾਇਆਦੋਸ਼
ਜਲੰਧਰ : ਪੰਜਾਬ ਦੇ ਮਰਹੂਮ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਤਨੀ ਰੁਪਿੰਦਰ ਕੌਰ ਐਤਵਾਰ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋਈ। ਇਸ ਦੌਰਾਨ ਰੁਪਿੰਦਰ ਕੌਰ ਨੇ ਪੁਲਿਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼ ਲਾਇਆ। ਰੁਪਿੰਦਰ ਕੌਰ ਨੇ ਦੱਸਿਆ ਕਿ ਉਸ ਨੇ ਐਸਐਸਪੀ ਨੂੰ ਦੱਸਿਆ ਕਿ ਸੰਦੀਪ ਨੰਗਲ ਦੇ ਕੇਸ ਦਾ ਮੁਲਜ਼ਮ ਸੁਰਜਨਜੀਤ ਸਿੰਘ ਚੱਠਾ ਜਲੰਧਰ ਦੇ ਕਰਤਾਰ ਪੈਲੇਸ ਵਿੱਚ ਬੈਠਾ ਹੈ। ਸੰਦੀਪ ਦਾ ਕੇਸ ਵੀ ਉਥੇ ਹੀ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਸੁਰਜਨਜੀਤ ਸਿੰਘ ਚੱਠਾ ਮਾਮਲੇ ਵਿੱਚ....
ਸ੍ਰੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ
ਕਪੂਰਥਲਾ : ਪਿਛਲੇ ਲੰਮੇਂ ਸਮੇਂ ਤੋਂ ਸਿੱਖਾਂ ਦੀ ਤਰਜ਼ਮਾਨੀ ਕਰਨ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 9 ਨਵੰਬਰ 2022 ਨੂੰ ਸੱਦਿਆ ਗਿਆ ਹੈ। ਜਿਸ ਵਿੱਚ ਪ੍ਰਧਾਨ ਦੀ ਚੋਣ ਵੀ ਕੀਤੀ ਜਾਣੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਨੂੰ ਲੈਕੇ ਸ੍ਰੋਮਣੀ ਅਕਾਲੀ ਦਲ ਵਿੱਚ ਇੱਕ ਵਾਰ ਫਿਰ ਬਾਗੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ। ਹਾਸਲ ਜਾਣਕਾਰੀ ਮੁਤਾਬਕ ਬੀਬੀ ਜਗੀਰ ਕੌਰ ਨੇ ਐੱਸਜੀਪੀਸੀ ਚੋਣ ਲੜਨ ਲਈ ਦਸਤਖਤ ਕੀਤੇ ਹਨ। ਉਨ੍ਹਾਂ ਕਿਹਾ ਕਿ ਚੋਣ ਲੜਨਾ ਹਰ ਉਮੀਦਵਾਰ....
ਮੰਤਰੀ ਜਿੰਪਾ ਦੀ ਕੋਠੀ ਦਾ ਚੌਂਕੀਦਾਰ ਯੂਨੀਅਨ ਵੱਲੋਂ ਘਿਰਾਓ ਕੀਤਾ ਗਿਆ
ਹੁਸ਼ਿਆਰਪੁਰ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਸੱਤ ਮਹੀਨੇ ਤੋਂ ਵੱਧ ਸਮਾਂ ਹੋ ਚੁੱਕਾ ਹੈ ਪਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਆਮ ਆਦਮੀ ਪਾਰਟੀ ਚੋਣ ਮੁਹਿੰਮ ਵੇਲੇ ਦਾਅਵਾ ਸੀ ਕਿ ਕਿਸੇ ਵੀ ਵਿਅਕਤੀ ਜਾਂ ਜਥੇਬੰਦੀ ਨੂੰ ਧਰਨੇ ਦੇਣ ਦੀ ਜ਼ਰੂਰਤ ਨਹੀਂ ਪਵੇਗੀ ਪਰ 7 ਮਹੀਨਿਆਂ ਦੀ ਕਾਰਗੁਜ਼ਾਰੀ ਦੇ ਅੰਦਰ ਹੀ ਦੇਖਿਆ ਜਾਵੇ ਤਾਂ ਹਰ ਰੋਜ਼ ਹੀ ਧਰਨੇ-ਮੁਜ਼ਾਹਰੇ ਲੱਗ ਰਹੇ ਹਨ। ਅੱਜ ਹੁਸ਼ਿਆਰਪੁਰ ਵਿਖੇ ਚੌਂਕੀਦਾਰ ਯੂਨੀਅਨ ਦੇ ਮੈਂਬਰਾਂ ਵੱਲੋਂ....
ਪਰਾਲੀ ਦੇ ਬਿਨਾਂ ਅੱਗ ਤੋਂ ਨਿਪਟਾਰੇ ਲਈ 1.33 ਲੱਖ ਖੇਤੀ ਸੰਦ ਸਬਸਿਡੀ 'ਤੇ ਮੁਹੱਈਆ ਕਰਵਾਏ : ਮੰਤਰੀ ਧਾਲੀਵਾਲ 
ਨਵਾਂ ਸ਼ਹਿਰ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਵਿਚ ਪਰਾਲੀ ਨੂੰ ਜਲਾਏ ਬਿਨਾਂ ਨਿਪਟਾਰੇ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ, ਜਿਸ ਤਹਿਤ ਸੂਬੇ ਵਿੱਚ ਸਬਸਿਡੀ ਤੇ 1.33 ਲੱਖ ਖੇਤੀ ਮਸ਼ੀਨਰੀ ਉਪਲਬਧ ਕਰਵਾਈ ਗਈ ਹੈ। ਅੱਜ ਨਵਾਂਸ਼ਹਿਰ ਦੇ ਪਿੰਡ ਵਜੀਦਪੁਰ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਈਜਾਦ ਕੀਤੀ, ਬਿਨਾਂ ਪਰਾਲੀ ਨੂੰ ਅੱਗ ਲਾਇਆਂ ਕਣਕ ਬੀਜਣ ਵਾਲੀ ਮਸ਼ੀਨ ਸਮਾਰਟ ਸੀਡਰ ਦਾ....
ਅਧਿਕਾਰੀਆਂ ਨੂੰ ਨਿਰਦੇਸ਼, ਬਕਾਇਆ ਪਏ ਕੰਮਾਂ ਨੂੰ ਜਲਦ ਨੇਪਰੇ ਚਾੜ੍ਹਨ:ਮੰਤਰੀ ਜਿੰਪਾ
ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲੋਕ ਨਿਰਮਾਣ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਕਾਇਆ ਪਏ ਕੰਮਾਂ ਵਿਚ ਤੇਜ਼ੀ ਲਿਆਉਂਦਿਆਂ ਇਨ੍ਹਾਂ ਨੂੰ ਜਲਦ ਨੇਪਰੇ ਚਾੜ੍ਹਨ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸਾਨ ਦਾ ਸਾਹਮਣਾ ਨਾ ਕਰਨਾ ਪਵੇ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਬੁਲਾਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਿਧਾਇਕ ਉੜਮੁੜ ਸ੍ਰੀ....
ਮੰਡੀਆਂ ਵਿਚ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ : ਕੁਲਦੀਪ ਧਾਲੀਵਾਲ
ਹੁਸ਼ਿਆਰਪੁਰ : ਪੰਜਾਬ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਕਲਦੀਪ ਸਿੰਘ ਧਾਲੀਵਾਲ ਨੇ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨਾਲ ਜ਼ਿਲ੍ਹੇ ਦੀ ਗੜ੍ਹਸ਼ੰਕਰ ਅਤੇ ਸੈਲਾ ਖੁਰਦ ਦਾਣਾ ਮੰਡੀ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਫੂਡ ਸਪਲਾਈ ਵਿਭਾਗ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਚ ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਸਪੱਸ਼ਟ ਹਦਾਇਤ ਦਿੰਦਿਆਂ....
ਪੰਜਾਬ ਐਗਰੋ ਦੇ ਹਫਤਾਵਾਰੀ ਪ੍ਰੋਗਰਾਮ ’ਪੰਜ ਦਰਿਆ’ ’ਚ ਚੇਅਰਮੈਨ ਸ਼ੇਰਗਿੱਲ ਨੇ ਪੁੱਜ ਕੇ ਕੀਤੀ ਪਸ਼ੂ ਪਾਲਕਾਂ ਹਿੱਤ ਗੱਲਬਾਤ
ਚੰਡੀਗੜ੍ਹ : ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਟਿਡ (ਮਿਲਕਫੈਡ, ਪੰਜਾਬ) ਇੱਕ ਕਿਸਾਨਾਂ ਦੀ ਸਹਿਕਾਰੀ ਸੰਸਥਾ ਹੈ ਜੋ ਕਿ ਮੁੱਖ ਤੌਰ ਤੇ ਪੰਜਾਬ ਦੇ ਕਿਸਾਨਾਂ ਪਾਸੋਂ ਦੁੱਧ ਇਕੱਠਾ ਕਰਕੇ ਰਿਟੇਲਰਾਂ, ਡੀਲਰਾਂ ਅਤੇ ਵਿਤਰਕਾਂ ਦੇ ਨੈਟਵਰਕ ਰਾਹੀਂ ਪੰਜਾਬ ਅਤੇ ਗੁਆਂਢੀ ਰਾਜਾਂ ਵਿੱਚ ਵੇਰਕਾ ਬਰਾਂਡ ਦੇ ਨਾਂਅ ਹੇਠ ਦੁੱਧ ਅਤੇ ਦੁੱਧ ਪਦਾਰਥਾਂ ਦੀ ਮਾਰਕਿਟਿੰਗ ਕਰਦੀ ਹੈ। ਮਿਲਕਫੈਡ ਦੀ ਮੁੱਖ ਤਾਕਤ ਸਭ ਤੋੰ ਸ਼ੁੱਧ ਅਤੇ ਵਧੀਆ ਗੁਣਵੱਤਾ ਵਾਲੇ ਦੁੱਧ ਦੀ ਪ੍ਰਾਪਤੀ ਵਿੱਚ ਹੈ। ਜਿਸ ਤੋਂ ਉਹ ਉੱਚ....
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਖੁਦ ਬੇਲਰ ਚਲਾ ਕੇ ਪਰਾਲੀ ਪਰਬੰਧਨ ਦਾ ਦਿੱਤਾ ਸੰਦੇਸ਼
ਪੱਟੀ : ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਜ਼ਮੀਨ ਵਿਚਲੇ ਖੁਰਾਕੀ ਤੱਤ ਵੀ ਸੜਦੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਪਣੇ 60 ਏਕੜ ਖੇਤਾਂ ਵਿਚ ਪਰਾਲੀ ਪ੍ਰਬੰਧਨ ਕਰਦੇ ਸਮੇਂ ਕੀਤਾ । ਇਸ ਮੌਕੇ ਉਹਨਾਂ ਖ਼ੁਦ ਬੇਲਰ ਮਸ਼ੀਨ ਚਲਾ ਕੇ ਪਰਾਲੀ ਪਰਬੰਧਨ ਲਈ ਦੂਜੇ ਕਿਸਾਨਾਂ ਨੂੰ ਚਲਾਈ ਜਾ ਰਹੀ ਮੁਹਿੰਮ ਲਈ ਸਹਿਯੋਗ ਕਰਨ ਦਾ ਸੰਦੇਸ਼ ਦਿੱਤਾ ।ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪਾਣੀ ਦੇ ਡਿੱਗ ਰਹੇ ਪੱਧਰ ਅਤੇ....
ਸਰਕਾਰ ਦੀਆਂ ਨਾਕਾਮੀਆਂ ਨੂੰ ਪ੍ਰਾਪਤੀਆਂ ਦਰਸਾ ਕੇ ਝੂਠੀ ਕੀਤੀ ਜਾ ਇਸ਼ਤਿਹਾਰਬਾਜੀ ਤੋਂ ਕੀ ਸਾਬਤ ਕਰਨਾ ਚਾਹੁੰਦੇ ਨੇ ਮੁੱਖ ਮੰਤਰੀ : ਸਾਬਕਾ ਵਿਧਾਇਕ  ਮੰਗੂਪੁਰ 
ਬਲਾਚੌਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੁਕਮਾਂ 'ਤੇ ਦੇਸ਼ ਭਰ 'ਚ ਮਾਨ ਸਰਕਾਰ ਦੀਆਂ ਨਾਕਾਮੀਆਂ ਨੂੰ ਪ੍ਰਾਪਤੀਆਂ ਦਰਸਾ ਕੇ ਝੂਠੀ ਕੀਤੀ ਜਾ ਇਸ਼ਤਿਹਾਰਬਾਜੀ ਤੋਂ ਕੀ ਸਾਬਤ ਕਰਨਾ ਚਾਹੁੰਦੇ ਨੇ ਮੁੱਖ ਮੰਤਰੀ ਭਗਵੰਤ ਮਾਨ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਲਾਚੌਰ ਤੋ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਇੱਕ ਪ੍ਰੈਸ ਬਿਆਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੱਸਣ ਕਿ ਕਿਸਾਨਾਂ, ਮੁਲਾਜ਼ਮਾਂ, ਗਰੀਬਾਂ ਅਤੇ ਰੁਜ਼ਗਾਰ ਉਡੀਕਦੇ ਨੌਜਾਵਨਾਂ ਨਾਲ ਕੀਤੇ....