ਪੇਸ਼ਾਵਰ, 8 ਫ਼ਰਵਰੀ : ਉੱਤਰ-ਪੱਛਮੀ ਪਾਕਿਸਤਾਨ ਦੇ ਪੇਸ਼ਾਵਰ ਵਿੱਚ ਇੱਕ ਬੱਸ ਇੱਕ ਕਾਰ ਨਾਲ ਟਕਰਾਉਣ ਤੋਂ ਬਾਅਦ ਡੂੰਘੀ ਖੱਡ ਵਿੱਚ ਡਿੱਗ ਗਈ। ਪੁਲਸ ਨੇ ਦੱਸਿਆ ਕਿ ਇਸ ਹਾਦਸੇ 'ਚ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਗਿਲਗਿਤ ਬਾਲਟਿਸਤਾਨ ਖੇਤਰ ਦੇ ਦੀਆਮੀਰ ਇਲਾਕੇ ਦੇ ਸ਼ਤਿਆਲ ਚੌਕ ਨੇੜੇ ਵਾਪਰਿਆ। ਪੁਲਿਸ ਨੇ ਦੱਸਿਆ ਕਿ ਗਿਲਗਿਤ ਤੋਂ ਰਾਵਲਪਿੰਡੀ ਜਾ ਰਹੀ ਇੱਕ ਤੇਜ਼ ਰਫ਼ਤਾਰ ਬੱਸ ਇੱਕ ਚੌਕ ਨੇੜੇ ਇੱਕ ਕਾਰ ਨਾਲ ਟਕਰਾ ਗਈ ਅਤੇ ਦੋਵੇਂ ਵਾਹਨ ਡੂੰਘੀ ਖੱਡ ਵਿੱਚ ਜਾ ਡਿੱਗੇ, ਪੁਲਿਸ ਨੇ ਦੱਸਿਆ ਕਿ ਹਨੇਰੇ ਕਾਰਨ ਬਚਾਅ ਕਾਰਜ ਕਰਨ ਵਿੱਚ ਮੁਸ਼ਕਲ ਪੇਸ਼ ਆ ਰਹੀ ਸੀ।ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਹਾਦਸੇ 'ਚ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ ਹੈ।ਸਰਕਾਰੀ ਰੇਡੀਓ ਪਾਕਿਸਤਾਨ ਮੁਤਾਬਕ ਪ੍ਰਧਾਨ ਮੰਤਰੀ ਸ਼ਰੀਫ਼ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਢੁੱਕਵਾਂ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਰਾਸ਼ਟਰਪਤੀ ਆਰਿਫ ਅਲਵੀ ਨੇ ਵੀ ਇਸ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ ਹੈ।