ਬੀਜਿੰਗ, 17 ਮਈ : ਹਿੰਦ ਮਹਾਸਾਗਰ ਦੇ ਮੱਧ ਹਿੱਸੇ 'ਚ ਚੀਨੀ ਦੀ ਮੱਛੀ ਫੜਨ ਵਾਲੇ ਮਛੇਰਿਆਂ ਦੀ ਕਿਸ਼ਤੀ ਡੁੱਬ ਗਈ। ਇਸ ਨਾਲ ਚਾਲਕ ਦਲ ਦੇ 39 ਮੈਂਬਰ ਲਾਪਤਾ ਹੋ ਗਏ ਹਨ। ਚੀਨ ਦੇ ਸਰਕਾਰੀ ਮੀਡੀਆ ਨੇ ਬੁੱਧਵਾਰ ਨੂੰ ਇਸ ਦੀ ਜਾਣਕਾਰੀ ਦਿਤੀ ਹੈ। ਖਬਰਾਂ ਮੁਤਾਬਕ ਚਾਲਕ ਦਲ ਦੇ ਮੈਂਬਰਾਂ ਵਿਚ ਚੀਨ ਦੇ 17, ਇੰਡੋਨੇਸ਼ੀਆ ਦੇ 17 ਅਤੇ ਫਿਲੀਪੀਨਜ਼ ਦੇ ਪੰਜ ਮੈਂਬਰ ਸ਼ਾਮਲ ਹਨ। ਕਿਸ਼ਤੀ ਡੁੱਬਣ ਦੀ ਘਟਨਾ ਮੰਗਲਵਾਰ ਤੜਕੇ 3 ਵਜੇ ਦੇ ਕਰੀਬ ਵਾਪਰੀ। ਖਬਰਾਂ ਮੁਤਾਬਕ ਅਜੇ ਤੱਕ ਲਾਪਤਾ ਲੋਕਾਂ 'ਚੋਂ ਕਿਸੇ ਦਾ ਵੀ ਪਤਾ ਨਹੀਂ ਲੱਗ ਸਕਿਆ ਹੈ ਅਤੇ ਉਨ੍ਹਾਂ ਦੀ ਭਾਲ ਜਾਰੀ ਹੈ।
ਚੀਨੀ ਰਾਸ਼ਟਰਪਤੀ ਵੱਲੋਂ ਲਾਪਤਾ ਲੋਕਾਂ ਦੀ ਭਾਲ ਲਈ ਹਰ ਸੰਭਵ ਕੋਸ਼ਿਸ਼ ਕਰਨ ਦੇ ਆਦੇਸ਼
ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਨੇ ਲਾਪਤਾ ਲੋਕਾਂ ਦੀ ਭਾਲ ਲਈ ਹਰ ਸੰਭਵ ਕੋਸ਼ਿਸ਼ ਕਰਨ ਦੇ ਆਦੇਸ਼ ਦਿਤੇ ਹਨ। ਸ਼ੀ ਨੇ ਘਟਨਾ ਤੋਂ ਬਾਅਦ ਸਬੰਧਤ ਵਿਭਾਗਾਂ ਨੂੰ ਤੁਰੰਤ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀ ਨੂੰ ਸਰਗਰਮ ਕਰਨ ਦੇ ਆਦੇਸ਼ ਦਿਤੇ ਹਨ।