ਦੋਆਬਾ

Punjab Image
ਚਰਚ ਦੀ ਭੰਨ-ਤੋੜ, ਮਾਹੌਲ ਹੋਇਆ ਤਣਾਅਪੂਰਨ
ਜਲੰਧਰ : ਤਰਨਤਾਰਨ ਚਰਚ 'ਚ ਭੰਨਤੋੜ ਤੋਂ ਬਾਅਦ ਹੁਣ ਜਲੰਧਰ 'ਚ ਵੀ ਭੰਨਤੋੜ ਦੀ ਘਟਨਾ ਸਾਹਮਣੇ ਆਈ ਹੈ। ਚਰਚ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਚਰਚ ਦੀ ਭੰਨਤੋੜ ਕੀਤੀ ਗਈ ਹੈ। ਜਿਸ ਦੀ ਸੂਚਨਾ ਚਰਚ ਪ੍ਰਬੰਧਕਾਂ ਵੱਲੋਂ ਥਾਣਾ ਮਕਸੂਦਾਂ ਦਿੱਤਾ ਗਈ ਅਤੇ ਐੱਸ.ਐੱਚ.ਓ. ਮਨਜੀਤ ਸਿੰਘ ਰੰਧਾਵਾ ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਚਰਚ ਦਾ ਜਾਇਜ਼ਾ ਲਿਆ। ਇਸ ਸੰਬੰਧੀ ਗੱਲ ਕਰਦਿਆਂ ਚਰਚ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਮਸੀਹ ਭਾਈਚਾਰੇ ਦੀਆਂ ਭਾਵਨਾਵਾਂ....
ਸਵੱਛਤਾ ਸਰਵੇਖਣ ਲਈ ਨਵਾਂਸ਼ਹਿਰ ਨੂੰ ਰਾਸ਼ਟਰਪਤੀ ਪਾਸੋਂ ਮਿਲੇਗਾ ਪੁਰਸਕਾਰ
ਨਵਾਂਸ਼ਹਿਰ : ਨਗਰ ਕੌਂਸਲ ਨਵਾਂਸ਼ਹਿਰ ਨੇ ਇੱਕ ਵਾਰ ਫਿਰ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰਾਲੇ ਦੁਆਰਾ 1 ਅਕਤੂਬਰ, 2022 ਨੂੰ ਰਸਮੀ ਤੌਰ 'ਤੇ ਐਲਾਨੇ ਜਾਣ ਵਾਲੇ ਆਜ਼ਾਦੀ 75 ਸਵੱਛ ਸਰਵੇਖਣ 2022 ਲਈ ਇਨਾਮਾਂ ਦੀ ਸੂਚੀ ਵਿਚ ਆਪਣੀ ਥਾਂ ਬਣਾ ਲਈ ਹੈ। ਇਹ ਜਾਣਕਾਰੀ ਦਿੰਦਿਆਂ ਏਡੀਸੀ (ਜਨਰਲ) ਰਾਜੀਵ ਵਰਮਾ ਜਿਨ੍ਹਾਂ ਕੋਲ ਏਡੀਸੀ (ਸ਼ਹਿਰੀ ਵਿਕਾਸ) ਦਾ ਵੀ ਚਾਰਜ ਹੈ, ਨੇ ਦੱਸਿਆ ਕਿ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਡਾ. ਦ੍ਰੋਪਦੀ ਮੁਰਮੂ ਕਰਨਗੇ....
ਨਸਰਾਲਾ ਵਿਖੇ ਜਿੰਪਾ ਵਲੋਂਵਾਪਰੇ ਹਾਦਸੇ ਦੇ ਘਟਨਾ ਸਥਾਨ ਦਾ ਦੌਰਾ
ਹੁਸ਼ਿਆਰਪੁਰ : ਅੱਜ ਨਸਰਾਲਾ ਵਿਖੇ ਵੈਲਡਿੰਗ ਗੈਸ ਦੀ ਸਪਲਾਈ ਕਰਨ ਵਾਲੀ ਫੈਕਟਰੀ ਵਿਚ ਹੋਏ ਹਾਦਸੇ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਘਟਨਾ ਸਥਾਨ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਫੈਕਟਰੀ ਦੇ ਮਾਲਕਾਂ ਨਾਲ ਗੱਲਬਾਤ ਕਰਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕ ਵਰਕਰ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਅਤੇ ਫੈਕਟਰੀ ਮਾਲਕਾਂ ਨੂੰ ਪਰਿਵਾਰ ਦੀ ਪੂਰੀ ਬਣਦੀ ਸਹਾਇਤਾ ਕਰਨ....