ਮਰਹੂਮ ਗਾਇਕ ਸਿੱਧੂ ਮੂਸੇਵਾਲਾ ਗੀਤ 'ਮੇਰਾ ਨਾਮ' 7 ਅਪ੍ਰੈਲ ਨੂੰ ਹੋਵੇਗਾ ਰਿਲੀਜ਼

ਚੰਡੀਗੜ੍ਹ, 4 ਅਪ੍ਰੈਲ : ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਨ੍ਹਾਂ ਦਾ ਤੀਜਾ ਗੀਤ 'ਮੇਰਾ ਨਾਮ' 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਗੀਤ ਵਿੱਚ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ। ਬਰਨਾ ਬੁਆਏ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ ਸੀ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੂਸੇਵਾਲਾ ਦੀ ਮੌਤ ਤੋਂ ਬਾਅਦ SYL ਗੀਤ ਆਇਆ ਸੀ, ਜਿਸ ਨੂੰ ਉਨ੍ਹਾਂ ਦੇ ਸਮਰਥਕਾਂ ਨੇ ਕਾਫੀ ਪਸੰਦ ਕੀਤਾ ਸੀ, ਪਰ ਸਰਕਾਰ ਨੇ ਇਸ ਗੀਤ ਨੂੰ ਯੂਟਿਊਬ 'ਤੇ ਬੈਨ ਕਰ ਦਿੱਤਾ ਸੀ। ਇਸ ਤੋਂ ਬਾਅਦ ਪਰਿਵਾਰ ਨੇ ਮੂਸੇਵਾਲਾ ਦਾ ਧਾਰਮਿਕ ‘ਵਾਰ’ ਵੀ ਜਾਰੀ ਕਰ ਦਿੱਤੀ ਗਈ।