ਮੈਰੀਲੈਂਡ, 20 ਅਗਸਤ : ਅਮਰੀਕਾ ਦੇ ਮੈਰੀਲੈਡ ਸੂਬੇ ਵਿੱਚ ਬਾਲਟੀਮੋਰ ਕਾਉਂਟੀ ‘ਚ ਇੱਕ ਭਾਰਤੀ ਜੋੜੇ ਅਤੇ ਉਨ੍ਹਾਂ ਦੇ 6 ਸਾਲਾ ਬੱਚੇ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਹਿਚਾਣ ਯੋਗੇਸ਼ ਐੱਚ ਨਾਗਰਾਜੱਪਾ, ਪ੍ਰਤਿਭਾ ਵਾਈ ਅਮਰਨਾਥ ਅਤੇ ਯਸ ਹੋਨਾਲ ਵਜੋਂ ਹੋਈ ਹੈ, ਜੋ ਭਾਰਤ ਦੇ ਕਰਨਾਟਕਾ ਦੇ ਵਾਸੀ ਸਨ। ਪੁਲਿਸ ਨੂੰ ਸ਼ੱਕ ਹੈ ਕਿ ਤਿੰਨਾਂ ਵੱਲੋਂ ਜਾਂ ਤਾਂ ਖੁਦਕੁਸ਼ੀ ਕੀਤੀ ਗਈ ਹੈ ਜਾਂ ਕਿਸੇ ਨੇ ਕਤਲ ਕੀਤਾ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਤਿੰਨੋਂ ਮ੍ਰਿਤਕਾਂ ਨੂੰ ਆਖਰੀ ਵਾਰ ਮੰਗਲਵਾਰ ਨੂੰ ਸ਼ਾਮ ਸਮੇਂ ਦੇਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮੁੱਖ ਮੈਡੀਕਲ ਅਫ਼ਸਰ ਦੇ ਦਫ਼ਤਰ ਵੱਲੋਂ ਪੋਸਟਮਾਰਟਮ ਕਰਵਾਇਆ ਜਾਵੇਗਾ। ਬਾਲਟੀਮੋਰ ਕਾਉਂਟੀ ਦੇ ਕਾਰਜਕਾਰੀ ਜੌਨੀ ਓਲਸਜ਼ੇਵਸਕੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਹ ਉਹ ਇਸ ਦੁਖਦਾਈ ਘਟਨਾ ਤੋਂ ਬਾਅਦ ਪਰਿਵਾਰ ਅਤੇ ਭਾਈਚਾਰੇ ਦੇ ਮੈਂਬਰਾਂ ਦੀ ਮਦਦ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।