ਫਰੀਦਕੋਟ : ਬੀਤੀ ਸ਼ਾਮ ਇਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੇ ਸਬੰਧ ਵਿੱਚ ਫਰੀਦਕੋਟ ਜਿਲ੍ਹਾ ਸੱਭਿਆਚਾਰਕ ਸੁਸਾਇਟੀ ਵੱਲੋਂ ਸੂਫੀ ਸ਼ਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪ੍ਰਸਿੱਧ ਲੋਕ ਗਾਇਕ ਸਤਿੰਦਰ ਸਰਤਾਜ ਨੇ ਵੱਖ ਵੱਖ ਸੂਫੀ ਕਲਾਮਾਂ ਤੋਂ ਇਲਾਵਾ ਪੰਜਾਬੀ ਲੋਕ ਗੀਤਾਂ ਰਾਹੀਂ ਆਪਣੀ ਕਲਾ ਦਾ ਮਜਾਹਰਾ ਕੀਤਾ ਅਤੇ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ । ਇਸ ਮੌਕੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੋੜਾ ਮਾਜਰਾ , ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਐਮ. ਐਲ.ਏ ਜੈਤੋ ਸ. ਅਮੋਲਕ ਸਿੰਘ, ਐਮ. ਪੀ. ਜਨਾਬ ਮੁਹੰਮਦ ਸਦੀਕ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜਿਲਾ ਸੱਭਿਆਚਾਰ ਸੁਸਾਇਟੀ ਡਾ. ਰੂਹੀ ਦੁੱਗ ਨੇ ਆਏ ਹੋਏ ਮਹਿਮਾਨਾਂ, ਆਮ ਲੋਕਾਂ ਦੀ ਧੰਨਵਾਦ ਕਰਦਿਆ ਉਨ੍ਹਾਂ ਨੂੰ ਬਾਬਾ ਫਰੀਦ ਆਗਮਨ ਪੁਰਵ ਦੀ ਵਧਾਈ ਦਿੱਤੀ। ਸਮਾਗਮ ਦੀ ਸ਼ੁਰੂਆਤ ਸੂਫੀ ਗਾਇਕ ਸਤਿੰਦਰ ਸਰਤਾਜ ਨੇ ਰੂਹੇ ਮੇਰੀਏ, ਫਰੀਦ ਦੀਏ ਚੇਲੀਏ ਨਾਲ ਤੋਂ ਕੀਤੀ।ਇਸ ਉਪਰੰਤ ਉਨ੍ਹਾਂ ਸਾਈਂ ਵੇ ਸਾਡੀ ਫਰਿਆਦ ਤੇਰੀ ਤਾਈ, ਮੈਂ ਗੁਰਮੁੱਖੀ ਦਾ ਬੇਟਾ ਆਦਿ ਸੂਫੀ ਕਲਾਮਾਂ ਨਾਲ ਦਰਸ਼ਕਾਂ ਨੂੰ ਝੂੰਮਣ ਲਗਾਇਆ। ਦਰਸ਼ਕਾਂ ਨੇ ਦੇਰ ਰਾਤ ਤੱਕ ਇਸ ਸੂਫੀ ਸ਼ਾਮ ਦਾ ਆਨੰਦ ਮਾਣਿਆ। ਇਸ ਉਪਰੰਤ ਉਨ੍ਹਾਂ ਕਸੀਦਾ, ਅੱਧੀ ਕਿੱਕ ਤੇ ਸਟਾਰਟ ਮੇਰਾ ਯਾਹਮਾ, ਤਿੱਤਲੀ, ਜੀ ਕਮਾਲ ਹੋ ਗਿਆ ਆਦਿ ਨਾਲ ਸੂਫੀ ਸ਼ਾਮ ਨੂੰ ਸਿਖਰਾਂ ਤੇ ਪਹੁੰਚਾਇਆ। ਦਰਸ਼ਕਾਂ ਨੇ ਦੇਰ ਰਾਤ ਤੱਕ ਸੂਫੀ ਸ਼ਾਮ ਦੇ ਆਨੰਦ ਮਾਣਿਆ। ਜਸਬੀਰ ਸਿੰਘ ਜੱਸੀ ਵੱਲੋਂ ਮੰਚ ਸੰਚਾਲਨ ਕੀਤਾ ਗਿਆ। ਇਸ ਮੌਕੇ ਕਮਿਸ਼ਨਰ ਸ੍ਰੀ ਚੰਦਰ ਗੈਂਦ, ਪੀ.ਕੇ. ਯਾਦਵ ਆਈ.ਜੀ.,ਸ੍ਰੀਮਤੀ ਰਮੇਸ਼ ਕੁਮਾਰ ਜਿਲਾ ਤੇ ਸ਼ੈਸ਼ਨ ਜੱਜ, ਐਸ.ਐਸ.ਪੀ. ਸ੍ਰੀ ਰਾਜਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨ) ਕਮ ਨੋਡਲ ਅਫਸਰ ਡਾ. ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਲਖਵਿੰਦਰ ਸਿੰਘ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ. ਕੋਟਕਪੂਰਾ ਮੈਡਮ ਵੀਰਪਾਲ ਕੌਰ, ਡੀ.ਆਰ.ਓ ਡਾ. ਅਜੀਤ ਪਾਲ ਸਿੰਘ, ਐਡਵੋਕੇਟ ਸ੍ਰੀ ਬਰਿੰਦਰ ਸਿੰਘ ਅਤੇ ਸ਼ਹਿਰ ਵਾਸੀਆਂ ਤੋਂ ਸਰਕਾਰੀ ਅਧਿਕਾਰੀ ਵੀ ਮੌਜੂਦ ਸਨ।