ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ‘ਚ ਭੂਚਾਲ ਦੇ ਝਟਕੇ

ਜਕਾਰਤਾ : ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ‘ਚ ਸੋਮਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭਾਰਤ ਦੇ ਸਮੇਂ ਮੁਤਾਬਕ ਇਹ ਭੂਚਾਲ ਸੋਮਵਾਰ 21 ਨਵੰਬਰ ਨੂੰ ਸਵੇਰੇ ਕਰੀਬ 11:51 ਵਜੇ ਆਇਆ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.6 ਦਰਜ ਕੀਤੀ ਗਈ। ਇੰਡੋਨੇਸ਼ੀਆ ਦੀ ਮੌਸਮ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ BMKG ਦੀ ਅਧਿਕਾਰਤ ਰਿਪੋਰਟ ਮੁਤਾਬਕ, ਪੱਛਮੀ ਜਾਵਾ ਦਾ Cianjur ਭੂਚਾਲ ਦਾ ਕੇਂਦਰ ਸੀ। ਜਾਣਕਾਰੀ ਮੁਤਾਬਕ ਇਸ ਭੂਚਾਲ ਦੀ ਡੂੰਘਾਈ ਕਰੀਬ 10 ਕਿਲੋਮੀਟਰ ਦੱਸੀ ਜਾ ਰਹੀ ਹੈ।