ਲਾਹੌਰ, 23 ਅਗਸਤ 2024 : ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵੀਰਵਾਰ ਨੂੰ ਡਾਕੂਆਂ ਵਲੋਂ ਕੀਤੇ ਗਏ ਰਾਕੇਟ ਹਮਲੇ 'ਚ ਘੱਟੋ-ਘੱਟ 11 ਪੁਲਿਸ ਕਰਮਚਾਰੀ ਮਾਰੇ ਗਏ ਅਤੇ ਕਈ ਜ਼ਖ਼ਮੀ ਹੋ ਗਏ। ਇਸ ਦੌਰਾਨ ਲੁਟੇਰਿਆਂ ਦਾ ਇੱਕ ਗਰੋਹ (gang of robbers) ਉੱਥੇ ਪਹੁੰਚ ਗਿਆ ਅਤੇ ਦੋਵਾਂ ਵਾਹਨਾਂ 'ਤੇ ਰਾਕੇਟ ਨਾਲ ਹਮਲਾ ਕਰ ਦਿੱਤਾ। ਇਸ ਹਮਲੇ 'ਚ 11 ਪੁਲਿਸ ਕਰਮਚਾਰੀ ਮੌਕੇ 'ਤੇ ਹੀ ਮਾਰੇ ਗਏ ਅਤੇ ਤਿੰਨ ਜ਼ਖ਼ਮੀ ਹੋ ਗਏ। ਲੁਟੇਰੇ ਕੁਝ ਪੁਲਿਸ ਵਾਲਿਆਂ ਨੂੰ ਵੀ ਅਗਵਾ ਕਰ ਕੇ ਲੈ ਗਏ। ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਜ਼ਖ਼ਮੀਆਂ ਦੀ ਹਾਲਤ ਬਹੁਤ ਗੰਭੀਰ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਆਈਜੀ ਡਾਕਟਰ ਉਸਮਾਨ ਅਨਵਰ ਨੂੰ ਮੌਕੇ 'ਤੇ ਜਾ ਕੇ ਅਗਵਾ ਕੀਤੇ ਪੁਲਿਸ ਮੁਲਾਜ਼ਮਾਂ ਨੂੰ ਛੁਡਾਉਣ ਦੇ ਹੁਕਮ ਦਿੱਤੇ ਹਨ। ਪਾਕਿਸਤਾਨ ਦੇ ਸਾਬਕਾ ਆਈਐੱਸਆਈ ਮੁਖੀ ਜਨਰਲ ਫੈਜ਼ ਹਮੀਦ ਦਾ ਕਰੀਬੀ ਸਹਿਯੋਗੀ ਦੇਸ਼ ਛੱਡ ਕੇ ਭੱਜ ਗਿਆ ਹੈ। ਇੱਕ ਮੀਡੀਆ ਰਿਪੋਰਟ ਦੇ ਅਨੁਸਾਰ, ਮੋਹਸਿਨ ਹਬੀਬ ਵੜੈਚ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸਦੇ ਖਿਲਾਫ ਕੋਰਟ ਮਾਰਸ਼ਲ ਦੀ ਕਾਰਵਾਈ ਚੱਲ ਰਹੀ ਹੈ। ਅਧਿਕਾਰਤ ਸ਼ਕਤੀਆਂ ਦੀ ਦੁਰਵਰਤੋਂ ਦੇ ਦੋਸ਼ ਵਿੱਚ ਉਸਦੇ ਖਿਲਾਫ ਚੱਲ ਰਹੀ ਜਾਂਚ ਦੌਰਾਨ ਗ੍ਰਿਫਤਾਰੀ ਤੋਂ ਬਚਣ ਲਈ ਉਹ ਦੇਸ਼ ਛੱਡ ਕੇ ਬ੍ਰਿਟੇਨ ਭੱਜ ਗਿਆ ਹੈ। ਸਮਾ ਟੀਵੀ ਦੇ ਅਨੁਸਾਰ, ਮੰਨਿਆ ਜਾਂਦਾ ਹੈ ਕਿ ਮੋਹਸਿਨ ਹਬੀਬ ਵੜੈਚ ਨੇ ਹਮੀਦ ਲਈ ਪਾਕਿਸਤਾਨ ਅਤੇ ਵਿਦੇਸ਼ਾਂ ਵਿੱਚ ਵੱਡੇ ਵਪਾਰਕ ਸੌਦਿਆਂ ਦਾ ਪ੍ਰਬੰਧਨ ਕੀਤਾ ਸੀ। ਹਮੀਦ 'ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਨਿੱਜੀ ਹਾਊਸਿੰਗ ਸੁਸਾਇਟੀ ਤੋਂ ਪੈਸੇ ਵਸੂਲਣ ਦੇ ਦੋਸ਼ 'ਚ ਕੋਰਟ ਮਾਰਸ਼ਲ ਦੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਮੀਦ ਨਾਲ ਕਥਿਤ ਸਬੰਧਾਂ ਦੇ ਮਾਮਲੇ ਵਿਚ ਕਈ ਫ਼ੌਜੀ ਅਧਿਕਾਰੀਆਂ ਅਤੇ ਕੁਝ ਆਮ ਨਾਗਰਿਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਵੜੈਚ ਦੇ ਦੇਸ਼ ਛੱਡਣ ਦੀ ਖਬਰ ਦੀ ਨਾ ਤਾਂ ਪੁਸ਼ਟੀ ਕੀਤੀ ਹੈ ਅਤੇ ਨਾ ਹੀ ਇਨਕਾਰ ਕੀਤਾ ਹੈ।