ਪੰਜਾਬੀ ਗਾਇਕ ਕਰਨ ਔਜਲਾ ਵਿਆਹ ਦੇ ਬੰਧਨ ਵਿੱਚ ਬੱਝੇ 

ਚੰਡੀਗੜ੍ਹ, 5 ਮਾਰਚ : ਪੰਜਾਬ ਦੇ ਮਸ਼ਹੂਰ ਗਾਇਕ ਕਰਨ ਔਜਲਾ ਆਪਣੀ ਮੰਗੇਤਰ ਪਲਕ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਅੱਜ ਉਹਨਾਂ ਨੇ ਸ਼ੋਸ਼ਲ ਮੀਡੀਆ ਤੇ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਤੇ 2-3-23 ਤਰੀਕ ਲਿਖੀ ਹੋਈ ਹੈ। ਸੰਭਾਵਨਾ ਹੈ ਕਿ ਕਰਨ ਦਾ ਵਿਆਹ 2 ਮਾਰਚ ਨੂੰ ਹੋਇਆ ਹੋਵੇਗਾ, ਜਿਸ ਦੀ ਤਸਵੀਰ ਉਹਨਾਂ ਵੱਲੋਂ ਅੱਜ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀ ਗਈ ਹੈ। ਦੱਸ ਦਈਏ ਕਿ ਪਿਛਲੇ ਮਹੀਨੇ ਫਰਵਰੀ ਵਿੱਚ ਵੀ ਕਰਨ ਔਜਲਾ ਦੇ ਵਿਆਹ ਦੀਆਂ ਅਫਵਾਹਾਂ ਉੱਡੀਆਂ ਸਨ ਕਿ ਉਹਨਾਂ ਦਾ ਫਰਵਰੀ ਵਿੱਚ ਵਿਆਹ ਹੋਣ ਜਾ  ਰਿਹਾ ਹੈ, ਜੋ ਕਿ ਅਫਵਾਹ ਹੀ ਨਿੱਕਲੀ ਸੀ।