ਮਨੂ-ਸਰਬਜੋਤ ਨੇ ਪਿਸਟਲ ਮਿਕਸਡ ਵਿੱਚ ਭਾਰਤ ਲਈ ਜਿੱਤਿਆ ਕਾਂਸੀ ਦਾ ਤਮਗਾ

  • ਮਨੂ ਓਲੰਪਿਕ ਵਿੱਚ 2 ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ 

ਚੰਡੀਗੜ੍ਹ, 30 ਜੁਲਾਈ 2024 : ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ ‘ਚ ਇਤਿਹਾਸ ਰਚ ਦਿੱਤਾ ਹੈ। ਉਹ ਇੱਕੋ ਓਲੰਪਿਕ ਖੇਡਾਂ ਵਿੱਚ ਦੋ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਮਨੂ ਅਤੇ ਸਰਬਜੋਤ ਦੀ ਭਾਰਤੀ ਜੋੜੀ ਨੇ 10 ਮੀਟਰ ਪਿਸਟਲ ਮਿਕਸਡ ਟੀਮ ਮੁਕਾਬਲੇ ਦੇ ਕਾਂਸੀ ਤਮਗਾ ਮੁਕਾਬਲੇ ਵਿੱਚ ਕੋਰੀਆ ਨੂੰ 16-10 ਨਾਲ ਹਰਾਇਆ। ਭਾਰਤੀ ਜੋੜੀ ਨੇ ਕੁਆਲੀਫਿਕੇਸ਼ਨ ਵਿੱਚ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦੇ ਤਗ਼ਮੇ ਲਈ ਕੁਆਲੀਫਾਈ ਕੀਤਾ ਸੀ। ਪੈਰਿਸ ਵਿੱਚ ਚੱਲ ਰਹੀਆਂ ਓਲੰਪਿਕ ਖੇਡਾਂ ਦੇ ਚੌਥੇ ਦਿਨ ਭਾਰਤੀ ਖਿਡਾਰੀ 5 ਖੇਡਾਂ ਵਿੱਚ ਹਿੱਸਾ ਲੈ ਰਹੇ ਹਨ। ਇਨ੍ਹਾਂ ਵਿੱਚ ਨਿਸ਼ਾਨੇਬਾਜ਼ੀ, ਹਾਕੀ, ਤੀਰਅੰਦਾਜ਼ੀ, ਬੈਡਮਿੰਟਨ ਅਤੇ ਮੁੱਕੇਬਾਜ਼ੀ ਸ਼ਾਮਲ ਹਨ।