ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਈ ਬਾਲੀਵੁੱਡ ਅਦਾਕਾਰਾ ਸਿਲਪਾ ਸੈਟੀ

ਅੰਮ੍ਰਿਤਸਰ ਸਾਹਿਬ, 27 ਫਰਵਰੀ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅੱਜ ਬਾਲੀਵੁੱਡ ਅਦਾਕਾਰਾ ਸਿਲਪਾ ਸੈਟੀ ਆਪਣੇ ਪਤੀ ਰਾਜ ਕੁੰਦਰਾ ਅਤੇ ਭੈਣ ਸ਼ਮਿਤਾ ਸੈਟੀ ਨਾਲ ਨਤਮਸਤਕ ਹੋਣ ਲਈ ਪਹੁੰਚੀ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪ੍ਰਕਿਰਮਾ ਕੀਤੀ। ਜ਼ਿਕਰਯੋਗ ਹੈ ਕਿ ਅਦਾਕਾਰਾ ਸ਼ਿਲਪਾ ਸ਼ੈਟੀ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚੀ। ਸ਼ਿਲਪਾ ਸ਼ੈੱਟੀ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਦੇ ਹੀ ਉਨ੍ਹਾਂ ਦੇ ਪ੍ਰਸ਼ੰਸਕ ਹੈਰਾਨ ਸਨ। ਸ਼ਿਲਪਾ ਸ਼ੈੱਟੀ ਨੇ ਉਨ੍ਹਾਂ ਦੀ ਵਧਾਈ ਸਵੀਕਾਰ ਕੀਤੀ। ਸ਼ਿਲਪਾ ਸ਼ੈੱਟੀ ਕੁਝ ਦੇਰ 'ਚ ਵਿਸ਼ਵ ਪ੍ਰਸਿੱਧ ਅਧਿਆਤਮਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਸਤੰਬਰ 2017 ਵਿੱਚ ਸ਼ਿਲਪਾ ਸ਼ੈਟੀ ਸ੍ਰੀ ਹਰਿਮੰਦਰ ਸਾਹਿਬ ਆਈ ਸੀ। ਉਨ੍ਹਾਂ ਲੰਗਰ ਭਵਨ ਵਿੱਚ ਸੰਗਤ ਨੂੰ ਪ੍ਰਸ਼ਾਦ ਵੰਡਣ ਦੀ ਸੇਵਾ ਨਿਭਾਈ।