ਖਾਰਤੂਮ, 31 ਮਾਰਚ : ਉੱਤਰੀ ਸੁਡਾਨ ਵਿੱਚ ਇੱਕ ਸੋਨੇ ਦੀ ਖਾਨ ਢਹਿ ਜਾਣ ਕਾਰਨ 10 ਮਜ਼ਦੂਰਾਂ ਦੀ ਮੌਤ ਹੋ ਗਈ। ਸੁਡਾਨ ਦੀ ਸਮਾਚਾਰ ਏਜੰਸੀ ਦੇ ਅਨੁਸਾਰ ਮਿਸਰ ਦੀ ਸਰਹੱਦ ਨੇੜੇ ਜੇਬਲ ਅਲ-ਅਹਮਰ ਸੋਨੇ ਦੀ ਖਾਨ ਢਹਿ ਗਈ, ਜਿਸ ਨਾਲ ਉੱਥੇ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਮੌਤ ਹੋ ਗਈ। ਰਿਪੋਰਟਾਂ ਮੁਤਾਬਕ ਕਈ ਮਜ਼ਦੂਰ ਅਜੇ ਵੀ ਲਾਪਤਾ ਹਨ। ਜਾਨ ਗਵਾਉਣ ਵਾਲਿਆਂ 'ਚ ਜ਼ਿਆਦਾਤਰ ਨੌਜਵਾਨ ਹਨ। ਕਈ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਮਲਬੇ 'ਚ ਬਚੇ ਲੋਕਾਂ ਦੀ ਭਾਲ ਜਾਰੀ ਹੈ। ਇਕ ਸਮਾਚਾਰ ਏਜੰਸੀ ਨੇ ਇਕ ਸੁਰੱਖਿਆ ਸੂਤਰ ਦੇ ਹਵਾਲੇ ਨਾਲ ਕਿਹਾ ਕਿ ਮਜ਼ਦੂਰਾਂ ਦੇ ਖਾਨ ਦੇ ਜ਼ਮੀਨ ਹੇਠਲੇ ਪਾਣੀ ਵਿਚ ਫਸੇ ਹੋਣ ਦਾ ਖਦਸ਼ਾ ਹੈ। ਸੁਡਾਨ ਵਿੱਚ ਅਜਿਹੀਆਂ ਘਟਨਾਵਾਂ ਅਕਸਰ ਵਾਪਰਦੀਆਂ ਰਹਿੰਦੀਆਂ ਹਨ। 2021 ਵਿੱਚ, ਪੱਛਮੀ ਕੋਡਰੇਫਾਨ ਵਿੱਚ ਇੱਕ ਸੋਨੇ ਦੀ ਖਾਨ ਦੇ ਢਹਿਣ ਨਾਲ 31 ਲੋਕ ਮਾਰੇ ਗਏ ਸਨ। ਸੁਡਾਨ ਸੋਨੇ ਦਾ ਪ੍ਰਮੁੱਖ ਉਤਪਾਦਕ ਹੈ। ਦੇਸ਼ ਭਰ 'ਚ ਕਈ ਥਾਵਾਂ 'ਤੇ ਸੋਨੇ ਦੀਆਂ ਖਾਣਾਂ ਹਨ।